ਬਰਨਾਲਾ: ਪੰਜਾਬ ਸਾਂਝਾ ਫਰੰਟ ਮੁਲਾਜਿਮਾਂ ਦੇ ਵੱਲੋਂ ਆਪਣੀਆਂ ਮੰਗਾਂ ਪੈਨਸ਼ਨ ਬਹਾਲੀ, ਪੇ-ਕਮਿਸ਼ਨ ਰਿਪੋਰਟ (Pay Commission Report) ਲਾਗੂ ਕਰਨ, ਕੱਚੇ ਮੁਲਾਜ਼ਮਾਂ (Raw employees) ਨੂੰ ਪੱਕਾ ਕਰਨ ਨੂੰ ਲੈ ਕੇ ਆਦਿ ਕਈ ਮੰਗਾਂ ਨੂੰ ਲੈ ਕੇ ਲਗਾਤਾਰ ਸੰਘਰਸ਼ ਲੜਿਆ ਦਾ ਰਿਹਾ ਹੈ। ਇਸੇ ਸੰਘਰਸ਼ ਤਹਿਤ ਅੱਜ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਰਿਹਾਇਸ਼ ਅੱਗੇ ਪੰਜਾਬ ਭਰ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ (Pensioners) ਵੱਲੋਂ ਵੱਡਾ ਇਕੱਠ ਕਰਕੇ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ।
ਜਿਸ ਵਿਚ ਸ਼ਾਮਲ ਹੋਣ ਲਈ ਬਰਨਾਲਾ ਜ਼ਿਲ੍ਹੇ ਵਿੱਚੋਂ ਭਾਰੀ ਗਿਣਤੀ ਵਿੱਚ ਮੁਲਾਜ਼ਮ ਅਤੇ ਪੈਨਸ਼ਨਰ ਮੋਰਿੰਡਾ ਲਈ ਰਵਾਨਾ ਹੋਏ। ਇਸ ਮੌਕੇ ਨਾਅਰਿਆਂ ਦੀ ਗੂੰਜ ਵਿੱਚ ਰਵਾਨਾ ਹੋਣ ਤੋਂ ਪਹਿਲਾਂ ਮੁਲਾਜ਼ਮ ਆਗੂਆਂ ਨੇ ਕਿਹਾ ਕਿ ਉਹ ਪਿਛਲੇ ਲੰਬੇ ਸਮੇਂ ਤੋਂ ਸਾਂਝਾ ਮੁਲਾਜ਼ਮ ਫਰੰਟ ਬਣਾ ਕੇ ਸੰਘਰਸ਼ ਕਰ ਰਹੇ ਹਨ। ਮੁਲਾਜ਼ਮ ਪਿਛਲੇ ਲੰਬੇ ਸਮੇਂ ਤੋਂ ਆਪਣੀਆਂ ਮੰਗਾਂ ਨੂੰ ਲੈ ਕੇ ਸੰਘਰਸ਼ ਕਰਦੇ ਆ ਰਹੇ ਹਨ। ਪਰ ਸਰਕਾਰ ਉਹਨਾਂ ਨੂੰ ਅਣਗੌਲਿਆਂ ਕਰ ਰਹੇ ਹੈ ਪ੍ਰੰਤੂ ਹੁਣ ਉਹ ਆਪਣੀਆਂ ਮੰਗਾਂ ਪੂਰੀਆਂ ਕਰਵਾਏ ਬਿਨਾਂ ਪਿੱਛੇ ਨਹੀਂ ਹਟਣਗੇ।
ਗੁਰਮੀਤ ਸਿੰਘ ਸੁਖਪੁਰਾ ਦਾ ਕਹਿਣਾ ਹੈ ਕਿ ਚੰਨੀ ਦੀ ਰਿਹਾਇਸ਼ ਅੱਗੇ ਪੱਕਾ ਧਰਨਾ ਲਗਾਇਆ ਜਾਵੇਗਾ। ਉਨ੍ਹਾਂ ਕਿਹਾ ਜਦੋਂ ਤੱਕ ਪੈਨਸ਼ਨ ਬਹਾਲ ਨਹੀਂ ਹੋ ਜਾਂਦੀ, ਕੱਚੇ ਮੁਲਾਜ਼ਮ ਪੱਕੇ ਨਹੀਂ ਕੀਤੇ ਜਾਂਦੇ ਉਦੋਂ ਰੋਸ ਪ੍ਰਦਰਸ਼ਨ ਜਾਰੀ ਰਹੇਗਾ।ਉਨ੍ਹਾਂ ਕਿਹਾ ਹੈ ਕਿ ਅਸੀਂ ਇਨ੍ਹਾਂ ਲੀਡਰਾਂ ਨੂੰ ਪਿੰਡਾਂ ਵਿਚ ਆਉਣ ਨਹੀਂ ਦਿੱਤਾ ਜਾਵੇਗਾ।ਉਨ੍ਹਾਂ ਦੱਸਿਆ ਹੈ ਕਿ ਕਾਂਗਰਸ ਦੇ ਅਕਾਲੀ ਸਰਕਾਰ ਮੌਕੇ ਵਆਦਾ ਕੀਤਾ ਸੀ ਜਦੋਂ ਸਾਡੀ ਸਰਕਾਰ ਬਣੇਗੀ ਤਾਂ ਤੁਹਾਡੀਆਂ ਮੰਗਾਂ ਪਹਿਲ ਦੇ ਆਧਾਰ ਤੇ ਮੰਨੀਆਂ ਜਾਣਗੀਆਂ।
ਇਹ ਵੀ ਪੜੋ:ਐਕਸ਼ਨ ’ਚ ਉੱਪ ਮੁੱਖ ਮੰਤਰੀ ਰੰਧਾਵਾ, ਦੇਰ ਰਾਤ ਸਰਹੱਦ ਨਾਲ ਲੱਗਦੇ ਪੁਲਿਸ ਨਾਕਿਆਂ ’ਤੇ ਮਾਰਿਆ ਛਾਪਾ