ਬਰਨਾਲਾ : ਪਿਛਲੇ ਲੰਮੇ ਸਮੇਂ ਤੋਂ ਬਰਨਾਲਾ ਦੀ ਜੇਲ ਤੋਂ ਬਾਹਰ ਕਿਰਨਜੀਤ ਕੌਰ ਕਾਂਡ ਐਕਸ਼ਨ ਕਮੇਟੀ ਦੇ ਆਗੂ ਮਨਜੀਤ ਸਿੰਘ ਧਨੇਰ ਦੀ ਰਿਹਾਈ ਨੂੰ ਲੈ ਕੇ ਵੱਖ-ਵੱਖ ਜੱਥੇਬੰਦੀਆਂ ਵੱਲੋਂ ਧਰਨਾ ਦਿੱਤਾ ਜਾ ਰਿਹਾ ਹੈ।
ਬਰਨਾਲਾ ਜੇਲ੍ਹ ਦੇ ਬਾਹਰ ਮਨਜੀਤ ਸਿੰਘ ਧਨੇਰ ਦੇ ਸਮਰੱਥਕਾਂ ਵੱਲੋਂ ਪੱਕਾ ਧਰਨਾ ਇੱਕ ਲੋਕ ਲਹਿਰ ਬਣਦਾ ਜਾ ਰਿਹਾ ਹੈ। ਇਸ ਮੌਕੇ ਸੰਘਰਸ਼ ਕਰ ਰਹੀ ਜੱਥੇਬੰਦੀਆਂ ਵੱਲੋਂ ਜੇਲ ਦੇ ਬਾਹਰ ਦੀਵਾਲੀ ਮਨਾਈ ਗਈ ਅਤੇ ਪੱਕੇ ਮੋਰਚੇ 'ਚ ਦੀਪਮਾਲਾ ਕੀਤੀ ਗਈ। ਇਸ ਦੌਰਾਨ ਇਥੇ ਪਕੌੜੇ ਅਤੇ ਜਲੇਬੀਆਂ ਵੀ ਬਣਾਈਆਂ ਗਈਆਂ। ਇਸ ਦੌਰਾਨ ਪ੍ਰਦਰਸ਼ਨਕਾਰੀਆਂ ਨੇ ਸੂਬ ਸਰਕਾਰ ਵਿਰੁੱਧ ਜਮ ਕੇ ਨਾਅਰੇਬਾਜ਼ੀ ਵੀ ਕੀਤੀ।
ਇਹ ਵੀ ਪੜ੍ਹੋ : ਬੰਦੀ ਛੋੜ ਦਿਵਸ ਤੇ ਦੀਵਾਲੀ ਮੌਕੇ ਰੌਸ਼ਨਾਇਆ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਵੇਖੋ ਵੀਡੀਓ
ਪ੍ਰਦਰਸ਼ਨ ਕਰ ਰਹੀ ਜੱਥੇਬੰਦੀਆਂ ਦੇ ਆਗੂਆਂ ਦਾ ਕਹਿਣਾ ਹੈ ਕਿ ਜੇਕਰ ਸੂਬਾ ਸਰਕਾਰ ਵੱਲੋਂ ਮਨਜੀਤ ਸਿੰਘ ਧਨੇਰ ਦੀ ਸਜ਼ਾ ਰੱਦ ਨਾ ਕੀਤੀ ਗਈ ਤਾਂ ਅਗਲੇ ਸਾਰੇ ਤਿਉਹਾਰ ਵੀ ਜੇਲ ਦੇ ਬਾਹਰ ਪੱਕਾ ਧਰਨਾ ਲਗਾ ਕੇ ਅਤੇ ਸਰਕਾਰ ਦਾ ਵਿਰੋਧ ਕਰਦੇ ਹੋਏ ਮਨਾਏ ਜਾਣਗੇ। ਉਨ੍ਹਾਂ ਕਿਹਾ ਕਿ ਧਨੇਰ ਦੀ ਸਜ਼ਾ ਰੱਦ ਹੋਣ ਤੱਕ ਧਰਨਾ ਜਾਰੀ ਰਹੇਗਾ।