ETV Bharat / state

ਅਕਾਲੀਆਂ ਨੇ ਟਰੈਕਟਰ ਨੂੰ ਅੱਗ ਲਗਾ ਕੇ ਜਤਾਇਆ ਰੋਸ

author img

By

Published : Sep 25, 2020, 3:49 PM IST

Updated : Sep 25, 2020, 6:46 PM IST

ਕੇਂਦਰ ਸਰਕਾਰ ਵੱਲੋਂ ਲਿਆਂਦੇ ਖੇਤੀ ਬਿੱਲਾਂ ਦੇ ਵਿਰੋਧ ਵਿੱਚ ਜਿੱਥੇ ਕਿਸਾਨ ਜਥੇਬੰਦੀਆਂ ਵੱਲੋਂ ਪੰਜਾਬ ਬੰਦ ਦੇ ਸੱਦੇ ਤਹਿਤ ਸੜਕਾਂ ਤੇ ਰੇਲ ਮਾਰਗਾਂ ਨੂੰ ਜਾਮ ਕਰਕੇ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਉੱਥੇ ਹੀ ਸ਼੍ਰੋਮਣੀ ਅਕਾਲੀ ਦਲ ਵੱਲੋਂ ਵੀ ਅੱਜ ਤਿੰਨ ਘੰਟਿਆਂ ਲਈ ਸੜਕਾਂ ਤੇ ਬੈਠ ਕੇ ਇਨ੍ਹਾਂ ਬਿੱਲਾਂ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਆ।

ਫ਼ੋਟੋ
ਫ਼ੋਟੋ

ਬਰਨਾਲਾ: ਕੇਂਦਰ ਸਰਕਾਰ ਵੱਲੋਂ ਲਿਆਂਦੇ ਖੇਤੀ ਬਿੱਲਾਂ ਵਿਰੁੱਧ ਜਿੱਥੇ ਕਿਸਾਨ ਜਥੇਬੰਦੀਆਂ ਵੱਲੋਂ ਪੰਜਾਬ ਬੰਦ ਦੇ ਸੱਦੇ ਤਹਿਤ ਸੜਕਾਂ ਤੇ ਰੇਲ ਮਾਰਗਾਂ ਨੂੰ ਜਾਮ ਕਰਕੇ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਉੱਥੇ ਹੀ ਸ਼੍ਰੋਮਣੀ ਅਕਾਲੀ ਦਲ ਵੱਲੋਂ ਵੀ ਅੱਜ ਤਿੰਨ ਘੰਟਿਆਂ ਲਈ ਸੜਕਾਂ 'ਤੇ ਬੈਠ ਕੇ ਇਨ੍ਹਾਂ ਬਿੱਲਾਂ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਆ। ਬਰਨਾਲਾ ਵਿਖੇ ਚੰਡੀਗੜ੍ਹ ਰੋਡ ਉੱਤੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਲਗਾਏ ਗਏ ਧਰਨੇ ਵਿੱਚ ਅਕਾਲੀ ਆਗੂ ਦਵਿੰਦਰ ਸਿੰਘ ਬੀਹਲਾ ਨੇ ਟਰੈਕਟਰ ਨੂੰ ਅੱਗ ਲੱਗਾ ਕੇ ਇਨ੍ਹਾਂ ਬਿੱਲਾਂ ਖਿਲਾਫ਼ ਰੋਸ ਜਤਾਇਆ।

ਵੀਡੀਓ

ਅਕਾਲੀ ਆਗੂ ਦਵਿੰਦਰ ਸਿੰਘ ਬੀਹਲਾ ਨੇ ਕਿਹਾ ਕਿ ਟਰੈਕਟਰ ਕਿਸਾਨ ਦਾ ਪੁੱਤ ਹੈ। ਜੇਕਰ ਇਨ੍ਹਾਂ ਖੇਤੀ ਆਰਡੀਨੈਂਸਾਂ ਨਾਲ ਕਿਸਾਨ ਹੀ ਨਹੀਂ ਰਹੇਗਾ ਤਾਂ ਇਨ੍ਹਾਂ ਟਰੈਕਟਰਾਂ ਦਾ ਕੀ ਕੰਮ। ਉਨ੍ਹਾਂ ਕਿਹਾ ਕਿ ਕੇਂਦਰ ਦੀ ਸਰਕਾਰ ਵੱਲੋਂ ਜਿਹੜੇ ਖੇਤੀ ਆਰਡੀਨੈਂਸ ਲਿਆਂਦੇ ਗਏ ਹਨ ਤੇ ਜਿਹੜੇ ਲੋਕ ਸਭਾ ਤੇ ਰਾਜ ਸਭਾ ਵਿੱਚ ਪਾਸ ਹੋ ਗਏ ਹਨ ਉਹ ਕਿਸਾਨਾਂ ਲਈ ਘਾਤਕ ਹਨ ਇਸ ਨਾਲ ਕਿਸਾਨੀ ਪੂਰੀ ਤਰ੍ਹਾਂ ਖ਼ਤਮ ਹੋ ਜਾਵੇਗੀ।

ਫ਼ੋਟੋ
ਫ਼ੋਟੋ

ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਪਹਿਲੇ ਦਿਨ ਤੋਂ ਹੀ ਇਨ੍ਹਾਂ ਆਰਡੀਨੈਂਸਾਂ ਦਾ ਵਿਰੋਧ ਕਰਦਾ ਆ ਰਿਹਾ ਹੈ। ਉਨ੍ਹਾਂ ਕਿਹਾ ਕਿ ਟਰੈਕਟਰ ਨੂੰ ਅੱਗ ਲਗਾਉਣਾ ਕੋਈ ਸਟੰਟਬਾਜ਼ੀ ਨਹੀਂ ਹੈ। ਜਦੋਂ ਖੇਤ ਵਿੱਚ ਟਰੈਕਟਰ ਚੱਲਦਾ ਹੈ ਤਾਂ ਕਿਸਾਨ ਪੂਰੇ ਦੇਸ਼ ਦਾ ਢਿੱਡ ਭਰਦਾ ਹੈ। ਜੇਕਰ ਕਿਸਾਨ ਹੀ ਨਾ ਰਹੇਗੀ ਤਾਂ ਪੰਜਾਬ ਵੀ ਖ਼ਤਮ ਹੋ ਜਾਵੇਗੀ। ਉਨ੍ਹਾਂ ਕਿਹਾ ਕਿ ਖੇਤੀ ਬਿੱਲਾਂ ਦੇ ਵਿਰੋਧ ਵਿੱਚ ਸ਼ੁਰੂ ਹੋਇਆ ਇਹ ਸੰਘਰਸ਼ ਦਿੱਲੀ ਤੱਕ ਜਾਵੇਗਾ। ਅੱਜ ਟਰੈਕਟਰ ਨੂੰ ਅੱਗ ਲਗਾਈ ਹੈ, ਇਸ ਤੋਂ ਬਾਅਦ ਕਿਸਾਨ ਇਨ੍ਹਾਂ ਬਿੱਲਾਂ ਦੇ ਵਿਰੋਧ ਵਿੱਚ ਆਪਣੇ ਆਪ ਨੂੰ ਵੀ ਅੱਗ ਲਗਾਉਣਗੇ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਹੈ ਕਿ ਪੰਜਾਬ ਦੇ ਕਿਸਾਨਾਂ ਤੋਂ ਉਨ੍ਹਾਂ ਨੂੰ ਕੋਈ ਵੀ ਭਾਈਵਾਲੀ ਪਿਆਰੀ ਨਹੀਂ ਹੈ। ਕੇਂਦਰ ਸਰਕਾਰ ਨੂੰ ਚਾਹੀਦਾ ਹੈ ਕਿ ਤੁਰੰਤ ਇਨ੍ਹਾਂ ਕਿਸਾਨ ਵਿਰੋਧੀ ਬਿੱਲਾਂ ਨੂੰ ਰੱਦ ਕੀਤਾ ਜਾਵੇ।

ਫ਼ੋਟੋ
ਫ਼ੋਟੋ
ਫ਼ੋਟੋ
ਫ਼ੋਟੋ

ਇਹ ਵੀ ਪੜ੍ਹੋ:ਖੇਤੀ ਬਿੱਲਾਂ ਦੇ ਵਿਰੋਧ 'ਚ ਸ਼੍ਰੋਮਣੀ ਅਕਾਲੀ ਦਲ ਤੇ ਕਿਸਾਨਾਂ ਨੇ ਧੂਰੀ ਵਿਖੇ ਵੱਖ-ਵੱਖ ਥਾਵਾਂ 'ਤੇ ਲਾਇਆ ਧਰਨਾ

Last Updated : Sep 25, 2020, 6:46 PM IST
ETV Bharat Logo

Copyright © 2024 Ushodaya Enterprises Pvt. Ltd., All Rights Reserved.