ETV Bharat / state

SGPC ਦੇ ਮੈਨੇਜਰ ਨੇ ਬੀਬੀ ਜਾਗੀਰ ਕੌਰ ਨੂੰ ਭੇਜਿਆ ਕਾਨੂੰਨੀ ਨੋਟਿਸ, ਦਿੱਤੀ ਇਹ ਚਿਤਾਵਨੀ

author img

By

Published : Nov 26, 2022, 7:54 AM IST

Updated : Nov 26, 2022, 8:23 AM IST

ਅੰਤ੍ਰਿੰਗ ਕਮੇਟੀ ਮੈਂਬਰ ਪਰਮਜੀਤ ਸਿੰਘ ਖਾਲਸਾ ਤੇ ਐਡਵੋਕੇਟ ਸਤਨਾਮ ਸਿੰਘ ਰਾਹੀ ਨੇ ਬੀਬੀ ਜਗੀਰ ਕੌਰ ਉੱਤੇ ਬੌਖਲਾਹਟ ਵਿੱਚ ਆ ਕੇ ਐਸਜੀਪੀਸੀ, ਅਕਾਲੀ ਦੀ ਬਦਨਾਮੀ ਕਰਨ ਦੇ ਦੋਸ਼ ਲਗਾਏ ਹਨ‌। ਐਸਜੀਪੀਸੀ ਦੇ ਮੈਨੇਜਰ ਸੁਰਜੀਤ ਸਿੰਘ ਵਲੋਂ ਕਾਨੂੰਨੀ ਨੋਟਿਸ ਭੇਜਿਆ ਗਿਆ ਹੈ ਕਿ ਜਾਂ ਤਾਂ ਉਹ ਲਾਏ ਝੂਠੇ ਦੋਸ਼ਾਂ ਦੀ ਮੁਆਫੀ ਮੰਗਣ, ਨਹੀਂ ਤਾਂ ਉਨ੍ਹਾਂ ਉੱਤੇ ਮਾਣਹਾਨੀ ਦਾ ਕੇਸ ਦਰਜ ਕਰਵਾਇਆ ਜਾਵੇਗਾ।

SGPC manager sent a legal notice to Bibi Jagir Kaur, bibi jagir kaur, ਬੀਬੀ ਜਾਗੀਰ ਕੌਰ
ਬੀਬੀ ਜਾਗੀਰ ਕੌਰ

ਬਰਨਾਲਾ: ਬੀਬੀ ਜਗੀਰ ਕੌਰ ਨੂੰ ਬਰਨਾਲਾ ਗੁਰਦੁਆਰਾ ਬਾਬਾ ਗਾਂਧਾ ਸਿੰਘ ਦੇ ਐਸਜੀਪੀਸੀ ਦੇ ਮੈਨੇਜਰ ਸੁਰਜੀਤ ਸਿੰਘ ਵਲੋਂ ਕਾਨੂੰਨੀ ਨੋਟਿਸ ਭੇਜਿਆ ਗਿਆ ਹੈ। ਬੀਬੀ ਜਗੀਰ ਕੌਰ ਵਲੋਂ ਇੱਕ ਨਿੱਜੀ ਚੈਨਲ 'ਤੇ ਇੰਟਰਵਿਊ ਦੌਰਾਨ ਐਸਜੀਪੀਸੀ ਦੇ ਮੈਨੇਜਰ ਸੁਰਜੀਤ ਸਿੰਘ ਉਪਰ ਲਗਾਏ ਗਏ ਸਨ। ਮੈਨੈਜਰ ਨੇ ਕਾਨੂੰਨੀ ਨੋਟਿਸ ਭੇਜ ਕੇ ਬੀਬੀ ਜਗੀਰ ਕੌਰ ਨੂੰ ਜਨਤਕ ਮੁਆਫੀ ਮੰਗਣ ਲਈ ਕਿਹਾ ਹੈ ਅਤੇ ਮੁਆਫੀ ਨਾ ਮੰਗਣ ਉੱਤੇ ਮਾਣਹਾਨੀ ਕੇਸ ਕਰਨ ਦੀ ਚੇਤਾਵਨੀ ਦਿੱਤੀ ਹੈ।

"ਬੀਬੀ ਜਾਗੀਰ ਕੌਰ ਮੁਆਫੀ ਮੰਗਣ": ਇਸ ਮੌਕੇ ਗੱਲਬਾਤ ਕਰਦਿਆਂ ਮੈਨੇਜਰ ਸੁਰਜੀਤ ਸਿੰਘ ਨੇ ਕਿਹਾ ਕਿ ਬੀਬੀ ਜਗੀਰ ਕੌਰ ਦੇ ਬਿਆਨ ਨਾਲ ਉਨ੍ਹਾਂ ਦੀ ਸਾਖ ਨੂੰ ਨੁਕਸਾਨ ਪੁੱਜਿਆ ਹੈ। ਇਸ ਕਰਕੇ ਉਨ੍ਹਾਂ ਨੇ ਇਹ ਨੋਟਿਸ ਬੀਬੀ ਜਗੀਰ ਕੌਰ ਨੂੰ ਭੇਜਿਆ ਹੈ। ਉਨ੍ਹਾਂ ਕਿਹਾ ਕਿ ਜੇਕਰ ਬੀਬੀ ਜਗੀਰ ਕੌਰ ਨੇ ਮੁਆਫ਼ੀ ਨਾ ਮੰਗੀ, ਤਾਂ ਉਹ ਮਾਣਹਾਨੀ ਦਾ ਕੇਸ ਦਾਇਰ ਕਰਨਗੇ। ਉਨ੍ਹਾਂ ਕਿਹਾ ਕਿ ਉਨ੍ਹਾਂ ਉਪਰ ਜੋ ਇਲਜ਼ਾਮ ਲਗਾਏ ਗਏ ਹਨ, ਉਸ ਦੀ ਬਾਕਾਇਦਾ ਐਸਜੀਪੀਸੀ ਵਲੋਂ ਜਾਂਚ ਕਰਵਾਈ ਗਈ, ਜਿਸ ਵਿੱਚ ਉਹ ਬਰੀ ਹੋਏ ਹਨ। ਉਨ੍ਹਾਂ ਉਪਰ ਲੱਗੇ ਸਾਰੇ ਇਲਜ਼ਾਮ ਝੂਠੇ ਸਾਬਿਤ ਹੋਏ ਹਨ।

SGPC ਦੇ ਮੈਨੇਜਰ ਨੇ ਬੀਬੀ ਜਾਗੀਰ ਕੌਰ ਨੂੰ ਭੇਜਿਆ ਕਾਨੂੰਨੀ ਨੋਟਿਸ, ਦਿੱਤੀ ਇਹ ਚਿਤਾਵਨੀ

"ਬੀਬੀ ਨੂੰ ਵੋਟ ਪਾਉਣ ਤੋਂ ਮਨਾ ਕੀਤਾ ਸੀ, ਇਸ ਲਈ ਨਾਰਾਜ਼": ਉਥੇ ਐਸਜੀਪੀਸੀ ਦੇ ਅੰਤ੍ਰਿੰਗ ਕਮੇਟੀ ਮੈਂਬਰ ਪਰਮਜੀਤ ਸਿੰਘ ਖਾਲਸਾ ਨੇ ਕਿਹਾ ਕਿ ਬੀਤੇ ਦਿਨੀਂ ਐਸਜੀਪੀਸੀ ਦੇ ਪ੍ਰਧਾਨ ਦੀ ਚੋਣ ਹੋਈ ਸੀ। ਇਸ ਲਈ ਬੀਬੀ ਜਗੀਰ ਕੌਰ ਵਲੋਂ ਉਹਨਾਂ ਨੂੰ ਫੋਨ ਉੱਤੇ ਸੰਪਰਕ ਕਰਕੇ ਵੋਟ ਪਾਉਣ ਦੀ ਗੱਲ ਆਖੀ ਕਹੀ ਗਈ ਸੀ। ਪਰ, ਉਨ੍ਹਾਂ ਨੇ ਸ਼੍ਰੋਮਣੀ ਅਕਾਲੀ ਦਲ ਪਾਰਟੀ ਦੇ ਉਮੀਦਵਾਰ ਦਾ ਸਾਥ ਦੇਣ ਦੀ ਗੱਲ ਕਹਿ ਦਿੱਤੀ ਸੀ। ਉਨ੍ਹਾਂ ਕਿਹਾ ਕਿ ਇਸ ਗੱਲ ਤੋਂ ਬੀਬੀ ਜਗੀਰ ਕੌਰ ਉਨ੍ਹਾਂ ਨਾਲ ਨਰਾਜ਼ ਹੋ ਗਏ ਅਤੇ ਇਸੇ ਕਾਰਨ ਹੀ ਉਨ੍ਹਾਂ ਨੇ ਬੌਖਲਾਹਟ ਵਿੱਚ ਆ ਕੇ ਐਸਜੀਪੀਸੀ ਦੇ ਮੁਲਾਜ਼ਮ ਉਪਰ ਝੂਠੇ ਦੋਸ਼ ਲਗਾ ਰਹੇ ਹਨ। ਉਨ੍ਹਾਂ ਕਿਹਾ ਕਿ ਜਿਸ ਮੈਨੇਜਰ ਉਪਰ ਬੀਬੀ ਜਗੀਰ ਕੌਰ ਦੋਸ਼ ਲਗਾ ਰਹੇ ਹਨ ਕਿ ਉਸ ਮੈਨੇਜਰ ਦੀ ਬਹਾਲੀ ਐਸਜੀਪੀਸੀ ਪ੍ਰਧਾਨ ਦੀ ਚੋਣ ਤੋਂ ਪਹਿਲਾਂ ਹੀ ਹੋ ਗਈ ਸੀ। ਉਨ੍ਹਾਂ ਕਿਹਾ ਕਿ ਅਜਿਹੇ ਦੋਸ਼ ਲਗਾ ਕੇ ਬੀਬੀ ਜਗੀਰ ਕੌਰ ਗੰਦੀ ਰਾਜਨੀਤੀ ਕਰ ਰਹੇ ਅਤੇ ਐਸਜੀਪੀਸੀ ਤੇ ਅਕਾਲੀ ਦਲ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।

ਇਹ ਹੈ ਸਾਰਾ ਮਾਮਲਾ: ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਭਦੌੜ ਦੇ ਇੰਚਾਰਜ ਐਡਵੋਕੇਟ ਸਤਨਾਮ ਸਿੰਘ ਰਾਹੀ ਨੇ ਕਿਹਾ ਕਿ ਬੀਤੇ ਦਿਨੀਂ ਐਸਜੀਪੀਸੀ ਦੇ ਪ੍ਰਧਾਨ ਦੀ ਚੋਣ ਕਾਰਨ ਤੋਂ ਬਾਅਦ ਬੀਬੀ ਜਗੀਰ ਕੌਰ ਨੇ ਇੱਕ ਨਿੱਜੀ ਚੈਨਲ ਉਪਰ ਐਸਜੀਪੀਸੀ ਮੈਂਬਰ ਅਤੇ ਇੱਕ ਐਸਜੀਪੀਸੀ ਮੈਨੇਜਰ ਨੂੰ ਬਦਨਾਮ ਕਰਨ ਦੀ ਵੀਡਿਓ ਵਾਇਰਲ ਕੀਤੀ ਹੈ। ਇਸ ਵੀਡੀਓ ਵਿੱਚ ਬੀਬੀ ਜਗੀਰ ਕੌਰ ਬਰਨਾਲਾ ਦੇ ਗੁਰਦੁਆਰਾ ਬਾਬਾ ਗਾਂਧਾ ਸਿੰਘ ਦੇ ਮੈਨੇਜਰ ਸੁਰਜੀਤ ਸਿੰਘ ਉਪਰ 40-45 ਲੱਖ ਰੁਪਏ ਦਾ ਘਪਲਾ ਕਰਨ ਦਾ ਦੋਸ਼ ਲਾਇਆ ਗਿਆ ਸੀ। ਇਸ ਤੋਂ ਇਲਾਵਾ ਇਸ ਘਪਲੇ ਨੂੰ ਖ਼ਤਮ ਕਰਵਾਉਣ ਬਦਲੇ ਐਸਜੀਪੀਸੀ ਮੈਂਬਰ ਪਰਮਜੀਤ ਸਿੰਘ ਖਾਲਸਾ ਦੀ ਵੋਟ ਹਰਜਿੰਦਰ ਸਿੰਘ ਧਾਮੀ ਨੂੰ ਪਾਉਣ ਦੇ ਦੋਸ਼ ਲਗਾਏ ਗਏ ਹਨ। ਉਨ੍ਹਾਂ ਕਿਹਾ ਕਿ ਮੈਨੇਜਰ ਸੁਰਜੀਤ ਸਿੰਘ ਨੂੰ ਫਰਵਰੀ 2021 ਵਿੱਚ ਸਸਪੈਂਡ ਕੀਤਾ ਗਿਆ ਸੀ, ਜਦਕਿ ਨਵੰਬਰ 2021 ਵਿੱਚ ਬਹਾਲ ਕਰ ਦਿੱਤਾ ਗਿਆ ਸੀ।

ਇਹ ਸਾਰਾ ਵਾਕਿਆ ਬੀਬੀ ਜਗੀਰ ਕੌਰ ਦੀ ਪ੍ਰਧਾਨਗੀ ਵਾਲਾ ਕਾਰਜਕਾਲ ਹੀ ਸੀ ਜਿਸ ਕਰਕੇ ਬੀਬੀ ਜਗੀਰ ਕੌਰ ਵਲੋਂ ਲਗਾਏ ਦੋਸ਼ ਬੇਬੁਨਿਆਦ ਬਣਦੇ ਹਨ। ਉਨ੍ਹਾਂ ਕਿਹਾ ਕਿ ਬੀਬੀ ਜਗੀਰ ਕੌਰ ਵਲੋਂ ਮੈਨੇਜਰ ਸੁਰਜੀਤ ਸਿੰਘ ਨੂੰ ਡਿਸਮਿਸ ਕੀਤੇ ਜਾਣ ਦਾ ਵੀ ਝੂਠ ਬੋਲਿਆ ਹੈ, ਜਦਕਿ ਮੈਨੇਜਰ ਸੁਰਜੀਤ ਸਿੰਘ ਸਸਪੈਂਡ ਕੀਤੇ ਹੋਏ ਸਨ। ਐਸਜੀਪੀਸੀ ਵਲੋਂ ਇਸ ਮਾਮੂਲੀ ਜਾਂਚ ਤੋਂ ਬਾਅਦ ਮੈਨੇਜਰ ਸੁਰਜੀਤ ਸਿੰਘ ਉਪਰ ਦੋਸ਼ ਸਹੀ ਨਹੀਂ ਪਾਏ ਗਏ। ਉਨ੍ਹਾਂ ਕਿਹਾ ਕਿ ਬੀਬੀ ਜਗੀਰ ਕੌਰ ਦੇ ਬਿਆਨ ਉੱਤੇ ਵਾਇਰਲ ਵੀਡੀਓ ਨਾਲ ਮੈਨੇਜਰ ਸੁਰਜੀਤ ਸਿੰਘ ਤੇ ਐਸਜੀਪੀਸੀ ਮੈਂਬਰ ਪਰਮਜੀਤ ਸਿੰਘ ਖਾਲਸਾ ਦੀ ਸਾਖ ਨੂੰ ਨੁਕਸਾਨ ਪਹੁੰਚਿਆ ਹੈ। ਇਸ ਕਰਕੇ ਅੱਜ ਬੀਬੀ ਜਗੀਰ ਕੌਰ ਤੇ ਸਬੰਧਤ ਨਿੱਜੀ ਚੈਨਲ ਨੂੰ ਕਾਨੂੰਨੀ ਨੋਟਿਸ ਭੇਜਿਆ ਗਿਆ ਹੈ। ਜੇਕਰ ਬੀਬੀ ਜਗੀਰ ਕੌਰ ਮਾਫੀ ਨਹੀਂ ਮੰਗਦੇ ਤਾਂ ਉਹ ਬੀਬੀ ਜਗੀਰ ਕੌਰ ਵਿਰੁੱਧ ਮਾਣਹਾਨੀ ਦਾ ਕੇਸ ਕਰਨ ਲਈ ਮਜਬੂਰ ਹੋਣਗੇ।

ਇਹ ਵੀ ਪੜ੍ਹੋ: ਵਿੱਤ ਮੰਤਰੀ ਹਰਪਾਲ ਚੀਮਾ ਨੇ ਕੇਂਦਰੀ ਬਜਟ ਨਾਲ ਸਬੰਧਤ ਸੂਬੇ ਦੇ ਮੁੱਦਿਆਂ ਬਾਰੇ ਜ਼ੋਰਦਾਰ ਢੰਗ ਨਾਲ ਉਠਾਈ ਆਵਾਜ਼

Last Updated : Nov 26, 2022, 8:23 AM IST
ETV Bharat Logo

Copyright © 2024 Ushodaya Enterprises Pvt. Ltd., All Rights Reserved.