ETV Bharat / state

ਨਿੱਜੀ ਕਾਲਜ ਵੱਲੋਂ ਫ਼ੀਸ ਲਈ ਤੰਗ ਕੀਤੇ ਜਾਣ ਦੇ ਰੋਸ ’ਚ ਐਸਸੀ ਵਿਦਿਆਰਥੀਆਂ ਨੇ ਕੀਤਾ ਪ੍ਰਦਰਸ਼ਨ

ਬਰਨਾਲਾ ਵਿੱਚ ਐਸਸੀ ਵਿਦਿਆਰਥੀਆਂ ਵੱਲੋਂ ਇੱਕ ਪ੍ਰਾਈਵੇਟ ਕਾਲਜ ਦੇ ਖਿਲਾਫ਼ ਬੁੱਧਵਾਰ ਨੂੰ ਰੋਸ ਪ੍ਰਦਰਸ਼ਨ ਕੀਤਾ ਗਿਆ। ਵਿਦਿਆਰਥੀਆਂ ਨੇ ਦੋਸ਼ ਲਗਾਇਆ ਕਿ ਪਿਛਲੇ 3 ਸਾਲਾਂ ਤੋਂ ਫੀਸ ਲਈ ਮੈਨੇਜਮੈਂਟ ਉਨ੍ਹਾਂ ਨੂੰ ਪ੍ਰੇਸ਼ਾਨ ਕਰਦੀ ਆ ਰਹੀ ਹੈ।

Protest by SC students over fees in barnala
ਨਿੱਜੀ ਕਾਲਜ ਵੱਲੋਂ ਫ਼ੀਸ ਲਈ ਤੰਗ ਕੀਤੇ ਜਾਣ ਦੇ ਰੋਸ ’ਚ ਐਸਸੀ ਵਿਦਿਆਰਥੀਆਂ ਨੇ ਕੀਤਾ ਪ੍ਰਦਰਸ਼ਨ
author img

By

Published : Sep 9, 2020, 5:55 PM IST

Updated : Sep 9, 2020, 10:52 PM IST

ਬਰਨਾਲਾ: ਸ਼ਹਿਰ ਵਿੱਚ ਐਸਸੀ ਵਿਦਿਆਰਥੀਆਂ ਵੱਲੋਂ ਇੱਕ ਪ੍ਰਾਈਵੇਟ ਕਾਲਜ ਦੇ ਖਿਲਾਫ਼ ਬੁੱਧਵਾਰ ਨੂੰ ਰੋਸ ਪ੍ਰਦਰਸ਼ਨ ਕੀਤਾ ਗਿਆ। ਵਿਦਿਆਰਥੀਆਂ ਨੇ ਦੋਸ਼ ਲਗਾਇਆ ਕਿ ਪਿਛਲੇ 3 ਸਾਲਾਂ ਤੋਂ ਫੀਸ ਲਈ ਮੈਨੇਜਮੈਂਟ ਉਨ੍ਹਾਂ ਨੂੰ ਪ੍ਰੇਸ਼ਾਨ ਕਰਦੀ ਆ ਰਹੀ ਹੈ।

ਨਿੱਜੀ ਕਾਲਜ ਵੱਲੋਂ ਫ਼ੀਸ ਲਈ ਤੰਗ ਕੀਤੇ ਜਾਣ ਦੇ ਰੋਸ ’ਚ ਐਸਸੀ ਵਿਦਿਆਰਥੀਆਂ ਨੇ ਕੀਤਾ ਪ੍ਰਦਰਸ਼ਨ

ਇਸ ਮੌਕੇ ਗੱਲਬਾਤ ਕਰਦਿਆਂ ਐਸਸੀ ਵਿਦਿਆਰਥੀਆਂ ਹਰਪ੍ਰੀਤ ਸਿੰਘ, ਮਿੰਟੂ ਕੌਰ, ਰਮਨਦੀਪ ਕੌਰ ਨੇ ਕਿਹਾ ਕਿ ਬਰਨਾਲਾ ਦੇ ਨਿੱਜੀ ਕਾਲਜ ’ਚ ਉਹ ਪੜਾਈ ਕਰ ਰਹੇ ਹਨ। ਪਿਛਲੇ 3 ਸਾਲਾਂ ਤੋਂ ਲਗਾਤਾਰ ਉਨ੍ਹਾਂ ਨੂੰ ਫ਼ੀਸ ਦੇ ਨਾਮ ’ਤੇ ਤੰਗ ਕੀਤਾ ਜਾ ਰਿਹਾ ਹੈ। ਹਰ ਸਾਲ ਉਹ ਆਪਣੀ ਫ਼ੀਸ ਮਾਫ਼ ਕਰਵਾਉਣ ਲਈ ਸੰਘਰਸ਼ ਕਰਦੇ ਹਨ। 2018 ਵਿੱਚ ਵੀ ਉਨ੍ਹਾਂ ਵਲੋਂ ਇਸ ਮਾਮਲੇ ’ਤੇ ਭੁੱਖ ਹੜਤਾਲ ’ਤੇ ਬੈਠੇ ਸਨ। 2019 ਵਿੱਚ ਉਹ ਪਾਣੀ ਵਾਲੀ ਟੈਂਕੀ ’ਤੇ ਬਝੇ ਸਨ। ਜਿਸ ਤੋਂ ਬਾਅਦ ਕਾਲਜ ਮੈਨਜਮੈਂਟ ਵੱਲੋਂ ਜ਼ਿਲ੍ਹਾ ਪ੍ਰਸ਼ਾਸਨ ਦੇ ਦਖ਼ਲ ਤੋਂ ਬਾਅਦ ਵਿਦਿਆਰਥੀਆਂ ਦੀ ਫ਼ੀਸ ਮੁਆਫ਼ ਕੀਤੀ ਸੀ ਪਰ ਹੁਣ ਇਸ ਵਾਰ ਮੁੜ ਤੋਂ ਐਸਸੀ ਵਿਦਿਆਰਥੀਆਂ ਤੋਂ ਫ਼ੀਸ ਮੰਗ ਕੇ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ।

ਉਨ੍ਹਾਂ ਦੱਸਿਆ ਕਿ ਕੇਂਦਰ ਸਰਕਾਰ ਵੱਲੋਂ ਸਾਰੇ ਕਾਲਜਾਂ ਨੂੰ ਐਸਸੀ ਵਿਦਿਆਰਥੀਆਂ ਦੀ ਫ਼ੀਸ ਭੇਜੀ ਜਾਂਦੀ ਹੈ ਪਰ ਹਰ ਸਾਲ ਨਿੱਜੀ ਕਾਲਜਾਂ ਵੱਲੋਂ ਐਸਸੀ ਵਿਦਿਆਰਥੀਆਂ ਨੂੰ ਤੰਗ ਪ੍ਰੇਸ਼ਾਨ ਕੀਤਾ ਜਾਂਦਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪਿਛਲੇ ਸਾਲ ਡੀਸੀ ਬਰਨਾਲਾ ਅਤੇ ਐਸਡੀਐਮ ਦੀ ਮੌਜੂਦਗੀ ਵਿੱਚ ਲਿਖਿਤ ਸਮਝੌਤਾ ਹੋਇਆ ਸੀ ਕਿ ਬਰਨਾਲਾ ਜ਼ਿਲ੍ਹੇ ਦਾ ਕੋਈ ਵੀ ਕਾਲਜ ਐਸਸੀ ਬੱਚਿਆਂ ਤੋਂ ਫ਼ੀਸ ਨਹੀਂ ਲਵੇਗਾ। ਇਸ ਵਾਰ ਫ਼ਿਰ ਵੀ ਇਸ ਕਾਲਜ ਵੱਲੋਂ ਅਜਿਹੇ ਬੱਚਿਆਂ ਤੋਂ ਫ਼ੀਸ ਮੰਗੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਜੇਕਰ ਮੈਨੇਜਮੈਂਟ ਨੇ ਫ਼ੀਸ ਮੰਗਣੀ ਬੰਦ ਨਾ ਕੀਤੀ ਤਾਂ ਉਹ ਆਪਣਾ ਸੰਘਰਸ਼ ਤੇਜ਼ ਕਰਨਗੇ।

ਇਸ ਮਾਮਲੇ ’ਤੇ ਤਹਿਸੀਲਦਾਰ ਹਰਬੰਸ ਸਿੰਘ ਨੇ ਦੱਸਿਆ ਕਿ ਇਨ੍ਹਾਂ ਬੱਚਿਆਂ ਦਾ ਇੱਕ ਪ੍ਰਾਈਵੇਟ ਕਾਲਜ ਦੇ ਨਾਲ ਫ਼ੀਸ ਨੂੰ ਲੈ ਕੇ ਵਿਵਾਦ ਚੱਲ ਰਿਹਾ ਹੈ। ਪਿਛਲੇ ਸਾਲ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਐਸਸੀ ਬੱਚਿਆਂ ਨੂੰ ਕਾਲਜ ਮੈਨੇਜਮੈਂਟ ਦੇ ਨਾਲ ਮੀਟਿੰਗ ਕਰਵਾ ਕੇ ਫ਼ੀਸ ਮਾਫ਼ ਕਰਵਾ ਦਿੱਤੀ ਗਈ ਸੀ। ਹੁਣ ਇਸ ਵਾਰ ਮੁੜ ਫ਼ੀਸ ਮੰਗੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ 2 ਦਿਨ ਦੇ ਬਾਅਦ ਬੱਚਿਆਂ ਅਤੇ ਕਾਲਜ ਪ੍ਰਸ਼ਾਸਨ ਨੂੰ ਆਹਮੋ-ਸਾਹਮਣੇ ਬਿਠਾ ਕੇ ਗੱਲ ਨਿਬੇੜ ਦਿੱਤੀ ਜਾਵੇਗੀ ਅਤੇ ਕੋਸ਼ਿਸ਼ ਕੀਤੀ ਜਾਵੇਗੀ।

Last Updated : Sep 9, 2020, 10:52 PM IST
ETV Bharat Logo

Copyright © 2024 Ushodaya Enterprises Pvt. Ltd., All Rights Reserved.