ਬਰਨਾਲਾ: ਪੰਜਾਬ ਸਰਕਾਰ ਵੱਲੋਂ ਬੀਤੇ ਦਿਨੀਂ ਬਿਜਲੀ ਦਰਾਂ ਵਿੱਚ ਕਟੌਤੀ ਕੀਤੀ ਗਈ ਹੈ । ਮੁੱਖ ਮੰਤਰੀ ਪੰਜਾਬ ਵੱਲੋਂ ਸਸਤੀ ਬਿਜਲੀ ਲਈ ਆਮ ਲੋਕਾਂ ਨੂੰ ਫਾਇਦਾ ਹੋਣ ਦਾ ਦਾਅਵਾ ਕੀਤਾ ਗਿਆ ਹੈ। ਪਰ ਸਰਕਾਰ ਦੇ ਇਸ ਫ਼ੈਸਲੇ ਨੂੰ ਲੋਕਾਂ ਵੱਲੋਂ ਸਿਆਸੀ ਡਰਾਮਾ ਕਰਾਰ ਦਿੱਤਾ ਜਾ ਰਿਹਾ ਹੈ।
ਇਸ ਸਬੰਧੀ ਗੱਲਬਾਤ ਕਰਦਿਆਂ ਬਰਨਾਲਾ ਦੇ ਲੋਕਾਂ ਦਾ ਕਹਿਣਾ ਹੈ ਕਿ ਪੰਜਾਬ ਸਰਕਾਰ ਨੇ ਸਾਢੇ ਚਾਰ ਸਾਲਾਂ ਵਿੱਚ ਆਮ ਲੋਕਾਂ ਲਈ ਕੋਈ ਰਾਹਤ ਦਾ ਫ਼ੈਸਲਾ ਨਹੀਂ ਲਿਆ। ਹੁਣ ਜਦੋਂ ਵਿਧਾਨ ਸਭਾ ਚੋਣਾਂ ਵਿੱਚ ਕੁਝ ਸਮਾਂ ਹੀ ਬਚਿਆ ਹੈ ਤਾਂ ਸਰਕਾਰ ਬਿਜਲੀ ਦਰਾਂ ਵਿੱਚ ਕਟੌਤੀ ਕਰ ਰਹੀ ਹੈ। ਇਨ੍ਹਾਂ ਦਰਾਂ ਵਿੱਚ ਕੀਤੀ ਗਈ ਕਟੌਤੀ ਦਾ ਵੀ ਆਮ ਲੋਕਾਂ ਨੂੰ ਬਹੁਤਾ ਫਾਇਦਾ ਨਹੀਂ ਹੋਵੇਗਾ। ਉਨ੍ਹਾਂ ਕਿਹਾ ਕਿ ਇੱਕ ਰੁਪਏ ਬਿਜਲੀ ਯੂਨਿਟ ਸਿਰਫ਼ ਉਨ੍ਹਾਂ ਲੋਕਾਂ ਨੂੰ ਹੀ ਫਾਇਦਾ ਹੋਵੇਗਾ, ਜੋ ਮਹੀਨੇ ਵਿੱਚ ਸਿਰਫ਼ ਸੌ ਯੂਨਿਟ ਬਿਜਲੀ ਖਪਤ ਕਰਨਗੇ।
ਉਨ੍ਹਾਂ ਕਿਹਾ ਕਿ ਜਿੱਥੇ ਇੱਕ ਪਾਸੇ ਘਰੇਲੂ ਦਰਾਂ ਵਿੱਚ ਕਟੌਤੀ ਦਾ ਸਰਕਾਰ ਡਰਾਮਾ ਕਰ ਰਹੀ ਹੈ, ਉੱਥੇ ਦੂਜੇ ਪਾਸੇ ਵਪਾਰੀਆਂ ਲਈ ਬਿਜਲੀ ਦਰਾਂ ਵਿੱਚ ਪ੍ਰਤੀ ਯੂਨਿਟ ਸਰਕਾਰ ਨੇ ਵਾਧਾ ਕਰ ਦਿੱਤਾ ਹੈ। ਇੱਕ ਪਾਸੇ ਸਰਕਾਰ ਲੁੱਟ ਰਹੀ ਹੈ, ਤਾਂ ਦੂਜੇ ਪਾਸੇ ਰਾਹਤ ਦੇਣ ਦਾ ਡਰਾਮਾ ਕਰ ਰਹੀ ਹੈ। ਸਰਕਾਰ ਦਾ ਇਹ ਸਾਰਾ ਡਰਾਮਾ ਚੋਣ ਸਟੰਟ ਹੈ ਅਤੇ ਵਿਧਾਨ ਸਭਾ ਚੋਣਾਂ ਵਿੱਚ ਫ਼ਾਇਦਾ ਲੈਣ ਲਈ ਇਹ ਡਰਾਮਾ ਕਰ ਰਹੀ ਹੈ।
ਇਹ ਵੀ ਪੜ੍ਹੋ:Citizenship: ਅਫ਼ਗਾਨਿਸਤਾਨ, ਪਾਕਿਸਤਾਨ ਤੇ ਬੰਗਲਾਦੇਸ਼ ਤੋਂ ਆਏ ਸ਼ਰਨਾਰਥੀਆਂ ’ਚ ਖੁਸ਼ੀ