ਬਰਨਾਲਾ: ਡੇਂਗੂ ਵਿਰੁੱਧ ਮੁਹਿੰਮ “ਹਰ ਸੁੱਕਰਵਾਰ-ਡੇਂਗੂ ਤੇ ਵਾਰ” ਪੰਜਾਬ ਨੂੰ ਡੇਂਗੂ ਮੁਕਤ ਕਰਨ ਲਈ ਸਿਹਤ ਵਿਭਾਗ ਬਰਨਾਲਾ ਵੱਲੋਂ ਡੇਂਗੂ ਸਬੰਧੀ ਨਿਰੀਖਣ ਕੀਤਾ ਗਿਆ। ਮਾਣਯੋਗ ਡਾ. ਬਲਬੀਰ ਸਿੰਘ ਸਿਹਤ ਮੰਤਰੀ ਪੰਜਾਬ ਦੇ ਦਿਸ਼ਾ-ਨਿਰਦੇਸ਼ਾ ਅਨੁਸਾਰ ਮੈਡਮ ਪੂਨਮਦੀਪ ਕੌਰ ਡਿਪਟੀ ਕਮਿਸ਼ਨਰ ਬਰਨਾਲਾ ਅਤੇ ਡਾ.ਜਸਬੀਰ ਸਿੰਘ ਔਲ਼ਖ ਸਿਵਲ ਸਰਜਨ ਬਰਨਾਲਾ ਦੀ ਅਗਵਾਈ ਹੇਠ ਸਿਹਤ ਵਿਭਾਗ ਦੀਆਂ 67 ਟੀਮਾਂ ਵੱਲੋਂ ਜ਼ਿਲ੍ਹਾ ਬਰਨਾਲਾ ਦੇ ਸਲੱਮ ਏਰੀਆ, ਝੁੱਗੀ-ਝੌਪੜੀਆਂ, ਉਸਾਰੀ ਅਧੀਨ ਇਮਾਰਤਾਂ ਅਤੇ ਘਰ-ਘਰ ਜਾ ਕੇ ਬਰਨਾਲਾ ਸ਼ਹਿਰ, ਤਪਾ, ਧਨੌਲਾ ਅਤੇ ਮਹਿਲ ਕਲਾਂ ਵਿੱਚ ਡੇਂਗੂ ਦਾ ਲਾਰਵਾ ਚੈੱਕ ਕਰਕੇ ਨਸ਼ਟ ਕਰਨ ਅਤੇ ਸਟਾਫ ਨੂੰ ਡੇਂਗੂ ਵਿਰੁੱਧ ਮੁਹਿੰਮ “ਹਰ ਸ਼ੁੱਕਰਵਾਰ-ਡੇਂਗੂ ਤੇ ਵਾਰ” ਸਬੰਧੀ ਜਾਗਰੂਕ ਕੀਤਾ ਗਿਆ।
ਹਰ ਸ਼ੁੱਕਰਵਾਰ-ਡੇਂਗੂ ਤੇ ਵਾਰ ਮੁਹਿੰਮ: ਡਾ. ਜਸਬੀਰ ਸਿੰਘ ਔਲ਼ਖ ਸਿਵਲ ਸਰਜਨ ਬਰਨਾਲਾ ਨੇ ਦੱਸਿਆ ਕਿ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਬੜੀ ਮੁਸਤੈਦੀ ਨਾਲ ਡੇਂਗੂ (Dengu) ਦਾ ਲਾਰਵਾ ਨਸ਼ਟ ਕੀਤਾ ਜਾ ਰਿਹਾ ਹੈ ਅਤੇ ਸਟਾਫ ਵੱਲੋਂ “ਹਰ ਸ਼ੁੱਕਰਵਾਰ-ਡੇਂਗੂ ਤੇ ਵਾਰ“ ਮੁਹਿੰਮ ਸੰਬੰਧੀ ਜਾਗਰੂਕ ਕੀਤਾ ਜਾ ਰਿਹਾ ਹੈ। ੳਨ੍ਹਾਂ ਕਿਹਾ ਕਿ ਅੱਜ ਕੱਲ੍ਹ ਡੇਂਗੂ ਦਾ ਸੀਜ਼ਨ ਚੱਲ ਰਿਹਾ ਹੈ। ਇਸ ਲਈ ਆਪਣੇ ਘਰਾਂ, ਦੁਕਾਨਾਂ, ਵਰਕਸ਼ਾਪਾ, ਟਾਇਰਾ, ਪਾਣੀ ਵਾਲੀਆਂ ਖੇਲਾਂ, ਕੂਲਰ, ਗਮਲੇ ਅਤੇ ਫਰਿੱਜ ਦੇ ਪਿੱਛੇ ਟਰੇਅ ਆਦੀ ਥਾਵਾਂ ਤੇ ਜ਼ਿਆਦਾ ਸਮਾਂ ਪਾਣੀ ਨਹੀਂ ਖੜਨ ਦੇਣਾ ਚਾਹੀਦਾ ਤਾਂ ਜੋ ਡੇਂਗੂ ਮੱਛਰ ਨੂੰ ਪੈਦਾ ਹੋਣ ਤੋਂ ਰੋਕਿਆ ਜਾ ਸਕੇ।
- Amritpal Singh's Application : ਅੰਮ੍ਰਿਤਪਾਲ ਸਿੰਘ ਦੇ ਸਾਥੀਆਂ ਦੀ ਅਰਜ਼ੀ 'ਤੇ ਹਾਈਕੋਰਟ 'ਚ ਸੁਣਵਾਈ, ਵੱਡਾ ਫੈਸਲਾ ਆਉਣ ਦੀ ਉਮੀਦ
- Announcement For Patiala and Amritsar : ਪਟਿਆਲਾ ਤੇ ਅੰਮ੍ਰਿਤਸਰ 'ਚ ਚੱਲਣਗੀਆਂ ਈ-ਬੱਸਾਂ, ਮੁੱਖ ਮੰਤਰੀ ਮਾਨ ਨੇ ਕੀਤਾ ਐਲਾਨ
- Punjab Depot Holders Protest: ਪੰਜਾਬ ਦੇ ਡਿਪੂ ਹੋਲਡਰਾਂ ਨੇ ਸਰਕਾਰ ਖ਼ਿਲਾਫ਼ ਸ਼ੁਰੂ ਕੀਤਾ ਸੰਘਰਸ਼, ਚੰਡੀਗੜ੍ਹ 'ਚ ਅਨਾਜ ਭਵਨ ਦੇ ਬਾਹਰ ਦਿੱਤਾ ਵਿਸ਼ਾਲ ਧਰਨਾ
ਡੇਂਗੂ ਦੇ ਲੱਛਣ: ਡਾ. ਮੁਨੀਸ਼ ਜ਼ਿਲ੍ਹਾ ਐਪੀਡਿਮਾਲੋਜਿਸਟ ਨੇ ਦੱਸਿਆ ਕਿ ਜੇਕਰ ਕਿਸੇ ਵਿਆਕਤੀ ਨੂੰ ਤੇਜ ਬੁਖਾਰ, ਮਾਂਸ ਪੇਸੀਆਂ 'ਚ ਦਰਦ, ਅੱਖਾਂ ਦੇ ਪਿਛਲੇ ਹਿੱਸੇ 'ਚ ਦਰਦ, ਸਰੀਰ 'ਤੇ ਲਾਲ ਰੰਗ ਦੇ ਧੱਫੜ, ਨੱਕ ਜਾਂ ਮਸੂੜਿਆਂ ਚੋਂ ਖੂਨ ਆਉਣਾ, ਆਦਿ ਲੱਛਣ ਮਹਿਸੂਸ ਹੋਣ ਤਾਂ ਤੁਰੰਤ ਡਾਕਟਰੀ ਸਲਾਹ ਅਨੁਸਾਰ ਇਲਾਜ ਕਰਵਾਉਣਾ ਚਾਹੀਦਾ ਹੈ। ਘਰੇਲੂ ਇਲਾਜ ਜਾਂ ਇਲਾਜ ਚ ਦੇਰੀ ਕਈ ਵਾਰ ਗੰਭੀਰ ਖ਼ਤਰੇ ਦਾ ਕਾਰਨ ਬਣ ਜਾਂਦੀ ਹੈ।
ਜਾਗਰੂਕਤਾ ਅਭਿਆਨ: ਗੁਰਮੇਲ ਸਿੰਘ ਢਿੱਲੋਂ ਅਤੇ ਸੁਰਿੰਦਰ ਸਿੰਘ ਹੈਲਥ ਇੰਸਪੈਕਟਰ ਨੇ ਦੱਸਿਆ ਕਿ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਬਰਨਾਲਾ ਸ਼ਹਿਰ 'ਚ ਜਾਗਰੂਕਤਾ ਅਭਿਆਨ ਚਲਾਇਆ ਜਾ ਰਿਹਾ ਹੈ। ਸਿਹਤ ਕਰਮਚਾਰੀ ਗਣੇਸ ਦੱਤ, ਜਸਵਿੰਦਰ ਸਿੰਘ, ਮਨਪ੍ਰੀਤ ਸਰਮਾ, ਬਲਜਿੰਦਰ ਸਿੰਘ, ਜਗਰੂਪ ਸਿੰਘ ਅਤੇ ਗੁਲਾਬ ਸਿੰਘ, ਇਨਸੈਕਟ ਕੁਲੈਕਟਰ ਵੱਲੋਂ ਟੀਮਾਂ ਬਣਾ ਕੇ ਡੇਂਗੂ ਦਾ ਲਾਰਵਾ ਨਸਟ ਕਰਵਾਇਆ ਜਾ ਰਿਹਾ ਹੈ ਅਤੇ ਬਚਾਅ ਲਈ ਜਾਗਰੂਕਤਾ ਪੈਂਫਲੈਟ ਵੰਡੇ ਜਾ ਰਹੇ ਹਨ। ਇਸ ਦੌਰਾਨ ਜਿਲ੍ਹਾ ਮਾਸ ਮੀਡੀਆ ਤੇ ਸੂਚਨਾ ਅਫਸ਼ਰ ਕੁਲਦੀਪ ਸਿੰਘ ਮਾਨ, ਹਰਜੀਤ ਸਿੰਘ ਜਿਲਾ ਬੀ.ਸੀ.ਸੀ. ਕੋਆਰਡੀਨੇਟਰ ਨੇ ਦੱਸਿਆ ਕਿ “ਹਰ ਸੁੱਕਰਵਾਰ-ਡੇਂਗੂ ਤੇ ਵਾਰ” ਡੇਂਗੂ ਵਿਰੁੱਧ ਮੁਹਿੰਮ ਤਹਿਤ ਪਾਣੀ ਖੜਨ ਵਾਲੀਆਂ ਥਾਵਾਂ ਨੂੰ ਸੁਕਾ ਕੇ, ਗਰੁੱਪ ਮੀਟਿੰਗਾਂ ਅਤੇ ਪ੍ਰੈਸ ਕਵਰੇਜ ਰਾਹੀ ਡੇਂਗੂ ਤੋਂ ਬਚਾਅ ਲਈ ਉਪਰਾਲੇ ਕੀਤੇ ਜਾ ਰਹੇ ਹਨ।