ਬਰਨਾਲਾ: ਦਿੱਲੀ ਵਿੱਚ ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਖੇਤੀ ਕਾਨੂੰਨਾਂ ਵਿਰੁੱਧ ਚੱਲ ਰਹੇ ਸੰਘਰਸ਼ ਦੌਰਾਨ ਅਨੇਕਾਂ ਕਿਸਾਨ ਸ਼ਹੀਦ ਹੋ ਗਏ ਹਨ। ਜਿਹਨਾਂ ਦੀ ਆਤਮਿਕ ਸ਼ਾਂਤੀ ਲਈ ਬਰਨਾਲਾ ਸ਼ਹਿਰ ਦੇ ਗੋਬਿੰਦ ਕਲੋਨੀ ਨਿਵਾਸੀਆਂ ਵੱਲੋਂ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਕਰਵਾ ਕੇ ਅਰਦਾਸ ਕੀਤੀ ਗਈ।
ਇਸ ਮੌਕੇ ਗੱਲਬਾਤ ਕਰਦਿਆਂ ਸ਼ਹਿਰ ਨਿਵਾਸੀਆਂ ਨੇ ਕਿਹਾ ਕਿ ਦਿੱਲੀ ਕਿਸਾਨ ਅੰਦੋਲਨ 'ਚ ਜੋ ਕਿਸਾਨ ਸ਼ਹੀਦ ਹੋਏ ਹਨ, ਉਨ੍ਹਾਂ ਦੀ ਆਤਮਿਕ ਸ਼ਾਂਤੀ ਲਈ ਗੋਬਿੰਦ ਕਲੋਨੀ ਨਿਵਾਸੀਆਂ ਵੱਲੋਂ ਅੱਜ ਇਕਜੁੱਟ ਹੋ ਕੇ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਕਰਵਾਏ ਗਏ ਹਨ।
ਇਸ ਦੌਰਾਨ ਵਾਹਿਗੁਰੂ ਪਰਮਾਤਮਾ ਅੱਗੇ ਅਰਦਾਸ ਕੀਤੀ ਗਈ ਹੈ ਕਿ ਖੇਤੀ ਕਾਨੂੰਨਾਂ ਵਿਰੁੱਧ ਲੜਨ ਗਏ ਕਿਸਾਨਾਂ ਦੀ ਜਿੱਤ ਹੋਵੇ ਅਤੇ ਸਮੂਹ ਕਿਸਾਨ ਹੱਸਦੇ ਵੱਸਦੇ ਤੰਦਰੁਸਤ ਹੋ ਕੇ ਹੀ ਘਰ ਵਾਪਸ ਪਰਤਣ।
ਉਨ੍ਹਾਂ ਕਿਹਾ ਕਿ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਦਿੱਲੀ ਦੇ ਗੁਰਦੁਆਰਾ ਰਕਾਬਗੰਜ ਸਾਹਿਬ ਵਿਖੇ ਮੱਥਾ ਟੇਕੇ ਜਾਣ ’ਤੇ ਪ੍ਰਤੀਕਰਮ ਦਿੰਦਿਆਂ ਸ਼ਹਿਰ ਨਿਵਾਸੀਆਂ ਨੇ ਕਿਹਾ ਕਿ ਪ੍ਰਧਾਨ ਮੰਤਰੀ ਡਰਾਮਾ ਛੱਡ ਕੇ ਕਿਸਾਨਾਂ ਦੀ ਗੱਲ ਸੁਨਣ। ਕੇਂਦਰ ਸਰਕਾਰ ਜਾਣ ਬੁੱਝ ਕੇ ਕਿਸਾਨਾਂ ਦੀਆਂ ਮੰਗਾਂ ਨੂੰ ਅਣਗੌਲਿਆਂ ਕਰ ਰਹੀ ਹੈ।
ਉਨ੍ਹਾਂ ਕਿਹਾ ਕਿ 25 ਦਿਨਾਂ ਤੋਂ ਕਿਸਾਨ ਕੜਾਕੇ ਦੀ ਠੰਢ ਵਿੱਚ ਸੜਕਾਂ ’ਤੇ ਰਾਤਾਂ ਕੱਟਣ ਲਈ ਮਜਬੂਰ ਹਨ। ਪਰ ਸਰਕਾਰ ਕਿਸਾਨਾਂ ਦੀ ਕੋਈ ਸੁਣਵਾਈ ਨਹੀਂ ਕਰ ਰਹੀ।