ETV Bharat / state

ਕਿਸਾਨਾਂ ਨੂੰ ਸਿੱਧੀ ਬਿਜਾਈ ਲਈ ਪ੍ਰੇਰਨ ’ਤੇ ਬੋਲੇ ਮਜ਼ਦੂਰ, ਸਾਡੇ ਪਰਿਵਾਰਾਂ ਵੱਲ ਵੀ ਧਿਆਨ ਦੇਵੇ ਸਰਕਾਰ - Protests against bhagwant maan Government

ਦਾਣਾ ਮੰਡੀ ਭਦੌੜ ਵਿਖੇ ਲੇਬਰ ਦਾ ਕੰਮ ਕਰਨ ਵਾਲੇ ਨੌਜਵਾਨ ਗੁਰਜੀਤ ਸਿੰਘ ਨੇ ਕਿਸਾਨ ਮਜ਼ਦੂਰ ਏਕਤਾ ਦੇ ਹੱਕ ਵਿੱਚ ਨਾਅਰੇ ਲਾਉਂਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਤੋਂ ਮੰਗ ਕਰਦਿਆਂ ਕਿਹਾ ਕਿ ਅਸੀਂ ਇਹ ਨਹੀਂ ਕਹਿੰਦੇ ਕਿ ਸਿੱਧੀ ਬਿਜਾਈ ਲਈ ਕਿਸਾਨਾਂ ਨੂੰ ਪੈਸੇ ਨਾ ਦੇਵੋ ਪਰ ਮਜ਼ਦੂਰਾਂ ਦੇ ਘਰਾਂ ਵੱਲ ਵੀ ਸਰਕਾਰ ਧਿਆਨ ਜ਼ਰੂਰ ਦੇਵੇ।

ਕਿਸਾਨਾਂ ਨੂੰ ਸਿੱਧੀ ਬਿਜਾਈ ਲਈ ਪ੍ਰੇਰਨ ’ਤੇ ਬੋਲੇ ਮਜ਼ਦੂਰ

author img

By

Published : May 4, 2022, 8:24 PM IST

ਬਰਨਾਲਾ: ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਲੰਘੇ ਦਿਨੀਂ ਕਿਸਾਨਾਂ ਨੂੰ ਝੋਨੇ ਦੀ ਸਿੱਧੀ ਬਿਜਾਈ ਕਰਨ ਲਈ 1500 ਰੁਪਏ ਪ੍ਰਤੀ ਏਕੜ ਦੇਣ ਦਾ ਐਲਾਨ ਕੀਤਾ ਜਿਸ ਤੋਂ ਬਾਅਦ ਜ਼ਿਆਦਾਤਰ ਕਿਸਾਨ ਜਥੇਬੰਦੀਆਂ ਵੱਲੋਂ ਇਸ ਐਲਾਨ ਨੂੰ ਠੁਕਰਾ ਕੇ 4 ਤੋਂ 5 ਹਜ਼ਾਰ ਰੁਪਏ ਪ੍ਰਤੀ ਏਕੜ ਸਿੱਧੀ ਬਿਜਾਈ ਕਰਨ ਲਈ ਦੇਣ ਦੀ ਮੰਗ ਕੀਤੀ ਹੈ। ਇੱਥੇ ਹੀ ਮਜ਼ਦੂਰ ਜਥੇਬੰਦੀਆਂ ਵੀ ਸਿੱਧੀ ਬਿਜਾਈ ਨੂੰ ਲੈ ਕੇ ਫਿਕਰਮੰਦ ਦਿਸ ਰਹੀਆਂ ਹਨ।

ਦਾਣਾ ਮੰਡੀ ਭਦੌੜ ਵਿਖੇ ਲੇਬਰ ਦਾ ਕੰਮ ਕਰਨ ਵਾਲੇ ਨੌਜਵਾਨ ਗੁਰਜੀਤ ਸਿੰਘ ਨੇ ਕਿਸਾਨ ਮਜ਼ਦੂਰ ਏਕਤਾ ਦੇ ਹੱਕ ਵਿੱਚ ਨਾਅਰੇ ਲਾਉਂਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਤੋਂ ਮੰਗ ਕਰਦਿਆਂ ਕਿਹਾ ਕਿ ਅਸੀਂ ਇਹ ਨਹੀਂ ਕਹਿੰਦੇ ਕਿ ਸਿੱਧੀ ਬਿਜਾਈ ਲਈ ਕਿਸਾਨਾਂ ਨੂੰ ਪੈਸੇ ਨਾ ਦੇਵੋ ਪਰ ਮਜ਼ਦੂਰਾਂ ਦੇ ਘਰਾਂ ਵੱਲ ਵੀ ਸਰਕਾਰ ਧਿਆਨ ਜ਼ਰੂਰ ਦੇਵੇ।

ਉਨ੍ਹਾਂ ਕਿਹਾ ਕਿ ਇਸ ਵਾਰ ਕਿਸਾਨਾਂ ਦਾ ਝਾੜ ਘਟਣ ਕਾਰਨ ਸਰਕਾਰ ਉਨ੍ਹਾਂ ਨੂੰ ਰਾਹਤ ਦੇ ਰਹੀ ਹੈ ਪਰ ਝਾੜ ਘਟਣ ਨਾਲ ਪ੍ਰਭਾਵਿਤ ਹੋਏ ਮਜ਼ਦੂਰਾਂ ਦੇ ਪਰਿਵਾਰਾਂ ਲਈ ਸਰਕਾਰ ਵੱਲੋਂ ਕੋਈ ਵੀ ਰਾਹਤ ਨਹੀਂ ਦਿੱਤੀ ਜਾ ਰਹੀ। ਉਨ੍ਹਾਂ ਕਿਹਾ ਕਿ ਸਾਡੇ ਵੱਲੋਂ ਇਸ ਕਣਕ ਦੇ ਸੀਜ਼ਨ ਵਿੱਚ ਮਿਹਨਤ ਦੁੱਗਣੀ ਕਰਨੀ ਪੈ ਰਹੀ ਹੈ ਅਤੇ ਦਿਹਾੜੀ ਕੁਝ ਵੀ ਪੱਲੇ ਨਹੀਂ ਪੈ ਰਹੀ।

ਕਿਸਾਨਾਂ ਨੂੰ ਸਿੱਧੀ ਬਿਜਾਈ ਲਈ ਪ੍ਰੇਰਨ ’ਤੇ ਬੋਲੇ ਮਜ਼ਦੂਰ

ਪਦਰਸ਼ਨਕਾਰੀ ਮਜ਼ਦੂਰਾਂ ਨੇ ਕਿਹਾ ਕਿ ਪਿਛਲੀ ਵਾਰ ਇਕ ਆੜ੍ਹਤੀਏ ਕੋਲ ਤੀਹ ਤੋਂ ਪੈਂਤੀ ਹਜ਼ਾਰ ਗੱਟਾ ਕਣਕ ਦਾ ਮੰਡੀ ਵਿੱਚ ਹੁੰਦਾ ਸੀ ਪਰ ਇਸ ਵਾਰ ਸਿਰਫ ਪੰਦਰਾਂ ਤੋਂ ਵੀਹ ਹਜ਼ਾਰ ਗੱਟਾ ਹੀ ਹੋਇਆ ਹੈ ਜਿਸ ਕਾਰਨ ਮੰਡੀ ਵਿੱਚ ਕੰਮ ਕਰਨ ਵਾਲੀ ਲੇਬਰ ਨੂੰ ਮਿਹਨਤ ਦੁੱਗਣੀ ਕਰਨੀ ਪਈ ਹੈ ਅਤੇ ਪੱਲੇ ਕੁਝ ਵੀ ਨਹੀਂ ਪੈਂਦਾ ਦਿਖ ਰਿਹਾ।

ਇਸ ਦੌਰਾਨ ਉਨ੍ਹਾਂ ਕਿਹਾ ਕਿ ਅਸੀਂ ਗ਼ਰੀਬ ਪਰਿਵਾਰਾਂ ਵਿੱਚੋਂ ਇੱਕ ਇੱਕ ਮੈਂਬਰ ਹੀ ਕਮਾਉਣ ਵਾਲੇ ਹਾਂ ਅਤੇ ਸਾਡੇ ਕੋਲ ਕੋਈ ਜ਼ਮੀਨ ਵਗੈਰਾ ਜਾਂ ਕੋਈ ਹੋਰ ਕਮਾਈ ਦਾ ਸਾਧਨ ਵੀ ਨਹੀਂ ਹੈ ਜਿਸ ਕਾਰਨ ਅਸੀਂ ਅਤੇ ਸਾਡੇ ਪਰਿਵਾਰ ਆਰਥਿਕ ਤੰਗੀ ਵਿੱਚੋਂ ਗੁਜਰ ਰਹੇ ਹਾਂ। ਉਨ੍ਹਾਂ ਅੱਗੇ ਕਿਹਾ ਕਿ ਅੱਗੇ ਝੋਨੇ ਦਾ ਸੀਜ਼ਨ ਆ ਰਿਹਾ ਹੈ ਅਤੇ ਸਾਡੇ ਗ਼ਰੀਬ ਪਰਿਵਾਰਾਂ ਦੇ ਮੈਂਬਰ ਝੋਨਾ ਲਗਾ ਕੇ 10-15 ਹਜ਼ਾਰ ਰੁਪਏ ਪ੍ਰਤੀ ਮੈਂਬਰ ਕਮਾ ਲੈਂਦੇ ਹਨ ਪਰ ਇਸ ਵਾਰ ਸਰਕਾਰ ਵੱਲੋਂ ਕਿਸਾਨਾਂ ਨੂੰ ਸਿੱਧੀ ਬਿਜਾਈ ਕਰਨ ਲਈ ਪ੍ਰੇਰਿਆ ਜਾ ਰਿਹਾ ਹੈ ਜਿਸ ’ਤੇ ਉਨ੍ਹਾਂ ਨੂੰ ਪੈਸੇ ਵੀ ਦਿੱਤੇ ਜਾ ਰਹੇ ਹਨ।

ਮਜ਼ਦੂਰਾਂ ਦਾ ਕਹਿਣਾ ਹੈ ਕਿ ਜੇਕਰ ਝੋਨੇ ਦੀ ਬਿਜਾਈ ਕਿਸਾਨ ਸਿੱਧੀ ਕਰਦੇ ਹਨ ਤਾਂ ਆਰਥਿਕ ਤੰਗੀ ਪਹਿਲਾਂ ਤੋਂ ਹੀ ਚੱਲ ਰਹੇ ਮਜ਼ਦੂਰ ਰੋਟੀ ਕਿੱਥੋਂ ਖਾਣਗੇ ਅਤੇ ਆਪਣੇ ਪਰਿਵਾਰਾਂ ਦਾ ਪੇਟ ਕਿਸ ਤਰ੍ਹਾਂ ਪਾਲਣਗੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦਾਣਾ ਮੰਡੀਆਂ ਵਿੱਚ ਕੰਮ ਕਰਨ ਵਾਲੀ ਲੇਬਰ ਨੂੰ ਅਤੇ ਖੇਤਾਂ ਵਿੱਚ ਝੋਨਾ ਲਗਾਉਣ ਵਾਲੇ ਗ਼ਰੀਬ ਪਰਿਵਾਰਾਂ ਨੂੰ ਘੱਟੋ ਘੱਟ 10 ਹਜ਼ਾਰ ਰੁਪਏ ਪ੍ਰਤੀ ਮੈਂਬਰ ਮੁਆਵਜ਼ਾ ਦੇਵੇ ਤਾਂ ਜੋ ਉਹ ਭੁੱਖੇ ਨਾ ਮਰਨ ਅਤੇ ਆਪਣੇ ਪਰਿਵਾਰਾਂ ਦਾ ਪੇਟ ਪਾਲ ਸਕਣ।

ਇਹ ਵੀ ਪੜ੍ਹੋ: ਪੰਜਾਬ ’ਚ ਵੱਡਾ ਹਾਦਸਾ: ਸਕੂਲ ਬੱਸ ਨੂੰ ਲੱਗੀ ਭਿਆਨਕ ਅੱਗ, 3 ਬੱਚੇ ਝੁਲਸੇ

ETV Bharat Logo

Copyright © 2025 Ushodaya Enterprises Pvt. Ltd., All Rights Reserved.