ਬਰਨਾਲਾ: ਪੰਜਾਬ ਰੋਡਵੇਜ਼ ਤੇ ਪੀਆਰਟੀਸੀ ਕੱਚੇ ਮੁਲਾਜ਼ਮਾਂ ਦੇ ਵੱਲੋਂ ਆਪਣੀ ਮੰਗਾਂ ਨੂੰ ਲੈ ਕੇ ਲਗਾਤਾਰ ਸੰਘਰਸ਼ ਕੀਤਾ ਜਾ ਰਿਹਾ ਹੈ। ਇਸ ਸੰਘਰਸ਼ ਦੇ ਚੱਲਦੇ ਮੁਲਾਜ਼ਮਾਂ ਦੇ ਵੱਲੋਂ ਅਣਮਿੱਥੇ ਸਮੇਂ ਲਈ ਹੜਤਾਲ ਸ਼ੁਰੂ ਕਰ ਦਿੱਤੀ ਗਈ ਹੈ। ਜਿਸਦੇ ਚੱਲਦੇ ਅੱਜ ਦੂਜੇ ਦਿਨ ਵੀ ਠੇਕਾ ਮੁਲਾਜ਼ਮਾਂ ਦੀ ਹੜਤਾਲ ਲਗਾਤਾਰ ਜਾਰੀ (Strike of contract employees continues) ਰਹੀ। ਮੁਲਾਜਮਾਂ ਨੇ ਰੋਸ ਜਤਾਉਂਦੇ ਹੋਏ ਕਿਹਾ ਕਿ ਪੰਜਾਬ ਸਰਕਾਰ ਵਾਰ-ਵਾਰ ਉਨ੍ਹਾਂ ਦੇ ਨਾਲ ਮੀਟਿੰਗ ਕਰ ਰਹੀ ਹੈ ਪਰ ਉਨ੍ਹਾਂ ਦੀਆਂ ਮੰਗਾਂ ਨੂੰ ਦਰਕਿਨਾਰ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਇਸਦੇ ਚਲਦੇ ਉਨ੍ਹਾਂ ਨੇ ਅਣਮਿੱਥੇ ਸਮੇਂ ਲਈ ਹੜਤਾਲ ਸ਼ੁਰੂ ਕਰ ਦਿੱਤੀ ਹੈ।
ਪ੍ਰਦਰਸ਼ਨਕਾਰੀਆਂ ਨੇ ਦੱਸਿਆ ਕਿ 9 ਦਸੰਬਰ ਨੂੰ ਕੈਬਨਿਟ ਮੀਟਿੰਗ (Cabinet meeting on 9 December) ਵਿੱਚ ਭਰੋਸਾ ਦਿੱਤਾ ਗਿਆ ਹੈ ਕਿ ਉਨ੍ਹਾਂ ਦੀਆਂ ਮੰਗਾਂ ਨੂੰ ਮੰਨ ਲਿਆ ਜਾਵੇਗਾ। ਨਾਲ ਹੀ ਉਨ੍ਹਾਂ ਚੰਨੀ ਸਰਕਾਰ ਨੂੰ ਚਿਤਾਵਨੀ ਦਿੱਤੀ ਹੈ ਕਿ ਜੇਕਰ 9 ਦਸੰਬਰ ਨੂੰ ਵੀ ਉਨ੍ਹਾਂ ਦੀਆਂ ਮੰਗਾਂ ਨੂੰ ਨਾ ਮੰਨਿਆ ਗਿਆ ਤਾਂ ਆਉਣ ਵਾਲੇ ਦਿਨਾਂ ਵਿੱਚ ਮੁੱਖਮੰਤਰੀ ਪੰਜਾਬ ਅਤੇ ਟਰਾਂਸਪੋਰਟ ਮੰਤਰੀ ਪੰਜਾਬ ਦੀ ਕੋਠੀ ਦਾ ਘਿਰਾਓ ਕੀਤਾ ਜਾਵੇਗਾ ਅਤੇ ਚੱਕਾ ਜਾਮ ਵੀ ਕੀਤਾ ਜਾਵੇਗਾ।
ਉਨ੍ਹਾਂ ਦੱਸਿਆ ਕਿ ਇਸ ਸੰਘਰਸ਼ ਵਿੱਚ ਸੰਯੁਕਤ ਕਿਸਾਨ ਮੋਰਚਾ ਵੀ ਉਨ੍ਹਾਂ ਦੇ ਸਮਰਥਨ ਵਿੱਚ ਉੱਤਰਨ ਨੂੰ ਤਿਆਰ ਹੈ। ਇਸ ਦੌਰਾਨ ਉਨ੍ਹਾਂ ਇਹ ਵੀ ਕਿਹਾ ਕਿ ਪੰਜਾਬ ਸਰਕਾਰ ਦੁਆਰਾ ਮੁਲਾਜ਼ਮਾਂ ਉੱਤੇ ਕੀਤੇ ਜਾ ਰਹੇ ਮੁਕੱਦਮਿਆਂ ਦੀ ਪਰਵਾਹ ਨਹੀਂ ਕਰਦੇ ਤੇ ਆਪਣਾ ਹੱਕ ਲੈ ਕੇ ਰਹਿਣਗੇ।
ਇਹ ਵੀ ਪੜ੍ਹੋ: ਠੇਕਾ ਮੁਲਾਜ਼ਮਾਂ ਦੀ ਹੜਤਾਲ ਦੂਜੇ ਦਿਨ ਵੀ ਜਾਰੀ, ਬੱਸਾਂ ਨੂੰ ਲੱਗੀ ਬ੍ਰੇਕ, ਲੋਕ ਪਰੇਸ਼ਾਨ