ETV Bharat / state

ਢੱਡਰੀਆਂ ਵਾਲੇ ਦਾ ਵਿਰੋਧ ਕਰਨ ਵਾਲੇ ਪ੍ਰਦਰਸ਼ਨਕਾਰੀਆਂ ਨੂੰ ਕੀਤਾ ਰਿਹਾਅ

author img

By

Published : Feb 10, 2020, 1:06 PM IST

ਬਰਨਾਲਾ ਵਿਖੇ ਢੱਡਰੀਆਂ ਵਾਲੇ ਦੇ ਦੀਵਾਨ ਦਾ ਵਿਰੋਧ ਕਰਨ ਦੇ ਮਾਮਲੇ 'ਚ ਦਮਦਮੀ ਟਕਸਾਲ ਦੇ ਆਗੂ ਅਮਰੀਕ ਸਿੰਘ ਅਜਨਾਲਾ ਸਣੇ 55 ਪ੍ਰਦਰਸ਼ਨਕਾਰੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ। ਪੁਲਿਸ ਵੱਲੋਂ ਇਨ੍ਹਾਂ ਪ੍ਰਦਰਸ਼ਨਕਾਰੀਆਂ ਨੂੰ ਜ਼ਮਾਨਤ 'ਤੇ ਰਿਹਾ ਕਰ ਦਿੱਤਾ ਗਿਆ ਹੈ।

ਢੱਡਰੀਆਂ ਵਾਲੇ ਦੇ ਦੀਵਾਨਾਂ ਦਾ ਵਿਰੋਧ
ਢੱਡਰੀਆਂ ਵਾਲੇ ਦੇ ਦੀਵਾਨਾਂ ਦਾ ਵਿਰੋਧ

ਬਰਨਾਲਾ: ਦਮਦਮੀ ਟਕਸਾਲ ਦੇ ਆਗੂ ਅਮਰੀਕ ਸਿੰਘ ਅਜਨਾਲਾ 'ਤੇ ਉਨ੍ਹਾਂ ਦੇ ਸਮਰਥਕਾਂ ਵੱਲੋਂ ਭਾਈ ਰਣਜੀਤ ਸਿੰਘ ਢੱਡਰੀਆਂ ਵਾਲੇ ਦੇ ਦੀਵਾਨਾਂ ਦਾ ਵਿਰੋਧ ਕੀਤਾ ਜਾ ਰਿਹਾ ਸੀ। ਜਿਸ ਦੇ ਚਲਦੇ ਬੀਤੇ ਦਿਨ ਪੁਲਿਸ ਨੇ ਅਜਨਾਲਾ ਸਣੇ 55 ਪ੍ਰਦਰਸ਼ਨਕਾਰੀਆਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਸੀ ਅਤੇ ਹੁਣ ਸਭ ਨੂੰ ਜ਼ਮਾਨਤ 'ਤੇ ਛੱਡ ਦਿੱਤਾ ਗਿਆ ਹੈ।

ਢੱਡਰੀਆਂ ਵਾਲੇ ਦੇ ਦੀਵਾਨਾਂ ਦਾ ਵਿਰੋਧ

ਬਰਨਾਲਾ ਪੁਲਿਸ ਵੱਲੋਂ ਥਾਣਾ ਧਨੌਲਾ ਵਿਖੇ ਅਜਨਾਲਾ ਤੇ ਉਨ੍ਹਾਂ ਦੇ ਸਮਰਥਕਾਂ ਵਿਰੁੱਧ 7/51 ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ। ਸਮਰਥਕਾਂ ਵੱਲੋਂ ਥਾਣੇ ਦਾ ਘਿਰਾਓ ਕਰਕੇ ਪੁਲਿਸ ਦਾ ਵਿਰੋਧ ਕੀਤੇ ਜਾਣ ਤੋਂ ਬਾਅਦ ਦੇਰ ਰਾਤ ਅਜਨਾਲਾ ਸਣੇ 55 ਪ੍ਰਦਰਸ਼ਨਕਾਰੀਆਂ ਨੂੰ ਜ਼ਮਾਨਤ 'ਤੇ ਰਿਹਾ ਕਰ ਦਿੱਤਾ ਗਿਆ ਹੈ।

ਜ਼ਮਾਨਤ 'ਤੇ ਬਾਹਰ ਆਉਂਦੇ ਹੀ ਭਾਈ ਅਮਰੀਕ ਸਿੰਘ ਅਜਨਾਲਾ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਅਜੇ ਵੀ ਢੱਡਰੀਆਂਵਾਲਾ ਦਾ ਵਿਰੋਧ ਜਾਰੀ ਰੱਖਣ ਦੀ ਗੱਲ ਆਖੀ। ਉਨ੍ਹਾਂ ਕਿਹਾ ਕਿ ਜਿਥੇ ਵੀ ਰਣਜੀਤ ਸਿੰਘ ਢੱਡਰੀਆਂਵਾਲੇ ਦੇ ਦੀਵਾਨ ਲੱਗਣਗੇ, ਉਥੇ ਉਹ ਸ਼ਾਂਤੀਪੂਰਨ ਢੰਗ ਨਾਲ ਵਿਰੋਧ ਜਾਰੀ ਰੱਖਣਗੇ।

ਉਨ੍ਹਾਂ ਕਿਹਾ ਕਿ ਢੱਡਰੀਆਂਵਾਲੇ ਦੇ ਦੀਵਾਨ ਪੂਰੀ ਤਰ੍ਹਾਂ ਨਾਲ ਬੰਦ ਹੋਣ ਤੱਕ ਉਹ ਲਗਾਤਾਰ ਯਤਨ ਕਰਦੇ ਰਹਿਣਗੇ। ਉਨ੍ਹਾਂ ਕਿਹਾ ਕਿ ਢੱਡਰੀਆਂਵਾਲਾ ਸਿੱਖ ਇਤਿਹਾਸ ਦਾ ਗਲਤ ਢੰਗ ਨਾਲ ਪ੍ਰਚਾਰ ਕਰ ਰਿਹਾ ਹੈ। ਉਨ੍ਹਾਂ ਪੰਜਾਬ ਸਰਕਾਰ ਕੋਲੋਂ ਢੱਡਰੀਆਂਵਾਲੇ ਵੱਲੋਂ ਕੀਤੇ ਜਾਣ ਵਾਲੇ ਪ੍ਰਚਾਰ 'ਤੇ ਰੋਕ ਲਗਾਉਣ ਦੀ ਮੰਗ ਕੀਤੀ।

ਬਰਨਾਲਾ ਦੇ ਐਸਪੀਡੀ ਸੁਖਦੇਵ ਸਿੰਘ ਵਿਰਕ ਨੇ ਦੱਸਿਆ ਕਿ ਮਾਨਸਾ ਦੇ ਪਿੰਡ ਜੋਗਾ ਰੇਲਾ ਵਿਖੇ ਕੁੱਝ ਸਿੱਖ ਸੰਗਤਾਂ ਵੱਲੋਂ ਰਣਜੀਤ ਸਿੰਘ ਢੱਡਰੀਆਂਵਾਲੇ ਦੇ ਦੀਵਾਨ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਗਈ। ਜਿਨ੍ਹਾਂ ਚੋਂ 55 ਪ੍ਰੱਦਰਸ਼ਨਕਾਰੀਆਂ ਨੂੰ ਮੌਕੇ 'ਤੇ ਗ੍ਰਿਫ਼ਤਾਰ ਕਰਕੇ ਉਨ੍ਹਾਂ 'ਤੇ ਮਾਮਲਾ ਦਰਜ ਕੀਤਾ ਗਿਆ ਹੈ। ਜਿਨ੍ਹਾਂ ਨੂੰ ਕਾਨੂੰਨੀ ਕਾਰਵਾਈ ਦੇ ਅਧੀਨ ਐਸਡੀਐਮ ਬਰਨਾਲਾ ਵੱਲੋਂ ਜ਼ਮਾਨਤ 'ਤੇ ਰਿਹਾ ਕਰ ਦਿੱਤਾ ਗਿਆ।

Intro:

ਬਰਨਾਲਾ।

ਭਾਈ ਰਣਜੀਤ ਸਿੰਘ ਢੱਡਰੀਆਂ ਵਾਲੇ ਦੇ ਦੀਵਾਨਾਂ ਦਾ ਵਿਰੋਧ ਕਰਨ ਜਾ ਰਹੇ ਦਮਦਮੀ ਟਕਸਾਲ ਦੇ ਅਮਰੀਕ ਸਿੰਘ ਅਜਨਾਲਾ ਅਤੇ ਉਹਨਾਂ ਦੇ ਸਾਥੀਆਂ ਨੂੰ ਬਰਨਾਲਾ ਪੁਲਿਸ ਵੱਲੋਂ ਬੀਤੇ ਕੱਲ੍ਹ ਗ੍ਰਿਫਤਾਰ ਕਰ ਲਿਆ ਗਿਆ ਸੀ। ਜਿਹਨਾਂ ਵਿਰੁੱਧ ਅੱਜ ਬਰਨਾਲਾ ਦੇ ਥਾਣਾ ਧਨੌਲਾ ਵਿਖੇ 7/51 ਤਹਿਤ ਪਰਚਾ ਦਰਜ ਕਰ ਦਿੱਤਾ ਗਿਆ। ਜਿਸਤੋਂ ਬਾਅਦ ਉਹਨਾਂ ਦੇ ਸਮੱਰਥਕਾਂ ਨੇ ਥਾਣੇ ਦਾ ਘਿਰਾਓ ਕਰਕੇ ਪੁਲਿਸ ਵਿਰੁੱਧ ਨਾਅਰੇਬਾਜ਼ੀ ਸ਼ੁਰੂ ਕਰ ਦਿੱਤੀ ਗਈ। ਜਿਸ ਉਪਰੰਤ ਦੇਰ ਸ਼ਾਮ ਗ੍ਰਿਫਤਾਰ ਕੀਤੇ ਗਏ ਭਾਈ ਅਮਰੀਕ ਸਿੰਘ ਅਜਨਾਲਾ ਸਮੇਤ ਉਹਨਾਂ ਦੇ 55 ਸਮੱਰਥਕਾਂ ਨੂੰ ਜ਼ਮਾਨਤ ਤੇ ਰਿਹਾਅ ਕੀਤਾ ਗਿਆ। ਥਾਣੇ ਤੋਂ ਰਿਹਾਅ ਹੁੰਦਿਆਂ ਹੀ ਭਾਈ ਅਜਨਾਲਾ ਨੇ ਭਾਈ ਢੱਡਰੀਆਂ ਵਾਲਿਆਂ ਦਾ ਵਿਰੋਧ ਜਾਰੀ ਰੱਖਣ ਦੀ ਗੱਲ ਆਖੀ।

Body:ਜ਼ਮਾਨਤ 'ਤੇ ਥਾਣੇ ਤੋਂ ਬਾਹਰ ਆਏ ਭਾਈ ਅਮਰੀਕ ਸਿੰਘ ਕਿਹਾ ਕਿ ਰਣਜੀਤ ਸਿੰਘ ਢੱਡਰੀਆਂਵਾਲਾ ਜਿੱਥੇ ਵੀ ਦੀਵਾਨ ਲਗਾਏਗਾ, ਉਸਨੂੰ ਸ਼ਾਂਤਪੂਰਨ ਢੰਗ ਨਾਲ ਰੋਕਣ ਲਈ ਨਿਰੰਤਰ ਯਤਨ ਕੀਤੇ ਜਾਣਗੇ। ਉਹਨਾਂ ਕਿਹਾ ਕਿ ਰਣਜੀਤ ਸਿੰਘ ਢੱਡਰੀਆਂਵਾਲੇ ਦੇ ਦੀਵਾਨ ਪੂਰੀ ਤਰ੍ਹਾਂ ਬੰਦ ਹੋਣ ਤੱਕ ਉਹ ਇਸਦਾ ਵਿਰੋਧ ਕਰਦੇ ਰਹਿਣਗੇ, ਕਿਉਂਕਿ ਢੱਡਰੀਆਂ ਵਾਲਾ ਸਿੱਖ ਇਤਿਹਾਸ ਨੂੰ ਤੋੜ ਮਰੋੜ ਕੇ ਪ੍ਰਚਾਰ ਕਰ ਰਿਹਾ ਹੈ। ਉਹਨਾਂ ਕਿਹਾ ਕਿ ਸਾਡਾ ਢੱਡਰੀਆਂ ਵਾਲਾ ਨਾਲ ਕੋਈ ਉਹਨਾਂਂ ਪੰਜਾਬ ਸਰਕਾਰ ਤੋਂ ਮੰਗ ਕਰਦੇ ਹੋਏ ਕਿਹਾ ਕਿ ਇਸਦੇ ਪ੍ਰਚਾਰ 'ਤੇ ਪਾਬੰਦੀ ਲਗਾਈ ਜਾਣੀ ਚਾਹੀਦੀ ਹੈ।

ਬਾਈਟ ... ਅਮਰੀਕ ਸਿੰਘ ਅਜਨਾਲਾ ਦਮਦਮੀ ਟਕਸਾਲ.

ਪੁਲਿਸ ਪ੍ਰਸ਼ਾਸਨ ਨੇ ਦੱਸਿਆ ਕਿ ਜ਼ਿਲ੍ਹਾ ਮਾਨਸਾ ਦੇ ਪਿੰਡ ਜੋਗਾ ਰੇਲਾ ਵਿਖੇ ਰਣਜੀਤ ਸਿੰਘ ਢੱਡਰੀਆਂਵਾਲੇ ਦੇ ਦੀਵਾਨ ਨੂੰ ਰੋਕਣ ਲਈ ਕੁੱਝ ਸਿੱਖ ਸੰਗਤਾਂ ਵੱਲੋਂ ਕੋਸ਼ਿਸ਼ ਕੀਤੀ ਗਈ। ਜਿਹਨਾਂ ਵਿਚੋਂ 55 ਸਿੱਖਾਂ ਨੂੰ ਮੌਕੇ ‘ਤੇ ਗ੍ਰਿਫਤਾਰ ਕਰਕੇ ਕੇਸ ਦਰਜ ਕੀਤਾ ਗਿਆ। ਜਿਨ੍ਹਾਂ ਨੂੰ ਕਾਨੂੰਨੀ ਕਾਰਵਾਈ ਅਧੀਨ ਐਸਡੀਐਮ ਬਰਨਾਲਾ ਵੱਲੋਂ ਜ਼ਮਾਨਤ ਮਿਲਣ ਤੋਂ ਬਾਅਦ ਅੱਜ ਜ਼ਮਾਨਤ ’ਤੇ ਰਿਹਾ ਕਰ ਦਿੱਤਾ ਗਿਆ ਹੈ।

ਬਾਈਟ ... ਸੁਖਦੇਵ ਸਿੰਘ ਵਿਰਕ (ਐਸਪੀਡੀ ਬਰਨਾਲਾ)

Conclusion:ਭਾਈ ਰਣਜੀਤ ਸਿੰਘ ਢੱਡਰੀਆਂ ਵਾਲਿਆਂਂ ਅਤੇ ਦਮਦਮੀ ਟਕਸਾਲ ਚ ਪਿਆ ਵਿਵਾਦ ਆਉਣ ਵਾਲੇ ਦਿਨਾਂ ਵਿੱਚ ਵੀ ਰੁਕਦਾ ਦਿਖਾਈ ਨਹੀਂ ਦੇ ਰਿਹਾ। ਕਿਉਂਕਿ 21, 22 ਅਤੇ 23 ਫਰਵਰੀ ਨੂੰ ਬਰਨਾਲਾ ਦੇ ਪਿੰਡ ਰੂੜੇਕੇ ਕਲਾਂ ਵਿੱਚ ਭਾਈ ਢੱਡਰੀਆਂ ਵਾਲਿਆਂ ਦੇ ਦੀਵਾਨ ਲੱਗ ਰਹੇ ਹਨ, ਜਿਸਦਾ ਵਿਰੋਧ ਕਰਨ ਦੀ ਟਕਸਾਲੀ ਤਿਆਰੀ ਕਰ ਰਹੇ ਹਨ।

ਬਰਨਾਲਾ ਤੋਂ ਲਖਵੀਰ ਚੀਮਾ ਈਟੀਵੀ ਭਾਰਤ
ETV Bharat Logo

Copyright © 2024 Ushodaya Enterprises Pvt. Ltd., All Rights Reserved.