ETV Bharat / state

ਰਾਜਾ ਵੜਿੰਗ ਵੱਲੋਂ ਭਦੌੜ ਬੱਸ ਅੱਡੇ ਦੇ ਨਵੀਨੀਕਰਨ ਦੀ ਸ਼ੁਰੂਆਤ - ਰਾਜਾ ਵੜਿੰਗ ਵੱਲੋਂ ਭਦੌੜ ਬੱਸ ਅੱਡੇ ਦੇ ਨਵੀਨੀਕਰਨ ਦੀ ਸ਼ੁਰੂਆਤ

ਬਰਨਾਲਾ ਜ਼ਿਲ੍ਹੇ ਦੇ ਹਲਕਾ ਭਦੌੜ ਇਲਾਕੇ ਦੇ ਲੋਕਾਂ ਦੀ ਚਿਰੋਕਣੀ ਮੰਗ ਨੂੰ ਪ੍ਰਵਾਨ ਕਰਦਿਆਂ ਟਰਾਂਸਪੋਰਟ ਮੰਤਰੀ ਅਮਰਿੰਦਰ ਸਿੰਘ ਰਾਜਾ ਵੜਿੰਗ (Raja Warring news) ਨੇ ਅੱਜ 2.16 ਕਰੋੜ ਰੁਪਏ ਦੀ ਲਾਗਤ ਨਾਲ ਬੱਸ ਸਟੈਂਡ ਦੇ ਆਧੁਨਿਕੀਕਰਨ (renoation of Bhadaur Bus stand) ਦਾ ਨੀਂਹ ਪੱਥਰ ਰੱਖਿਆ।

ਭਦੌੜ ਬੱਸ ਅੱਡੇ ਦੇ ਨਵੀਨੀਕਰਨ ਦੀ ਸ਼ੁਰੂਆਤ
ਭਦੌੜ ਬੱਸ ਅੱਡੇ ਦੇ ਨਵੀਨੀਕਰਨ ਦੀ ਸ਼ੁਰੂਆਤ
author img

By

Published : Dec 24, 2021, 3:16 PM IST

ਬਰਨਾਲਾ: ਭਦੌੜ ਦੇ ਬੱਸ ਸਟੈਂਡ ਦੇ ਨਵੀਨੀਕਰਨ ਦੀ ਸ਼ੁਰੂਆਤ (Raja Warring starts renoation of Bhadaur Bus stand) ਮੌਕੇ ਇਕੱਠ ਨੂੰ ਸੰਬੋਧਨ ਕਰਦਿਆਂ ਮੰਤਰੀ ਰਾਜਾ ਵੜਿੰਗ (Raja Warring news)ਨੇ ਕਿਹਾ ਕਿ ਹੁਣ ਭਦੌੜ ਦੇ ਲੋਕਾਂ ਨੂੰ ਬੱਸ ਸਟੈਂਡ ਵਿਖੇ ਬੇਹਤਰੀਨ ਬੁਨਿਆਦੀ ਸਹੂਲਤਾਂ ਮਿਲਣਗੀਆਂ। ਉਨ੍ਹਾਂ ਕਿਹਾ ਕਿ ਆਧੁਨਿਕੀਕਰਨ ਦਾ ਕੰਮ 6 ਮਹੀਨਿਆਂ ਦੇ ਨਿਰਧਾਰਤ ਸਮੇਂ ਵਿੱਚ ਪੂਰਾ ਕੀਤਾ ਜਾਵੇਗਾ।

ਭਦੌੜ ਬੱਸ ਅੱਡੇ ਦੇ ਨਵੀਨੀਕਰਨ ਦੀ ਸ਼ੁਰੂਆਤ
ਭਦੌੜ ਬੱਸ ਅੱਡੇ ਦੇ ਨਵੀਨੀਕਰਨ ਦੀ ਸ਼ੁਰੂਆਤ
90 ਬੱਸਾਂ ਚੱਲਣਗੀਆਂ

ਬੱਸ ਸਟੈਂਡ ਤੋਂ ਰਾਜ ਦੇ ਵੱਖ-ਵੱਖ ਹਿੱਸਿਆਂ ਵਿੱਚ ਆਉਣ-ਜਾਣ ਲਈ 90 ਬੱਸਾਂ ਦੀ ਆਵਾਜਾਈ ਹੋਵੇਗੀ। ਬੱਸ ਸਟੈਂਡ ਦੇ ਆਧੁਨਿਕੀਕਰਨ ਵਿੱਚ ਯਾਤਰੀਆਂ ਲਈ ਪੰਜ ਨਵੇਂ ਕਾਊਂਟਰ, ਪੁੱਛਗਿੱਛ ਕੇਂਦਰ, ਕੰਟੀਨ, ਪੀਣ ਵਾਲੇ ਪਾਣੀ ਅਤੇ ਪਖਾਨਿਆਂ ਦੀ ਸਹੂਲਤ ਵਿੱਚ ਯਾਤਰੀਆਂ ਦੇ ਦਾਖਲੇ ਨੂੰ ਸੁਚਾਰੂ ਬਣਾਉਣ ਲਈ ਸਹੂਲਤਾਂ ਦਿੱਤੀਆਂ ਜਾਣਗੀਆਂ। ਬੱਸ ਸਟੈਂਡ ਦਾ ਨਾਂ ਸਰਦਾਰ ਗੁਰਦੇਵ ਸਿੰਘ ਦੇ ਨਾਂ ’ਤੇ ਰੱਖਿਆ ਗਿਆ ਹੈ ਕਿਉਂਕਿ ਉਨ੍ਹਾਂ ਨੇ ਕਈ ਸਾਲ ਪਹਿਲਾਂ ਇਸ ਬੱਸ ਅੱਡੇ ਲਈ ਜ਼ਮੀਨ ਦਾਨ ਕੀਤੀ ਸੀ।

ਭਦੌੜ ਬੱਸ ਅੱਡੇ ਦੇ ਨਵੀਨੀਕਰਨ ਦੀ ਸ਼ੁਰੂਆਤ
ਭਦੌੜ ਬੱਸ ਅੱਡੇ ਦੇ ਨਵੀਨੀਕਰਨ ਦੀ ਸ਼ੁਰੂਆਤ
ਲੋਕਾਂ ਦੇ ਉਪਰਾਲੇ ਦੀ ਕੀਤੀ ਸ਼ਲਾਘਾ

ਉਨ੍ਹਾਂ ਬਲਾਕ ਸਹਿਣਾ ਦੇ ਪਿੰਡ ਨੈਣੇਵਾਲ ਦੇ ਸਰਪੰਚ ਹਰਪ੍ਰੀਤ ਸਿੰਘ ਦੇ ਉਪਰਾਲੇ ਦੀ ਸ਼ਲਾਘਾ ਕੀਤੀ, ਜਿਨ੍ਹਾਂ ਦੇ ਪਿੰਡ ਦੇ ਸਰਕਾਰੀ ਹਾਈ ਸਕੂਲ ਨੇ ਸਰਵਉੱਤਮ ਸਮਾਰਟ ਸਕੂਲ ਹੋਣ ਦਾ ਮਾਣ ਹਾਸਲ ਕੀਤਾ ਹੈ। ਉਨ੍ਹਾਂ ਹੋਰ ਨੌਜਵਾਨ ਲੀਡਰਸ਼ਿਪ ਨੂੰ ਕਿਹਾ ਕਿ ਉਹ ਹਰਪ੍ਰੀਤ ਸਿੰਘ ਦੀ ਤਰ੍ਹਾਂ ਆਪਣੇ ਪਿੰਡਾਂ ਚ ਵੀ ਚੰਗੇ ਕੰਮ ਕਰਨ ਤਾਂ ਜੋ ਸੂਬੇ ਦਾ ਬਿਹਤਰੀਨ ਵਿਕਾਸ ਕੀਤਾ ਜਾ ਸਕੇ।

ਭਦੌੜ ਬੱਸ ਅੱਡੇ ਦੇ ਨਵੀਨੀਕਰਨ ਦੀ ਸ਼ੁਰੂਆਤ
ਭਦੌੜ ਬੱਸ ਅੱਡੇ ਦੇ ਨਵੀਨੀਕਰਨ ਦੀ ਸ਼ੁਰੂਆਤ
ਸੂਬੇ ਨੂੰ ਪਾਰਦਰਸ਼ੀ ਤੇ ਇਮਾਨਦਾਰ ਸਰਕਾਰ ਮਿਲੀ

ਇਸ ਮੌਕੇ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਹੇਠ ਸੂਬੇ ਨੂੰ ਹੁਣ ਪਾਰਦਰਸ਼ੀ ਤੇ ਇਮਾਨਦਾਰ ਸਰਕਾਰ ਮਿਲੀ ਹੈ। ਉਨ੍ਹਾਂ ਅੱਗੇ ਕਿਹਾ ਕਿ ਪਾਰਦਰਸ਼ਤਾ ਕਾਰਨ ਸੂਬੇ ਵਿੱਚ ਪੀ.ਆਰ.ਟੀ.ਸੀ. ਅਤੇ ਪਨਬਸ ਦੀ ਆਮਦਨ 1.28 ਕਰੋੜ ਰੁਪਏ ਪ੍ਰਤੀ ਦਿਨ ਹੋ ਗਈ ਹੈ। ਰਾਜ ਦਾ ਟਰਾਂਸਪੋਰਟ ਵਿਭਾਗ ਜਲਦੀ ਹੀ ਬੱਸਾਂ ਦਾ ਨਵਾਂ ਫਲੀਟ ਜੋੜਨ ਜਾ ਰਿਹਾ ਹੈ, ਜਿਸ ਨਾਲ ਸੂਬੇ ਦੇ ਲੋਕਾਂ ਲਈ ਬਿਹਤਰ ਟਰਾਂਸਪੋਰਟ ਸਹੂਲਤਾਂ ਦੇ ਨਾਲ-ਨਾਲ ਨੌਜਵਾਨਾਂ ਨੂੰ ਰੁਜ਼ਗਾਰ ਦੇ ਹੋਰ ਮੌਕੇ ਮਿਲਣਗੇ । ਪੰਜਾਬ ਤੋਂ ਦਿੱਲੀ ਦੇ ਹਵਾਈ ਅੱਡਿਆਂ ਤੱਕ ਸਰਕਾਰੀ ਬੱਸਾਂ ਚਲਾਉਣ ਸਬੰਧੀ ਵੀ ਕੰਮ ਕੀਤਾ ਜਾ ਰਿਹਾ ਹੈ।

ਭਦੌੜ ਬੱਸ ਅੱਡੇ ਦੇ ਨਵੀਨੀਕਰਨ ਦੀ ਸ਼ੁਰੂਆਤ
ਭਦੌੜ ਬੱਸ ਅੱਡੇ ਦੇ ਨਵੀਨੀਕਰਨ ਦੀ ਸ਼ੁਰੂਆਤ

ਇਲਾਕੇ ਦੇ ਮੁਅੱਜਿਜ਼ ਵਿਅਕਤੀ ਵੀ ਰਹੇ ਮੌਜੂਦ
ਇਸ ਮੌਕੇ ਹਲਕਾ ਭਦੌੜ ਦੇ ਵਿਧਾਇਕ ਪਿਰਮਲ ਸਿੰਘ ਧੌਲਾ, ਸਾਬਕਾ ਵਿਧਾਇਕ ਸ੍ਰੀਮਤੀ ਸੁਰਿੰਦਰ ਕੌਰ ਵਾਲੀਆ, ਐਸ.ਐਸ.ਪੀ ਸ੍ਰੀਮਤੀ ਅਲਕਾ ਮੀਨਾ, ਏ.ਡੀ.ਸੀ.(ਜੀ) ਸ੍ਰੀ ਅਮਿਤ ਬੈਂਬੀ, ਐਸ.ਡੀ.ਐਮ ਤਪਾ ਸ੍ਰੀਮਤੀ ਸਿਮਰਪ੍ਰੀਤ ਕੌਰ, ਐਸ.ਪੀ ਸ੍ਰੀ ਕੁਲਦੀਪ ਸਿੰਘ ਸੋਹੀ, ਈ.ਓ ਸ੍ਰੀ ਮੋਹਿਤ ਸ਼ਰਮਾ ਆਦਿ ਹਾਜ਼ਰ ਸਨ।

ਭਦੌੜ ਬੱਸ ਅੱਡੇ ਦੇ ਨਵੀਨੀਕਰਨ ਦੀ ਸ਼ੁਰੂਆਤ
ਭਦੌੜ ਬੱਸ ਅੱਡੇ ਦੇ ਨਵੀਨੀਕਰਨ ਦੀ ਸ਼ੁਰੂਆਤ

ਇਹ ਵੀ ਪੜ੍ਹੋ:ਮਾਝੇ ਵਿੱਚ ‘ਆਪ’:2017 ਵਿੱਚ ਸਿਫਰ ਰਹੀ ਸੀ ਪਾਰਟੀ

For All Latest Updates

TAGGED:

ETV Bharat Logo

Copyright © 2025 Ushodaya Enterprises Pvt. Ltd., All Rights Reserved.