ETV Bharat / state

ਠੇਕਾ ਮੁਲਾਜ਼ਮਾਂ ਵੱਲੋਂ ਸਿੱਖਿਆ ਮੰਤਰੀ ਦੀ ਕੋਠੀ ਬਾਹਰ ਰੋਸ ਪ੍ਰਦਰਸ਼ਨ - contract employees

ਬਰਨਾਲਾ ‘ਚ ਠੇਕਾ ਮੁਲਾਜ਼ਮਾਂ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਮੰਤਰੀ ਮੀਤ ਹੇਅਰ ਦੀ ਕੋਠੀ ਅੱਗੇ ਪ੍ਰਦਰਸ਼ਨ ਕੀਤਾ ਗਿਆ। ਪ੍ਰਦਰਸ਼ਕਾਰੀਆਂ ਨੇ ਸਰਕਾਰ ਨੂੰ ਸੰਘਰਸ਼ ਹੋਰ ਤੇਜ਼ ਕਰਨ ਦੀ ਚਿਤਾਵਨੀ ਦਿੱਤੀ ਹੈ।

ਠੇਕਾ ਮੁਲਾਜ਼ਮਾਂ ਵੱਲੋਂ ਸਿੱਖਿਆ ਮੰਤਰੀ ਦੀ ਕੋਠੀ ਬਾਹਰ ਰੋਸ ਪ੍ਰਦਰਸ਼ਨ

author img

By

Published : Jul 26, 2022, 7:29 AM IST

ਬਰਨਾਲਾ: ਸੱਤਾ ਵਿੱਚ ਆਉਣ ਤੋਂ ਪਹਿਲਾਂ ਆਮ ਆਦਮੀ ਪਾਰਟੀ (Aam Aadmi Party) ਵੱਲੋਂ ਪੰਜਾਬ ਦੇ ਲੋਕਾਂ ਨਾਲ ਵੱਡੇ-ਵੱਡੇ ਵਾਅਦੇ ਕੀਤੇ ਗਏ ਸਨ, ਪਰ ਜਿਵੇਂ ਹੀ ਪੰਜਾਬ ਅੰਦਰ ਆਮ ਆਦਮੀ ਪਾਰਟੀ (Aam Aadmi Party) ਦੀ ਸਰਕਾਰ ਬਣੀ ਤਾਂ ਪਾਰਟੀ ਆਪਣੇ ਕੀਤੇ ਹੋਏ ਵਾਅਦਿਆਂ ਭੁੱਲਦੀ ਨਜ਼ਰ ਆ ਰਹੀ ਹੈ। ਜਿਸ ਦੀ ਤਸਵੀਰ ਬਰਨਾਲਾ (Barnala) ਤੋਂ ਸਾਹਮਣੇ ਆਈ ਹੈ। ਜਿੱਥੇ ਵੱਖ-ਵੱਖ ਸਰਕਾਰੀ ਵਿਭਾਗਾਂ ਦੇ ਠੇਕਾ ਮੁਲਾਜ਼ਮਾਂ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਸ਼ਹਿਰ ਵਿੱਚ ਰੋਸ ਮਾਰਚ ਕਰਕੇ ਮੰਤਰੀ ਮੀਤ ਹੇਅਰ ਦੀ ਕੋਠੀ ਅੱਗੇ ਪ੍ਰਦਰਸ਼ਨ (Demonstration in front of Minister Meet Hare's residence) ਕੀਤਾ ਗਿਆ।

ਇਸ ਮੌਕੇ ਠੇਕਾ ਮੁਲਾਜ਼ਮ ਸੰਘਰਸ਼ ਮੋਰਚੇ (Contractual employee struggle front) ਦੇ ਬੈਨਰ ਹੇਠ ਠੇਕਾ ਮੁਲਾਜ਼ਮਾਂ ਵੱਲੋਂ ਰੋਸ ਜ਼ਾਹਰ ਕੀਤਾ ਗਿਆ। ਠੇਕਾ ਮੁਲਾਜ਼ਮਾਂ ਨੇ ਆਮ ਆਦਮੀ ਪਾਰਟੀ (Aam Aadmi Party) ਦੀ ਸਰਕਾਰ ‘ਤੇ ਵਾਅਦਾ ਖ਼ਿਲਾਫ਼ੀ ਦੇ ਇਲਜ਼ਾਮ ਵੀ ਲਗਾਏ ਹਨ। ਇਸ ਮੌਕੇ ਮੁਲਾਜ਼ਮਾਂ ਨੇ ਕਿਹਾ ਕਿ ਨਿਗੂਣੀਆਂ ਤਨਖਾਹਾਂ ‘ਤੇ ਪਿਛਲੇ ਲੰਬੇ ਸਮੇਂ ਤੋਂ ਕੰਮ ਕਰ ਰਹੇ ਹਨ, ਬਹੁਤੇ ਵਿਭਾਗ ਠੇਕਾ ਕਾਮਿਆਂ ਦੀ ਮਿਹਨਤ ਕਰਕੇ ਹੀ ਚੱਲ ਰਹੇ ਹਨ। ਉਨ੍ਹਾਂ ਸਰਕਾਰ ਨੂੰ ਠੇਕਾ ਕਾਮਿਆਂ ਦੀ ਸੁਣਵਾਈ ਕਰਨ ਦੀ ਅਪੀਲ ਕੀਤੀ ਅਤੇ ਮੰਗਾਂ ਨਾ ਮੰਨੇ ਜਾਣ ਦੀ ਸੂਰਤ ਵਿੱਚ ਸੰਘਰਸ਼ ਹੋਰ ਤੇਜ਼ ਕਰਨ ਦੀ ਵੀ ਚਿਤਾਵਨੀ ਦਿੱਤੀ।

ਠੇਕਾ ਮੁਲਾਜ਼ਮਾਂ ਵੱਲੋਂ ਸਿੱਖਿਆ ਮੰਤਰੀ ਦੀ ਕੋਠੀ ਬਾਹਰ ਰੋਸ ਪ੍ਰਦਰਸ਼ਨ

ਇਸ ਮੌਕੇ ਠੇਕਾ ਮੁਲਾਜ਼ਮਾਂ ਨੇ ਕਿਹਾ ਮੁੱਖ ਮੰਤਰੀ ਭਗਵੰਤ ਮਾਨ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿਦ ਕੇਜਰੀਵਾਲ (Chief Minister Bhagwant Mann and Delhi Chief Minister Arvid Kejriwal) ਨੇ ਖੁਦ ਉਸ ਸਮੇਂ ਪੰਜਾਬ ਸਰਕਾਰ ਖ਼ਿਲਾਫ਼ ਚੱਲ ਰਹੇ ਮੋਰਚੇ ਵਿੱਚ ਪਹੁੰਚੇ ਕੇ ਕਿਹਾ ਸੀ ਕਿ ਜੇਕਰ 2022 ਦੀਆਂ ਚੋਣਾਂ ਵਿੱਚ ਪੰਜਾਬ ਅੰਦਰ ਆਮ ਆਦਮੀ ਪਾਰਟੀ ਦੀ ਸਰਕਾਰ ਆਉਦੀ ਹੈ, ਤਾਂ ਉਹ ਸਾਰੇ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨਗੇ। ਉਨ੍ਹਾਂ ਕਿਹਾ ਕਿ ਹੁਣ ਮੁੱਖ ਮੰਤਰੀ ਭਗਵੰਤ ਮਾਨ ਆਪਣੇ ਵਾਅਦੇ ਤੋਂ ਭੱਜ ਰਹੇ ਹਨ।

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਜਿਨ੍ਹਾਂ 36 ਹਜ਼ਾਰ ਮੁਲਾਜ਼ਮਾਂ ਨੂੰ ਰੈਗੂਲਰ ਕਰਨ ਦੀ ਗੱਲ ਕਰ ਰਹੀ ਹੈ, ਉਨ੍ਹਾਂ ਵਿੱਚ ਬਹੁ ਗਿਣਤੀ ਠੇਕਾ ਮੁਲਾਜ਼ਮਾਂ ਨੂੰ ਸ਼ਾਮਲ ਨਹੀਂ ਕੀਤਾ ਗਿਆ। ਰੈਲੂਗਰ ਕਰਨ ਦੀ ਮੰਗ ਨੂੰ ਲੈ ਕੇ ਤਿੰਨ ਵੱਖ-ਵੱਖ ਥਾਵਾਂ ‘ਤੇ ਇਨ੍ਹਾਂ ਮੁਲਾਜ਼ਮਾਂ ਵੱਲੋਂ ਰੋਸ ਪ੍ਰਦਰਸ਼ਨ ਕੀਤਾ ਜਾ ਰਹੇ ਹਨ।

ਇਹ ਵੀ ਪੜ੍ਹੋ: ਸ਼ਹੀਦ ਭਗਤ ਸਿੰਘ ਦੀ ਸਿੱਖ ਅਜਾਇਬ ਘਰ ’ਚ ਲੱਗੀ ਤਸਵੀਰ ’ਤੇ ਸਿਮਰਨਜੀਤ ਮਾਨ ਦੇ ਪੁੱਤਰ ਨੇ ਚੁੱਕੇ ਵੱਡੇ ਸਵਾਲ, ਕਿਹਾ...

ETV Bharat Logo

Copyright © 2024 Ushodaya Enterprises Pvt. Ltd., All Rights Reserved.