ਬਰਨਾਲਾ : ਪੰਜਾਬ ਵਿੱਚ ਚੌਲ ਮਿੱਲ ਮਾਲਕਾਂ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਹੜਤਾਲ ਜਾਰੀ ਹੈ। ਇਸ ਸਬੰਧ ਵਿੱਚ ਅੱਜ ਜ਼ਿਲ੍ਹਾ ਬਰਨਾਲਾ ਸੈਲਰ ਆਰਗੇਨਾਈਜੇਸ਼ਨ ਮਾਲਕਾਂ ਵਲੋਂ ਇੱਕਜੁੱਟ ਹੋ ਕੇ ਹੱਥਾਂ ਵਿੱਚ ਕਾਲੀਆਂ ਝੰਡੀਆਂ ਲੈ ਕੇ ਬਰਨਾਲਾ ਦੀ ਅਨਾਜ ਮੰਡੀ ਵਿੱਚ ਕੇਂਦਰ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਆ। ਰਾਈਸ ਮਿੱਲਾਂ ਵਾਲਿਆਂ ਨੇ ਆਪਣਾ ਰੋਸ ਜ਼ਾਹਰ ਕਰਦਿਆਂ ਕਿਹਾ ਕਿ ਝੋਨੇ ਦਾ ਸੀਜ਼ਨ (ਝੋਨਾ) ਚੱਲ ਰਿਹਾ ਹੈ ਪਰ ਸਾਡੀ ਹੜਤਾਲ ਬੀਤੀ 9 ਸਤੰਬਰ ਤੋਂ ਚੱਲ ਰਹੀ ਹੈ, ਇਸਦੇ ਬਾਵਜੂਦ ਕੱਲ੍ਹ ਪ੍ਰਸ਼ਾਸਨ ਅਤੇ ਸਾਡੇ ਕੁਝ ਸ਼ਰਾਰਤੀ ਅਨਸਰਾਂ ਵੱਲੋਂ ਟਰੱਕ ਭਰਨ ਦੀ ਕੋਸ਼ਿਸ਼ ਕੀਤੀ ਗਈ।
9 ਅਕਤੂਬ ਤੋਂ ਚੱਲ ਰਹੀ ਹੜਤਾਲ : ਇਸ ਮੌਕੇ ਵਿਸਥਾਰ ਨਾਲ ਗੱਲਬਾਤ ਕਰਦਿਆਂ ਪ੍ਰਦਰਸ਼ਨਕਾਰੀ ਸ਼ੈਲਰ ਮਾਲਕਾਂ ਨੇ ਕਿਹਾ ਕਿ ਉਹਨਾਂ ਦੀ 9 ਅਕਤੂਬਰ ਤੋਂ ਹੜਤਾਲ ਚੱਲ ਰਹੀ ਹੈ। ਪਿਛਲੇ ਦਿਨੀਂ ਆਪਣੀਆਂ ਮੰਗਾਂ ਨੂੰ ਲੈ ਕੇ ਉਹਨਾਂ ਨੇ ਸ਼ੈਲਰਾਂ ਦੀਆਂ ਚਾਬੀਆਂ ਵੀ ਜਿਲ੍ਹਾ ਪ੍ਰਸ਼ਾਸਨ ਨੂੰ ਸੌਂਪ ਦਿੱਤੀਆਂ ਸਨ ਪਰ ਇਸਦੇ ਬਾਵਜੂਦ ਦਾਣਾ ਮੰਡੀਆਂ ਵਿੱਚੋਂ ਝੋਨਾ ਭਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਹਨਾਂ ਕਿਹਾ ਕਿ ਸਾਡੀ ਹੜਤਾਲ ਦੇ ਬਾਵਜੂਦ ਜਿਲ੍ਹਾ ਪ੍ਰਸ਼ਾਸ਼ਨ ਦੀ ਸ਼ਹਿ ਉਪਰ ਸਾਡੇ ਵਿੱਚੋਂ ਹੀ ਕੁੱਝ ਲੋਕਾਂ ਨੇ ਝੋਨਾ ਚੁੱਕਣ ਦੀ ਕੋਸ਼ਿਸ਼ ਕਰਕੇ ਸਾਡੇ ਸੰਘਰਸ਼ ਨੂੰ ਦਿਸ਼ਾਹੀਣ ਕਰਨ ਦੀ ਕੋਸ਼ਿਸ਼ ਕੀਤੀ ਹੈ, ਇਸਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਇਸਦੇ ਰੋਸ ਵਜੋਂ ਉਹਨਾਂ ਵਲੋਂ ਕਾਲੀਆਂ ਝੰਡੀਆਂ ਲੈ ਕੇ ਕੇਂਦਰ ਅਤੇ ਸੂਬਾ ਸਰਕਾਰ ਦੇ ਨਾਲ ਨਾਲ ਜਿਲ੍ਹਾ ਪ੍ਰਸ਼ਾਸਨ ਦੇ ਵਿਰੁੱਧ ਰੋਸ ਪ੍ਰਦਰਸ਼ਨ ਕੀਤਾ ਗਿਆ ਹੈ।
ਉਹਨਾਂ ਕਿਹਾ ਕਿ ਸਾਡੀਆਂ ਮੰਗਾਂ ਨੂੰ ਲੈ ਕੇ ਕਈ ਵਾਰ ਕੇਂਦਰ ਸਰਕਾਰ ਨੂੰ ਜਾਣੂੰ ਕਰਵਾ ਚੁੱਕੇ ਹਾਂ, ਪਰ ਇਸਦੇ ਬਾਵਜੂਦ ਮੰਗਾਂ ਦਾ ਕੋਈ ਹੱਲ ਨਹੀਂ ਕੀਤਾ ਜਾ ਰਿਹਾ ਹੈ। ਉਹਨਾਂ ਕਿਹਾ ਕਿ ਵਿਭਾਗ ਦੇ ਕੇਂਦਰੀ ਮੰਤਰੀ ਪਿਊਸ਼ ਗੋਇਲ ਨੂੰ ਸਾਡੀ ਜੱਥੇਬੰਦੀ ਕਈ ਵਾਰ ਮਿਲ ਚੁੱਕੀ ਹੈ, ਪਰ ਮੰਤਰੀ ਸਾਬ ਜਾਣ ਬੁੱਝ ਕੇ ਸਾਡੀਆਂ ਮੰਗਾਂ ਦਾ ਹੱਲ ਨਹੀਂ ਕਰ ਰਹੇ। ਜਿਸ ਕਰਕੇ ਅਸੀਂ ਕੇਂਦਰ ਸਰਕਾਰ ਤੋਂ ਮੰਗ ਕਰ ਰਹੇ ਹਾਂ ਕਿ ਪਿਊਸ਼ ਗੋਇਲ ਨੂੰ ਕੇਂਦਰੀ ਵਜ਼ਾਰਤ ਵਿੱਚੋਂ ਬਾਹਰ ਕੱਢਿਆ ਜਾਵੇ। ਉਹਨਾਂ ਕਿਹਾ ਕਿ ਅੱਜ ਤਾਂ ਸ਼ੈਲਰ ਮਾਲਕਾਂ ਦਾ ਸੰਘਰਸ਼ ਸਿਰਫ਼ ਪੰਜਾਬ ਭਰ ਵਿੱਚ ਹੈ। ਇਸ ਤੋਂ ਬਾਅਦ ਇਹ ਸੰਘਰਸ਼ ਦੇਸ਼ ਭਰ ਵਿੱਚ ਜਾਵੇਗਾ, ਜਿਸਦੀ ਜਿੰਮੇਵਾਰ ਕੇਂਦਰ ਸਰਕਾਰ ਹੋਵੇਗੀ।
- Jalandhar Triple Murder: ਜਲੰਧਰ 'ਚ ਸਖ਼ਸ਼ ਨੇ ਮਾਤਾ-ਪਿਤਾ ਅਤੇ ਭਰਾ ਦਾ ਗੋਲੀਆਂ ਮਾਰ ਕੇ ਕੀਤਾ ਕਤਲ, ਮੁਲਜ਼ਮ ਗ੍ਰਿਫ਼ਤਾਰ
- Foundation of Tata Steel Plant: ਲੁਧਿਆਣਾ 'ਚ ਟਾਟਾ ਸਟੀਲ ਪਲਾਂਟ ਦਾ ਰੱਖਿਆ ਗਿਆ ਨੀਂਹ ਪੱਥਰ, 2 ਹਜ਼ਾਰ ਨੌਜਵਾਨਾਂ ਨੂੰ ਮਿਲੇਗਾ ਰੁਜ਼ਗਾਰ, 2600 ਕਰੋੜ ਦੀ ਲਾਗਤ ਨਾਲ ਲੱਗੇਗਾ ਪਲਾਂਟ
- Ludhiana Accident: ਟਰੱਕ ਚਾਲਕ ਨੇ ਮਾਰੀ ਐਕਟਿਵਾ ਸਵਾਰ ਨੂੰ ਟੱਕਰ; ਹੋਈ ਮੌਤ, ਟਰੱਕ ਡਰਾਈਵਰ ਮੌਕੇ 'ਤੇ ਕਾਬੂ
ਇਹ ਹੈ ਮਾਮਲਾ : ਝੋਨੇ ਦੇ ਸੀਜ਼ਨ ਦੌਰਾਨ ਪੰਜਾਬ ਦੀਆਂ ਰਾਈਸ ਮਿੱਲਾਂ ਨੂੰ ਦਰਪੇਸ਼ ਪੁਰਾਣੀਆਂ ਮੁਸ਼ਕਲਾਂ ਨੂੰ ਲੈ ਕੇ ਪੰਜਾਬ ਭਰ ਵਿੱਚ ਹੜਤਾਲ ਚੱਲ ਰਹੀ ਹੈ ਅਤੇ ਇਸ ਹੜਤਾਲ ਦਾ ਹਰ ਗੁਜ਼ਰਦੇ ਦਿਨ ਦੇ ਨਾਲ ਹੋਰ ਰੋਹ ਵਧਦਾ ਨਜ਼ਰ ਆ ਰਿਹਾ ਹੈ। ਸ਼ੈਲਰ ਮਾਲਕਾਂ ਨੇ ਕਿਹਾ ਕਿ ਸ਼ੈਲਰਾਂ ਵਿੱਚ ਝੋਨੇ ਦੀ ਘਟੀਆ ਕੁਆਲਿਟੀ ਦਾ ਜ਼ਿੰਮਾ ਸ਼ੈਲਰ ਮਾਲਕਾਂ ਸਿਰ ਪਾ ਦਿੱਤਾ ਜਾ ਰਿਹਾ ਹੈ। ਜਦਕਿ ਇਸ ਵਿਚ ਸਾਡਾ ਕੋਈ ਰੋਲ ਹੀ ਨਹੀਂ। ਅਸੀਂ ਸਿਰਫ਼ ਜੀਰੀ ਵਿੱਚੋਂ ਝੋਨਾ ਕੱਢ ਕੇ ਸਰਕਾਰ ਹਵਾਲੇ ਕਰਨਾ ਹੈ। ਮੰਡੀਆਂ ਵਿੱਚੋਂ ਵੱਧ ਨਮੀ ਵਾਲੇ ਆ ਰਹੇ ਝੋਨੇ ਕਾਰਨ ਨੁਕਸਾਨ ਉਹਨਾਂ ਸਿਰ ਪਾਇਆ ਜਾ ਰਿਹਾ ਹੈ, ਜਿਸ ਕਰਕੇ ਉਹਨਾਂ ਨੇ ਸ਼ੈਲਰਾਂ ਵਿਚ ਝੋਨਾ ਲਗਾਉਣ ਤੋਂ ਜਵਾਬ ਦਿੱਤਾ ਹੈ। ਉਹਨਾਂ ਕਿਹਾ ਕਿ ਸਾਨੂੰ ਪਤਾ ਲੱਗਿਆ ਸੀ ਕਿ ਸਰਕਾਰ ਤੇ ਪ੍ਰਸ਼ਾਸਨ ਧੱਕੇ ਨਾਲ ਉਹਨਾਂ ਦੇ ਸ਼ੈਲਰਾਂ ਵਿੱਚ ਝੋਨਾ ਲਗਾਉਣਾ ਚਾਹੁੰਦੇ ਹਨ, ਜਿਸ ਕਰਕੇ ਉਹ ਪੰਜਾਬ ਪੱਧਰ ਤੇ ਹੜਤਾਲ ਕਰ ਰਹੇ ਹਨ।