ETV Bharat / state

Punjab Assembly Election 2022: ਸਿਆਸੀ ਆਗੂ ਹੋ ਜਾਣ ਸਾਵਧਾਨ, ਪਿੰਡ ਸੁਖਪੁਰਾ ਦੇ ਲੋਕ ਬੈਠੇ ਨੇ ਤਿਆਰ

ਸੂਬੇ ਵਿੱਚ ਪੰਜਾਬ ਵਿਧਾਨ ਸਭਾ ਚੋਣਾਂ 2022 (Punjab Assembly Election 2022) ਹੋਣ ਜਾ ਰਹੀਆਂ ਹਨ। ਉਥੇ ਹੀ "ਈਟੀਵੀ ਭਾਰਤ" ਦੀ ਟੀਮ ਵੱਲੋਂ ਪਿੰਡ-ਪਿੰਡ ਜਾ ਕੇ ਲੋਕਾਂ ਤੋਂ ਹੋਏ ਵਿਕਾਸ ਬਾਰੇ ਜਾਣਕਾਰੀ ਲਈ ਜਾ ਰਹੀ ਹੈ। ਵਿਧਾਨ ਸਭਾ ਹਲਕਾ ਭਦੌੜ ਦੇ ਪਿੰਡ ਸੁਖਪੁਰਾ (Sukhpura village of Bhadaur assembly constituency) ਦੇ ਲੋਕਾਂ ਦਾ ਕੀ ਕਹਿਣਾ ਹੈ, ਪੜੋ ਪੂਰੀ ਖ਼ਬਰ...

ਵਿਧਾਨ ਸਭਾ ਹਲਕਾ ਭਦੌੜ ਦਾ ਪਿੰਡ ਸੁਖਪੁਰਾ
ਵਿਧਾਨ ਸਭਾ ਹਲਕਾ ਭਦੌੜ ਦਾ ਪਿੰਡ ਸੁਖਪੁਰਾ
author img

By

Published : Dec 3, 2021, 9:04 AM IST

ਬਰਨਾਲਾ: ਪੰਜਾਬ ਵਿੱਚ ਠੰਢ ਦੀ ਆਹਟ ਸ਼ੁਰੂ ਹੁੰਦਿਆਂ ਹੀ ਵਿਧਾਨ ਸਭਾ ਚੋਣਾਂ 2022 (Punjab Assembly Election 2022) ਦੀ ਗਰਮਾਹਟ ਵੀ ਤੇਜ਼ ਹੋ ਗਈ ਹੈ। ਵਿਧਾਨ ਸਭਾ ਚੋਣਾਂ 2022 ਨੂੰ ਲੈ ਕੇ ਰਾਜਸੀ ਲੋਕਾਂ ਦੀਆਂ ਸਰਗਰਮੀਆਂ ਤੇਜ਼ ਹੋ ਗਈਆਂ ਹਨ। ਇਸ ਨੂੰ ਲੈ ਕੇ "ਈਟੀਵੀ ਭਾਰਤ" ਦੀ ਟੀਮ ਬਰਨਾਲਾ ਜ਼ਿਲ੍ਹੇ ਦੇ ਵਿਧਾਨ ਸਭਾ ਹਲਕਾ ਭਦੌੜ ਦੇ ਪਿੰਡ ਸੁਖਪੁਰਾ (Sukhpura village of Bhadaur assembly constituency) ਦੀ ਸੱਥ ਵਿੱਚ ਪੁੱਜੀ। ਜਿੱਥੇ ਲੋਕਾਂ ਨਾਲ ਪੰਜਾਬ ਦੇ ਮੁੱਦਿਆਂ ‘ਤੇ ਚਰਚਾ ਕੀਤੀ ਗਈ।

ਇਹ ਵੀ ਪੜੋ: Punjab Assembly Election 2022: ਰਾਜਪੁਰਾ ਸੀਟ ’ਤੇ ਦਿਖਣਗੇ ਨਵੇਂ ਚਿਹਰੇ, ਜਾਣੋ ਇੱਥੋਂ ਦਾ ਸਿਆਸੀ ਹਾਲ...

ਲੋਕ ਕਾਂਗਰਸ ਸਰਕਾਰ ਦੀ ਵਾਅਦਾ ਖਿਲਾਫੀ ਤੋਂ ਨਿਰਾਸ਼

ਇਸ ਮੌਕੇ ਗੱਲਬਾਤ ਕਰਦਿਆਂ ਲੋਕਾਂ ਨੇ ਕਿਹਾ ਕਿ ਵਿਧਾਨ ਸਭਾ ਚੋਣਾਂ 2017 ਸਮੇਂ ਕੀਤੇ ਗਏ ਵਾਅਦੇ ਪੂਰੇ ਕਰਨ ਵਿੱਚ ਕਾਂਗਰਸ ਸਰਕਾਰ ਨਾਕਾਮ ਰਹੀ ਹੈ। ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ, ਨਸ਼ਿਆਂ, ਕਿਸਾਨੀ ਕਰਜ਼ ਮੁਆਫ਼ੀ ਅਤੇ ਘਰ-ਘਰ ਨੌਕਰੀ ਦਾ ਵਾਅਦਾ ਪੂਰਾ ਨਹੀਂ ਕੀਤਾ ਗਿਆ। ਪੰਜਾਬ ਵਿੱਚ ਪਹਿਲਾਂ ਦੀ ਤਰ੍ਹਾਂ ਨਸ਼ਾ ਸ਼ਰੇਆਮ ਵਿਕ ਰਿਹਾ ਹੈ ਅਤੇ ਕਿਸੇ ਵੀ ਨੌਜਵਾਨ ਨੂੰ ਰੁਜ਼ਗਾਰ ਨਹੀਂ ਮਿਲ ਰਿਹਾ ਹੈ। ਕਿਸਾਨਾਂ ਦੇ ਨਿਗੂਣੇ ਕਰਜ਼ੇ ਮੁਆਫ਼ ਕੀਤੇ ਗਏ ਹਨ, ਜੋ ਕਿ ਸ਼ਰਮ ਵਾਲੀ ਗੱਲ ਹੈ।

ਵਿਧਾਨ ਸਭਾ ਹਲਕਾ ਭਦੌੜ ਦਾ ਪਿੰਡ ਸੁਖਪੁਰਾ

ਚੰਨੀ ਸਰਕਾਰ ਦੀ ਕਾਰਗੁਜ਼ਾਰੀ ਜ਼ੀਰੋ

ਚਰਨਜੀਤ ਸਿੰਘ ਚੰਨੀ ਦੇ ਮੁੱਖ ਮੰਤਰੀ ਬਣਨ ਤੋਂ ਬਾਅਦ ਵੀ ਕਾਰਗੁਜ਼ਾਰੀ ਤੋਂ ਵੀ ਲੋਕ ਖ਼ੁਸ਼ ਦਿਖਾਈ ਨਹੀਂ ਦੇ ਰਹੇ। ਲੋਕਾਂ ਦਾ ਕਹਿਣਾ ਹੈ ਕਿ ਚੰਨੀ ਸਰਕਾਰ ਸਿਰਫ਼ ਇਸ਼ਤਿਹਾਰਬਾਜ਼ੀ ਵਿੱਚ ਕੰਮ ਕਰ ਰਹੀ ਹੈ, ਜਦਕਿ ਅਸਲੀਅਤ ਵਿੱਚ ਕੋਈ ਕੰਮ ਨਹੀਂ ਹੋਇਆ। ਉਹਨਾਂ ਨੇ ਕਿਹਾ ਕਿ ਨਾ ਤਾਂ ਮਜ਼ਦੂਰਾਂ ਨੂੰ 5 ਮਰਲੇ ਦੇ ਪਲਾਟ (Plot of 5 marlas to laborers) ਮਿਲੇ ਹਨ ਅਤੇ ਨਾ ਹੀ ਕੋਈ ਮੁਲਾਜ਼ਮ ਪੱਕਾ ਹੋਇਆ ਹੈ। ਇਸੇ ਤਰ੍ਹਾਂ ਰੇਤੇ ਦੇ ਰੇਟ ਵੀ ਪਹਿਲਾਂ ਵਾਲੇ ਹੀ ਹਨ। ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਐਲਾਨ ਹੀ ਕਰ ਰਹੇ ਹਨ ਜਦਕਿ ਐਲਾਨ ਉੱਪਰ ਅਸਰ ਨਹੀਂ ਹੋ ਰਿਹਾ।

ਕਿਸਾਨ ਅੰਦੋਲਨ ਕਿਸਾਨਾਂ ਨੇ ਆਪਣੇ ਦਮ 'ਤੇ ਜਿੱਤਿਆ

ਲੋਕਾਂ ਦਾ ਕਹਿਣਾ ਹੈ ਕਿ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦੀ ਲੜਾਈ ਵੀ ਕਿਸਾਨਾਂ ਨੇ ਆਪਣੇ ਦਮ ਉਪਰ ਹੀ ਲੜੀ ਹੈ। ਕਾਂਗਰਸ, ਆਮ ਆਦਮੀ ਪਾਰਟੀ ਅਤੇ ਸ਼੍ਰੋਮਣੀ ਅਕਾਲੀ ਦਲ ਕਿਸੇ ਨੇ ਉਨ੍ਹਾਂ ਦਾ ਸਾਥ ਨਹੀਂ ਦਿੱਤਾ।

ਮੁਫ਼ਤਖੋਰੀ ਦੀ ਬਜਾਏ ਰੁਜ਼ਗਾਰ ਦਿਓ

ਲੋਕਾਂ ਨੇ ਕਿਹਾ ਕਿ ਚੋਣਾਂ ਦੇ ਮੱਦੇਨਜ਼ਰ ਪਾਰਟੀਆਂ ਵੱਲੋਂ ਮੁਫ਼ਤਖੋਰੀ ਦੇ ਐਲਾਨ ਕੀਤੇ ਜਾ ਰਹੇ ਹਨ, ਪਰ ਇਸ ਮੁਫ਼ਤਖੋਰੀ ਨਾਲ ਉਨ੍ਹਾਂ ਦੇ ਮਸਲਿਆਂ ਦਾ ਹੱਲ ਨਹੀਂ ਹੋਵੇਗਾ। ਸਰਕਾਰ ਕਿਸਾਨਾਂ ਦੀਆਂ ਫ਼ਸਲਾਂ ਲਈ ਠੋਸ ਨੀਤੀ ਬਣਾਵੇ। ਪੰਜਾਬ ਦੇ ਡਿੱਗ ਰਹੇ ਪਾਣੀ ਦੇ ਮਿਆਰ ਅਤੇ ਪੱਧਰ ਨੂੰ ਬਚਾਉਣ ਲਈ ਉਪਰਾਲੇ ਕੀਤੇ ਜਾਣ ਤੇ ਪੜ੍ਹੇ ਲਿਖੇ ਨੌਜਵਾਨਾਂ ਨੂੰ ਰੁਜ਼ਗਾਰ ਦਿੱਤੇ ਜਾਣ।

ਇਹ ਵੀ ਪੜੋ: Punjab Assembly Election 2022: ਕੀ ਬਰਨਾਲਾ ਸੀਟ ’ਤੇ ਮੁੜ ਆਵੇਗੀ AAP, ਜਾਣੋ ਇੱਥੋਂ ਦਾ ਸਿਆਸੀ ਹਾਲ...

ਸਿਆਸੀ ਲੋਕਾਂ ਨੂੰ ਪਿੰਡਾਂ ਵਿੱਚ ਆਉਣ ਤੇ ਹੋਣਗੇ ਸਵਾਲ

ਲੋਕਾਂ ਨੇ ਕਿਹਾ ਕਿ ਸਿਆਸੀ ਲੋਕਾਂ ਦੇ ਪਿੰਡਾਂ ਵਿੱਚ ਆਉਣ 'ਤੇ ਸਵਾਲ ਹੋਣਗੇ ਖਾਸਕਰ ਬੀਜੇਪੀ ਦੇ ਕਿਸੇ ਨੇਤਾ ਨੂੰ ਪਿੰਡਾਂ ਵਿੱਚ ਵੜਨ ਨਹੀਂ ਦੇਣਗੇ। ਆਪਣੇ ਬੁਨਿਆਦੀ ਮੁੱਦਿਆਂ ਅਤੇ ਹੱਕਾਂ ਦੀ ਲੜਾਈ ਲਈ ਅਵਾਜ਼ ਬੁਲੰਦ ਕੀਤੀ ਜਾਵੇਗੀ।

ETV Bharat Logo

Copyright © 2024 Ushodaya Enterprises Pvt. Ltd., All Rights Reserved.