ETV Bharat / state

ਬਰਨਾਲਾ: ਸਫ਼ਾਈ ਸੇਵਕਾਂ ਨੇ ਰਾਸ਼ਨ ਨਾ ਮਿਲਣ ਕਾਰਨ ਪ੍ਰਸ਼ਾਸਨ ਵਿਰੁੱਧ ਕੀਤੀ ਨਾਅਰੇਬਾਜ਼ੀ - punjab curfew

ਬਰਨਾਲਾ ਦੇ ਸਫਾਈ ਸੇਵਕਾਂ ਨੇ ਰਾਸ਼ਨ ਨਾ ਮਿਲਣ ਕਾਰਨ ਪ੍ਰਸ਼ਾਸਨ ਵਿਰੁੱਧ ਨਾਅਰੇਬਾਜ਼ੀ ਕੀਤੀ। ਉਨ੍ਹਾਂ ਕਿਹਾ ਕਿ ਕਰਫਿਊ ਲੱਗਣ ਕਾਰਨ ਘਰਾਂ ਵਿੱਚ ਰਾਸ਼ਨ ਮੁੱਕ ਚੁੱਕਿਆ ਹੈ ਪਰ ਪ੍ਰਸ਼ਾਸਨ ਉਨ੍ਹਾਂ ਦੀ ਸਾਰ ਨਹੀ ਲੈ ਰਿਹਾ।

ਬਰਨਾਲਾ ਦੇ ਸਫਾਈ ਸੇਵਕ
ਬਰਨਾਲਾ ਦੇ ਸਫਾਈ ਸੇਵਕ
author img

By

Published : Mar 28, 2020, 9:02 PM IST

ਬਰਨਾਲਾ: ਕੋਰੋਨਾ ਵਾਇਰਸ ਕਾਰਨ ਬਰਨਾਲਾ ਵਿੱਚ ਕਰਫਿਊ ਜਾਰੀ ਹੈ। ਇਸ ਕਰਫਿਊ ਦੌਰਾਨ ਬਰਨਾਲਾ ਪ੍ਰਸ਼ਾਸਨ ਵੱਲੋਂ ਜ਼ਰੂਰਤਮੰਦ ਲੋਕਾਂ ਨੂੰ ਘਰ-ਘਰ ਰਾਸ਼ਨ ਪਹੁੰਚਾਉਣ ਦੀ ਗੱਲ ਆਖੀ ਜਾ ਰਹੀ ਹੈ। ਪ੍ਰਸ਼ਾਸਨ ਦੇ ਇਹ ਦਾਅਵੇ ਉਸ ਸਮੇਂ ਫਿੱਕੇ ਪੈ ਗਏ ਜਦੋਂ ਸਫਾਈ ਸੇਵਕਾਂ ਦੇ ਮੁਹੱਲਾ ਵਾਲਮੀਕਿ ਭਾਈਚਾਰੇ ਦੇ ਲੋਕ ਰਾਸ਼ਨ ਨਾ ਮਿਲਣ ਕਾਰਨ ਸੜਕਾਂ 'ਤੇ ਉੱਤਰ ਆਏ ਅਤੇ ਪ੍ਰਸ਼ਾਸਨ ਵਿਰੁੱਧ ਨਾਅਰੇਬਾਜ਼ੀ ਕਰ ਦਿੱਤੀ।

ਵੇਖੋ ਵੀਡੀਓ

ਵਾਲਮੀਕਿ ਭਾਈਚਾਰੇ ਦੇ ਲੋਕਾਂ ਨੇ ਪ੍ਰਸ਼ਾਸਨ 'ਤੇ ਦੋਸ਼ ਲਗਾਇਆ ਕਿ ਉਹ ਸਾਰੇ ਸ਼ਹਿਰ ਦੀ ਸਫ਼ਾਈ ਕਰਦੇ ਹਨ ਪਰ ਇਸ ਦੇ ਬਾਵਜੂਦ ਜ਼ਿਲ੍ਹਾ ਪ੍ਰਸ਼ਾਸਨ ਅਜੇ ਤੱਕ ਉਨ੍ਹਾਂ ਦੇ ਘਰਾਂ ਤੱਕ ਨਹੀਂ ਪੁੱਜਿਆ। ਇਸ ਕਰਕੇ ਉਨ੍ਹਾਂ ਦੇ ਪਰਿਵਾਰ ਭੁੱਖੇ ਰਹਿਣ ਨੂੰ ਮਜਬੂਰ ਹਨ।

ਪ੍ਰਦਰਸ਼ਨ ਕਰ ਰਹੇ ਲੋਕਾਂ ਦਾ ਕਹਿਣਾ ਹੈ ਕਿ ਉਹ ਸਾਰੇ ਸ਼ਹਿਰ ਦੀ ਸਫ਼ਾਈ ਕਰਦੇ ਹਨ। ਪ੍ਰਸ਼ਾਸਨ ਵੱਲੋਂ ਉਨ੍ਹਾਂ ਨੂੰ ਅਜੇ ਤੱਕ ਕਿਸੇ ਪ੍ਰਕਾਰ ਦੀ ਗਲੱਬਜ਼, ਮਾਸਕ ਜਾਂ ਸੈਨੇਟਾਈਜ਼ਰ ਵੀ ਮੁਹੱਈਆ ਨਹੀਂ ਕਰਵਾਇਆ ਗਿਆ।

ਇਹ ਵੀ ਪੜੋ: ਕੋਰੋਨਾ ਵਾਇਰਸ ਨੂੰ ਲੈ ਕੇ ਮੀਡੀਆ ਬੁਲੇਟਿਨ ਜਾਰੀ, ਵੇਖੋ ਹੁਣ ਤੱਕ ਦਾ ਵੇਰਵਾ

ਉਨ੍ਹਾਂ ਕਿਹਾ ਕਿ ਕਰਫਿਊ ਲੱਗਣ ਕਾਰਨ ਘਰਾਂ ਵਿੱਚ ਰਾਸ਼ਨ ਮੁੱਕ ਚੁੱਕਿਆ ਹੈ। ਪ੍ਰਸ਼ਾਸਨ ਵੱਲੋਂ ਸ਼ਹਿਰ ਦੇ ਵੱਖ-ਵੱਖ ਮੁਹੱਲਿਆਂ, ਵਾਰਡਾਂ ਵਿੱਚ ਲੋੜਵੰਦ ਲੋਕਾਂ ਨੂੰ ਰਾਸ਼ਨ ਵੰਡਿਆ ਜਾ ਰਿਹਾ ਹੈ ਪਰ ਉਨ੍ਹਾਂ ਦੇ ਵਾਲਮੀਕਿ ਮੁਹੱਲੇ ਵਿੱਚ ਤਿੰਨ ਸੌ ਦੇ ਕਰੀਬ ਪਰਿਵਾਰ ਰਹਿੰਦੇ ਹਨ, ਜਿਨ੍ਹਾਂ ਤੱਕ ਅਜੇ ਤੱਕ ਪ੍ਰਸ਼ਾਸਨ ਨਹੀਂ ਪਹੁੰਚਿਆ।

ਵਾਰਡ ਦੇ ਐੱਮਸੀ ਨੂੰ ਵੀ ਕਈ ਵਾਰ ਕਿਹਾ ਪਰ ਉਸ ਵੱਲੋਂ ਵੀ ਹੱਥ ਖੜ੍ਹੇ ਕਰ ਦਿੱਤੇ ਗਏ ਹਨ। ਇਸ ਕਰਕੇ ਮਜਬੂਰ ਹੋ ਕੇ ਪ੍ਰਸ਼ਾਸਨ ਖ਼ਿਲਾਫ਼ ਸੜਕਾਂ 'ਤੇ ਉਤਰੇ ਹਨ। ਉਨ੍ਹਾਂ ਕਿਹਾ ਕਿ ਜੇਕਰ ਉਨ੍ਹਾਂ ਨੂੰ ਰਾਸ਼ਨ ਮੁਹੱਈਆ ਨਾ ਕਰਵਾਇਆ ਗਿਆ ਤਾਂ ਉਹ ਸ਼ਹਿਰ ਦੀ ਸਫ਼ਾਈ ਦਾ ਕੰਮ ਠੱਪ ਕਰਕੇ ਸੜਕਾਂ 'ਤੇ ਧਰਨੇ ਦੇਣ ਲਈ ਮਜਬੂਰ ਹੋਣਗੇ।

ETV Bharat Logo

Copyright © 2025 Ushodaya Enterprises Pvt. Ltd., All Rights Reserved.