ਬਰਨਾਲਾ: ਜ਼ਿਲ੍ਹਾ ਬਰਨਾਲਾ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਲੜਾਈ ਲਈ ਸ਼ੈਲਰ ਐਸੋਸੀਏਸ਼ਨ ਇਕੱਠੀ ਹੋਈ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਸੰਘਰਸ਼ ਦੀ ਤਿਆਰੀ ਕੀਤੀ ਜਾ ਰਹੀ ਹੈ। ਇਸਨੂੰ ਲੈ ਕੇ ਸ਼ੈਲਰ ਐਸੋਸੀਏਸ਼ਨ ਦੇ ਪੰਜਾਬ ਪ੍ਰਧਾਨ ਤਰਸੇਮ ਸੈਣੀ ਵੱਲੋਂ ਬਰਨਾਲਾ ਦੇ ਸ਼ੈਲਰ ਐਸੋਸੀਏਸ਼ਨ ਮੈਂਬਰਾਂ ਨਾਲ ਖਾਸ ਬੈਠਕ ਕੀਤੀ ਅਤੇ 16 ਸਤੰਬਰ ਨੂੰ ਪੰਜਾਬ ਪੱਧਰੀ ਮੀਟਿੰਗ ਦੀ ਤਿਆਰੀ ਕੀਤੀ ਹੈ।
ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ਼ੈਲਰ ਐਸੋਸੀਏਸ਼ਨ ਦੇ ਪੰਜਾਬ ਪ੍ਰਧਾਨ ਤਰਸੇਮ ਸੈਣੀ ਨੇ ਕਿਹਾ ਕਿ ਪੰਜਾਬ ਦੀ ਨਵੀਂ ਬਣੀ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਰਿਸ਼ਵਤਖੋਰੀ ਨੂੰ ਖਤਮ ਕਰਨ ਲਈ ਉਪਰਾਲੇ ਕੀਤੇ ਜਾ ਰਹੇ ਹਨ। ਪਰ ਮੁਲਾਜ਼ਮਾਂ ਅਤੇ ਹੇਠਲੇ ਪੱਧਰ 'ਤੇ ਤਾਇਨਾਤ ਅਧਿਕਾਰੀ ਰਿਸ਼ਵਤਖੋਰੀ ਨੂੰ ਖਤਮ ਨਹੀਂ ਕਰਨਾ ਚਾਹੁੰਦੇ।
ਉਨ੍ਹਾਂ ਕਿਹਾ ਕਿ ਸ਼ੈਲਰ ਸਨਅਤ ਨੂੰ ਆ ਰਹੀਆਂ ਸਮੱਸਿਆਵਾਂ ਦੇ ਸੁਝਾਵਾਂ ਅਤੇ ਹੱਲ ਲਈ 16 ਸਤੰਬਰ ਨੂੰ ਬਰਨਾਲਾ ਵਿਖੇ ਸੂਬਾ ਪੱਧਰੀ ਮੀਟਿੰਗ ਕੀਤੀ ਜਾ ਰਹੀ ਹੈ। ਜਿਸ 'ਚ ਸ਼ੈਲਰ ਉਦਯੋਗ ਨਾਲ ਜੁੜੇ ਲੋਕ ਹਿੱਸਾ ਲੈਣਗੇ। ਇਸਦੇ ਨਾਲ ਹੀ ਉਹਨਾਂ ਹੇਠਲੇ ਪੱਧਰ 'ਤੇ ਰਿਸ਼ਵਤਖੋਰੀ ਦੇ ਖਾਤਮੇ ਲਈ ਪੰਜਾਬ ਸਰਕਾਰ ਨੂੰ ਇਸ ਮਾਮਲੇ 'ਚ ਸਖਤ ਕਦਮ ਚੁੱਕਣ ਦੀ ਮੰਗ ਕੀਤੀ।
ਇਹ ਵੀ ਪੜ੍ਹੋ: ਕੌਮੀ ਤਮਗਾ ਜੇਤੂ ਪੰਜਾਬੀ ਖਿਡਾਰੀਆਂ ਲਈ ਓਲੰਪੀਅਨ ਬਲਬੀਰ ਸਿੰਘ ਸੀਨੀਅਰ ਵਜ਼ੀਫ਼ਾ ਸਕੀਮ ਸ਼ੁਰੂ