ETV Bharat / state

ਸੰਗਰੂਰ ਜ਼ਿਮਨੀ ਚੋਣ: 'ਜਿਹੜੇ ਕਹਿੰਦੇ ਸੀ ਤੇਰੇ ਯਾਰ ਨੂੰ ਦੱਬਣ ਨੂੰ ਫਿਰਦੇ ਆ ਦੱਬਦਾ ਕਿੱਥੇ ਆ, ਅੱਜ ਦੱਬ ਤਾ' - BJP candidate Kewal Singh Dhillon launches road show as a peace march

ਸੰਗਰੂਰ ਲੋਕਸਭਾ ਹਲਕੇ ਦੀ ਜ਼ਿਮਨੀ ਚੋਣ ਦੇ ਮੱਦੇਨਜ਼ਰ ਚੋਣ ਪ੍ਰਚਾਰ ਦੇ ਅੰਤਿਮ ਦਿਨ ਭਾਜਪਾ ਉਮੀਦਵਾਰ ਕੇਵਲ ਸਿੰਘ ਢਿੱਲੋਂ ਵੱਲੋਂ ਨੇ ਰੋਡ ਸ਼ੋਅ ਦੌਰਾਨ ਸੀਐਮ ਭਗਵੰਤ ਮਾਨ ਖਿਲਾਫ਼ ਜੰਮਕੇ ਭੜਾਸ ਕੱਢੀ ਹੈ। ਉਨ੍ਹਾਂ ਸੀਐਮ ਤੇ ਵਰ੍ਹਦਿਆਂ ਕਿਹਾ ਹੈ ਕਿ ਜਿਹੜੇ ਕਹਿੰਦੇ ਸੀ ਤੇਰੇ ਯਾਰ ਨੂੰ ਦੱਬਣ ਨੂੰ ਫਿਰਦੇ ਆ ਪਰ ਦੱਬਦਾ ਕਿੱਥੇ ਆ ਉਹ ਹੁਣ ਸੰਗਰੂਰ ਬਰਨਾਲਾ ਵਾਲਿਆਂ ਨੇ ਇਸ ਚੋਣ ਵਿੱਚ ਦੱਬ ਦਿੱਤਾ ਹੈ।

ਭਾਜਪਾ ਉਮੀਦਵਾਰ ਕੇਵਲ ਸਿੰਘ ਢਿੱਲੋਂ ਨੇ ਅਮਨ ਸ਼ਾਂਤੀ ਯਾਤਰਾ ਦੇ ਰੂਪ ਵਿੱਚ ਕੱਢਿਆ ਰੋਡ ਸ਼ੋਅ

author img

By

Published : Jun 21, 2022, 3:38 PM IST

ਬਰਨਾਲਾ: ਸੰਗਰੂਰ ਲੋਕਸਭਾ ਹਲਕੇ ਦੀ ਜ਼ਿਮਨੀ ਚੋਣ ਦੇ ਮੱਦੇਨਜ਼ਰ ਚੋਣ ਪ੍ਰਚਾਰ ਦੇ ਅੰਤਿਮ ਦਿਨ ਭਾਜਪਾ ਦੇ ਉਮੀਦਵਾਰ ਕੇਵਲ ਸਿੰਘ ਢਿੱਲੋਂ ਵੱਲੋਂ ਬਰਨਾਲਾ ਸ਼ਹਿਰ ਵਿੱਚ ਅਮਨ ਸ਼ਾਂਤੀ ਯਾਤਰਾ ਤਹਿਤ ਰੋਡ ਸ਼ੋਅ ਕੱਢਿਆ ਗਿਆ। ਬਰਨਾਲਾ ਸ਼ਹਿਰ ਦੇ ਜੌੜੇ ਪੰਪਾਂ ਤੋਂ ਸ਼ੁਰੂ ਹੋਇਆ, ਇਹ ਰੋਡ ਸਦਰ ਬਾਜ਼ਾਰ ਵਿੱਚ ਦੀ ਹੁੰਦੇ ਹੋਏ ਸ਼ਹੀਦ ਭਗਤ ਸਿੰਘ ਚੌਂਕ ਨੇੜੇ ਸਮਾਪਤ ਹੋਇਆ।

ਇਸ ਮੌਕੇ ਗੱਲਬਾਤ ਕਰਦਿਆਂ ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ ਰੋਡ ਸ਼ੋਅ ਨੇ ਵਿਰੋਧੀ ਪਾਰਟੀਆਂ ਨੂੰ ਸਪੱਸ਼ਟ ਸੰਕੇਤ ਦੇ ਦਿੱਤਾ ਹੈ ਕਿ ਭਾਰਤੀ ਜਨਤਾ ਪਾਰਟੀ ਇਹ ਚੋਣ ਵੱਡੀ ਲੀਡ ਨਾਲ ਜਿੱਤ ਰਹੀ ਹੈ। ਲੋਕਾਂ ਵਿੱਚ ਬੀਜੇਪੀ ਦੀ ਜਿੱਤ ਲਈ ਭਾਰੀ ਉਤਸ਼ਾਹ ਹੈ। ਪਿੰਡਾਂ ਅਤੇ ਸ਼ਹਿਰਾਂ ਵਿੱਚ ਆਪ ਮੁਹਾਰੇ ਲੋਕ ਮਨਾਂ ਮੂੰਹੀ ਪਿਆਰ ਤੇ ਸਤਿਕਾਰ ਦੇ ਕੇ ਸਾਥ ਦੇ ਰਹੇ ਹਨ।

ਭਾਜਪਾ ਉਮੀਦਵਾਰ ਕੇਵਲ ਸਿੰਘ ਢਿੱਲੋਂ ਨੇ ਅਮਨ ਸ਼ਾਂਤੀ ਯਾਤਰਾ ਦੇ ਰੂਪ ਵਿੱਚ ਕੱਢਿਆ ਰੋਡ ਸ਼ੋਅ
ਭਾਜਪਾ ਉਮੀਦਵਾਰ ਕੇਵਲ ਸਿੰਘ ਢਿੱਲੋਂ ਨੇ ਅਮਨ ਸ਼ਾਂਤੀ ਯਾਤਰਾ ਦੇ ਰੂਪ ਵਿੱਚ ਕੱਢਿਆ ਰੋਡ ਸ਼ੋਅ

ਉਨ੍ਹਾਂ ਕਿਹਾ ਕਿ ਜਿਹੜੀ ਆਮ ਆਦਮੀ ਪਾਰਟੀ ਸੰਗਰੂਰ ਹਲਕੇ ਨੂੰ ਆਪਣਾ ਗੜ੍ਹ ਮੰਨਦੀ ਸੀ, ਉਹ ਗੜ੍ਹ ਹੁਣ ਪੱਟਿਆ ਗਿਆ ਹੈ। ਉਨ੍ਹਾਂ ਕਿਹਾ ਕਿ ਜਿਹੜੇ ਸੀਐਮ ਭਗਵੰਤ ਮਾਨ ਕਹਿੰਦੇ ਸਨ ਕਿ ਤੇਰੇ ਯਾਰ ਨੂੰ ਦੱਬਣ ਨੂੰ ਫਿਰਦੇ ਸੀ, ਪਰ ਦੱਬਦਾ ਕਿੱਥੇ ਆ, ਉਹ ਹੁਣ ਸੰਗਰੂਰ ਬਰਨਾਲਾ ਵਾਲਿਆਂ ਨੇ ਇਸ ਚੋਣ ਵਿੱਚ ਦੱਬ ਦਿੱਤਾ ਹੈ।

ਭਾਜਪਾ ਉਮੀਦਵਾਰ ਨੇ ਕਿਹਾ ਕਿ ਜ਼ਿਮਨੀ ਚੋਣ ਵਿੱਚ ਆਪ ਦੀ ਹਾਰ ਨੂੰ ਦੇਖਦੇ ਹੋਏ ਦਿੱਲੀ ਦੇ ਸੀਐਮ ਅਰਵਿੰਦ ਕੇਜਰੀਵਾਲ, ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ, ਮੁੱਖ ਮੰਤਰੀ ਭਗਵੰਤ ਮਾਨ, ਸਾਰੇ ਮੰਤਰੀਆਂ ਅਤੇ 92 ਵਿਧਾਇਕਾਂ ਨੂੰ ਜ਼ੋਰ ਲਗਾਉਣਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਇਹ ਉਹੀ ਪਾਰਟੀ ਹੈ ਜਿਹੜੀ ਚੋਣਾਂ ਤੋਂ ਪਹਿਲਾਂ ਕਹਿੰਦੀ ਸੀ ਕਿ ਕੰਮ ਦੇ ਆਧਾਰ ’ਤੇ ਵੋਟਾਂ ਮੰਗਾਂਗੇ ਪਰ ਸਰਕਾਰ ਦੀ ਤਿੰਨ ਮਹੀਨਿਆਂ ਦੀ ਕਾਰਗੁਜ਼ਾਰੀ ਨੇ ਹੀ ਲੋਕਾਂ ਦੀ ਬੱਸ ਕਰਵਾ ਦਿੱਤੀ ਹੈ।

ਕੇਵਲ ਢਿੱਲੋਂ ਨੇ ਕਿਹਾ ਕਿ ਸੰਗਰੂਰ ਹਲਕੇ ਦੇ ਲੋਕ ਇਸ ਜ਼ਿਮਨੀ ਚੋਣ ਵਿੱਚ ਆਪ ਦੀ ਫ਼ੇਲ ਹੋਈ ਸਰਕਾਰ ਤੋਂ ਛੁਟਕਾਰਾ ਚਾਹੁੰਦੇ ਹਨ ਅਤੇ ਇਹ ਛੁਟਾਕਾਰਾ ਬੀਜੇਪੀ ਦੇ ਬਦਲਾਅ ਦੇ ਰੂਪ ਵਿੱਚ ਆਵੇਗਾ। ਉਨ੍ਹਾਂ ਕਿਹਾ ਕਿ ਆਪ ਦੇ ਤਿੰਨ ਮਹੀਨਿਆਂ ਵਿੱਚ ਕਾਨੂੰਨ ਵਿਵਸਥਾ ਏਨੀ ਵਿਗੜ ਚੁੱਕੀ ਹੈ ਕਿ ਹਰ ਵਿਅਕਤੀ ਦਿਨ ਵੇਲੇ ਵੀ ਘਰ ਤੋਂ ਨਿਕਲਣ ਵੇਲੇ ਡਰਦਾ ਹੈ ਕਿਉਂਕਿ ਪੰਜਾਬ ਵਿੱਚ ਦਿਨ ਦਿਹਾੜੇ ਲੁੱਟਾਂ ਖੋਹਾਂ ਅਤੇ ਕਤਲ ਸ਼ਰੇਆਮ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਆਪਣੀ ਸੁਰੱਖਿਆ ਨੂੰ ਦੇਖਦੇ ਹੋਏ ਲੋਕ ਬੀਜੇਪੀ ਦੀ ਸਰਕਾਰ ਦੀ ਮੰਗ ਕਰਨ ਲੱਗੇ ਹਨ।

ਇਹ ਵੀ ਪੜ੍ਹੋ: ਵਿਰੋਧੀਆਂ ਦੇ ਨਿਸ਼ਾਨੇ ’ਤੇ ਸੀਐੱਮ ਮਾਨ, ਕਿਹਾ- 'ਕੇਜਰੀਵਾਲ ਦੇ ਨਵੇਂ ਬਾਡੀਗਾਰਡ ਭਗਵੰਤ ਮਾਨ'

ETV Bharat Logo

Copyright © 2024 Ushodaya Enterprises Pvt. Ltd., All Rights Reserved.