ਬਰਨਾਲਾ : ਪਿਛਲੇ ਲੰਮੇ ਸਮੇਂ ਤੋਂ ਬਰਨਾਲਾ ਦੀ ਜੇਲ੍ਹ ਤੋਂ ਬਾਹਰ ਕਿਰਨਜੀਤ ਕੌਰ ਕਾਂਡ ਐਕਸ਼ਨ ਕਮੇਟੀ ਦੇ ਆਗੂ ਮਨਜੀਤ ਸਿੰਘ ਧਨੇਰ ਦੀ ਰਿਹਾਈ ਨੂੰ ਲੈ ਕੇ ਵੱਖ-ਵੱਖ ਜੱਥੇਬੰਦੀਆਂ ਵੱਲੋਂ ਧਰਨਾ ਦਿੱਤਾ ਜਾ ਰਿਹਾ ਹੈ। ਸੰਘਰਸ਼ ਜੱਥੇਬੰਦੀਆਂ ਵੱਲੋਂ ਲਾਇਆ ਜਾ ਰਿਹਾ ਇਹ ਧਰਨਾ 35ਵੇਂ ਦਿਨ ਵਿੱਚ ਸ਼ਾਮਲ ਹੋ ਗਿਆ ਹੈ।
ਬਰਨਾਲਾ ਜੇਲ੍ਹ ਦੇ ਬਾਹਰ ਮਨਜੀਤ ਸਿੰਘ ਧਨੇਰ ਦੇ ਸਮਰੱਥਕਾਂ ਵੱਲੋਂ ਲਾਇਆ ਜਾ ਰਿਹਾ ਪੱਕਾ ਧਰਨਾ ਇੱਕ ਲੋਕ ਲਹਿਰ ਬਣਦਾ ਜਾ ਰਿਹਾ ਹੈ। ਇਸ ਧਰਨੇ ਵਿੱਚ ਵੱਡੀ ਗਿਣਤੀ 'ਚ ਔਰਤਾਂ ਅਤੇ ਨੌਜਵਾਨਾਂ ਦਾ ਇੱਕਠ ਵੇਖਣ ਨੂੰ ਮਿਲਿਆ। ਇਨ੍ਹਾਂ ਪ੍ਰਦਰਸ਼ਨਕਾਰੀਆਂ ਨੇ ਇਕੱਠੇ ਹੋ ਕੇ ਸਰਕਾਰ ਵਿਰੁੱਧ ਜ਼ੋਰਦਾਰ ਪ੍ਰਦਰਸ਼ਨ ਕੀਤਾ।
ਸੰਘਰਸ਼ ਕਮੇਟੀ ਦੇ ਕਨਵੀਨਰ ਬੂਟਾ ਸਿੰਘ ਬੁਰਜ ਗਿੱਲ ਨੇ ਕਿਹਾ ਕਿ ਪੰਜਾਬ ਸਰਕਾਰ ਝੂਠੇ ਮੁਕਾਬਲੇ ਬਣਾਉਣ ਵਾਲੇ ਕਾਤਲ ਪੁਲਸੀਆਂ ਨੂੰ ਤਾਂ ਰਿਹਾਅ ਕਰ ਰਹੀ ਹੈ, ਪਰ ਲੋਕਾਂ ਦੀ ਆਵਾਜ਼ ਬਣਨ ਵਾਲੇ ਮਨਜੀਤ ਧਨੇਰ ਦੀ ਸਜ਼ਾ ਨੂੰ ਰੱਦ ਕਰਨ ਸਬੰਧੀ ਚੁੱਪ ਧਾਰੀ ਬੈਠੀ ਹੈ। ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ 'ਚ ਵੀ ਪੰਜਾਬ ਸਰਕਾਰ ਵਿਰੁੱਧ ਪੱਕਾ ਧਰਨਾ ਜਾਰੀ ਰਹੇਗਾ।
ਇਹ ਵੀ ਪੜ੍ਹੋ :ਦਵੇਂਦਰ ਫੜਨਵੀਸ ਨੇ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਕੀਤੀ ਮੁਲਾਕਾਤ
ਮਨਜੀਤ ਧਨੇਰ ਦੀ ਸਜ਼ਾ ਸੁਪਰੀਮ ਕੋਰਟ ਵੱਲੋਂ ਮੁੜ ਬਹਾਲ ਰੱਖੀ ਗਈ ਹੈ। ਇਸ ਦੇ ਚਲਦੇ ਮਨਜੀਤ ਧਨੇਰ ਦੀ ਸਜ਼ਾ ਮੁਆਫ਼ ਕਰਵਾਉਣ ਲਈ ਕੇਂਦਰ ਅਤੇ ਪੰਜਾਬ ਸਰਕਾਰ ਵਿਰੁੱਧ ਸੂਬੇ ਭਰ ਦੀਆਂ 42 ਵੱਖ-ਵੱਖ ਜਥੇਬੰਦੀਆਂ ਬਰਨਾਲਾ ਜੇਲ੍ਹ ਅੱਗੇ ਪੱਕਾ ਮੋਰਚਾ ਲਗਾ ਕੇ ਸੰਘਰਸ਼ ਕਰ ਰਹੀਆਂ ਹਨ। ਰੋਸ ਕਰ ਰਹੀ ਜਥੇਬੰਦੀਆਂ ਉਨ੍ਹਾਂ ਕਿਹਾ ਕਿ ਧਨੇਰ ਦੀ ਸਜ਼ਾ ਰੱਦ ਹੋਣ ਤੱਕ ਧਰਨਾ ਜਾਰੀ ਰੱਖਣ ਦੀ ਚੇਤਾਵਨੀ ਜਾਰੀ ਕੀਤੀ ਗਈ ਹੈ।