ਬਰਨਾਲਾ: ਸੰਗਰੂਰ ਦੀ ਲੋਕਸਭਾ ਜ਼ਿਮਨੀ ਚੋਣ ਨੂੰ ਜਿੱਤਣ ਲਈ ਆਪ ਵੱਲੋਂ ਪੂਰੀ ਤਾਕਤ ਝੋਕੀ ਜਾ ਰਹੀ ਹੈ। ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਸੰਗਰੂਰ ਵਿਖੇ ਚੋਣ ਪ੍ਰਚਾਰ ਲਈ ਆ ਰਹੇ ਹਨ। ਇਸ ਦੌਰਾਨ ਕੇਰਜੀਵਾਲ ਤੇ ਭਗਵੰਤ ਮਾਨ ਵੱਲੋਂ ਸੰਗਰੂਰ ਤੋਂ ਬਰਨਾਲਾ ਤੱਕ ਰੋਡ ਸ਼ੋਅ ਕੱਢਿਆ ਜਾਵੇਗਾ। ਇਸਦੇ ਚੱਲਦੇ ਕੇਜਰੀਵਾਲ ਦੀ ਫੇਰੀ ਤੋਂ ਪਹਿਲਾਂ ਬਰਨਾਲਾ ਵਿੱਚ ਆਪ ਆਗੂਆਂ ਤੇ ਵਰਕਰਾਂ ਵੱਲੋਂ ਰੋਡ ਸ਼ੋਅ ਨੂੰ ਲੈਕੇ ਕਈ ਤਰ੍ਹਾਂ ਦੀਆਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ।
ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਬਰਨਾਲਾ ਸ਼ਹਿਰ ਵਿੱਚ ਲੋਕ ਸਭਾ ਸੰਗਰੂਰ ਦੀ ਜ਼ਿਮਨੀ ਚੋਣ ਨੂੰ ਲੈ ਕੇ ਰੋਡ ਸ਼ੋਅ ਕੱਢਿਆ ਜਾ ਰਿਹਾ ਹੈ। ਇਸ ਰੋਡ ਸ਼ੋਅ ਨੂੰ ਲੈ ਕੇ ਆਮ ਆਦਮੀ ਪਾਰਟੀ ਵਲੋਂ ਤਿਆਰੀਆਂ ਜ਼ੋਰਾਂ-ਸ਼ੋਰਾਂ ’ਤੇ ਕੀਤੀਆਂ ਗਈਆਂ ਹਨ।
ਬਰਨਾਲਾ ਦੇ ਬਾਜ਼ਾਰਾਂ ਨੂੰ ਗੁਬਾਰਿਆਂ ਦੇ ਨਾਲ ਸਜਾਇਆ ਗਿਆ ਹੈ। ਇਸ ਰੋਡ ਸ਼ੋਅ ਤੋਂ ਪਹਿਲਾਂ ਤਿਆਰੀਆਂ ਦਾ ਜਾਇਜ਼ਾ ਬਰਨਾਲਾ ਦੇ ਵਿਧਾਇਕ ਤੇ ਸਿੱਖਿਆ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਵਲੋਂ ਜਾਇਜਾ ਲਿਆ ਗਿਆ ਹੈ।
ਇਸ ਮੌਕੇ ਗੱਲਬਾਤ ਕਰਦਿਆਂ ਮੰਤਰੀ ਮੀਤ ਹੇਅਰ ਨੇ ਕਿਹਾ ਕਿ ਅੱਜ ਸ਼ਾਮ ਸਾਢੇ 4 ਵਜੇ ਪਾਰਟੀ ਮੁਖੀ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ ਧਨੌਲਾ ਵਿਖੇ ਲੋਕਾਂ ਦੇ ਰੂਬਰੂ ਹੋਣਗੇ। ਉਨ੍ਹਾਂ ਕਿਹਾ ਕਿ ਇਸ ਤੋਂ ਅੱਧਾ ਘੰਟਾ ਬਾਅਦ ਬਰਨਾਲਾ ਦੇ ਰੇਲਵੇ ਸਟੇਸ਼ਨ ਨੇੜੇ ਨਹਿਰੂ ਚੌਂਕ ਤੋਂ ਸਦਰ ਬਾਜ਼ਾਰ ਵਿੱਚ ਰੋਡ ਸ਼ੋਅ ਕੱਢਣਗੇ ਜਿਸ ਤੋਂ ਬਾਅਦ ਸ਼ਹੀਦ ਭਗਵੰਤ ਸਿੰਘ ਦੇ ਬੁੱਤ ਤੇ ਪਹੁੰਚ ਕੇ ਉਨ੍ਹਾਂ ਨੂੰ ਸਰਧਾਂਜਲੀ ਭੇਂਟ ਕਰਨਗੇ। ਉਨ੍ਹਾਂ ਕਿਹਾ ਕਿ ਇਸ ਰੋਡ ਸ਼ੋਅ ਨੂੰ ਲੈ ਕੇ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ।
ਇਹ ਵੀ ਪੜ੍ਹੋ: ਅਗਨੀਪਥ ਸਕੀਮ ਦੇ ਵਿਰੋਧ 'ਚ ਭਾਰਤ ਬੰਦ: ਸੂਬੇ ’ਚ ਸੁਰੱਖਿਆ ਦੇ ਪੁਖਤਾ ਪ੍ਰਬੰਧ