ETV Bharat / state

ਸਿਮਰਨਜੀਤ ਸਿੰਘ ਮਾਨ ਨੇ ਘੇਰੀ ਮਾਨ ਸਰਕਾਰ, ਕਿਹਾ-ਹਰਿਆਣਾ ਆਪਣੀ ਵਿਧਾਨ ਸਭਾ...

ਬਰਨਾਲਾ ਪਹੁੰਚੇ ਸਿਮਰਨਜੀਤ ਸਿੰਘ ਮਾਨ ਨੇ ਭਗਵੰਤ ਮਾਨ ਸਰਕਾਰ ’ਤੇ ਨਿਸ਼ਾਨੇ ਸਾਧੇ। ਇਸ ਦੇ ਨਾਲ ਹੀ ਉਹਨਾਂ ਨੇ ਕਿਹਾ ਕਿ ਹਰਿਆਣਾ ਆਪਣੀ ਵਿਧਾਨ ਸਭਾ ਰੋਹਤਕ ਵਿੱਚ ਬਣਾਵੇ।

ਸਿਮਰਨਜੀਤ ਸਿੰਘ ਮਾਨ ਨੇ ਘੇਰੀ ਮਾਨ ਸਰਕਾਰ
ਸਿਮਰਨਜੀਤ ਸਿੰਘ ਮਾਨ ਨੇ ਘੇਰੀ ਮਾਨ ਸਰਕਾਰ
author img

By

Published : Jul 11, 2022, 6:32 PM IST

ਬਰਨਾਲਾ: ਲੋਕ ਸਭਾ ਚੋਣ ਜਿੱਤਣ ਤੋਂ ਬਾਅਦ ਧੰਨਵਾਦੀ ਦੌਰੇ ਤਹਿਤ ਸਿਮਰਨਜੀਤ ਸਿੰਘ ਮਾਨ ਬਰਨਾਲਾ ਵਿਖੇ ਪੁੱਜੇ। ਬਰਨਾਲਾ ਵਿਖੇ ਇੱਕ ਸਮਾਗਮ ਦੌਰਾਨ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੀ ਜ਼ਿਲ੍ਹਾ ਨੇ ਸਿਮਰਨਜੀਤ ਮਾਨ ਦਾ ਸਨਮਾਨ ਕੀਤਾ ਗਿਆ। ਇਸ ਮੌਕੇ ਸਿਮਰਨਜੀਤ ਸਿੰਘ ਮਾਨ ਨੇ ਪੰਜਾਬ ਦੇ ਮੁੱਦਿਆਂ ਨੂੰ ਲੈ ਕੇ ਆਮ ਆਦਮੀ ਪਾਰਟੀ ਦੀ ਭਗਵੰਤ ਸਰਕਾਰ ਨੂੰ ਨਿਸ਼ਾਨੇ 'ਤੇ ਲਿਆ।

ਇਹ ਵੀ ਪੜੋ: ਕਿਸਾਨਾਂ ਵੱਲੋਂ ਦੇਸ਼ ਭਰ ਵਿੱਚ ਬੰਦ ਦਾ ਐਲਾਨ, 11 ਵਜੇ ਤੋਂ ਲੈ ਕੇ 3 ਵਜੇ ਤੱਕ ਟ੍ਰੇਨਾਂ ਵੀ ਰਹਿਣਗੀਆਂ ਬੰਦ

ਇਸ ਮੌਕੇ ਸਿਮਰਨਜੀਤ ਸਿੰਘ ਮਾਨ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਭਗਵੰਤ ਮਾਨ ਦੀ ਸਰਕਾਰ ਨੂੰ ਨਿਸ਼ਾਨੇ 'ਤੇ ਲਿਆ। ਇਸ ਮੌਕੇ ਮਾਨ ਨੇ ਪੰਜਾਬ ਸਰਕਾਰ ਵਲੋਂ ਮੱਤੇਵਾੜਾ ਜੰਗਲ ਦੀ ਜਗ੍ਹਾ ਇੰਡਟਰੀਅਲ ਪਾਰਕ ਬਨਾਉਣ ਦਾ ਫ਼ੈਸਲਾ ਵਾਪਸ ਦਾ ਸਵਾਗਤ ਕੀਤਾ। ਉਹਨਾਂ ਪੰਜਾਬ ਵਿਧਾਨ ਸਭਾ ਦੇ ਫੈਸਲੇ ਸਬੰਧੀ ਭਗਵੰਤ ਮਾਨ ਨੇ ਅਲੱਗ ਜਗ੍ਹਾ ਮੰਗ ਕੇ ਪੰਜਾਬ ਵਿਰੋਧੀ ਫ਼ੈਸਲਾ ਲਿਆ ਹੈ। ਜਦਕਿ ਚੰਡੀਗੜ੍ਹ 'ਤੇ ਪੰਜਾਬ ਦਾ ਹੱਕ ਹੈ।

ਸਿਮਰਨਜੀਤ ਸਿੰਘ ਮਾਨ ਨੇ ਘੇਰੀ ਮਾਨ ਸਰਕਾਰ

ਉਹਨਾਂ ਕਿਹਾ ਕਿ ਹਰਿਆਣਾ ਆਪਣੀ ਵਿਧਾਨ ਸਭਾ ਰੋਹਤਕ ਵਿੱਚ ਬਣਾਵੇ। ਸਿਮਰਨਜੀਤ ਸਿੰਘ ਮਾਨ ਨੇ ਰਾਘਵ ਚੱਢਾ ਨੂੰ ਪੰਜਾਬ ਸਰਕਾਰ ਦੀ ਐਡਵਾਈਜਰੀ ਕਮੇਟੀ ਦਾ ਚੇਅਰਮੈਨ ਨਿਯੁਕਤ ਕੀਤੇ ਜਾਣ 'ਤੇ ਉਹਨਾਂ ਕਿਹਾ ਕਿ ਹੁਣ ਤੱਕ ਭਗਵੰਤ ਮਾਨ ਦੀ ਸਰਕਾਰ ਦਿੱਲੀ ਤੋਂ ਹੀ ਚੱਲ ਰਹੀ ਹੈ। ਆਪ ਪਾਰਟੀ ਨੇ ਇੱਕ ਵੀ ਰਾਸ ਸਭਾ ਮੈਂਬਰ ਪੰਜਾਬ ਦਾ ਨਹੀਂ ਬਣਾਇਆ। ਉਥੇ ਉਹਨਾਂ ਸੰਤ ਸੀਚੇਵਾਲ 'ਤੇ ਤੰਦ ਕਸਦਿਆਂ ਕਿਹਾ ਕਿ ਵਾਤਾਵਰਨ ਅਤੇ ਪਾਣੀ ਦੀ ਗੱਲ ਕਰਨ ਵਾਲਾ ਸੰਤ ਬਲਵੀਰ ਸਿੰਘ ਸੀਚੇਵਾਲ ਹੁਣ ਰਾਜ ਸਭਾ ਦੀ ਕੁਰਸੀ ਮਿਲਣ 'ਤੇ ਮੱਤੇਵਾੜਾ ਜੰਗਲ ਵੇਲੇ ਚੁੱਪ ਕਰ ਗਏ ਹਨ।

ਸੰਤ ਜਰਨੈਲ ਸਿੰਘ ਭਿੰਡਰਾਂਵਾਲੇ ਦੀ ਫੋਟੋ ਪੀਆਰਟੀਸੀ ਦੀਆਂ ਬੱਸਾਂ ਤੋਂ ਉਤਾਰੇ ਜਾਣ 'ਤੇ ਕਿਹਾ ਕਿ ਇਹ ਤਸਵੀਰਾਂ ਮੁੜ ਦੁਬਾਰਾ ਸਿੱਖ ਸੰਗਤ ਲਗਾ ਦੇਵੇਗੀ, ਇਸਨੂੰ ਕੋਈ ਹਟਾ ਨਹੀਂ ਸਕਦਾ। ਐਸਜੀਪੀਸੀ ਚੋਣਾਂ ਨੂੰ ਲੈ ਕੇ ਮਾਨ ਨੇ ਕਿਹਾ ਕਿ ਉਹ ਚੰਗੇ, ਇਮਾਨਦਾਰ ਅਤੇ ਸਾਫ਼ ਛਵੀ ਵਾਲੇ ਉਮੀਦਵਾਰਾਂ ਨੂੰ ਚੋਣ ਮੈਦਾਨ ਵਿਚ ਉਤਾਰਨਗੇ। ਬਾਦਲਾਂ ਵਲੋਂ ਜੋ ਗਲਤ ਫੈਸਲੇ ਐਸਜੀਪੀਸੀ ਵਿੱਚ ਲਏ ਗਏ ਹਨ, ਉਹਨਾਂ ਨੂੰ ਰੱਦ ਕੀਤਾ ਜਾਵੇਗਾ। ਸਿੱਧੂ ਮੂਸੇ ਵਾਲਾ ਅਤੇ ਦੀਪ ਸਿੱਧੂ ਦੀ ਮੌਤ ਸਬੰਧੀ ਸਿਮਰਨਜੀਤ ਸਿੰਘ ਮਾਨ ਨੇ ਮੁੜ ਅੰਤਰਰਾਸ਼ਟਰੀ ਪੱਧਰ 'ਤੇ ਜਾਂਚ ਕਰਵਾਉਣ ਦੀ ਮੰਗ ਕੀਤੀ।

ਇਹ ਵੀ ਪੜੋ: E-Governance ਵੱਲ ਇੱਕ ਹੋਰ ਕਦਮ, ਹੁਣ ਘਰ ਬੈਠੇ ਪੁਲਿਸ ਕੋਲ ਸ਼ਿਕਾਇਤ ਕਰਵਾਓ ਦਰਜ

ETV Bharat Logo

Copyright © 2024 Ushodaya Enterprises Pvt. Ltd., All Rights Reserved.