ETV Bharat / state

ਹਰਜੀਤ ਗਰੇਵਾਲ ਦੀ ਕਿਸਾਨਾਂ ਪ੍ਰਤੀ ਮਾੜੀ ਸ਼ਬਦਾਵਲੀ ਨੂੰ ਲੈ ਰੋਸ ਪ੍ਰਦਰਸ਼ਨ - BJP

ਬਰਨਾਲਾ ਵਿਚ ਕਿਸਾਨਾਂ (Farmers) ਨੇ ਬੀਜੇਪੀ (BJP) ਆਗੂ ਹਰਜੀਤ ਗਰੇਵਾਲ ਵਲੋਂ ਲਗਾਤਾਰ ਕਿਸਾਨਾਂ ਪ੍ਰਤੀ ਮਾੜੀ ਸ਼ਬਦਾਵਲੀ ਦਾ ਵਿਰੋਧ ਕੀਤਾ ਹੈ।ਕਿਸਾਨਾਂ ਦਾ ਕਹਿਣਾ ਹੈ ਕਿ ਹਰਜੀਤ ਗਰੇਵਾਲ ਕਿਸਾਨਾਂ ਨੂੰ ਗਲਤ ਬੋਲਣ ਤੋਂ ਪਰਹੇਜ਼ ਕਰੇ।

ਹਰਜੀਤ ਗਰੇਵਾਲ ਦੀ ਕਿਸਾਨਾਂ ਪ੍ਰਤੀ ਮਾੜੀ ਸ਼ਬਦਾਵਲੀ ਨੂੰ ਲੈ ਰੋਸ ਪ੍ਰਦਰਸ਼ਨ

author img

By

Published : Jul 12, 2021, 6:22 PM IST

ਬਰਨਾਲਾ:ਖੇਤੀ ਕਾਨੂੰਨਾਂ ਵਿਰੁੱਧ ਕਿਸਾਨਾਂ (Farmers)ਦਾ ਸੰਘਰਸ਼ ਲਗਾਤਾਰ ਜਾਰੀ ਹੈ। ਇਸੇ ਸੰਘਰਸ਼ ਦਰਮਿਆਨ ਬੀਜੇਪੀ (BJP)ਆਗੂ ਹਰਜੀਤ ਗਰੇਵਾਲ ਵਲੋਂ ਲਗਾਤਾਰ ਕਿਸਾਨਾਂ ਪ੍ਰਤੀ ਮਾੜੀ ਸ਼ਬਦਾਵਲੀ ਵਰਤੀ ਜਾ ਰਹੀ ਹੈ। ਜਿਸ ਕਾਰਨ ਕਿਸਾਨ ਜਥੇਬੰਦੀਆਂ ਵਿਚ ਇਸ ਪ੍ਰਤੀ ਭਾਰੀ ਰੋਸ ਪਾਇਆ ਜਾ ਰਿਹਾ ਹੈ। ਇਸੇ ਦੇ ਚੱਲਦਿਆਂ ਅੱਜ ਸੰਯੁਕਤ ਕਿਸਾਨ ਮੋਰਚੇ ਦੀ ਅਗਵਾਈ ਵਾਲੀਆਂ ਕਿਸਾਨ ਜਥੇਬੰਦੀਆਂ ਵੱਲੋਂ ਹਰਜੀਤ ਗਰੇਵਾਲ ਦੇ ਜੱਦੀ ਪਿੰਡ ਧਨੌਲਾ ਵਿਚ ਉਸਦੇ ਖਿਲਾਫ ਰੋਸ ਪ੍ਰਦਰਸ਼ਨ ਕੀਤਾ ਗਿਆ। ਕਿਸਾਨ ਜਥੇਬੰਦੀਆਂ ਨੇ ਪੰਜਾਬ ਸਰਕਾਰ ਅਤੇ ਪੁਲਿਸ ਪ੍ਰਸ਼ਾਸਨ ਤੋਂ ਉਸ ਵਿਰੁੱਧ ਪਰਚਾ ਦਰਜ ਕਰਨ ਦੀ ਮੰਗ ਕੀਤੀ।

ਵਿਚ ਕਿਸਾਨਾਂ
ਕਿਸਾਨ ਆਗੂਆਂ ਬਲਵੰਤ ਸਿੰਘ ਉਪਲੀ ਨੇ ਕਿਹਾ ਕਿ ਹਰਜੀਤ ਗਰੇਵਾਲ ਵੱਲੋਂ ਕਿਸਾਨਾਂ ਪ੍ਰਤੀ ਵਰਤੀ ਜਾ ਰਹੀ ਭੱਦੀ ਸ਼ਬਦਾਵਲੀ ਦੇ ਰੋਸ ਵਜੋਂ ਉਸਦੇ ਖੇਤ ਵਿੱਚੋਂ ਧਨੌਲਾ ਦੇ ਭੜਕੇ ਕਿਸਾਨਾਂ ਨੇ ਝੋਨਾ ਪੁੱਟ ਦਿੱਤਾ ਸੀ। ਜਿਸ ਤੋਂ ਬਾਅਦ ਹਰਜੀਤ ਗਰੇਵਾਲ ਵੱਲੋਂ ਕਿਸਾਨਾਂ ਨੂੰ ਗੁੰਡੇ ਅਤਿਵਾਦੀ ਅਤੇ ਔਰਤਾਂ ਪ੍ਰਤੀ ਮਾੜੀ ਸ਼ਬਦਾਵਲੀ ਵਰਤੀ ਗਈ। ਉਸ ਦੀ ਔਰਤਾਂ ਅਤੇ ਕਿਸਾਨਾਂ ਪ੍ਰਤੀ ਵਰਤੀ ਗਈ ਅਜਿਹੀ ਸ਼ਬਦਾਵਲੀ ਬਰਦਾਸ਼ਤ ਤੋਂ ਬਾਹਰ ਹੈ। ਕਿਸਾਨਾਂ ਦੇ ਸੰਘਰਸ਼ ਉਹ ਵਿਰੁੱਧ ਉਹ ਇਹ ਕਹਿ ਸਕਦਾ ਹੈ ਕਿ ਖੇਤੀ ਕਾਨੂੰਨ ਚੰਗੇ ਨਹੀਂ ਪਰ ਕਿਸਾਨਾਂ ਨੂੰ ਮਾੜੀ ਸ਼ਬਦਾਵਲੀ ਨਹੀਂ ਵਰਤ ਸਕਦਾ।

ਉਨ੍ਹਾਂ ਕਿਹਾ ਕਿ ਹਰਜੀਤ ਗਰੇਵਾਲ ਖ਼ੁਦ ਖੁੱਡ ਵਿੱਚ ਲੁਕਿਆ ਬੈਠਾ ਹੈ।ਜਦੋਂ ਕਿ ਪੰਜਾਬ ਦਾ ਮਾਹੌਲ ਖ਼ਰਾਬ ਕਰਨ ਦੀ ਕੋਸ਼ਿਸ਼ ਕਰ ਰਿਹਾ ਹੈ। ਪ੍ਰੰਤੂ ਕਿਸਾਨ ਜਥੇਬੰਦੀਆਂ ਬੀਜੇਪੀ ਅਤੇ ਹਰਜੀਤ ਗਰੇਵਾਲ ਦੀ ਇਸ ਸਾਜ਼ਿਸ਼ ਨੂੰ ਬਰਦਾਸ਼ਤ ਨਹੀਂ ਕਰਨਗੀਆਂ। ਉਨ੍ਹਾਂ ਕਿਹਾ ਕਿ ਇਸ ਦੇ ਵਿਰੁੱਧ ਅਸੀਂ ਪੁਲਸ ਪ੍ਰਸ਼ਾਸਨ ਕੋਲ ਵੀ ਸ਼ਿਕਾਇਤ ਕਰ ਰਹੇ ਹਾਂ ਕਿ ਇਸ ਵਿਰੁੱਧ ਪਰਚਾ ਦਰਜ ਕੀਤਾ ਜਾਵੇ।
ਇਹ ਵੀ ਪੜੋ:Live Update: ਭਾਜਪਾ ਵਲੋਂ ਪੰਜਾਬ 'ਚ ਥਾਂ-ਥਾਂ ਪ੍ਰਦਰਸ਼ਨ

ETV Bharat Logo

Copyright © 2025 Ushodaya Enterprises Pvt. Ltd., All Rights Reserved.