ਬਰਨਾਲਾ:ਪੰਜਾਬ ਭਰ ਵਿਚ ਸਫ਼ਾਈ ਕਰਮਚਾਰੀਆਂ (Sweepers) ਵੱਲੋਂ ਰੋਸ ਪ੍ਰਦਰਸ਼ਨ ਜਾਰੀ ਹੈ।ਇਸੇ ਲੜੀ ਤਹਿਤ ਪਿਛਲੇ 19 ਦਿਨਾਂ ਤੋਂ ਨਗਰ ਕਾਉਂਸਲ ਦਫਤਰ ਦੇ ਬਾਹਰ ਸਫ਼ਾਈ ਕਰਮਚਾਰੀ ਆਪਣੀਆਂ ਮੰਗਾਂ ਨੂੰ ਲੈ ਕੇ ਹੜਤਾਲ ਕਰ ਰਹੇ ਹਨ।ਬਰਨਾਲਾ ਵਿਚ ਸਫ਼ਾਈ ਕਰਮਚਾਰੀਆਂ ਵੱਲੋਂ ਸਰਕਾਰ ਵਿਰੁੱਧ ਰੋਸ ਮਾਰਚ (Protest march against the government) ਕੱਢਿਆ ਅਤੇ ਅਰਥੀ ਸਾੜ ਕੇ ਪਿੱਟ ਸਿਆਪਾ ਕੀਤਾ ਗਿਆ ਹੈ।
ਇਸ ਮੌਕੇ ਪ੍ਰਦਰਸ਼ਨਕਾਰੀ ਗੁਲਸ਼ਨ ਕੁਮਾਰ ਦਾ ਕਹਿਣ ਹੈ ਕਿ ਸਾਡੀਆਂ ਮੰਗਾਂ ਬਿਲਕੁੱਲ ਜਾਇਜ਼ ਹਨ।ਉਨ੍ਹਾਂ ਦਾ ਕਹਿਣਾ ਹੈ ਕਿ ਠੇਕੇਦਾਰੀ ਸਿਸਟਮ (Contracting System) ਨੂੰ ਬੰਦ ਕਰਕੇ ਮੁਲਾਜ਼ਮਾਂ ਨੂੰ ਰੈਗੂਲਰ (Regular)ਕੀਤਾ ਜਾਵੇ, ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਨ, ਪੇ ਕਮਿਸ਼ਨ ਦੀ ਰਿਪੋਰਟ ਲਾਗੂ ਕਰਨ ਆਦਿ ਕਈ ਮੰਗਾਂ ਨੂੰ ਲੈ ਕੇ ਪੰਜਾਬ ਸਰਕਾਰ ਰੋਸ ਪ੍ਰਦਰਸ਼ਨ ਕੀਤਾ ਗਿਆ ਹੈ।
ਇਸ ਮੌਕੇ ਰਮੇਸ਼ ਕੁਮਾਰ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਨੇ ਸਫ਼ਾਈ ਮੁਲਾਜ਼ਮਾਂ ਨੂੰ ਰੈਗੂਲਰ ਕਰਨ ਦਾ ਵਾਅਦਾ ਕੀਤਾ ਸੀ ਪਰ ਸਰਕਾਰ ਆਪਣੇ ਵਾਅਦੇ ਤੋਂ ਮੁਕਰ ਗਏ ਹਨ।ਜੇਕਰ ਸਾਡੀਆਂ ਮੰਗਾਂ ਨਾ ਮੰਨੀਆਂ ਗਈਆ ਤਾਂ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ।
ਇਹ ਵੀ ਪੜੋ:DEVELOPMENT PROJECT:ਵੱਡੇ ਪ੍ਰੋਜੈਕਟਾਂ ਨੂੰ ਜੰਗੀ ਪੱਧਰ 'ਤੇ ਪੂਰਾ ਕੀਤਾ ਜਾਵੇ: ਵਿੰਨੀ ਮਹਾਜਨ