ETV Bharat / state

ਪੰਜਾਬ ਬਜਟ 2020: ਕੀ ਚਾਹੁੰਦੀ ਹੈ ਬਰਨਾਲਾ ਦੀ ਜਨਤਾ ?

ਪੰਜਾਬ ਸਰਕਾਰ ਵੱਲੋਂ ਵਿਧਾਨ ਸਭਾ ਸੈਸ਼ਨ ਦੌਰਾਨ ਪੇਸ਼ ਕੀਤੇ ਜਾਣ ਵਾਲੇ ਸਾਲਾਨਾ ਬਜਟ ਨੂੰ ਲੈ ਕੇ ਵੱਖ ਵੱਖ ਵਰਗਾਂ ਦੇ ਲੋਕਾਂ ਨਾਲ ਈਟੀਵੀ ਭਾਰਤ ਨੇ ਗੱਲਬਾਤ ਕੀਤੀ, ਜਿਸ ਦੌਰਾਨ ਉਨ੍ਹਾਂ ਆਉਣ ਵਾਲੇ ਬਜਟ ਸਬੰਧੀ ਆਪਣੇ ਵਿਚਾਰ ਸਾਂਝੇ ਕੀਤੇ।

ਪੰਜਾਬ ਬਜਟ 2020
ਪੰਜਾਬ ਬਜਟ 2020
author img

By

Published : Feb 25, 2020, 7:02 PM IST

ਬਰਨਾਲਾ: ਬੇਰੁਜ਼ਗਾਰ ਅਧਿਆਪਕ ਜਗਜੀਤ ਸਿੰਘ ਜੋਧਪੁਰ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਚੋਣਾਂ ਮੌਕੇ ਘਰ-ਘਰ ਨੌਕਰੀ ਦੇਣ ਦਾ ਵਾਅਦਾ ਕੀਤਾ ਸੀ, ਪਰ ਤਿੰਨ ਸਾਲ ਬੀਤ ਜਾਣ ਦੇ ਬਾਵਜੂਦ ਅਜੇ ਤੱਕ ਇਹ ਵਾਅਦਾ ਪੂਰਾ ਨਹੀਂ ਕੀਤਾ ਗਿਆ। ਬੇਰੁਜ਼ਗਾਰ ਅਧਿਆਪਕ ਪਿਛਲੇ ਪੰਜ ਮਹੀਨਿਆਂ ਤੋਂ ਸੰਗਰੂਰ ਵਿਖੇ ਸੰਘਰਸ਼ ਕਰ ਰਹੇ ਹਨ, ਪਰ ਸਰਕਾਰ ਉਨ੍ਹਾਂ ਨੂੰ ਰੁਜ਼ਗਾਰ ਦੇਣ ਦਾ ਕੋਈ ਯਤਨ ਨਹੀਂ ਕਰ ਰਹੀ। ਉਨ੍ਹਾਂ ਆਸ ਪ੍ਰਗਟ ਕੀਤੀ ਕਿ ਆਉਣ ਵਾਲੇ ਬਜਟ 'ਚ ਨੌਕਰੀ ਦੇਣ ਦਾ ਵਾਅਦਾ ਸਰਕਾਰ ਪੂਰਾ ਕਰੇਗੀ।

ਕਿਸਾਨ ਦਰਸ਼ਨ ਸਿੰਘ ਨੇ ਗੱਲਬਾਤ ਕਰਦਿਆਂ ਕਿਹਾ ਕਿ ਸਰਕਾਰ ਨੇ ਚੋਣਾਂ ਮੌਕੇ ਕਿਸਾਨਾਂ ਦਾ ਕਰਜ਼ਾ ਕੁਰਕੀ ਖ਼ਤਮ ਕਰਨ ਦਾ ਵਾਅਦਾ ਕੀਤਾ ਸੀ। ਪਰ ਸਰਕਾਰ ਝੂਠੀਆਂ ਸਹੁੰਆਂ ਖਾ ਕੇ ਆਪਣੇ ਵਾਅਦੇ ਤੋਂ ਮੁਕਰ ਚੁੱਕੀ ਹੈ। ਕਿਸਾਨਾਂ ਦੇ ਕਰਜ਼ੇ ਮਾਫ਼ ਨਹੀਂ ਕੀਤੇ ਜਾ ਰਹੇ, ਜਿਸ ਕਰਕੇ ਖ਼ੁਦਕੁਸ਼ੀਆਂ ਵਧ ਰਹੀਆਂ ਹਨ। ਉਨ੍ਹਾਂ ਕਿਹਾ ਕਿ ਕਿਸਾਨਾਂ ਦੀਆਂ ਫਸਲਾਂ ਦੇ ਯੋਗ ਭਾਅ ਵੀ ਨਹੀਂ ਦਿੱਤੇ ਜਾ ਰਹੇ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਸਰਕਾਰ ਦੇ ਆਉਣ ਵਾਲੇ ਬਜਟ ਨੂੰ ਵੀ ਕੋਈ ਉਮੀਦ ਦਿਖਾਈ ਨਹੀਂ ਦੇ ਰਹੀ, ਕਿਉਂਕਿ ਪਿਛਲੇ ਤਿੰਨ ਸਾਲਾਂ ਦੌਰਾਨ ਕਿਸਾਨ ਖੁਦਕੁਸ਼ੀਆਂ ਸਭ ਤੋਂ ਵੱਧ ਹੋਈਆਂ ਹਨ। ਉਨ੍ਹਾਂ ਕਿਹਾ ਕਿ ਕਾਂਗਰਸ ਦਾ ਹਾਲ ਦਿੱਲੀ ਵਾਲਾ ਹੋਵੇਗਾ, ਕਿਉਂਕਿ ਕਾਂਗਰਸ ਪਾਰਟੀ ਆਪਣੇ ਕੀਤੇ ਵਾਅਦਿਆਂ ਤੋਂ ਪੂਰੀ ਤਰ੍ਹਾਂ ਮੁਕਰ ਚੁੱਕੀ ਹੈ।

ਪੰਜਾਬ ਬਜਟ 2020: ਕੀ ਚਾਹੁੰਦੀ ਹੈ ਬਰਨਾਲਾ ਦੀ ਜਨਤਾ ?

ਬਰਨਾਲਾ ਵਪਾਰ ਮੰਡਲ ਦੇ ਆਗੂ ਸੁਭਾਸ਼ ਮੱਕੜ ਨੇ ਕਿਹਾ ਕਿ ਬਰਨਾਲਾ ਸਿਹਤ ਅਤੇ ਸਿੱਖਿਆ ਦੇ ਪੱਖ ਤੋਂ ਕਾਫ਼ੀ ਪੱਛੜਿਆ ਹੋਇਆ ਹੈ, ਜਿਸ ਕਰਕੇ ਆਉਣ ਵਾਲੇ ਬਜਟ ਤੋਂ ਬਰਨਾਲਾ ਵਿੱਚ ਸਰਕਾਰੀ ਹਸਪਤਾਲ ਨੂੰ ਅਪਗਰੇਡ ਕਰਨ ਅਤੇ ਬਰਨਾਲਾ ਵਿੱਚ ਸਰਕਾਰੀ ਮੈਡੀਕਲ ਕਾਲਜ ਮੰਗ ਕਰਨ ਦੇ ਨਾਲ ਨਾਲ ਬਣਨ ਦੀ ਉਮੀਦ ਜਤਾ ਰਹੇ ਹਾਂ।

ਸ਼ਹਿਰ ਨਿਵਾਸੀ ਅਮਨਦੀਪ ਮਿੱਤਲ ਨੇ ਕਿਹਾ ਕਿ ਆਉਣ ਵਾਲੇ ਬਜਟ ਤੋਂ ਉਮੀਦ ਜਤਾ ਰਹੇ ਹਾਂ ਕਿ ਬਰਨਾਲਾ ਵਿੱਚ ਵਧੀਆ ਇੰਡਸਟਰੀ ਅਤੇ ਉਦਯੋਗ ਲਗਾਇਆ ਜਾਵੇ ਤਾਂ ਕਿ ਪੜ੍ਹੇ ਲਿਖੇ ਨੌਜਵਾਨਾਂ ਨੂੰ ਰੁਜ਼ਗਾਰ ਮਿਲ ਸਕੇ। ਉਨ੍ਹਾਂ ਕਿਹਾ ਕਿ ਬਰਨਾਲਾ ਸ਼ਹਿਰ ਦੀਆਂ ਸੜਕਾਂ ਅਤੇ ਸੀਵਰੇਜ ਪੂਰੀ ਤਰ੍ਹਾਂ ਪੁੱਟਿਆ ਪਿਆ ਹੈ, ਜਿਸ ਨੂੰ ਜਲਦ ਬਣਾਏ ਜਾਣ ਦੀ ਉਮੀਦ ਜਤਾ ਰਹੇ ਹਾਂ।

ਵਿਦਿਆਰਥੀ ਅਨੁਭਵ ਦੂਬੇ ਨੇ ਕਿਹਾ ਕਿ ਸਰਕਾਰ ਨੇ ਚੋਣਾਂ ਮੌਕੇ ਨੌਜਵਾਨਾਂ ਨੂੰ ਸਮਾਰਟ ਫੋਨ ਦੇਣ ਦਾ ਵਾਅਦਾ ਕੀਤਾ ਸੀ, ਪਰ ਪੂਰਾ ਨਹੀਂ ਕੀਤਾ ਗਿਆ। ਇਸ ਬਜਟ ਤੋਂ ਉਨ੍ਹਾਂ ਨੂੰ ਉਮੀਦ ਹੈ ਕਿ ਆਉਣ ਵਾਲੇ ਸਾਲ ਉਨ੍ਹਾਂ ਨੂੰ ਸਮਾਰਟਫੋਨ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸਾਡੇ ਨਾਲ ਦੇ ਪੜ੍ਹੇ ਲਿਖੇ ਨੌਜਵਾਨ ਬੇਰੁਜ਼ਗਾਰ ਹਨ, ਜੋ ਨੌਕਰੀ ਲਈ ਦਰ ਦਰ ਭਟਕ ਰਹੇ ਹਨ। ਸਰਕਾਰ ਤੋਂ ਉਮੀਦ ਜਤਾਉਂਦੇ ਹਾਂ ਕਿ ਆਉਣ ਵਾਲੇ ਸਾਲ ਨੌਜਵਾਨਾਂ ਲਈ ਨੌਕਰੀਆਂ ਦਾ ਪ੍ਰਬੰਧ ਕੀਤਾ ਜਾਵੇਗਾ ।

ਇਹ ਵੀ ਪੜ੍ਹੋ: ਪੰਜਾਬ ਬਜਟ 2020: ਜਲੰਧਰਵਾਸੀਆਂ ਦੀਆਂ ਉਮੀਦਾਂ

ETV Bharat Logo

Copyright © 2024 Ushodaya Enterprises Pvt. Ltd., All Rights Reserved.