ਬਰਨਾਲਾ: ਬਹੁ- ਚਰਚਿਤ ਕਿਰਨਜੀਤ ਕੌਰ ਕਤਲ ਕਾਂਡ ਮਾਮਲੇ ਸਬੰਧੀ ਮਨਜੀਤ ਧਨੇਰ ਦੀ ਸਜ਼ਾ ਰੱਦ ਕਰਾਉਣ ਦੇ ਮਾਮਲੇ ਵਿੱਚ ਬਰਨਾਲਾ ਦੀ ਜੇਲ੍ਹ ਅੱਗੇ 15ਵੇਂ ਦਿਨ ਵੱਡਾ ਇਕੱਠ ਜੁੜਿਆ। ਇਸ ਦੌਰਾਨ ਪੁੱਜੀਆਂ ਸੰਘਰਸ਼ ਕਮੇਟੀਆਂ ਨੇ ਪੰਜਾਬ ਸਰਕਾਰ ਨੂੰ 2 ਦਿਨਾਂ ਦਾ ਅਲਟੀਮੇਟਮ ਦਿੱਤਾ।
ਇਸ ਬਾਰੇ ਸੂਬਾ ਪ੍ਰਧਾਨ ਪਲਸ ਮੰਚ ਅਮੋਲਕ ਸਿੰਘ ਦਾ ਕਹਿਣਾ ਹੈ ਕਿ ਇਸ ਇਕੱਠ ਵਿਚ ਵੱਖ ਵੱਖ ਲੇਖਕ, ਸਾਹਿਤਕਾਰ, ਪੱਤਰਕਾਰ, ਮਹਿਲਾ ਜਥੇਬੰਦੀਆਂ ਦੇ ਆਗੂਆਂ ਨੇ ਸ਼ਮੂਲੀਅਤ ਕੀਤੀ। ਜਿਨ੍ਹਾਂ ਨੇ ਮਨਜੀਤ ਧਨੇਰ ਦੀ ਸਜ਼ਾ ਦੇ ਖਿਲਾਫ ਡਟੇ ਬੈਠੇ ਹਨ। ਮਨਜੀਤ ਧਨੇਰ ਨੂੰ ਸੁਣਾਈ ਗਈ ਸਜ਼ਾ ਦੇ ਖ਼ਿਲਾਫ਼ ਪੰਜਾਬ ਦਾ ਹਰ ਵਰਗ ਵਿਰੋਧ ਕਰ ਰਿਹਾ ਹੈ, ਪਰ ਪੰਜਾਬ ਸਰਕਾਰ ਇਸ ਪ੍ਰਤੀ ਸਾਜ਼ਸੀ ਚੁੱਪ ਧਾਰੀ ਬੈਠੀ ਹੈ।
ਦੱਸ ਦਈਏ, ਮਨਜੀਤ ਧਨੇਰ ਨੂੰ ਇੱਕ ਕਤਲ ਕੇਸ ਵਿੱਚ ਸੁਣਾਈ ਗਈ ਉਮਰ ਕੈਦ ਦੀ ਸਜ਼ਾ ਸੁਪਰੀਮ ਕੋਰਟ ਵੱਲੋਂ ਮੁੜ ਬਹਾਲ ਰੱਖੀ ਗਈ ਹੈ। ਇਸ ਦੇ ਖ਼ਿਲਾਫ਼ ਪੰਦਰਾਂ ਦਿਨਾਂ ਤੋਂ ਪੰਜਾਬ ਭਰ ਦੀਆਂ 42 ਵੱਖ ਵੱਖ ਜਥੇਬੰਦੀਆਂ ਬਰਨਾਲਾ ਜੇਲ ਅੱਗੇ ਪੱਕਾ ਮੋਰਚਾ ਲਗਾ ਕੇ ਸੰਘਰਸ਼ ਕਰ ਰਹੀਆਂ ਹਨ। ਰੋਜ਼ਾਨਾ ਮੋਰਚੇ ਵਿੱਚ ਵੱਡੇ-ਵੱਡੇ ਕਾਫ਼ਲੇ ਸ਼ਾਮਿਲ ਹੋ ਕੇ ਸੰਘਰਸ਼ ਨੂੰ ਹੋਰ ਤੇਜ਼ ਕਰ ਰਹੇ ਹਨ। ਹੁਣ 15ਵੇਂ ਦਿਨ ਪੰਜਾਬ ਭਰ ਦੇ ਲੇਖਕਾਂ, ਬੁੱਧੀਜੀਵੀਆਂ, ਸਾਹਿਤਕਾਰਾਂ, ਪੱਤਰਕਾਰਾਂ, ਤਰਕਸ਼ੀਲਾਂ, ਰੰਗਕਰਮੀਆਂ ਨੇ ਇਸ ਮੋਰਚੇ ਵਿੱਚ ਸ਼ਾਮਲ ਹੋ ਕੇ ਮਨਜੀਤ ਧਨੇਰ ਨੂੰ ਸੁਣਾਈ ਗਈ ਸਜ਼ਾ ਦਾ ਵਿਰੋਧ ਕੀਤਾ ਅਤੇ ਉਸ ਦੀ ਸਜ਼ਾ ਤੁਰੰਤ ਰੱਦ ਕਰਨ ਦੀ ਮੰਗ ਕੀਤੀ।