ETV Bharat / state

ਐਸਡੀਐਮ ਨੇ ਸਕੂਲ ਪ੍ਰਬੰਧਕਾਂ ਨੂੰ ਟਰਾਂਸਪੋਰਟ ਹਦਾਇਤਾਂ ਦੀ ਪਾਲਣਾ ਕਰਨ ਦੇ ਨਿਰਦੇਸ਼ - ਵਾਈਐਸ ਸਕੂਲ ਹੰਡਿਆਇਆ ਬੱਸ ਮਾਮਲੇ

ਬਰਨਾਲਾ ਦੇ ਸਕੂਲਾਂ ਵਿੱਚ ਵਿਦਿਆਰਥੀਆਂ ਦੀ ਪੁਖ਼ਤਾ ਸੁਰੱਖਿਆ ਅਤੇ ਪੰਜਾਬ ਸਰਕਾਰ ਦੀਆਂ ਟਰਾਂਸਪੋਰਟ ਸਬੰਧੀ ਹਦਾਇਤਾਂ ਦੀ ਪਾਲਣਾ ਯਕੀਨੀ ਬਣਾਉਣ ਦੇ ਮੱਦੇਨਜ਼ਰ ਡਿਪਟੀ ਕਮਿਸ਼ਨਰ ਬਰਨਾਲਾ ਤੇਜ ਪ੍ਰਤਾਪ ਸਿੰਘ ਫੂਲਕਾ ਦੇ ਨਿਰਦੇਸ਼ਾਂ ਤਹਿਤ ਉਪ ਮੰਡਲ ਮੈਜਿਸਟ੍ਰੇਟ ਵਰਜੀਤ ਵਾਲੀਆ ਵੱਲੋਂ ਇੱਥੇ ਜ਼ਿਲਾ ਸਿੱਖਿਆ ਅਧਿਕਾਰੀਆਂ ਅਤੇ ਸਕੂਲ ਪ੍ਰਬੰਧਕ ਕਮੇਟੀਆਂ ਨਾਲ ਅਹਿਮ ਮੀਟਿੰਗ ਕੀਤੀ ਗਈ।

ਐਸਡੀਐਮ ਨੇ ਸਕੂਲ ਪ੍ਰਬੰਧਕਾਂ ਨੂੰ ਟਰਾਂਸਪੋਰਟ ਹਦਾਇਤਾਂ ਦੀ ਪਾਲਣਾ ਕਰਨ ਦੇ ਨਿਰਦੇਸ਼

author img

By

Published : Mar 5, 2021, 10:20 PM IST

ਬਰਨਾਲਾ: ਜ਼ਿਲ੍ਹੇ ਦੇ ਸਕੂਲਾਂ ਵਿੱਚ ਵਿਦਿਆਰਥੀਆਂ ਦੀ ਪੁਖਤਾ ਸੁਰੱਖਿਆ ਅਤੇ ਪੰਜਾਬ ਸਰਕਾਰ ਦੀਆਂ ਟਰਾਂਸਪੋਰਟ ਸਬੰਧੀ ਹਦਾਇਤਾਂ ਦੀ ਪਾਲਣਾ ਯਕੀਨੀ ਬਣਾਉਣ ਦੇ ਮੱਦੇਨਜ਼ਰ ਡਿਪਟੀ ਕਮਿਸ਼ਨਰ ਬਰਨਾਲਾ ਤੇਜ ਪ੍ਰਤਾਪ ਸਿੰਘ ਫੂਲਕਾ ਦੇ ਨਿਰਦੇਸ਼ਾਂ ਤਹਿਤ ਉਪ ਮੰਡਲ ਮੈਜਿਸਟ੍ਰੇਟ ਵਰਜੀਤ ਵਾਲੀਆ ਵੱਲੋਂ ਇੱਥੇ ਜ਼ਿਲ੍ਹਾ ਸਿੱਖਿਆ ਅਧਿਕਾਰੀਆਂ ਅਤੇ ਸਕੂਲ ਪ੍ਰਬੰਧਕ ਕਮੇਟੀਆਂ ਨਾਲ ਅਹਿਮ ਮੀਟਿੰਗ ਕੀਤੀ ਗਈ। ਇਸ ਮੌਕੇ ਐਸਡੀਐਮ ਨੇ ਕਿਹਾ ਕਿ ਸਕੂਲੀ ਵਿਦਿਆਰਥੀਆਂ ਦੀ ਸੁਰੱਖਿਆ ਸਾਡਾ ਪਹਿਲਾ ਫਰਜ਼ ਹੈ ਅਤੇ ਇਸ ਮਾਮਲੇ ਵਿੱਚ ਕੋਈ ਕੋਤਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।

ਉਨਾਂ ਜਿੱਥੇ ਜ਼ਿਲ੍ਹਾ ਸਿੱਖਿਆ ਅਧਿਕਾਰੀ ਨੂੰ ਵਾਈਐਸ ਸਕੂਲ ਹੰਡਿਆਇਆ ਬੱਸ ਮਾਮਲੇ ਦੀ ਜਾਂਚ ਕਰ ਕੇ ਰਿਪੋਰਟ ਦੇਣ ਦੇ ਆਦੇਸ਼ ਦਿੱਤੇ। ਉਥੇ ਪ੍ਰਾਈਵੇਟ ਸਕੂਲਾਂ ਦੇ ਪ੍ਰਬੰਧਕਾਂ ਨੂੰ ਅਜਿਹਾ ਭਵਿੱਖ ਵਿੱਚ ਨਾ ਵਾਪਰਨ ਦੇਣ ਲਈ ਸਖ਼ਤ ਤਾੜਨਾ ਕੀਤੀ। ਉਨਾਂ ਨਿਰਦੇਸ਼ ਦਿੱਤੇ ਕਿ ਪੰਜਾਬ ਸਰਕਾਰ ਵੱਲੋਂ ਸਕੂਲੀ ਟਰਾਂਸਪੋਰਟ ਸਬੰਧੀ ਜਾਰੀ ਕੀਤੀਆਂ ਹਦਾਇਤਾਂ ਦੀ ਪਾਲਣਾ ਯਕੀਨੀ ਬਣਾਈ ਜਾਵੇ। ਇਸ ਦੇ ਨਾਲ ਹੀ ਉਨਾਂ ਆਖਿਆ ਕਿ ਸਕੂਲ ਪ੍ਰਬੰਧਕਾਂ ਵੱਲੋਂ ਟਰਾਂਸਪੋਰਟ ਇੰਚਾਰਜ ਸਕੂਲੀ ਬੱਸਾਂ, ਡਰਾਈਵਰਾਂ, ਵਿਦਿਆਰਥੀਆਂ ਤੇ ਹੋਰ ਅਮਲੇ ਦਾ ਪੂਰਾ ਰਿਕਾਰਡ ਰੱਖਣਾ ਯਕੀਨੀ ਬਣਾਵੇ ਅਤੇ ਸਕੂਲੀ ਬੱਸਾਂ ਦੀ ਅਚਨਚੇਤ ਚੈਕਿੰਗ ਸਮੇਂ ਸਮੇਂ ’ਤੇ ਕੀਤੀ ਜਾਵੇ।

ਇਹ ਵੀ ਪੜ੍ਹੋ: ਕੋਵਿਡ-19 ਮਹਾਂਮਾਰੀ ਦੇ ਪਸਾਰ ਨੂੰ ਰੋਕਣ ਸਬੰਧੀ ਰੋਕਾਂ ਜਾਰੀ ਰਹਿਣਗੀਆਂ: ਕੈਪਟਨ

ਇਸ ਸਬੰਧੀ ਜ਼ਿਲਾ ਸਿੱਖਿਆ ਅਫ਼ਸਰ (ਸੈਕੰਡਰੀ) ਸਰਬਜੀਤ ਸਿੰਘ ਤੂਰ ਨੇ ਦੱਸਿਆ ਕਿ ਵਾਈ ਐਸ ਸਕੂਲ ਮਾਮਲੇ ਦੀ ਜਾਂਚ ਲਈ ਪੜਤਾਲੀਆ ਅਫ਼ਸਰ ਲਗਾ ਦਿੱਤਾ ਗਿਆ ਹੈ ਅਤੇ ਛੇਤੀ ਹੀ ਜਾਂਚ ਕਰ ਕੇ ਰਿਪੋਰਟ ਉਚ ਅਧਿਕਾਰੀਆਂ ਨੂੰ ਸੌਂਪ ਦਿੱਤੀ ਜਾਵੇਗੀ। ਇਸ ਮੌਕੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀਮੈਂਟਰੀ) ਮੈਡਮ ਵਸੁੰਧਰਾ ਕਪਿਲਾ, ਜ਼ਿਲਾ ਸਿੱਖਿਆ ਅਫਸਰ ਦਫ਼ਤਰ (ਸੈਕੰਡਰੀ) ਤੋਂ ਲਾਅ ਅਫ਼ਸਰ ਮਨਪਾਲ ਸਿੰਘ, ਜ਼ਿਲਾ ਬਾਲ ਸੁਰੱਖਿਆ ਅਫਸਰ ਅਭਿਸ਼ੇਕ ਸਿੰਗਲਾ ਤੇ ਵੱਖ ਵੱਖ ਪ੍ਰਾਈਵੇਟ ਸਕੂਲਾਂ ਦੇ ਪ੍ਰਬੰਧਕ ਹਾਜ਼ਰ ਸਨ।

ETV Bharat Logo

Copyright © 2025 Ushodaya Enterprises Pvt. Ltd., All Rights Reserved.