ਬਰਨਾਲਾ: ਆਪਣੀਆਂ ਮੰਗਾਂ ਨੂੰ ਲੈ ਕੇ ਪੰਜਾਬ-ਯੂ.ਟੀ. ਮੁਲਾਜ਼ਮ ਤੇ ਪੈਨਸਨਰਜ਼ ਸਾਂਝਾ ਫਰੰਟ ਵੱਲੋਂ ਪੰਜਾਬ ਸਰਕਾਰ ਖਿਲਾਫ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਦੌਰਾਨ ਪ੍ਰਦਰਸ਼ਨਕਾਰੀਆਂ ਨੇ ਪੰਜਾਬ ਸਰਕਾਰ ਦੀ ਅਰਥੀ ਵੀ ਫੂਕੀ। ਦੱਸ ਦਈਏ ਕਿ ਪੰਜਾਬ-ਯੂ.ਟੀ. ਮੁਲਾਜ਼ਮ ਤੇ ਪੈਨਸਨਰਜ਼ ਸਾਂਝਾ ਫਰੰਟ ਨੇ ਤਨਖਾਹ ਕਮਿਸ਼ਨ ਦੀ ਰਿਪੋਰਟ ਲਾਗੂ ਕਰਨ, ਕੱਚੇ ਮੁਲਾਜ਼ਮ ਪੱਕੇ ਕਰਨ, ਬਕਾਇਆ ਡੀ ਏ ਦੀਆਂ ਕਿਸਤਾਂ ਜਾਰੀ ਕਰਨ , ਪੁਰਾਣੀ ਪੈਨਸ਼ਨ ਦੀ ਬਹਾਲ ਕਰਨ ਹਿੱਤ ਅਤੇ ਪੰਜਾਬ ਸਰਕਾਰ ਵੱਲੋਂ ਲਗਾਤਾਰ ਮੁਲਾਜ਼ਮਾਂ ਨਾਲ ਧੋਖਾ ਕਰਨ ਦੀ ਨੀਤੀ ਖਿਲਾਫ ਸਥਾਨਕ ਡੀਸੀ ਕੰਪਲੈਕਸ ਵਿਖੇ ਰੋਸ ਮੁਜਹਾਰਾ ਕੀਤਾ ਗਿਆ।
ਇਸ ਦੌਰਾਨ ਪ੍ਰਦਰਸ਼ਨਕਾਰੀਆਂ ਨੇ ਪੰਜਾਬ ਸਰਕਾਰ ਤੇ ਇਲਜ਼ਾਮ ਲਗਾਇਆ ਕਿ ਪੰਜਾਬ ਸਰਕਾਰ ਵਾਰ-ਵਾਰ ਤਨਖਾਹ ਕਮਿਸ਼ਨ ਦੀ ਮਿਆਦ ਵਿੱਚ ਵਾਧਾ ਕਰ ਕੇ ਤਨਖਾਹ ਕਮਿਸ਼ਨ ਨੂੰ ਰੋਲਣ ਦੀ ਤਿਆਰੀ ਵਿੱਚ ਹੈ। ਪੰਜਾਬ ਸਰਕਾਰ ਪਹਿਲਾਂ ਹੀ ਮੁਲਾਜ਼ਮਾਂ ਦੀਆਂ ਡੇਏ ਦੀਆਂ ਕਿਸ਼ਤਾਂ ਦੱਬੀ ਬੈਠੀ ਹੈ ਜਿਸ ਕਾਰਨ ਇਸ ਮਹਿੰਗਾਈ ਦੇ ਜ਼ਮਾਨੇ ਵਿੱਚ ਮੁਲਾਜ਼ਮਾਂ ਨੂੰ ਕਿਤੇ ਵੀ ਕੋਈ ਰਾਹਤ ਮਿਲਦੀ ਨਜ਼ਰ ਨਹੀਂ ਆ ਰਹੀ ਹੈ। ਜਿਸ ਕਾਰਨ ਪ੍ਰਦਰਸ਼ਨਕਾਰੀਆਂ ਨੇ ਸਰਕਾਰ ਕੋਲੋਂ ਮੰਗ ਕੀਤੀ ਹੈ ਕਿ ਪੇਅ ਕਮਿਸ਼ਨ ਦੀ ਰਿਪੋਰਟ ਤੁਰੰਤ ਜਾਰੀ ਕੀਤੀ ਜਾਵੇ, ਕੱਚੇ ਮੁਲਾਜ਼ਮ ਪੱਕੇ ਕੀਤੇ ਜਾਣ, ਨਵੀਂ ਭਰਤੀ ਤੁਰੰਤ ਚਾਲੂ ਕੀਤੀ ਜਾਵੇ, ਪੁਰਾਣੀ ਪੈਨਸਨ ਬਹਾਲ ਕੀਤੀ ਜਾਵੇ, ਆਂਗਣਵਾੜੀ ਵਰਕਰਾਂ,ਮਿਡ ਡੇ ਮੀਲ ਵਰਕਰ ਤੇ ਘੱਟੋ-ਘੱਟ ਦਿਹਾੜੀ ਲਾਗੂ ਕੀਤੀ ਜਾਵੇ।
ਇਹ ਵੀ ਪੜੋ: ਸੀਨੀਅਰ ਕਾਂਗਰਸੀ ਆਗੂ ਜਿਤਿਨ ਪ੍ਰਸਾਦ ਨੇ ‘ਹੱਥ’ ਛੱਡ ਫੜਿਆ ‘ਕਮਲ’