ਬਰਨਾਲਾ: ਕਾਂਗਰਸ ਨੇਤਾ ਰਾਹੁਲ ਗਾਂਧੀ ਦੀ ਭਾਰਤ ਜੋੜੋ ਯਾਤਰਾ (Bharat Jodo campaign) ਅਤੇ ਨਵ-ਨਿਯੁਕਤ ਜ਼ਿਲ੍ਹਾ ਪ੍ਰਧਾਨ ਦੀ ਤਾਜਪੋਸ਼ੀ ਲਈ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਬਰਨਾਲਾ ਪੁੱਜੇ। ਉਨ੍ਹਾਂ ਇਸ ਦੌਰਾਨ ਜਿੱਥੇ ਆਉਣ ਵਾਲੀਆਂ 2024 ਦੀਆਂ ਲੋਕ ਸਭਾ ਚੋਣਾਂ ਵਿੱਚ ਕਾਂਗਰਸ ਪਾਰਟੀ ਦੀ ਪੰਜਾਬ ਦੀਆਂ ਸਾਰੀਆਂ ਸੀਟਾਂ ’ਤੇ ਜਿੱਤ ਦਾ ਦਾਅਵਾ ਕੀਤਾ, ਉਥੇ ਉਹਨਾਂ ਆਪ ਸਰਕਾਰ ਨੂੰ ਵੀ ਨਿਸ਼ਾਨੇ ਉਪਰ ਲਿਆ।
ਇਹ ਵੀ ਪੜੋ: 8 ਕਿੱਲੋ ਹੈਰੋਇਨ ਸਮੇਤ 2 ਗ੍ਰਿਫ਼ਤਾਰ, ਡਰੋਨ ਰਾਹੀਂ ਪਾਕਿਸਤਾਨ ਤੋਂ ਮੰਗਵਾਉਂਦੇ ਸਨ ਹੈਰੋਇਨ
ਇਸ ਮੌਕੇ ਗੱਲਬਾਤ ਕਰਦਿਆਂ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਕਿ ਇਹ ਮੀਟਿੰਗ ਰਾਹੁਲ ਗਾਂਧੀ ਦੀ ਭਾਰਤ ਜੋੜੋ ਯਾਤਰਾ (Bharat Jodo campaign) ਦੇ ਪੰਜਾਬ ਆਉਣ ਅਤੇ ਬਰਨਾਲਾ ਕਾਂਗਰਸ ਦੇ ਨਵ-ਨਿਯੁਕਤ ਜ਼ਿਲ੍ਹਾ ਪ੍ਰਧਾਨ ਦੀ ਤਾਜਪੋਸ਼ੀ ਸਬੰਧੀ ਹੈ। ਉਨ੍ਹਾਂ ਕਿਹਾ ਕਿ ਰਾਹੁਲ ਗਾਂਧੀ ਦੀ ਭਾਰਤ ਜੋੜੋ ਯਾਤਰਾ (Bharat Jodo campaign) ਨੂੰ ਸਫਲ ਬਣਾਉਣ ਲਈ ਹਰ ਕਾਂਗਰਸੀ ਵਰਕਰ ਤਨ ਮਨ ਨਾਲ ਤਿਆਰ ਹੈ।
ਕਾਨੂੰਨ ਵਿਵਸਥਾ ਦਾ ਕੀਤਾ ਬੁਰ੍ਹਾ ਹਾਲ: ਉਨ੍ਹਾਂ ਕਿਹਾ ਕਿ ਪੰਜਾਬ 'ਚ ਆਮ ਆਦਮੀ ਪਾਰਟੀ ਦੀ ਸਰਕਾਰ ਬਣੀ ਨੂੰ ਕਰੀਬ 9 ਮਹੀਨੇ ਹੋ ਗਏ ਹਨ ਅਤੇ ਇਨ੍ਹਾਂ 9 ਮਹੀਨਿਆਂ 'ਚ ਪੰਜਾਬ 'ਚ ਅਮਨ-ਕਾਨੂੰਨ ਦੀ ਸਥਿਤੀ ਬੁਰੀ ਤਰ੍ਹਾਂ ਵਿਗੜ ਚੁੱਕੀ ਹੈ ਅਤੇ ਕਤਲ ਹੋ ਰਹੇ ਹਨ ਅਤੇ ਲੋਕਾਂ ਤੋਂ ਫਿਰੌਤੀ ਮੰਗੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਆਮ ਆਦਮੀ ਪਾਰਟੀ ਦੀ ਸਰਕਾਰ ਤੋਂ ਪੂਰੀ ਤਰ੍ਹਾਂ ਮੋਹ ਭੰਗ ਹੋ ਚੁੱਕਿਆ ਹੈ। ਉਨ੍ਹਾਂ ਜੀਰਾ ਸ਼ਰਾਬ ਫੈਕਟਰੀ ਅੱਗੇ ਧਰਨਾ ਚੁੱਕਣ ਦੇ ਮੁੱਦੇ 'ਤੇ ਕਿਹਾ ਕਿ ਹੁਕਮ ਮੰਨਣਾ ਹਰ ਸਰਕਾਰ ਦੀ ਜ਼ਿੰਮੇਵਾਰੀ ਹੈ। ਅਦਾਲਤ ਦੇ ਹੁਕਮਾਂ ਤਹਿਯ ਕਿਸਾਨਾਂ ਨੂੰ ਲਾਠੀਚਾਰਜ ਦੀ ਬਜਾਏ ਪਿਆਰ ਨਾਲ ਚੁੱਕਿਆ ਜਾ ਸਕਦਾ ਸੀ, ਜਦਕਿ ਮੁਕਤਸਰ ਦੇ ਇੱਕ ਕਾਲਜ ਦੇ ਬਾਹਰ ਰਾਹੁਲ ਗਾਂਧੀ ਅਤੇ ਇੰਦਰਾ ਗਾਂਧੀ ਵਿਰੁੱਧ ਲਿਖੇ ਨਾਅਰਿਆਂ 'ਤੇ ਉਨ੍ਹਾਂ ਕਿਹਾ ਕਿ ਇਹ ਕੰਮ ਸ਼ਰਾਰਤੀ ਅਨਸਰਾਂ ਨੇ ਕੀਤਾ ਹੈ।
ਚੰਨੀ ਸਾਬ੍ਹ ਪਹੁੰਚੇ ਪੰਜਾਬ: ਦੂਜੇ ਪਾਸੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਵਿਦੇਸ਼ 'ਚ ਹੋਣ 'ਤੇ ਵਿਰੋਧੀਆਂ ਵੱਲੋਂ ਤਾਅਨੇ ਮਾਰਨ ਦੇ ਮੁੱਦੇ 'ਤੇ ਉਨ੍ਹਾਂ ਕਿਹਾ ਕਿ ਹੁਣ ਚਰਨਜੀਤ ਸਿੰਘ ਚੰਨੀ ਪੰਜਾਬ ਆ ਗਏ ਹਨ ਅਤੇ ਉਹ ਵੀ ਰਾਹੁਲ ਗਾਂਧੀ ਦੀ ਭਾਰਤ ਜੋੜੋ ਯਾਤਰਾ 'ਚ ਸ਼ਾਮਲ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਪਿਛਲੀਆਂ ਵਿਧਾਨ ਸਭਾ ਚੋਣਾਂ ਦੌਰਾਨ ਕੁਝ ਵਪਾਰਕ ਲੋਕ ਕਾਂਗਰਸ ਪਾਰਟੀ ਵਿੱਚ ਆਏ ਸਨ। ਹੁਣ ਪੰਜਾਬ ਦੇ ਲੋਕ ਪੂਰੀ ਤਰ੍ਹਾਂ ਕਾਂਗਰਸ ਪਾਰਟੀ ਦੇ ਨਾਲ ਹਨ।