ETV Bharat / state

ਰਣੀਕੇ ਦਾ ਟਕਸਾਲੀਆਂ ਤੇ ਜ਼ੁਬਾਨੀ ਹਮਲਾ, ਪਾਰਟੀ ਛੱਡਣ ਵਾਲੇ ਦਾ ਹੋਇਆ ਸਿਆਸੀ ਖ਼ਾਤਮਾ

ਗੁਲਜ਼ਾਰ ਸਿੰਘ ਰਣੀਕੇ ਨੇ ਐੱਸਸੀ ਵਿੰਗ ਨਾਲ ਕੀਤੀ ਮੀਟਿੰਗ। ਪੰਜਾਬ ਸਰਕਾਰ 'ਤੇ ਸਾਬਕਾ ਸਰਕਾਰ ਦੀਆਂ ਸਹੂਲਤਾਂ ਬੰਦ ਕਰਨ ਦਾ ਲਾਇਆ ਦੋਸ਼। ਟਕਸਾਲੀਆਂ 'ਤੇ ਬਿਆਨ-ਪਾਰਟੀ ਛੱਡਣ ਵਾਲੇ ਦਾ ਸਿਆਸੀ ਤੌਰ ਉਤੇ ਹੋਇਆ ਖ਼ਾਤਮਾ

ਗੁਲਜ਼ਾਰ ਸਿੰਘ ਰਣੀਕੇ
author img

By

Published : Mar 18, 2019, 11:26 PM IST

ਬਰਨਾਲਾ: ਸਾਬਕਾ ਕੈਬਿਨੇਟ ਮੰਤਰੀ ਅਤੇ ਅਕਾਲੀ ਦਲ ਐੱਸਸੀ ਵਿੰਗ ਦੇ ਪ੍ਰਧਾਨ ਗੁਲਜ਼ਾਰ ਸਿੰਘ ਰਣੀਕੇ ਨਾਲ ਬਰਨਾਲਾ ਚ ਵਰਕਰਾਂ ਨਾਲ ਮੀਟਿੰਗ ਕੀਤੀ। ਇਸ ਦੌਰਾਨ ਉਨ੍ਹਾਂ ਪੰਜਾਬ ਸਰਕਾਰ ਦੀ ਨਿਖੇਧੀ ਕਰਦੇ ਹੋਏ ਕਿਹਾ ਕਿਕੈਪਟਨ ਸਰਕਾਰ ਨੇ ਸੱਤਾ ਵਿੱਚ ਆਉਣ ਤੋਂ ਪਹਿਲਾਂ ਗਰੀਬ ਲੋਕਾਂ ਨੂੰ ਮਿਲ ਰਹੀਆਂ ਸਹੂਲਤਾਂ ਨੂੰ ਵਧਾਉਣ ਦਾ ਵਾਅਦਾ ਕੀਤਾ ਸੀ ਪਰ ਸੱਤਾ ਵਿੱਚ ਆਉਣ ਤੋਂ ਬਾਅਦ ਕੈਪਟਨ ਸਰਕਾਰ ਨੇ ਪਿਛੜੇ ਵਰਗ ਨੂੰ ਮਿਲ ਰਹੀਆਂ ਸਹੂਲਤਾਂ ਵਿੱਚ ਕਟੌਤੀ ਕਰ ਦਿੱਤੀ ਹੈ। ਉਨ੍ਹਾਂ ਕਿਹਾ ਕਿ ਬਾਦਲ ਸਰਕਾਰ ਦੇ ਸਮੇਂ ਗਰੀਬ ਲੋਕਾਂ ਨੂੰ ਮੁਫ਼ਤ ਬਿਜਲੀ, ਸਿੱਖਿਆ, ਸ਼ਗਨ ਸਕੀਮ ਆਦਿ ਸਹੂਲਤਾਂ ਦਿੱਤੀਆਂ ਗਈਆਂ ਸੀ।

ਉੱਥੇ ਹੀ ਸ਼੍ਰੋਮਣੀ ਅਕਾਲੀ ਦਲ ਟਕਸਾਲੀ ਦੇ ਮੁੱਦੇ ਉੱਤੇ ਰਣੀਕੇ ਨੇ ਕਿਹਾ ਕਿ ਉਹ ਉਨ੍ਹਾਂ ਦੇ ਪੁਰਾਣੇ ਸਾਥੀ ਹਨ ਅਤੇ ਉਹ ਅੱਜ ਵੀ ਉਨ੍ਹਾਂ ਦਾ ਸਨਮਾਨ ਕਰਦੇ ਹਨ ਪਰ ਕੋਈ ਵੀ ਵਿਅਕਤੀ ਪਾਰਟੀ ਤੋਂ ਵੱਡਾ ਨਹੀਂ ਹੁੰਦਾ। ਜਦੋਂ ਵੀ ਕਿਸੇ ਨੇ ਆਪਣੀ ਪਾਰਟੀ ਨੂੰ ਛੱਡਿਆ ਹੈ ਉਹ ਸਿਆਸੀ ਤੌਰ ਉੱਤੇ ਖ਼ਤਮ ਹੀ ਹੋਇਆ ਹੈ। ਰਣੀਕੇ ਨੇ ਕਿਹਾ ਕਿ ਅਕਾਲੀ ਦਲ ਟਕਸਾਲੀ ਦੇ ਆਉਣ ਤੋਂ ਬਾਅਦ ਅਕਾਲੀ ਦਲ ਬਾਦਲ ਨੂੰ ਕੋਈ ਨੁਕਸਾਨ ਨਹੀਂ ਹੋਵੇਗਾ ਸਗੋਂ ਉਸ ਦਾ ਵੋਟ ਬੈਂਕ ਵਧੇਗਾ।

ਉੱਥੇ ਹੀ ਸੁਖਦੇਵ ਸਿੰਘ ਢੀਂਡਸਾ ਦੇ ਚੋਣ ਲੜਨ ਦੇ ਮੁੱਦੇ ਉੱਤੇ ਬੋਲਦੇ ਹੋਏ ਰਣੀਕੇ ਨੇ ਕਿਹਾ ਕਿ ਇਹ ਪਾਰਟੀ ਹਾਈਕਮਾਨ ਦਾ ਕੰਮ ਹੈ ਕਿ ਕਿਸ ਨੂੰ ਕਿੱਥੋ ਚੋਣ ਲੜਵਾਉਣੀ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਜਾਂ ਕਿਸੇ ਹੋਰ ਪਾਰਟੀ ਦਾ ਪੰਜਾਬ ਵਿੱਚ ਹੁਣ ਕੋਈ ਆਧਾਰ ਨਹੀਂ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਮੁੱਖ ਮੁਕਾਬਲਾ ਕਾਂਗਰਸ ਅਤੇ ਅਕਾਲੀ ਦਲ ਬਾਦਲ ਦਰਮਿਆਨ ਹੀ ਹੋਵੇਗਾ।

Story Name:SAD MEETING  IN BARNALA
Date: 18.03.2019
Location: Barnala

ਐਂਕਰ: ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਐੱਸਸੀ ਵਿੰਗ ਦੀ ਬੈਠਕ ਐੱਸਸੀ ਵਿੰਗ ਦੇ ਪ੍ਰਧਾਨ ਗੁਲਜ਼ਾਰ ਸਿੰਘ ਰਣੀਕੇ ਦੀ ਪ੍ਰਧਾਨਗੀ ਵਿੱਚ ਬਰਨਾਲਾ ਵਿਖੇ ਹੋਈ। ਇਸ ਮੌਕੇ ਪੰਜਾਬ ਸਰਕਾਰ ਨੂੰ ਕੋਸਦੇ ਹੋਏ ਰਣੀਕੇ ਨੇ ਕਿਹਾ ਕਿ ਅਕਾਲੀ ਦਲ ਟਕਸਾਲੀ ਤੋਂ ਅਕਾਲੀ ਦਲ ਬਾਦਲ ਨੂੰ ਕੋਈ ਨੁਕਸਾਨ ਨਹੀ ਹੋਵੇਗਾ।ਰਣੀਕੇ ਨੇ ਪੰਜਾਬ ਸਰਕਾਰ ਉੱਤੇ ਐੱਸਸੀ, ਬੀਸੀ ਲੋਕਾਂ ਨੂੰ ਮਿਲ ਰਹੀਆਂ ਸਹੂਲਤਾਂ ਨੂੰ ਬੰਦ ਕਰਨ ਦਾ ਇਲਜ਼ਾਮ ਲਗਾਉਂਦੇ ਹੋਏ ਕਿਹਾ ਕਿ ਕੈਪਟਨ ਸਰਕਾਰ ਨੇ ਸੱਤਾ ਵਿੱਚ ਆਉਣ ਤੋਂ ਪਹਿਲਾਂ ਗਰੀਬ ਲੋਕਾਂ ਨੂੰ ਮਿਲ ਰਹੀਆਂ ਸਹੂਲਤਾਂ ਨੂੰ ਵਧਾਉਣ ਦਾ ਵਾਅਦਾ ਕੀਤਾ ਸੀ ਪਰ ਸੱਤਾ ਵਿੱਚ ਆਉਣ ਤੋਂ ਬਾਅਦ ਕੈਪਟਨ ਸਰਕਾਰ ਨੇ ਐੱਸਸੀ, ਬੀਸੀ ਲੋਕਾਂ ਨੂੰ ਮਿਲ ਰਹੀਆਂ ਸਹੂਲਤਾਂ ਵਿੱਚ ਕਟੌਤੀ ਕਰ ਦਿੱਤੀ ਹੈ।ਉਨ੍ਹਾਂ ਕਿਹਾ ਕਿ ਬਾਦਲ ਸਰਕਾਰ ਦੇ ਸਮੇਂ ਗਰੀਬ ਲੋਕਾਂ ਨੂੰ ਮੁਫ਼ਤ ਬਿਜਲੀ,  ਸਿੱਖਿਆ, ਸਗਨ ਸਕੀਮ ਆਦਿ ਸਹੂਲਤਾਂ ਗਰੀਬ ਲੋਕਾਂ ਲਈ ਦਿੱਤੀਆਂ ਗਈਆਂ ਸੀ ਪਰ ਪੰਜਾਬ ਵਿੱਚ ਕੈਪਟਨ ਸਰਕਾਰ ਬਣਦੇ ਹੀ ਐੱਸਸੀ,ਬੀਸੀ ਲੋਕਾਂ ਲਈ ਸਰਕਾਰ ਨੇ ਜਾਂ ਤਾਂ ਇਹ ਸਕੀਮਾਂ ਬੰਦ ਕਰ ਦਿੱਤੀਆਂ ਹਨ ਜਾਂ ਇਨ੍ਹਾਂ ਵਿੱਚ ਕਟੌਤੀ ਕਰ ਦਿੱਤੀ ਹੈ। ਉੱਥੇ ਹੀ ਸੁਖਦੇਵ ਸਿੰਘ ਢੀਂਡਸਾ ਦੇ ਚੋਣ ਲੜਨ ਦੇ ਮੁੱਦੇ ਉੱਤੇ ਬੋਲਦੇ ਹੋਏ ਰਣੀਕੇ ਨੇ ਕਿਹਾ ਕਿ ਇਹ ਪਾਰਟੀ ਹਾਈਕਮਾਨ ਦਾ ਕੰਮ ਹੈ ਕਿ ਕਿਸ ਨੂੰ ਕਿੱਥੋ ਚੋਣ ਲੜਵਾਉਣੀ ਹੈ। ਉੱਥੇ ਹੀ ਪੰਜਾਬ ਵਿੱਚ ਚੋਣ ਲੜ ਰਹੀਆਂ ਪਾਰਟੀਆਂ ਵਿੱਚ ਮੁੱਖ ਮੁਕਾਬਲਾ ਕਿਨ੍ਹਾਂ ਪਾਰਟੀਆ ਦਰਮਿਆਨ ਹੋਵੇਗਾ ਇਸ ਉੱਤੇ ਬੋਲਦੇ ਹੋਏ ਰਣੀਕੇ ਨੇ ਕਿਹਾ ਕਿ ਆਮ ਆਦਮੀ ਪਾਰਟੀ ਜਾਂ ਕਿਸੇ ਹੋਰ ਪਾਰਟੀ ਦਾ ਪੰਜਾਬ ਵਿੱਚ ਹੁਣ ਕੋਈ ਆਧਾਰ ਨਹੀਂ ਹੈ।ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਮੁੱਖ ਮੁਕਾਬਲਾ ਕਾਂਗਰਸ ਅਤੇ ਅਕਾਲੀ ਦਲ ਬਾਦਲ ਦਰਮਿਆਨ ਹੀ ਹੋਵੇਗਾ।ਉੱਥੇ ਹੀ ਸ਼੍ਰੋਮਣੀ ਅਕਾਲੀ ਦਲ ਟਕਸਾਲੀ ਦੇ ਮੁੱਦੇ ਉੱਤੇ ਰਣੀਕੇ ਨੇ ਕਿਹਾ ਕਿ ਉਹ ਉਨ੍ਹਾਂ ਦੇ ਪੁਰਾਣੇ ਸਾਥੀ ਹਨ ਅਤੇ ਉਹ ਅੱਜ ਵੀ ਉਨ੍ਹਾਂ ਦਾ ਸਨਮਾਨ ਕਰਦੇ ਹਨ ਪਰ ਕੋਈ ਵੀ ਵਿਅਕਤੀ ਪਾਰਟੀ ਤੋਂ ਵੱਡਾ ਨਹੀਂ ਹੁੰਦਾ।ਜਦੋਂ ਵੀ ਕਿਸੇ ਨੇ ਆਪਣੀ ਪਾਰਟੀ ਨੂੰ ਛੱਡਿਆ ਹੈ ਉਹ ਸਿਆਸੀ ਤੌਰ ਉੱਤੇ ਖ਼ਤਮ ਹੀ ਹੋਇਆ ਹੈ।ਰਣੀਕੇ ਨੇ ਕਿਹਾ ਕਿ ਅਕਾਲੀ ਦਲ ਟਕਸਾਲੀ ਦੇ ਆਉਣ ਤੋਂ ਬਾਅਦ ਅਕਾਲੀ ਦਲ ਬਾਦਲ ਦਾ ਵੋਟ ਬੈਂਕ ਵਧੇਗਾ। 

ਬਾਈਟ: ਗੁਲਜ਼ਾਰ ਸਿੰਘ  ਰਣੀਕੇ  (ਪ੍ਰਧਾਨ ਐੱਸਸੀ ਵਿੰਗ ਅਕਾਲੀ ਦਲ ਬਾਦਲ)  

Feed Link 1

Feed Link 2

photograph
Binder Pal Singh 
Reporter Barnala (Punjab)
Email: binderpal.singh@etvbharat.com
Phone: +919464510678, +919781310678
facebook icon 
ETV Bharat Logo

Copyright © 2024 Ushodaya Enterprises Pvt. Ltd., All Rights Reserved.