ETV Bharat / state

ਸਾਂਝਾ ਆਸਰਾ ਵੈਲਫੇਅਰ ਸੁਸਾਇਟੀ ਵੱਲੋਂ ਸਿੱਖਿਆ ਖੇਤਰ 'ਚ ਕੀਤਾ ਅਹਿਮ ਉਪਰਾਲਾ

author img

By

Published : Nov 24, 2019, 3:21 AM IST

ਸਾਂਝਾ ਆਸਰਾ ਵੈਲਫੇਅਰ ਸੁਸਾਇਟੀ ਵੱਲੋਂ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਬਰਨਾਲਾ ਦੇ 20 ਪ੍ਰਾਇਮਰੀ ਸਰਕਾਰੀ ਸਕੂਲਾਂ ਨੂੰ 20 ਐਲਈਡੀ ਦੇਣ ਦਾ ਉਪਰਾਲਾ ਕੀਤਾ।

20 LEDs to public schools

ਬਰਨਾਲਾ: 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਾਂਝਾ ਆਸਰਾ ਵੈਲਫੇਅਰ ਸੁਸਾਇਟੀ ਵੱਲੋਂ ਸਿਹਤ ਸੁਵਿਧਾਵਾਂ ਤੋਂ ਬਾਅਦ ਸਿੱਖਿਆ ਦੇ ਖੇਤਰ ਵਿੱਚ ਵਾਧਾ ਕਰਨ ਦਾ ਉਪਰਾਲਾ ਕੀਤਾ ਜਾ ਰਿਹਾ ਹੈ। ਇਸ ਉਪਰਾਲੇ 'ਚ ਡਿਪਟੀ ਕਮਿਸ਼ਨਰ ਤੇ ਜ਼ਿਲ੍ਹਾ ਸਿੱਖਿਆ ਅਫ਼ਸਰ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ।

ਦੱਸ ਦੇਈਏ ਕਿ ਇਸ ਸੰਸਥਾ ਵੱਲੋਂ ਬਰਨਾਲਾ ਦੇ 20 ਸਰਕਾਰੀ ਪ੍ਰਾਇਮਰੀ ਸਕੂਲਾਂ ਨੂੰ 20 ਐਲਈਡੀ ਦਿਤੀਆਂ ਗਈਆਂ, ਤਾਂ ਕਿ ਇਸ ਰਾਹੀਂ ਸਰਕਾਰੀ ਸਕੂਲ ਦੇ ਬੱਚਿਆਂ ਨੂੰ ਵੀ ਵਧਿਆ ਢੰਗ ਨਾਲ ਸਿੱਖਿਆ ਮਿਲ ਸਕੇ।

ਵੀਡੀਓ

ਇਹ ਵੀ ਪੜ੍ਹੋ:ਜਲੰਧਰ 'ਚ ਵਾਪਰਿਆ ਸੜਕ ਹਾਦਸਾ, ਇੱਕ ਨੌਜਵਾਨ ਦੀ ਮੌਤ

ਇਸ ਮੌਕੇ ਵੈਲਫੇਅਰ ਸੁਸਾਇਟੀ ਦੇ ਪ੍ਰਬੰਧਕ ਨੇ ਕਿਹਾ ਕਿ ਸਮੇਂ ਦੇ ਬਦਲਣ ਨਾਲ ਤਕਨੀਕਾਂ 'ਚ ਵੀ ਬਦਲਾਅ ਆ ਰਿਹਾ ਹੈ। ਇਸੇ ਤਰ੍ਹਾਂ ਦਾ ਬਦਲਾਅ ਬੱਚਿਆਂ ਨੂੰ ਪੜਾਉਣ 'ਚ ਵੀ ਆਇਆ ਹੈ। ਪਹਿਲਾਂ ਬੱਚਿਆਂ ਨੂੰ ਬਲੈਕ ਬੋਰਡ ਰਾਹੀਂ ਪੜਾਇਆ ਜਾਂਦਾ ਸੀ ਹੁਣ ਸਮਾਟ ਕਲਾਸਾਂ ਰਾਹੀ ਸਿੱਖਿਆ ਦਿੱਤੀ ਜਾਂਦੀ ਹੈ।

ਉਨ੍ਹਾਂ ਨੇ ਕਿਹਾ ਕਿ ਸੰਸਥਾ ਨੇ ਇਸ ਨੂੰ ਧਿਆਨ 'ਚ ਰੱਖ ਕੇ ਸੁਸਾਇਟੀ ਵੱਲੋਂ 20 ਸਰਕਾਰੀ ਪ੍ਰਾਇਮਰੀ ਸਕੂਲਾਂ ਚ 20 ਐਲਈਡੀ ਦੇਣ ਦਾ ਉਪਰਾਲਾ ਕੀਤਾ ਹੈ।

ਉਨ੍ਹਾਂ ਨੇ ਕਿਹਾ ਕਿ ਇਹ ਉਪਰਾਲਾ ਕਰਨ ਦਾ ਇਹ ਹੀ ਮਕਸਦ ਹੈ ਕਿ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਨਿੱਜੀ ਸਕੂਲਾਂ ਵਾਂਗੂ ਸਿੱਖਿਆ ਦਿੱਤੀ ਜਾਵੇ। ਉਨ੍ਹਾਂ ਕਿਹਾ ਕਿ ਸਰਕਾਰੀ ਸਕੂਲਾਂ ਵਿੱਚ ਪੜ੍ਹਾਈ ਦੇ ਤਕਨੀਕੀ ਸਾਧਨ ਨਾ ਹੋਣ ਕਾਰਨ ਬੱਚੇ ਪੜ੍ਹਾਈ ਵਿੱਚ ਪਿੱਛੇ ਰਹਿ ਜਾਂਦੇ ਹਨ ਜਿਸ ਕਰਕੇ ਹੁਣ ਕੰਪਿਊਟਰ ਤੇ ਐਲਈਡੀ ਨਾਲ ਪੜ੍ਹਾਈ ਕਰਨ ਨਾਲ ਬੱਚਿਆਂ ਦੀ ਪੜ੍ਹਾਈ ਦਾ ਪੱਧਰ ਹੋਰ ਉੱਚਾ ਹੋ ਸਕੇਗਾ।

ਇਸ ਸਮਾਗਮ ਦੇ ਮੁੱਖ ਮਹਿਮਾਨਾਂ ਨੇ ਕਿਹਾ ਕਿ ਸਾਂਝਾ ਆਸਰਾ ਵੈੱਲਫੇਅਰ ਸੁਸਾਇਟੀ ਦੇ ਵੱਲੋਂ 20 ਸਕੂਲਾਂ ਨੂੰ ਵੀ 20 ਐਲਈਡੀ ਦੇਣ ਦਾ ਅਹਿਮ ਉਪਰਾਲਾ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਹ ਸ਼ਲਾਘਾਯੋਗ ਉਪਰਾਲਾ ਹੈ ਜਿਸ ਨਾਲ ਗ਼ਰੀਬ ਬੱਚਿਆਂ ਦੀ ਪੜ੍ਹਾਈ ਵਿੱਚ ਮਦਦ ਹੋ ਸਕੇਗੀ।

Intro:ਬਰਨਾਲਾ।

ਸਾਂਝਾ ਆਸਰਾ ਵੈਲਫੇਅਰ ਸੁਸਾਇਟੀ ਬਰਨਾਲਾ ਵੱਲੋਂ ਸਿਹਤ ਸੁਵਿਧਾਵਾਂ ਦੇ ਨਾਲ ਨਾਲ ਸਿੱਖਿਆ ਦੇ ਖੇਤਰ ਵਿੱਚ ਵੀ ਯੋਗਦਾਨ ਪਾਉਣ ਦਾ ਉਪਰਾਲਾ ਸ਼ੁਰੂ ਕੀਤਾ ਗਿਆ ਹੈ। ਇਹ ਉਪਰਾਲਾ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕੀਤਾ ਗਿਆ ਹੈ। ਜਿਸਦੇ ਤਹਿਤ ਸੁਸਾਇਟੀ ਵੱਲੋਂ ਬਰਨਾਲਾ ਦੇ 20 ਸਰਕਾਰੀ ਪ੍ਰਾਇਮਰੀ ਸਕੂਲਾਂ ਦੇ ਬੱਚਿਆਂ ਨੂੰ ਪੜ੍ਹਾਈ ਲਈ 20 ਐਲਈਡੀ ਦਾਨ ਕੀਤੀ ਗਈ ਹੈ

Body:ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਸਾਲਾ ਪ੍ਰਕਾਸ਼ ਪੁਰਬ ਦੇ ਸਬੰਧ ਵਿੱਚ ਅੱਜ ਬਰਨਾਲਾ ਦੀ ਸਾਂਝਾ ਆਸਰਾ ਵੈੱਲਫੇਅਰ ਸੁਸਾਇਟੀ ਵੱਲੋਂ ਬਰਨਾਲਾ ਦੇ ਸਰਕਾਰੀ ਸਕੂਲਾਂ ਵਿੱਚ ਵੀ ਐਲਈਡੀ ਦਾਨ ਕਰਨ ਦਾ ਅਹਿਮ ਉਪਰਾਲਾ ਕੀਤਾ ਗਿਆ ਹੈ। ਇਸ ਸਬੰਧੀ ਸੁਸਾਇਟੀ ਵੱਲੋਂ ਇੱਕ ਵਿਸ਼ੇਸ਼ ਪ੍ਰੋਗਰਾਮ ਸਾਂਝਾ ਆਸਰਾ ਦੇ ਦਫ਼ਤਰ ਵਿਖੇ ਕੀਤਾ ਗਿਆ। ਜਿਸ ਵਿੱਚ ਸ਼ਹਿਰ ਦੇ ਲੋਕਾਂ ਅਤੇ ਸਿਵਲ ਪ੍ਰਸ਼ਾਸਨ ਅਧਿਕਾਰੀਆਂ ਨੇ ਭਾਗ ਲਿਆ।
ਇਸ ਮੌਕੇ ਵੈੱਲਫੇਅਰ ਸੁਸਾਇਟੀ ਦੇ ਪ੍ਰਬੰਧਕਾਂ ਨੇ ਦੱਸਿਆ ਕਿ ਅੱਜ ਬਦਲਦੇ ਯੁੱਗ ਵਿੱਚ ਪੜ੍ਹਾਈ ਦਾ ਪੱਧਰ ਬਦਲ ਰਿਹਾ ਹੈ। ਅੱਜ ਦੀ ਪੜ੍ਹਾਈ ਤਕਨੀਕੀ ਪੜ੍ਹਾਈ ਵਿੱਚ ਬਦਲ ਚੁੱਕੀ ਹੈ। ਪਿਛਲੇ ਸਮਿਆਂ ਵਿੱਚ ਬਲੈਕ ਬੋਰਡ ਅਤੇ ਤਖ਼ਤੀ ਹੋਇਆ ਕਰਦੀ ਸੀ, ਜਿਸ 'ਤੇ ਬੱਚੇ ਪੜ੍ਹਦੇ ਸਨ, ਪਰੰਤੂ ਹੁਣ ਪੜ੍ਹਾਈ ਦੇ ਤਰੀਕੇ ਬਦਲ ਚੁੱਕੇ ਹਨ ਅਤੇ ਪੜ੍ਹਾਈ ਪ੍ਰਾਜੈਕਟਰ ਅਤੇ ਆਨਲਾਈਨ ਸ਼ੁਰੂ ਹੋ ਗਈ ਹੈ।
ਇਸੇ ਦੇ ਚੱਲਦੇ ਸੁਸਾਇਟੀ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲਾਂ ਵਿੱਚ 20ਐਲਈਡੀ ਲੈਣ ਦਾ ਫ਼ੈਸਲਾ ਕੀਤਾ ਗਿਆ। ਜਿਸ ਦੇ ਚੱਲਦੇ ਅੱਜ ਬਰਨਾਲਾ ਦੇ 20 ਸਕੂਲਾਂ ਨੂੰ 20 ਐਲਈਡੀ ਦਿੱਤੀਆਂ ਜਾ ਰਹੀਆਂ ਹਨ।

ਉਨ੍ਹਾਂ ਦੱਸਿਆ ਕਿ ਸਾਡਾ ਮਕਸਦ ਇਹ ਹੈ ਕਿ ਸਰਕਾਰੀ ਸਕੂਲਾਂ ਦੇ ਬੱਚਿਆਂ ਨੂੰ ਵਧੀਆ ਪੜ੍ਹਾਈ ਹਾਸਲ ਹੋ ਸਕੇ। ਉਨ੍ਹਾਂ ਕਿਹਾ ਕਿ ਸਰਕਾਰੀ ਸਕੂਲਾਂ ਵਿੱਚ ਪੜ੍ਹਾਈ ਦੇ ਤਕਨੀਕੀ ਸਾਧਨ ਨਾ ਹੋਣ ਕਾਰਨ ਬੱਚੇ ਪੜ੍ਹਾਈ ਵਿੱਚ ਪਿੱਛੇ ਰਹਿ ਜਾਂਦੇ ਹਨ। ਜਿਸ ਕਰਕੇ ਹੁਣ ਕੰਪਿਊਟਰ ਤੇ ਐਲਈਡੀ ਨਾਲ ਪੜ੍ਹਾਈ ਕਰਨ ਨਾਲ ਬੱਚਿਆਂ ਦੀ ਪੜ੍ਹਾਈ ਦਾ ਪੱਧਰ ਹੋਰ ਉੱਚਾ ਹੋ ਸਕੇਗਾ।

Byte.... ਹਰਦੇਵ ਸਿੰਘ ਬਾਜਵਾ ਸੁਸਾਇਟੀ ਪ੍ਰਧਾਨ

Byte... ਯਾਦਵਿੰਦਰ ਸਿੰਘ ਬਿੱਟੂ ਦੀਵਾਨਾ ਸਮਾਜ ਸੇਵੀ
Conclusion:ਇਸ ਸਮਾਗਮ ਵਿੱਚ ਵਿਸ਼ੇਸ਼ ਤੌਰ ਤੇ ਪਹੁੰਚੇ ਡਿਪਟੀ ਕਮਿਸ਼ਨਰ ਤੇ ਜ਼ਿਲ੍ਹਾ ਸਿੱਖਿਆ ਅਫਸਰ ਵੀ ਪਹੁੰਚੇ। ਜਿੰਨਾਂ ਗੱਲਬਾਤ ਕਰਦੇ ਹੋਏ ਦੱਸਿਆ ਕਿ ਅੱਜ ਸਮਾਜ ਦੀ ਸੇਵਾ ਕਰਨ ਵਾਲੇ ਲੋਕਾਂ ਵਲੋਂ ਸਾਂਝਾ ਆਸਰਾ ਵੈੱਲਫੇਅਰ ਸੋਸਾਇਟੀ ਦੇ ਬੈਨਰ ਥੱਲੇ 20 ਸਕੂਲਾਂ ਨੂੰ ਵੀ ਐਲਈਡੀ ਦੇਣ ਦਾ ਅਹਿਮ ਉਪਰਾਲਾ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਹ ਇਕ ਸ਼ਲਾਘਾਯੋਗ ਉਪਰਾਲਾ ਹੈ ਜਿਸ ਨਾਲ ਗ਼ਰੀਬ ਬੱਚਿਆਂ ਦੀ ਪੜ੍ਹਾਈ ਵਿੱਚ ਮਦਦ ਹੋ ਸਕੇਗੀ।

Byte...ਸਰਬਜੀਤ ਸਿੰਘ ਤੂਰ ਜ਼ਿਲ੍ਹਾ ਸਿੱਖਿਆ ਅਧਿਕਾਰੀ

(ਬਰਨਾਲਾ ਤੋਂ ਲਖਵੀਰ ਚੀਮਾ ਈਟੀਵੀ ਭਾਰਤ)
ETV Bharat Logo

Copyright © 2024 Ushodaya Enterprises Pvt. Ltd., All Rights Reserved.