ਬਰਨਾਲਾ: ਪੰਜਾਬ-ਯੂ.ਟੀ. ਮੁਲਾਜ਼ਮ ਤੇ ਪੈਨਸਨਰਜ਼ ਸਾਂਝਾ ਫਰੰਟ ਜ਼ਿਲ੍ਹਾ ਬਰਨਾਲਾ ਵੱਲੋਂ ਪੰਜਾਬ ਸਰਕਾਰ ਖ਼ਿਲਾਫ਼ ਰੋਹ ਭਰਪੂਰ ਰੈਲੀ ਕਰਨ ਉਪਰੰਤ ਕਾਂਗਰਸ ਦੇ ਹਲਕਾ ਇੰਚਾਰਜ ਕੇਵਲ ਸਿੰਘ ਢਿੱਲੋਂ ਦੇ ਪੀਏ ਹੈਪੀ ਢਿੱਲੋਂ ਨੂੰ ਰੋਸ ਪੱਤਰ ਦਿੱਤਾ ਗਿਆ।
ਇਸ ਰੈਲੀ ਨੂੰ ਸੰਬੋਧਨ ਕਰਦਿਆਂ ਜ਼ਿਲ੍ਹਾ ਕਨਵੀਨਰ ਮਾਸਟਰ ਬਖਸੀਸ ਸਿੰਘ ਨੇ ਵਿੱਤ ਮੰਤਰੀ ਮਨਪ੍ਰੀਤ ਬਾਦਲ ਵੱਲੋਂ ਮੁਲਾਜ਼ਮ ਵਿਰੋਧੀ ਦਿੱਤੇ ਜਾ ਰਹੇ ਬਿਆਨਾਂ ਦੀ ਸਖਤ ਸਬਦਾਂ ਵਿੱਚ ਨਿਖੇਧੀ ਕੀਤੀ। ਮੁਲਾਜ਼ਮਾਂ ਨੇ ਮੰਗ ਕੀਤੀ ਕਿ ਪੇ-ਕਮਿਸ਼ਨ ਦੀ ਰਿਪੋਰਟ ਤੁਰੰਤ ਜਾਰੀ ਕੀਤੀ ਜਾਵੇ, ਕੱਚੇ ਮੁਲਾਜ਼ਮ ਪੱਕੇ ਕੀਤੇ ਜਾਣ, ਨਵੀਂ ਭਰਤੀ ਤੁਰੰਤ ਚਾਲੂ ਕੀਤੀ ਜਾਵੇ, ਪੁਰਾਣੀ ਪੈਨਸਨ ਬਹਾਲ ਕੀਤੀ ਜਾਵੇ, ਆਂਗਣਵਾੜੀ ਵਰਕਰਾਂ,ਮਿਡ ਡੇ ਮੀਲ ਵਰਕਰ ਤੇ ਘੱਟੋ-ਘੱਟ ਉਜ਼ਰਤ ਲਾਗੂ ਕੀਤੀ ਜਾਵੇ।