ETV Bharat / state

ਸੰਗਰੂਰ ਜ਼ਿਮਨੀ ਚੋਣ: CM ਭਗਵੰਤ ਮਾਨ ਨੇ ਵਿਰੋਧੀਆਂ 'ਤੇ ਲਗਾਏ ਰਗੜੇ - ਜ਼ਿਮਨੀ ਚੋਣ ਦਾ ਸਿਆਸੀ ਅਖਾੜਾ

ਭਗਵੰਤ ਮਾਨ ਨੇ ਕਿਹਾ ਕਿ ਸ੍ਰੋਮਣੀ ਅਕਾਲੀ ਦਲ ਬਾਦਲ ਕਹਿ ਰਿਹਾ ਹੈ ਕਿ ਐਮਪੀ ਬਣਾ ਦਿਉ ਤਾਂ ਬੰਦੀ ਸਿੰਘ ਰਿਹਾਅ ਹੋ ਜਾਣਗੇ। ਉਹਨਾਂ ਕਿਹਾ ਕਿ ਅਕਾਲੀ ਦਲ ਦਾ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਹਰਸਿਮਰਤ ਕੌਰ ਬਾਦਲ ਦੋਵੇਂ ਮੈਂਬਰ ਪਾਰਲੀਮੈਂਟ ਹਨ, ਫਿਰ ਉਹ ਅਜੇ ਤੱਕ ਕਿਸੇ ਬੰਦੀ ਸਿੰਘ ਨੂੰ ਰਿਹਾਅ ਕਿਉਂ ਨਹੀਂ ਕਰਵਾ ਸਕੇ।

ਸੰਗਰੂਰ ਜ਼ਿਮਨੀ ਚੋਣ
ਸੰਗਰੂਰ ਜ਼ਿਮਨੀ ਚੋਣ
author img

By

Published : Jun 16, 2022, 8:49 PM IST

ਬਰਨਾਲਾ: ਸੰਗਰੂਰ ਲੋਕ ਸਭਾ ਹਲਕੇ ਦੀ ਜ਼ਿਮਨੀ ਚੋਣ ਦਾ ਸਿਆਸੀ ਅਖਾੜਾ ਪੂਰੀ ਤਰ੍ਹਾਂ ਭਖਿਆ ਹੋਇਆ ਹੈ। ਇਸ ਅਖਾੜੇ ਨੂੰ ਅੱਜ ਮੁੱਖ ਮੰਤਰੀ ਭਗਵੰਤ ਮਾਨ ਦੀ ਐਂਟਰੀ ਨੇ ਹੋਰ ਭਖਾ ਦਿੱਤਾ ਹੈ। ਮੁੱਖ ਮੰਤਰੀ ਵਲੋਂ ਆਪ ਉਮੀਦਵਾਰ ਗੁਰਮੇਲ ਸਿੰਘ ਘਰਾਚੋਂ ਦੇ ਹੱਕ ਵਿੱਚ ਚੋਣ ਰੋਡ ਸ਼ੋਅ ਕੀਤਾ ਗਿਆ। ਰੋਡ ਸ਼ੋਅ ਦੌਰਾਨ ਸੀਐਮ ਭਗਵੰਤ ਮਾਨ ਵਲੋਂ ਆਪਣੇ ਸਾਰੇ ਵਿਰੋਧੀਆਂ ਨੂੰ ਨਿਸ਼ਾਨੇ 'ਤੇ ਲਿਆ ਗਿਆ। ਉਹਨਾਂ ਸੁਖਬੀਰ ਬਾਦਲ, ਸਿਮਰਨਜੀਤ ਸਿੰਘ ਮਾਨ ਅਤੇ ਭਾਜਪਾ ਉਮੀਦਵਾਰ ਕੇਵਲ ਸਿੰਘ ਢਿੱਲੋਂ ਨੂੰ ਆਪਣੇ ਨਿਸ਼ਾਨੇ 'ਤੇ ਲਿਆ।

ਇਸ ਮੌਕੇ ਸੰਬੋਧਨ ਕਰਦਿਆਂ ਭਗਵੰਤ ਮਾਨ ਨੇ ਕਿਹਾ ਕਿ ਸ੍ਰੋਮਣੀ ਅਕਾਲੀ ਦਲ ਬਾਦਲ ਕਹਿ ਰਿਹਾ ਹੈ ਕਿ ਐਮਪੀ ਬਣਾ ਦਿਉ ਤਾਂ ਬੰਦੀ ਸਿੰਘ ਰਿਹਾਅ ਹੋ ਜਾਣਗੇ। ਉਹਨਾਂ ਕਿਹਾ ਕਿ ਅਕਾਲੀ ਦਲ ਦਾ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਹਰਸਿਮਰਤ ਕੌਰ ਬਾਦਲ ਦੋਵੇਂ ਮੈਂਬਰ ਪਾਰਲੀਮੈਂਟ ਹਨ, ਫਿਰ ਉਹ ਅਜੇ ਤੱਕ ਕਿਸੇ ਬੰਦੀ ਸਿੰਘ ਨੂੰ ਰਿਹਾਅ ਕਿਉਂ ਨਹੀਂ ਕਰਵਾ ਸਕੇ।

CM ਭਗਵੰਤ ਮਾਨ ਨੇ ਵਿਰੋਧੀਆਂ 'ਤੇ ਲਗਾਏ ਰਗੜੇ

ਉਹਨਾਂ ਕਿਹਾ ਕਿ ਮੈਂ ਖ਼ੁਦ ਬੰਦੀ ਸਿੰਘਾਂ ਦੀ ਰਿਹਾਈ ਦੇ ਹੱਕ ਵਿੱਚ ਹਾਂ। ਜੋ ਲੋਕ ਆਪਣੀਆਂ ਸਜ਼ਾਵਾਂ ਪੂਰੀਆਂ ਕਰ ਚੁੱਕੇ ਹਨ, ਉਹਨਾਂ ਨੂੰ ਕਾਨੂੰਨ ਅਨੁਸਾਰ ਰਿਹਾਅ ਕੀਤਾ ਜਾਣਾ ਚਾਹੀਦਾ ਹੈ। ਪਰ ਲੋਕਾਂ ਨੂੰ ਬੰਦੀ ਸਿੰਘਾਂ ਦੀ ਰਿਹਾਈ 'ਤੇ ਗੁੰਮਰਾਹ ਕੀਤਾ ਜਾ ਰਿਹਾ ਹੈ। ਉਹਨਾਂ ਕਿਹਾ ਕਿ ਦਸ ਸਾਲ ਅਕਾਲੀ-ਭਾਜਪਾ ਦੀ ਸਰਕਾਰ ਰਹੀ, ਉਸ ਵੇਲੇ ਕਿਸੇ ਬੰਦੀ ਸਿੰਘ ਨੂੰ ਰਿਹਾਅ ਕਿਉਂ ਨਹੀਂ ਕਰਵਾ ਸਕੇ।

ਸੀਐਮ ਮਾਨ ਨੇ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਤੇ ਉਮੀਦਵਾਰ ਸਿਮਰਨਜੀਤ ਸਿੰਘ ਮਾਨ 'ਤੇ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ਅਸੀਂ ਪਿਆਰ ਦੀ ਗੱਲ ਕਰਦੇ ਹਾਂ, ਪਰ ਮਾਨ ਤਲਵਾਰਾਂ ਦੀ ਗੱਲ ਕਰਦੇ ਹਨ। ਭਗਵੰਤ ਮਾਨ ਨੇ ਭਾਜਪਾ ਉਮੀਦਵਾਰ 'ਤੇ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ਕੇਵਲ ਸਿੰਘ ਢਿੱਲੋਂ ਏਅਰਪੋਰਟ ਬਣਾਉਣ ਦੀ ਗੱਲ ਕਰ ਰਹੇ ਹਨ, ਜਦਕਿ ਸਾਡੇ ਲੋਕ ਬੱਸਾਂ 'ਤੇ ਚੜ੍ਹਨ ਜੋਗੇ ਵੀ ਨਹੀਂ ਹਨ।

CM ਭਗਵੰਤ ਮਾਨ ਨੇ ਵਿਰੋਧੀਆਂ 'ਤੇ ਲਗਾਏ ਰਗੜੇ
CM ਭਗਵੰਤ ਮਾਨ ਨੇ ਵਿਰੋਧੀਆਂ 'ਤੇ ਲਗਾਏ ਰਗੜੇ

ਉਹਨਾਂ ਕਿਹਾ ਕਿ ਆਪ ਉਮੀਦਵਾਰ ਗੁਰਮੇਲ ਸਿੰਘ ਘਰਾਚੋਂ ਆਮ ਘਰ ਵਿੱਚੋਂ ਹੈ, ਸਿਰਫ਼ ਪੰਜ ਏਕੜ ਜ਼ਮੀਨ ਹੀ ਹੈ। ਦੂਜੇ ਪਾਸੇ ਕੇਵਲ ਢਿੱਲੋਂ ਵਲੋਂ ਆਪਣੇ ਹਲਫ਼ੀਆ ਬਿਆਨ ਵਿੱਚ ਦੋ ਘਰ ਸਪੇਨ ਵਿੱਚ ਦਿਖਾਏ ਗਏ ਹਨ। ਉਹਨਾਂ ਕਿਹਾ ਕਿ ਅਸੀਂ ਇਮਾਨਦਾਰੀ ਦੀ ਸਿਆਸਤ ਕਰਦੇ ਹਾਂ। ਕੋਈ ਵੀ ਵਿਅਕਤੀ ਇੱਕ ਪੈਸੇ ਦਾ ਇਲਜ਼ਾਮ ਨਹੀਂ ਲਗਾ ਸਕਦਾ।

ਇਹ ਵੀ ਪੜ੍ਹੋ: 24 ਉਂਗਲਾ ਵਾਲੀ ਕੁੜੀ ਨੇ ਕੀਤਾ ਕਮਾਲ, ਖੇਲੋ ਇੰਡੀਆ 'ਚ ਜਿੱਤਿਆ ਤਗਮਾ

ETV Bharat Logo

Copyright © 2024 Ushodaya Enterprises Pvt. Ltd., All Rights Reserved.