ਬਰਨਾਲਾ: ਸੰਗਰੂਰ ਲੋਕ ਸਭਾ ਜ਼ਿਮਨੀ ਚੋਣ (Sangrur Lok Sabha by-election) ਨੂੰ ਲੈ ਕੇ ਕਾਂਗਰਸ ਫਿਰਨੀ ਦੇ ਉਮੀਦਵਾਰ ਦੀ ਸਰਗਰਮੀ ਤੇਜ਼ ਹੋ ਚੁੱਕੀ ਹੈ। ਇਸ ਦੇ ਚੱਲਦਿਆਂ ਕਾਂਗਰਸੀ ਉਮੀਦਵਾਰ ਦਲਵੀਰ ਸਿੰਘ ਗੋਲਡੀ ਵੱਲੋਂ ਬਰਨਾਲਾ ਜ਼ਿਲ੍ਹੇ (Barnala District) ਦੇ ਵੱਖ-ਵੱਖ ਪਿੰਡਾਂ ਵਿੱਚ ਆਪਣਾ ਚੋਣ ਪ੍ਰਚਾਰ ਕੀਤਾ ਗਿਆ। ਇਸ ਮੌਕੇ ਗੱਲਬਾਤ ਕਰਦਿਆਂ ਦਲਵੀਰ ਸਿੰਘ ਗੋਲਡੀ ਨੇ ਕਿਹਾ ਕਿ ਉਹ ਨੈਗੇਟਿਵ ਦੀ ਬਜਾਏ ਪੌਜੀਟਿਵ ਰਾਜਨੀਤੀ ਕਰਨ ਨੂੰ ਤਰਜੀਹ ਦਿੰਦੇ ਹਨ।
ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਪਹਿਲਾਂ ਵੀ ਲੋਕਾਂ ਲਈ ਕੰਮ ਕੀਤਾ ਹੈ ਅਤੇ ਭਵਿੱਖ ਵਿੱਚ ਵੀ ਕੰਮ ਕਰਕੇ ਦਿਖਾਉਣਾ ਹੈ। ਇਸ ਮੌਕੇ ਉਨ੍ਹਾਂ ਨੇ ਕਿਸਾਨਾਂ, ਮਜ਼ਦੂਰਾਂ, ਉਦਯੋਗਪਤੀਆਂ ਦੀ ਆਵਾਜ਼ ਪਾਰਲੀਮੈਂਟ (Parliament) ਵਿੱਚ ਬੁਲੰਦ ਕਰਨ ਦਾ ਭਰੋਸਾ ਸੰਗਰੂਰ ਦੇ ਲੋਕਾਂ ਨੂੰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਸੰਗਰੂਰ ਹਲਕੇ ਦਾ ਵਿਕਾਸ ਸਾਬਕਾ ਐੱਮ.ਪੀ. ਭਗਵੰਤ ਮਾਨ (Former MP Bhagwant Mann) ਦੇ ਰਾਜ ਵਿੱਚ ਬਿਲਕੁਲ ਨਹੀਂ ਹੋਇਆ ਅਤੇ ਜੇਕਰ ਉਹ ਇੱਥੋਂ ਜਿੱਤ ਪ੍ਰਾਪਤ ਕਰਦੇ ਹਨ ਤਾਂ ਉਹ ਸੰਗਰੂਰ ਨੂੰ ਦੁਨੀਆ ਦੇ ਵਿਕਸਿਤ ਸ਼ਹਿਰਾਂ (Developed cities of the world) ਵਿੱਚ ਲੈਕੇ ਆਉਣਗੇ।
ਇਹ ਵੀ ਪੜ੍ਹੋ: ਕਾਂਗਰਸ ਵਲੋਂ ਚੋਣ ਪ੍ਰਚਾਰ ਦੌਰਾਨ ਸਿੱਧੂ ਮੂਸੇਵਾਲਾ ਦੀ ਫੋਟੋ ਚਲਾਏ ਜਾਣ ‘ਤੇ AAP ਨੇ ਦੱਸਿਆ ਨੀਵੇਂ ਪੱਧਰ ਦੀ ਰਾਜਨੀਤੀ
ਉਨ੍ਹਾਂ ਕਿਹਾ ਕਿ ਧਰਤੀ ਹੇਠਲੇ ਪਾਣੀ ਦੇ ਸੰਕਟ, ਸਿਹਤ ਤੇ ਸਿੱਖਿਆ ਤੋਂ ਇਲਾਵਾ ਵੱਖ-ਵੱਖ ਮੁੱਦਿਆਂ 'ਤੇ ਕੰਮ ਕਰਨਾ ਬਾਕੀ ਹੈ, ਜਿਸ ਦੇ ਆਧਾਰ 'ਤੇ ਉਹ ਚੋਣ ਲੜ ਰਹੇ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ (Chief Minister Bhagwant Mann) ਧੂਰੀ ਹਲਕੇ ਤੋਂ ਮੇਰੀ ਥਾਂ 'ਤੇ ਵਿਧਾਨ ਸਭਾ ਵਿੱਚ ਚਲੇ ਗਏ ਹਨ ਅਤੇ ਹੁਣ ਸੰਗਰੂਰ ਦੇ ਲੋਕਾਂ ਦਾ ਫਰਜ਼ ਬਣਦਾ ਹੈ ਕਿ ਉਹ ਮੁੱਖ ਮੰਤਰੀ ਮਾਨ ਦੀ ਥਾਂ ਤੋਂ ਮੈਨੂੰ ਜਿਤਾ ਕੇ ਸੰਸਦ ਵਿੱਚ ਭੇਜਣ ਤਾਂ ਜੋ ਪੰਜਾਬ ਸਰਕਾਰ ਨੂੰ ਉਨ੍ਹਾਂ ਦੇ ਵਾਅਦਿਆਂ ਅਤੇ ਮੁੱਦਿਆਂ 'ਤੇ ਸਵਾਲ ਕੀਤੇ ਜਾ ਸਕਣ।
ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਅਮਨ-ਕਾਨੂੰਨ ਦੀ ਸਥਿਤੀ ਪੂਰੀ ਤਰ੍ਹਾਂ ਵਿਗੜ ਚੁੱਕੀ ਹੈ ਅਤੇ ਕਤਲ ਤੇ ਲੁੱਟ-ਖੋਹ ਦੀਆਂ ਘਟਨਾਵਾਂ ਦਿਨ-ਬ-ਦਿਨ ਵੱਧ ਰਹੀਆਂ ਹਨ। ਸਰਕਾਰ ਪੂਰੀ ਤਰ੍ਹਾਂ ਨਾਲ ਫੇਲ੍ਹ ਸਾਬਤ ਹੋ ਰਹੀ ਹੈ।
ਇਹ ਵੀ ਪੜ੍ਹੋ: ਦਿੱਲੀ ਏਅਰਪੋਰਟ ਜਾਣ ਵਾਲੀਆਂ ਬੱਸਾਂ ਨੂੰ ਹਰੀ ਝੰਡੀ ਅੱਜ, ਸੀਐਮ ਕੇਜਰੀਵਾਲ ਪਹੁੰਚ ਰਹੇ ਨੇ ਪੰਜਾਬ