ਬਰਨਾਲਾ : ਪੀਆਰਟੀਸੀ ਦੇ ਮੁਲਾਜ਼ਮਾਂ ਵੱਲੋਂ ਬੱਸ ਸਟੈਂਡ ਵਿਖੇ ਮੁਕੰਮਲ ਚੱਕਾ ਜਾਮ ਕਰਕੇ ਰੋਸ ਪ੍ਰਦਰਸ਼ਨ ਕੀਤਾ ਗਿਆ ਹੈ। ਬਰਨਾਲਾ ਬੱਸ ਸਟੈਂਡ ’ਤੇ ਰੋਸ ਧਰਨਾ ਦੇ ਰਹੇ ਧਰਨਾਕਾਰੀਆਂ ਨੇ ਸੂਬਾ ਸਰਕਾਰ ਵਿਰੁੱਧ ਰੋਸ ਪ੍ਰਗਟ ਕੀਤਾ। ਪੰਜਾਬ ਸਰਕਾਰ (PRTC employees strike against government) ਲਗਾਤਾਰ 'ਤੇ ਮੀਟਿੰਗਾਂ ਕਰਕੇ ਕੋਈ ਮੰਗ ਨਾ ਮੰਨਣ ਦੇ ਦੋਸ਼ ਲਗਾਏ ਹਨ। ਧਰਨਾਕਾਰੀਆਂ ਨੇ ਮੁੱਖ ਮੰਤਰੀ ਨੂੰ ਚੇਤਾਵਨੀ ਦਿੰਦਿਆਂ ਆਉਣ ਵਾਲੇ ਦਿਨਾਂ ਵਿੱਚ ਪੰਜਾਬ ਦੀਆਂ ਸਮੂਹ ਸੰਘਰਸ਼ੀ ਜਥੇਬੰਦੀਆਂ ਨੂੰ ਨਾਲ ਲੈ ਕੇ ਮੁੱਖ ਮੰਤਰੀ ਦੀ ਕੋਠੀ ਦਾ ਘਿਰਾਓ ਕਰਕੇ ਵੱਡੇ ਪੱਧਰ 'ਤੇ ਰੋਸ ਪ੍ਰਦਰਸ਼ਨ ਕਰਨ ਦਾ ਐਲਾਨ ਕੀਤਾ।
ਲਗਾਤਾਰ ਕੀਤਾ ਜਾ ਰਿਹਾ ਪ੍ਰਦਰਸ਼ਨ : ਬਰਨਾਲਾ ਪੀਆਰਟੀਸੀ ਪਨਬੱਸ ਦੇ ਕੱਚੇ ਮੁਲਾਜ਼ਮਾਂ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਲਗਾਤਾਰ ਗੇਟ ਰੈਲੀਆਂ ਅਤੇ ਰੋਸ ਮੁਜ਼ਾਹਰੇ ਕੀਤੇ ਜਾ ਰਹੇ ਹਨ, ਜਿਸ ਕਾਰਨ 15 ਅਗਸਤ ਨੂੰ ਮੁੱਖ ਮੰਤਰੀ ਪੰਜਾਬ ਦੇ ਦਫ਼ਤਰ ਅੱਗੇ ਰੋਸ ਪ੍ਰਦਰਸ਼ਨ ਕਰਨ ਦਾ ਐਲਾਨ ਕੀਤਾ ਗਿਆ ਸੀ ਪਰ ਉਸ ਸਮੇਂ ਪੰਜਾਬ ਸਰਕਾਰ ਵੱਲੋਂ ਇੱਕ ਮੀਟਿੰਗ ਕੀਤੀ। ਇਸ (PRTC Employees Protest) ਮੀਟਿੰਗ ਦੌਰਾਨ ਵੀ ਪੰਜਾਬ ਸਰਕਾਰ ਨੇ ਉਹਨਾਂ ਦੀਆਂ ਲਟਕੀਆਂ ਮੰਗਾਂ ਦਾ ਕੋਈ ਹੱਲ ਨਹੀਂ ਕੀਤਾ। ਜਿਸ ਕਰਕੇ ਸਮੁੱਚੇ ਪੰਜਾਬ ਵਿੱਚ ਸਰਕਾਰੀ ਬੱਸਾਂ ਦੇ ਕੱਚੇ ਕਾਮਿਆਂ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਹੜਤਾਲ ਕੀਤੀ ਗਈ ਹੈ।
ਇਸ ਮੌਕੇ ਪ੍ਰਦਰਸ਼ਨਕਾਰੀ ਮੁਲਾਜ਼ਮਾਂ ਨੇ ਪੰਜਾਬ ਸਰਕਾਰ ਦੀ ਸਖ਼ਤ ਨਿਖੇਧੀ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਦੇ ਮੰਤਰੀਆਂ ਵੱਲੋਂ ਉਨ੍ਹਾਂ ਨਾਲ ਸਮੇਂ-ਸਮੇਂ 'ਤੇ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ, ਪਰ ਮੀਟਿੰਗਾਂ ਬੇਸਿੱਟਾ ਸਾਬਤ ਹੋ (group struggle organizations of punjab) ਰਹੀਆਂ ਹਨ। ਜਿਸ ਕਾਰਨ ਕੱਚੇ ਮੁਲਾਜ਼ਮਾਂ ਵੱਲੋਂ ਮੁਕੰਮਲ ਚੱਕਾ ਜਾਮ ਕੀਤਾ ਗਿਆ ਹੈ। ਪੰਜਾਬ ਦੇ 28 ਡਿਪੂਆਂ ਵਿੱਚ ਅੱਜ ਸਰਕਾਰੀ ਬੱਸਾਂ ਦੀ ਹੜਤਾਲ ਹੈ। ਕੋਈ ਵੀ ਸਰਕਾਰੀ ਬੱਸ ਨਹੀਂ ਚੱਲ ਰਹੀ।
- Paddy Crop Bathinda : ਝੋਨੇ ਦੀ ਫ਼ਸਲ ਨੂੰ ਹੁਣ ਬਿਮਾਰੀ ਨੇ ਘੇਰਿਆ, ਕਿਸਾਨ ਹੋਏ ਪਰੇਸ਼ਾਨ, ਸਰਕਾਰ ਕੋਲੋਂ ਕੀਤੀ ਇਹ ਮੰਗ ...
- Road Accident In Canada : ਕੈਨੇਡਾ 'ਚ ਭਿਆਨਕ ਸੜਕ ਹਾਦਸਾ, ਟਰੱਕ-ਕੈਂਟਰ 'ਚ ਟੱਕਰ ਤੋਂ ਬਾਅਦ ਧਮਾਕਾ, ਪਟਿਆਲਾ ਦੇ ਨੌਜਵਾਨ ਦੀ ਮੌਤ
FIR on Master Salim: ਜਲੰਧਰ 'ਚ ਗਾਇਕ ਮਾਸਟਰ ਸਲੀਮ 'ਤੇ ਮਾਮਲਾ ਦਰਜਾ, 295ਏ ਬੇਅਦਬੀ ਦੀ ਧਾਰਾ ਤਹਿਤ ਹੋਈ ਐੱਫਆਈਆਰ, ਜਾਣੋ ਮਾਮਲਾ
ਦੱਸ ਦਈਏ ਕਿ ਅੱਜ ਪੀਆਰਟੀਸੀ ਮੁਲਾਜ਼ਮਾਂ ਦੀ ਹੜਤਾਲ ਕਾਰਨ ਮੁਸਾਫਿਰਾਂ ਨੂੰ ਕਾਫ਼ੀ (group struggle organizations of punjab) ਸਮੱਸਿਆਵਾਂ ਦਾ ਸਾਹਮਣਾ ਕਰਨਾ ਪਿਆ। ਕਿਉਂਕਿ ਕੁੱਝ ਏਰੀਏ ਦੇ ਰੂਟ ੳਪਰ ਸਿਰਫ ਪੀਆਰਟੀਸੀ ਜਾਂ ਸਰਕਾਰੀ ਬੱਸਾਂ ਹੀ ਜਾਂਦੀਆਂ ਹਨ। ਜਿਸ ਕਰਕੇ ਇਹਨਾਂ ਰੂਟਾਂ ਤੇ ਜਾਣ ਵਾਲੇ ਲੋਕਾਂ ਨੂੰ ਦਿੱਕਤਾਂ ਦਾ ਸਾਹਮਣਾ ਕਰਨਾ ਪਿਆ।