ETV Bharat / state

ਰਾਹੁਲ ਗਾਂਧੀ ਦੀ ਮੈਂਬਰਸ਼ਿਪ ਖਾਰਜ ਕਰਨ ਵਿਰੁੱਧ ਕਾਂਗਰਸ ਵਲੋਂ ਰੋਸ ਪ੍ਰਦਰਸ਼ਨ - Barnala latest news in Punjabi

ਕਾਂਗਰਸ ਵੱਲੋਂ ਲਗਾਤਾਰ ਰਾਹੁਲ ਗਾਂਧੀ ਦੇ ਹੱਕ 'ਚ ਕੇਂਦਰ ਖਿਲਾਫ਼ ਪ੍ਰਦਰਸ਼ਨ ਕੀਤਾ ਜਾ ਰਹੇ ਹਨ। ਇਸੇ ਕਾਰਨ ਦੇਸ਼ ਭਰ ਦੇ ਕਾਂਗਰਸੀ ਵਰਕਰਾਂ ਤੇ ਪਾਰਟੀ ਆਗੂਆਂ 'ਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਇਸੇ ਨੂੰ ਲੈ ਕੇ ਬਰਨਾਲਾ ਜਿਲ੍ਹੇ ਦੇ ਕਾਂਗਰਸੀ ਵਰਕਰਾਂ ਅਤੇ ਆਗੂਆਂ ਵੱਲੋਂ ਜ਼ਿਲ੍ਹਾ ਪ੍ਰਧਾਨ ਕੁਲਦੀਪ ਸਿੰਘ ਢਿੱਲੋਂ ਅਤੇ ਹਲਕਾ ਇੰਚਾਰਜ ਮਨੀਸ਼ ਬਾਂਸਲ ਦੀ ਅਗਵਾਈ ਵਿੱਚ ਡੀਸੀ ਕੰਪਲੈਕਸ ਵਿੱਚ ਡਾ.ਭੀਮ ਰਾਓ ਅੰਬੇਡਕਰ ਦੇ ਬੁੱਤ ਨੇੜੇ ਬੈਠ ਕੇ ਕੇਂਦਰ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ ਕੀਤਾ ਗਿਆ।

ਰਾਹੁਲ ਗਾਂਧੀ ਦੀ ਮੈਂਬਰਸਿਪ ਖਾਰਜ ਕਰਨ ਵਿਰੁੱਧ ਕਾਂਗਰਸ ਵਲੋਂ ਰੋਸ ਪ੍ਰਦਰਸ਼ਨ

author img

By

Published : Apr 4, 2023, 3:35 PM IST

Rahul Gandhi membership of cancellation of against Protest by Congress

ਬਰਨਾਲਾ: ਕਾਂਗਰਸ ਪਾਰਟੀ ਵੱਲੋਂ ਲਗਾਤਾਰ ਰਾਹੁਲ ਗਾਂਧੀ ਦੀ ਪਾਰਲੀਮੈਂਟ ਮੈਂਬਰਸ਼ਿਪ ਰੱਦ ਕੀਤੇ ਜਾਣ ਲਗਾਤਾਰ ਰੋਸ ਪ੍ਰਦਰਸ਼ਨ ਕੀਤਾ ਜਾ ਰਹੇ ਹਨ। ਇਸੇ ਕਾਰਨ ਦੇਸ਼ ਭਰ ਦੇ ਕਾਂਗਰਸੀ ਵਰਕਰਾਂ ਤੇ ਪਾਰਟੀ ਆਗੂਆਂ 'ਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਇਸੇ ਨੂੰ ਲੈ ਕੇ ਬਰਨਾਲਾ ਜਿਲ੍ਹੇ ਦੇ ਕਾਂਗਰਸੀ ਵਰਕਰਾਂ ਅਤੇ ਆਗੂਆਂ ਵੱਲੋਂ ਜ਼ਿਲ੍ਹਾ ਪ੍ਰਧਾਨ ਕੁਲਦੀਪ ਸਿੰਘ ਢਿੱਲੋਂ ਅਤੇ ਹਲਕਾ ਇੰਚਾਰਜ ਮਨੀਸ਼ ਬਾਂਸਲ ਦੀ ਅਗਵਾਈ ਵਿੱਚ ਡੀਸੀ ਕੰਪਲੈਕਸ ਵਿੱਚ ਡਾ.ਭੀਮ ਰਾਓ ਅੰਬੇਡਕਰ ਦੇ ਬੁੱਤ ਨੇੜੇ ਬੈਠ ਕੇ ਕੇਂਦਰ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ ਕੀਤਾ ਗਿਆ।

ਲੋਕਤੰਤਰ ਦਾ ਘਾਣ: ਕਾਂਗਰਸੀ ਆਗੂਆਂ ਨੇ ਕੇਂਦਰ ਸਰਕਾਰ ਦੀ ਇਸ ਕਾਰਵਾਈ ਦੀ ਸਖ਼ਤ ਸ਼ਬਦਾਂ ਵਿੱਚ ਆਲੋਚਨਾ ਕੀਤੀ। ਇਸ ਮੌਕੇ ਕਾਂਗਰਸੀ ਆਗੂਆਂ ਨੇ ਗੱਲਬਾਤ ਕਰਦਿਆਂ ਕਿਹਾ ਕਿ ਪਿਛਲੇ ਦਿਨੀਂ ਗੈਰ ਲੋਕਤੰਤਰਿਕ ਤਰੀਕੇ ਨਾਲ ਕੇਂਦਰ ਸਰਕਾਰ ਵੱਲੋਂ ਰਾਹੁਲ ਗਾਂਧੀ ਦੀ ਸੰਸਦ ਦੀ ਮੈਂਬਰਸਿਪ ਰੱਦ ਕੀਤੀ ਗਈ ਹੈ। ਰਾਹੁਲ ਗਾਂਧੀ ਨੂੰ ਕੇਂਦਰ ਸਰਕਾਰ ਵਲੋਂ ਇੱਕ ਸਾਜਿਸ਼ ਤਹਿਤ ਟਾਰਗੇਟ ਕੀਤਾ ਗਿਆ ਹੈ। ਰਾਹੁਲ ਗਾਂਧੀ ਵਲੋਂ ਇਸ ਮਾਮਲੇ ਵਿੱਚ ਜੋ ਬਿਆਨ ਦਿੱਤਾ ਸੀ ਉਹ ਭਾਰਤ ਨੂੰ ਲੁੱਟਣ ਵਾਲੇ ਲੋਕਾਂ ਵਿਰੁੱਧ ਦਿੱਤਾ ਸੀ ਨਾ ਕਿ ਸਮੁੱਚੀ ਕਿਸੇ ਕਮਿਊਨਟੀ ਵਿਰੁੱਧ ਦਿੱਤਾ ਸੀ ਪਰ ਇਸਦੇ ਬਾਵਜੂਦ ਇੱਕ ਗਲਤ ਕੇਸ ਦਰਜ਼ ਕੀਤਾ ਗਿਆ।

ਜਾਣਬੁੱਝ ਕੇ ਰਾਹੁਲ ਗਾਂਧੀ ਖਿਲਾਫ਼ ਸੁਣਾਇਆ ਫੈਸਲਾ: ਉਨਾਂ੍ਹ ਆਖਿਆ ਕਿ ਇਸ ਮਾਮਲੇ ਵਿੱਚ ਪਹਿਲੀ ਵਾਰ ਹੋਇਆ ਹੈ ਕਿ ਕਿਸੇ ਸਿਕਾਇਤਕਰਤਾ ਨੇ ਪਹਿਲਾਂ ਸਿਕਾਇਤ ਕੀਤੀ ਅਤੇ ਬਾਅਦ ਵਿੱਚ ਆਪ ਹੀ ਵਾਪਸ ਲਈ ਗਈ। ਇਸ ਉਪਰੰਤ ਅਦਾਲਤ 'ਤੇ ਦਬਾਅ ਪਾ ਕੇ ਕੇਂਦਰ ਸਰਕਾਰ ਨੇ ਅਦਾਲਤ ਤੋਂ ਰਾਹੁਲ ਗਾਂਧੀ ਵਿਰੁੱਧ ਫ਼ੈਸਲਾ ਦਵਾਇਆ ਗਿਆ। ਇਸ ਫੈਸਲੇ ਨਾਲ ਲੋਕਾਂ ਦਾ ਲੋਕਤੰਤਰ 'ਤੇ ਨਿਆਂਪਾਲਿਕਾ ਤੋਂ ਭਰੋਸਾ ਉਠਾਇਆ ਹੈ। ਉਹਨਾਂ ਕਿਹਾ ਕਿ ਇਹ ਲੜਾਈ ਸਿਰਫ਼ ਰਾਹੁਲ ਗਾਂਧੀ ਦੀ ਨਹੀਂ ਹੈ, ਬਲਕਿ ਦੇਸ਼ ਦੇ ਜਮਹੂਰੀਅਤ ਅਤੇ ਨਿਆਂ ਸਿਸਟਮ ਨੂੰ ਬਚਾੳਣ ਦੀ ਲੜਾਈ ਹੈ।

ਲੋਕਤੰਤਰ ਦੀ ਗਲਤ ਵਰਤੋ: ਕਾਂਗਰਸੀ ਆਗੂਆਂ ਦਾ ਕਹਿਣਾ ਹੈ ਕਿ ਕੇਂਦਰ ਸਰਕਾਰ ਸ਼ਰੇਆਮ ਲੋਕਤੰਤਰ ਦੀ ਗਲਤ ਵਰਤੋਂ ਕਰ ਰਹੀ ਹੈ। ਕੇਂਦਰ ਸਰਕਾਰ ਆਪਣੇ ਵਿਰੁੱਧ ਉੱਠ ਰਹੀ ਹਰ ਉਂਗਲ ਨੂੰ ਗੈਰ ਜ਼ਮਹੂਰੀਅਤ ਢੰਗ ਨਾਲ ਦਵਾਉਣਾ ਦੀ ਕੋਸ਼ਿਸ਼ ਕਰ ਰਹੀ ਹੈ। ਉਹਨਾਂ ਕਿਹਾ ਕਿ ਦੇਸ਼ ਦੇ ਲੋਕਾਂ ਨੂੰ ਇਸ ਗੈਰ ਜ਼ਮਹੂਰੀਅਤ ਤਰੀਕੇ ਨਾਲ ਲਏ ਜਾ ਰਹੇ ਫ਼ੈਸਲਿਆਂ ਵਿਰੁੱਧ ਆਵਾਜ਼ ਉੱਠਣੀ ਪਵੇਗੀ। ਉਹਨਾਂ ਕਿਹਾ ਕਿ ਕਾਂਗਰਸ ਪਾਰਟੀ ਕੇਂਦਰ ਸਰਕਾਰ ਦੀਆਂ ਅਜਿਹੀਆਂ ਗਲਤ ਕਾਰਵਾਈਆਂ ਤੋਂ ਡਰਨ ਵਾਲੀ ਨਹੀਂ ਹੈ, ਬਲਕਿ ਪਾਰਟੀ ਦਾ ਹਰ ਵਰਕਰ ਅਤੇ ਆਗੂ ਰਾਹੁਲ ਗਾਂਧੀ ਨਾਲ ਮੋਢੇ ਨਾਲ ਮੋਢਾ ਲਗਾ ਕੇ ਖੜ੍ਹਾ ਹੈ।

ਇਹ ਵੀ ਪੜ੍ਹੋ: Kidney Transplant Dera Bassi: ਕਿਡਨੀ ਟਰਾਂਸਪਲਾਂਟ ਨੂੰ ਲੈ ਕੇ ਹੈਰਾਨੀਜਨਕ ਖੁਲਾਸਾ, ਡੇਰਾਬੱਸੀ ਦੇ ਹਸਪਤਾਲ 'ਤੇ ਵੱਡੀ ਕਾਰਵਾਈ

ETV Bharat Logo

Copyright © 2024 Ushodaya Enterprises Pvt. Ltd., All Rights Reserved.