ਬਰਨਾਲਾ: ਪੰਜਾਬ ਦੇ ਖੇਡ ਮੰਤਰੀ ਪੰਜਾਬ ਗੁਰਮੀਤ ਸਿੰਘ ਮੀਤ ਹੇਅਰ ਵੱਲੋਂ ਬਾਬਾ ਕਾਲਾ ਮਹਿਰ ਖੇਡ ਸਟੇਡੀਅਮ ਵਿੱਚ 'ਖੇਡਾਂ ਵਤਨ ਪੰਜਾਬ ਦੀਆਂ ਸੀਜ਼ਨ - 2' ਦੇ ਜ਼ਿਲ੍ਹਾ ਪੱਧਰੀ ਮੁਕਾਬਲਿਆਂ ਵਿੱਚ ਸ਼ਿਰਕਤ ਕੀਤੀ ਗਈ। ਇਸ ਮੌਕੇ ਉਹਨਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ (Chief Minister Bhagwant maan) ਦੀ ਅਗਵਾਈ ਵਾਲੀ ਸਰਕਾਰ ਵੱਲੋਂ ਪੰਜਾਬ ਵਿੱਚ ਦੇਸ਼ ਦੀ ਬੇਹਤਰੀਨ ਖੇਡ ਨੀਤੀ ਲਿਆਂਦੀ (New Sports Policy of Punjab Govt) ਗਈ ਹੈ ਤਾਂ ਜੋ ਸੂਬੇ ਨੂੰ ਖੇਡਾਂ ਦੇ ਖੇਤਰ ਵਿੱਚ ਇੱਕ ਨੰਬਰ ਬਣਾਇਆ ਜਾ ਸਕੇ।
ਪੰਜਾਬ ਦੇਸ਼ ਦਾ ਪਹਿਲਾ ਸੂਬਾ: ਉਨ੍ਹਾਂ ਕਿਹਾ ਕਿ ਸੂਬੇ ਨੂੰ ਖੇਡਾਂ ਦੇ ਖੇਤਰ ਵਿੱਚ ਇੱਕ ਨੰਬਰ ਬਣਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਦੇਸ਼ ਦਾ ਪਹਿਲਾ ਸੂਬਾ ਹੈ, ਜਿਸ ਨੇ ਉਨ੍ਹਾਂ ਕਿਹਾ ਕਿ ਸੂਬੇ ਨੂੰ ਖੇਡਾਂ ਦੇ ਖੇਤਰ ਵਿਚ ਇੱਕ ਨੰਬਰ ਬਣਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਦੇਸ਼ ਦਾ ਪਹਿਲਾ ਸੂਬਾ ਹੈ, ਜਿਸ ਨੇ ਏਸ਼ੀਅਨ ਖੇਡਾਂ ਦੀ ਤਿਆਰੀ ਲਈ ਖਿਡਾਰੀਆਂ ਨੂੰ 4.64 ਕਰੋੜ ਦੀ ਰਾਸ਼ੀ ਦਿੱਤੀ ਹੈ, ਇਸ ਤਰ੍ਹਾਂ 58 ਖਿਡਾਰੀਆਂ ਨੂੰ 8-8 ਲੱਖ ਰੁਪਏ ਦਿੱਤੇ ਗਏ ਹਨ। ਇਸ ਤੋਂ ਇਲਾਵਾ ਵੀ ਤਗ਼ਮਾ ਜੇਤੂਆਂ ਦਾ ਜਿੱਥੇ ਮਾਣ-ਸਨਮਾਨ ਕੀਤਾ ਜਾਵੇਗਾ, ਉੱਥੇ ਖਿਡਾਰੀਆਂ ਨੂੰ ਸਰਕਾਰੀ ਨੌਕਰੀ (Government jobs to players) ਵਿੱਚ ਵੀ ਕੋਈ ਦਿੱਕਤ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ।
- Virsa Singh Valtoha statement about Rahul Gandhi: ਦਰਬਾਰ ਸਾਹਿਬ ਆਏ ਰਾਹੁਲ ਗਾਂਧੀ ਤਾਂ ਵਲਟੋਹਾ ਨੇ ਕਿਹਾ- ਇੰਦਰਾ ਗਾਂਧੀ ਦਾ ਪਾਪ ਭੁਲਾਇਆ ਨਹੀਂ ਜਾ ਸਕਦਾ
- Encounter In Sonipat: ਹਰਿਆਣਾ ਪੁਲਿਸ ਤੇ ਬਦਮਾਸ਼ਾਂ ਵਿਚਾਲੇ ਮੁਕਾਬਲਾ, ਚਾਰ ਗ੍ਰਿਫਤਾਰ, ਗੈਂਗਸਟਰ ਦੀਪਕ ਮਾਨ ਨਾਲ ਹੋ ਸਕਦੇ ਹਨ ਸਬੰਧ
- Earthquake In Meghalaya: ਮੇਘਾਲਿਆ 'ਚ ਮਹਿਸੂਸ ਕੀਤੇ ਗਏ ਮੱਧਮ ਤੀਬਰਤਾ ਦੇ ਭੂਚਾਲ ਦੇ ਝਟਕੇ, ਰਿਕਟਰ ਪੈਮਾਨੇ 'ਤੇ 5.2 ਦੀ ਤੀਬਰਤਾ
ਖੇਡਾਂ 'ਚ ਅੱਵਲ ਬਣੇਗਾ ਸੂਬਾ: ਉਨ੍ਹਾਂ ਕਿਹਾ ਕਿ ਪੂਰੀ ਉਮੀਦ ਹੈ ਕਿ ਇਸ ਵਾਰ ਏਸ਼ੀਅਨ ਖੇਡਾਂ ਦੇ ਪੰਜਾਬ ਦੇ ਖਿਡਾਰੀ 1962 ਦਾ ਪੰਜ ਸੋਨ ਤਗਮਿਆਂ ਦਾ ਰਿਕਾਰਡ (A record of five gold medals) ਜ਼ਰੂਰ ਤੋੜਨਗੇ। ਉਨ੍ਹਾਂ ਕਿਹਾ ਕਿ ਖੇਡਾਂ ਵਤਨ ਪੰਜਾਬ ਦੀਆਂ ਵਿੱਚ ਪਿੰਡਾਂ ਤੋਂ ਸ਼ਹਿਰ ਦੇ ਮੁਹੱਲਿਆਂ ਤੱਕ ਅਤੇ ਬੱਚਿਆਂ ਤੋਂ ਬਜ਼ੁਰਗਾਂ ਤੱਕ ਭਾਗ ਲੈ ਰਹੇ ਹਨ, ਜੋ ਕਿ ਇੱਕ ਸ਼ੁੱਭ ਸੰਕੇਤ ਹੈ। ਉਨ੍ਹਾਂ ਕਿਹਾ ਕਿ ਨਵੀਂ ਖੇਡ ਨੀਤੀ ਤਹਿਤ ਪਿੰਡ ਪੱਧਰ ਉੱਤੇ ਖੇਡ ਨਰਸਰੀਆਂ ਬਣਨਗੀਆਂ ਤਾਂ ਜੋ ਪਿੰਡਾਂ ਦੇ ਖਿਡਾਰੀ ਕੌਮੀ ਅਤੇ ਕੌਮਾਂਤਰੀ ਪੱਧਰ 'ਤੇ ਸੂਬੇ ਦਾ ਨਾਮ ਰੌਸ਼ਨ ਕਰਨ। ਇਸ ਮੌਕੇ ਖੇਡ ਮੰਤਰੀ ਵੱਲੋਂ ਹੁਣ ਤੱਕ ਦੇ ਜ਼ਿਲ੍ਹਾ ਪੱਧਰੀ ਮੁਕਾਬਲਿਆਂ ਦੇ ਜੇਤੂ ਖਿਡਾਰੀਆਂ ਦਾ ਸਨਮਾਨ ਵੀ ਕੀਤਾ ਗਿਆ। ਇਸ ਮੌਕੇ ਹੋਰਨਾਂ ਤੋਂ ਇਲਾਵਾ ਚੇਅਰਮੈਨ ਨਗਰ ਸੁਧਾਰ ਟਰੱਸਟ ਸ੍ਰੀ ਰਾਮ ਤੀਰਥ ਮੰਨਾ, ਵਧੀਕ ਡਿਪਟੀ ਕਮਿਸ਼ਨਰ (ਜ) ਸਤਵੰਤ ਸਿੰਘ, ਡੀ ਐਸ ਪੀ ਸਤਵੀਰ ਸਿੰਘ, ਖੇਡ ਮੰਤਰੀ ਦੇ ਓ ਐਸ ਡੀ ਹਸਨਪ੍ਰੀਤ ਭਾਰਦਵਾਜ, ਜ਼ਿਲ੍ਹਾ ਖੇਡ ਅਫ਼ਸਰ ਉਮੇਸ਼ਵਰੀ ਸ਼ਰਮਾ, ਵੱਖ ਵੱਖ ਕੋਚ ਅਤੇ ਖਿਡਾਰੀ ਹਾਜ਼ਰ ਸਨ। (Asian Games 2023)