ਬਰਨਾਲਾ: ਪੰਜਾਬ ਵਿੱਚ ਚੌਲ ਮਿੱਲ ਮਾਲਕਾਂ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਹੜਤਾਲ ਜਾਰੀ ਹੈ। ਇਸ ਸਬੰਧ ਵਿੱਚ ਅੱਜ ਜ਼ਿਲ੍ਹਾ ਬਰਨਾਲਾ ਸ਼ੈਲਰ ਆਰਗੇਨਾਈਜ਼ੇਸ਼ਨ (Barnala Cellar Organization) ਦੇ ਮਾਲਕਾਂ ਨੇ ਆਪਣੇ ਸੈਲਰਾਂ ਬੰਦ ਕਰਕੇ ਰੋਸ ਵਜੋਂ ਜ਼ਿਲ੍ਹਾ ਬਰਨਾਲਾ ਪ੍ਰਸ਼ਾਸਨ ਨੂੰ ਸੈਲਰਾਂ ਦੀਆਂ ਚਾਬੀਆਂ ਸੌਂਪ ਦਿੱਤੀਆਂ। ਰਾਈਸ ਮਿੱਲ ਮਾਲਕ ਪੰਜਾਬ ਸਰਕਾਰ ਤੋਂ ਚੌਲ ਮਿੱਲਰਾਂ ਦੀਆਂ ਜਾਇਜ਼ ਮੰਗਾਂ ਨੂੰ ਪੂਰਾ ਕਰਨ ਦੀ ਮੰਗ ਕਰ ਰਹੇ ਹਨ ।
ਝੋਨੇ ਦੇ ਸੀਜ਼ਨ ਦੌਰਾਨ ਪੰਜਾਬ ਦੀਆਂ ਰਾਈਸ ਮਿੱਲਾਂ (Rice Mills of Punjab) ਨੂੰ ਦਰਪੇਸ਼ ਪੁਰਾਣੀਆਂ ਮੁਸ਼ਕਲਾਂ ਨੂੰ ਲੈ ਕੇ ਪੰਜਾਬ ਭਰ ਵਿੱਚ ਹੜਤਾਲ ਚੱਲ ਰਹੀ ਹੈ ਅਤੇ ਇਸ ਹੜਤਾਲ ਦਾ ਹਰ ਗੁਜ਼ਰਦੇ ਦਿਨ ਦੇ ਨਾਲ ਹੋਰ ਰੋਹ ਵੱਧਦਾ ਨਜ਼ਰ ਆ ਰਿਹਾ ਹੈ। ਅੱਜ ਜ਼ਿਲ੍ਹਾ ਬਰਨਾਲਾ ਦੇ ਰਾਈਸ ਮਿੱਲਰਾਂ ਅਤੇ ਜਥੇਬੰਦੀ ਵੱਲੋਂ ਸਮੂਹ ਚੌਲ ਮਿੱਲਾਂ ਦੇ ਮਾਲਕਾਂ ਨੇ ਆਪਣੀਆਂ ਚੌਲ ਮਿੱਲਾਂ ਨੂੰ ਤਾਲੇ ਲਗਾ ਕੇ ਮਿੱਲਾਂ ਦੀਆਂ ਚਾਬੀਆਂ ਜ਼ਿਲ੍ਹਾ ਪ੍ਰਸ਼ਾਸਨ ਨੂੰ ਸੌਂਪ ਦਿੱਤੀਆਂ ਗਈਆਂ।
ਝੋਨੇ ਦੀ ਘਟੀਆ ਕੁਆਲਿਟੀ: ਚਾਬੀਆਂ ਸੌਂਪਣ ਤੋਂ ਬਾਅਦ ਸ਼ੈਲਰ ਮਾਲਕਾਂ ਨੇ ਰੋਸ ਪ੍ਰਗਟ ਕਰਦਿਆਂ ਕਿਹਾ ਕਿ ਕੇਂਦਰ ਅਤੇ ਪੰਜਾਬ ਸਰਕਾਰ ਉਹਨਾਂ ਦੀਆਂ ਮੰਗਾਂ ਨਹੀਂ ਮੰਨ ਰਹੀ। ਜਿਸ ਕਰਕੇ ਉਹ ਤੰਗ ਆ ਕੇ ਹੜਤਾਲ ਉੱਤੇ ਜਾਣ ਲਈ ਮਜਬੂਰ ਹਨ। ਉਹਨਾਂ ਨੇ ਝੋਨੇ ਸੀਜ਼ਨ (Paddy season) ਦਾ ਮਾਲ ਸ਼ੈਲਰਾਂ ਵਿੱਚ ਲਾਉਣ ਤੋਂ ਮਨਾ ਕਰ ਦਿੱਤਾ ਹੈ। ਉਹਨਾਂ ਕਿਹਾ ਕਿ ਸ਼ੈਲਰਾਂ ਵਿੱਚ ਝੋਨੇ ਦੀ ਘਟੀਆ ਕੁਆਲਿਟੀ ਦਾ ਜ਼ਿੰਮਾ ਸ਼ੈਲਰ ਮਾਲਕਾਂ ਸਿਰ ਪਾ ਦਿੱਤਾ ਜਾ ਰਿਹਾ ਹੈ। ਜਦਕਿ ਇਸ ਵਿੱਚ ਉਨ੍ਹਾਂ ਦਾ ਕੋਈ ਰੋਲ ਹੀ ਨਹੀਂ। ਉਹ ਸਿਰਫ ਜੀਰੀ ਵਿੱਚੋਂ ਝੋਨਾ ਕੱਢ ਕੇ ਸਰਕਾਰ ਹਵਾਲੇ ਕਰਦੇ ਹਨ। ਮੰਡੀਆਂ ਵਿੱਚੋਂ ਵੱਧ ਨਮੀ ਵਾਲੇ ਆ ਰਹੇ ਝੋਨੇ ਕਾਰਨ ਜੋ ਨੁਕਸਾਨ ਹੋ ਰਿਹਾ ਹੈ ਉਹ ਮਿੱਲਰਾਂ ਦੇ ਸਿਰ ਪਾਇਆ ਜਾ ਰਿਹਾ ਹੈ। ਜਿਸ ਕਰਕੇ ਉਹਨਾਂ ਨੇ ਸ਼ੈਲਰਾਂ ਵਿੱਚ ਝੋਨਾ ਲਗਾਉਣ ਤੋਂ ਜਵਾਬ ਦਿੱਤਾ ਹੈ।
- SYL Controversy: ਹਰਿਆਣਾ ਦੇ ਮੁੱਖ ਮੰਤਰੀ ਨੇ ਸੀਐਮ ਮਾਨ ਨੂੰ ਲਿਖਿਆ ਪੱਤਰ, ਕਿਹਾ- SYL ਨਹਿਰ ਦੇ ਨਿਰਮਾਣ ਨਾਲ ਜੁੜੇ ਹਰ ਮੁੱਦੇ 'ਤੇ ਚਰਚਾ ਲਈ ਹਾਂ ਤਿਆਰ
- Meeting of Jathedar of five Takhats : ਬੀਚ ਤੇ ਸਮੁੰਦਰ ਕੰਢੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਦਾ ਪ੍ਰਕਾਸ਼ ਕਰਨ 'ਤੇ ਲਗਾਈ ਰੋਕ, ਸਮਲਿੰਗੀ ਵਿਆਹ ਦੇ ਮਾਮਲੇ 'ਚ ਕੀਤਾ ਵੱਡਾ ਫੈਸਲਾ, ਪੰਜ ਜਥੇਦਾਰਾਂ ਦੀ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਅਹਿਮ ਮੀਟਿੰਗ
- Manpreet Badal got interim bail: ਸਾਬਕਾ ਖ਼ਜ਼ਾਨਾ ਮੰਤਰੀ ਮਨਪ੍ਰੀਤ ਬਾਦਲ ਨੂੰ ਮਿਲੀ ਅਗਾਊਂ ਜ਼ਮਾਨਤ, ਗ੍ਰਿਫ਼ਤਾਰੀ ਦੇ ਡਰ ਤੋਂ ਚੱਲ ਰਹੇ ਨੇ ਫਰਾਰ
ਸ਼ੈਲਰ ਮਾਲਕਾਂ ਦੀਆਂ ਸਮੱਸਿਆਵਾਂ ਦਾ ਹੱਲ: ਸ਼ੈਲਰ ਮਾਲਕਾਂ ਨੇ ਕਿਹਾ ਕਿ ਉਨ੍ਹਾਂ ਨੂੰ ਪਤਾ ਲੱਗਿਆ ਸੀ ਕਿ ਸਰਕਾਰ ਅਤੇ ਪ੍ਰਸ਼ਾਸਨ ਧੱਕੇ ਨਾਲ ਉਹਨਾਂ ਦੇ ਸ਼ੈਲਰਾਂ ਵਿੱਚ ਝੋਨਾ ਲਗਾਉਣਾ ਚਾਹੁੰਦੇ ਹਨ। ਜਿਸ ਕਰਕੇ ਪਹਿਲਾਂ ਹੀ ਉਹਨਾਂ ਨੇ ਆਪਣੇ ਸ਼ੈਲਰਾਂ ਦੀਆਂ ਚਾਬੀਆਂ ਪ੍ਰਸ਼ਾਸਨ ਹਵਾਲੇ ਕਰ ਦਿੱਤੀਆਂ ਹਨ। ਉਹਨਾਂ ਕਿਹਾ ਕਿ ਕੇਂਦਰ ਅਤੇ ਪੰਜਾਬ ਸਰਕਾਰ ਦੇ ਨਾਮ ਅੱਜ ਉਨ੍ਹਾਂ ਵੱਲੋਂ ਮੰਗ ਪੱਤਰ ਦਿੱਤਾ ਗਿਆ ਹੈ। ਉਨ੍ਹਾਂ ਮੰਗ ਕੀਤੀ ਕਿ ਉਹ ਪੰਜਾਬ ਦੇ ਸ਼ੈਲਰ ਮਾਲਕਾਂ ਦੀਆਂ ਸਮੱਸਿਆਵਾਂ ਦਾ ਹੱਲ ਕਰੇ। ਜਦੋਂ ਤੱਕ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਹੱਲ ਨਹੀਂ ਕੀਤਾ ਜਾਂਦਾ, ਇਹ ਹੜਤਾਲ ਨਿਰੰਤਰ ਜਾਰੀ ਰਹੇਗੀ ਅਤੇ ਉਨ੍ਹਾਂ ਦਾ ਇੱਕ ਦਾਣਾ ਵੀ ਨਹੀਂ ਸ਼ੈਲਰਾਂ ਵਿੱਚ ਨਹੀਂ ਲੱਗਣ ਦਿੱਤਾ ਜਾਵੇਗਾ।