ਬਰਨਾਲਾ: ਕਿਰਤ ਕਾਨੂੰਨਾਂ ਵਿੱਚ ਮਜ਼ਦੂਰ ਵਿਰੋਧੀ ਸੋਧਾਂ ਕਰਨ ਵਾਲੀ ਕੇਂਦਰ ਸਰਕਾਰ ਵਿਰੁੱਧ ਸਨਅਤੀ ਮਜ਼ਦੂਰਾਂ ਦੁਆਰਾ 28 ਤੇ 29 ਮਾਰਚ ਨੂੰ ਦੇਸ਼ ਵਿਆਪੀ ਹੜਤਾਲ (nationwide labor strike on March 28 and 29) ਕੀਤੀ ਜਾ ਰਹੀ ਹੈ। ਇਸ ਦੇਸ਼ ਵਿਆਪੀ ਹੜਤਾਲ ਸਬੰਧੀ ਭਾਰਤੀ ਕਿਸਾਨ ਯੂਨੀਅਨ (ਏਕਤਾ-ਉਗਰਾਹਾਂ) ਨੇ ਐਲਾਨ ਕੀਤਾ ਹੈ ਕਿ ਸੰਯੁਕਤ ਕਿਸਾਨ ਮੋਰਚੇ (Samyukt Kisan Morcha) ਇਸ ਦੀ ਹਮਾਇਤ ਕਰੇਗਾ।
ਇਹ ਵੀ ਪੜੋ: ਪੰਜਾਬ ਸਰਕਾਰ ਨੇ ਗੁਰਪ੍ਰੀਤ ਕੌਰ ਦਿਓ ਨੂੰ ਸੌਂਪੀ ਵਿਜੀਲੈਂਸ ਦੀ ਕਮਾਨ
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਜਥੇਬੰਦੀ ਦੇ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਅਤੇ ਜਨਰਲ ਸਕੱਤਰ ਸੁਖਦੇਵ ਸਿੰਘ ਕੋਕਰੀ ਕਲਾਂ ਨੇ ਦੱਸਿਆ ਕਿ ਜਥੇਬੰਦੀ ਦੇ ਫ਼ੈਸਲੇ ਮੁਤਾਬਕ ਇਸ ਮੌਕੇ ਜਥੇਬੰਦਕ ਕਾਰਜ ਖੇਤਰ ਵਾਲੇ ਪੰਜਾਬ ਦੇ 18 ਜ਼ਿਲ੍ਹਿਆਂ ਵਿੱਚ ਹੜਤਾਲੀ ਮਜ਼ਦੂਰਾਂ ਵੱਲੋਂ ਕੀਤੇ ਜਾਣ ਵਾਲੇ ਰੋਸ ਪ੍ਰਦਰਸ਼ਨਾਂ ਵਿੱਚ ਕਿਸਾਨ ਵੀ ਸ਼ਾਮਲ ਹੋਣਗੇ।
ਜਥੇਬੰਦੀ ਦੇ ਵਿਸ਼ਲੇਸ਼ਣ ਮੁਤਾਬਕ ਸੰਸਾਰ ਵਪਾਰ ਸੰਸਥਾ ਦੀਆਂ ਸਾਮਰਾਜ ਪੱਖੀ ਨਿੱਜੀਕਰਨ ਦੀਆਂ ਨੀਤੀਆਂ ਦੇ ਤਬਾਹਕੁੰਨ ਅਸਰ ਕਿਸਾਨਾਂ ਮਜ਼ਦੂਰਾਂ ਸਮੇਤ ਸਾਰੇ ਕਿਰਤੀ ਲੋਕਾਂ ਉੱਤੇ ਪੈ ਰਹੇ ਹਨ। ਬੇਰੁਜ਼ਗਾਰੀ, ਮਹਿੰਗਾਈ, ਤਨਖਾਹਾਂ/ਭੱਤਿਆਂ 'ਚ ਭਾਰੀ ਕਟੌਤੀਆਂ ਅਤੇ ਵਿੱਦਿਆ, ਸਿਹਤ ਬਿਜਲੀ, ਆਵਾਜਾਈ ਆਦਿ ਦੇ ਲੱਕਤੋੜ ਖਰਚੇ ਸਭਨਾਂ ਦਾ ਆਰਥਿਕ ਕਚੂੰਬਰ ਕੱਢ ਰਹੇ ਹਨ।
ਉਹਨਾਂ ਨੇ ਕਿਹਾ ਕਿ ਕਰਜ਼ਿਆਂ ਥੱਲੇ ਪਿਸ ਰਹੇ ਕਿਸਾਨਾਂ ਮਜਦੂਰਾਂ ਦੀਆਂ ਖੁਦਕੁਸ਼ੀਆਂ 'ਚ ਭਾਰੀ ਵਾਧਾ ਹੋ ਰਿਹਾ ਹੈ। ਇਨ੍ਹਾਂ ਨੀਤੀਆਂ ਤਹਿਤ ਹੀ ਭਾਜਪਾ ਮੋਦੀ ਸਰਕਾਰ ਵੱਲੋਂ ਖੇਤੀ ਵਿਰੋਧੀ ਕਾਲ਼ੇ ਕਾਨੂੰਨ (Black laws against agriculture) ਪਾਸ ਕਰਨ ਤੋਂ ਵੀ ਪਹਿਲਾਂ ਕਿਰਤ ਕਾਨੂੰਨਾਂ ਵਿੱਚ ਮਜ਼ਦੂਰ-ਵਿਰੋਧੀ ਤੇ ਕਾਰਪੋਰੇਟ-ਪੱਖੀ ਸੋਧਾਂ ਕੀਤੀਆਂ ਜਾ ਚੁੱਕੀਆਂ ਸਨ। ਜਥੇਬੰਦੀ ਵੱਲੋਂ ਇਸ ਹੜਤਾਲ ਵਿੱਚ ਸਾਰੇ ਸਨਅਤੀ ਮਜ਼ਦੂਰਾਂ ਨੂੰ ਸ਼ਾਮਲ ਹੋਣ ਦਾ ਅਤੇ ਸਮੂਹ ਕਿਸਾਨਾਂ, ਖੇਤ ਮਜ਼ਦੂਰਾਂ ਤੇ ਹੋਰ ਕਿਰਤੀਆਂ ਨੂੰ ਡਟਵਾਂ ਹਮਾਇਤੀ ਕੰਨ੍ਹਾ ਲਾਉਣ ਦਾ ਸੱਦਾ ਦਿੱਤਾ ਗਿਆ ਹੈ।
ਇਹ ਵੀ ਪੜੋ: ਗੈਰ ਕਾਨੂੰਨੀ ਮਾਈਨਿੰਗ ਮਿਲੀ ਤਾਂ ਜ਼ਿਲ੍ਹੇ ਦੇ ਡੀਸੀ ਤੇ ਐਸਐਸਪੀ ਹੋਣਗੇ ਜ਼ਿੰਮੇਵਾਰ: ਹਰਜੋਤ ਬੈਂਸ