ਬਰਨਾਲਾ:ਪੰਜਾਬ ਸਰਕਾਰ ਦੇ ਸਿਹਤ ਵਿਭਾਗ ਅਧੀਨ ਕੰਮ ਕਰਦੇ ਰੂਰਲ ਫਾਰਮਾਸਿਸਟਾਂ ਨੇ ਘੱਟ ਤਨਖਾਹਾਂ ਅਤੇ ਹੋਰ ਸਹੂਲਤਾਂ ਦੀ ਅਣਹੋਂਦ ਨੂੰ ਲੈ ਕੇ ਰੋਸ ਜਤਾਇਆ ਹੈ। ਕੋਰੋਨਾ ਆਈਸੋਲੇਸ਼ਨ ਸੈਂਟਰਾਂ ਵਿੱਚ ਕੰਮ ਕਰਦੇ ਫਾਰਮਾਸਿਸਟਾਂ ਦਾ ਕਹਿਣਾ ਹੈ ਕਿ ਉਹ ਪਿਛਲੇ ਪੰਦਰਾਂ ਸਾਲਾਂ ਤੋਂ ਪੇਂਡੂ ਡਿਸਪੈਂਸਰੀਆਂ ਵਿੱਚ ਕੰਮ ਕਰ ਰਹੇ ਹਨ ਪਰ ਉਨ੍ਹਾਂ ਦੀ ਤਨਖਾਹ ਸਿਰਫ 11 ਗਿਆਰਾਂ ਹਜ਼ਾਰ ਰੁਪਏ ਪ੍ਰਤੀ ਮਹੀਨਾ ਹੈ। ਜਿਸ ਕਰਕੇ ਉਨ੍ਹਾਂ ਨੂੰ ਵੱਡੀਆਂ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਉਨ੍ਹਾਂ ਦੱਸਿਆ ਕਿ ਪੰਜਾਬ ਵਿੱਚ ਕੁੱਲ 11,863 ਪੇਂਡੂ ਡਿਸਪੈਂਸਰੀਆਂ ਹਨ ਅਤੇ ਬਰਨਾਲਾ ਜ਼ਿਲ੍ਹੇ ਵਿੱਚ ਇਨ੍ਹਾਂ ਦੀ ਗਿਣਤੀ 33 ਹੈ। ਹਰ ਇੱਕ ਡਿਸਪੈਂਸਰੀ ਵਿੱਚ ਇਕ ਇਕ ਫਾਰਮਾਸਿਸਟ ਦੇ ਤੌਰ 'ਤੇ ਉਨ੍ਹਾਂ ਦੀ ਤਾਇਨਾਤੀ ਸੀ, ਜਿਨ੍ਹਾਂ ਦੀ ਹੁਣ ਡਿਊਟੀ ਕੋਰੋਨਾ ਕੇਂਦਰ ਵਿੱਚ ਲੱਗ ਗਈ ਹੈ। ਇਸ ਡਿਊਟੀ ਦੌਰਾਨ ਜੇਕਰ ਉਨ੍ਹਾਂ ਨੂੰ ਕੁਝ ਹੋ ਜਾਂਦਾ ਹੈ ਤਾਂ ਸਰਕਾਰ ਵੱਲੋਂ ਉਨ੍ਹਾਂ ਨੂੰ ਕੋਈ ਵੀ ਸਹੂਲਤ ਨਹੀਂ ਦਿੱਤੀ ਗਈ ਜਦਕਿ ਕੋਰੋਨਾ ਕੇਂਦਰਾਂ ਵਿੱਚ ਕੰਮ ਕਰਦੇ ਬਾਕੀ ਮੁਲਾਜ਼ਮਾਂ ਵਾਂਗ ਖ਼ਤਰਾ ਉਨ੍ਹਾਂ ਉੱਪਰ ਵੀ ਓਨਾ ਜ਼ਿਆਦਾ ਹੀ ਹੈ।
ਉਨ੍ਹਾਂ ਮੰਗ ਕੀਤੀ ਕਿ ਉਨ੍ਹਾਂ ਦੀਆਂ ਤਨਖਾਹਾਂ ਪੱਕੇ ਮੁਲਾਜ਼ਮਾਂ ਦੇ ਬਰਾਬਰ ਕੀਤੀਆਂ ਜਾਣ ਤੇ ਹਫ਼ਤਾਵਾਰੀ ਛੁੱਟੀ ਅਤੇ ਬੀਮੇ ਸਮੇਤ ਹੋਰ ਸਾਰੀਆਂ ਸਹੂਲਤਾਂ ਦਿੱਤੀਆਂ ਜਾਣ।ਇਸ ਸਬੰਧੀ ਉਨ੍ਹਾਂ ਵੱਲੋਂ ਜ਼ਿਲ੍ਹਾ ਪ੍ਰਸ਼ਾਸਨ ਨੂੰ ਇੱਕ ਮੰਗ ਪੱਤਰ ਵੀ ਦਿੱਤਾ ਗਿਆ।
ਇਹ ਵੀ ਪੜੋ:ਰਾਕੇਸ਼ ਟਿਕੈਤ ਨੇ ਦਿੱਤਾ ਨਵਾਂ ਨਾਅਰਾ, 'ਜਿਊਂਦਾ ਹੈ ਤਾਂ ਦਿੱਲੀ ਆਜਾ'