ETV Bharat / state

ਸੋਸ਼ਲ ਮੀਡੀਆ ਸਟਾਰ ਭਾਨਾ ਸਿੱਧੂ ਨੂੰ ਬਰਨਾਲਾ ਪੁਲਿਸ ਕੀਤਾ ਗ੍ਰਿਫਤਾਰ, ਜਾਣੋ ਕੀ ਹੈ ਪੂਰਾ ਮਾਮਲਾ - Bhana Sidhu latestnews

ਸੋਸ਼ਲ ਮੀਡੀਆ ਸਟਾਰ ਭਾਨਾ ਸਿੱਧੂ ਨੂੰ ਬਰਨਾਲਾ ਪੁਲਿਸ ਨੇ ਗ੍ਰਿਫਤਾਰ ਕੀਤਾ ਹੈ। ਜਿਸ ਤੋਂ ਬਾਅਦ ਪੁਲਿਸ ਉਸ ਦਾ ਰਿਮਾਂਡ ਲੈ ਕੇ ਅਗਲੇਰੀ ਕਾਰਵਾਈ ਸ਼ੁਰੂ ਕਰੇਗੀ। ਜਾਣੇ ਕਿਉਂ ਕੀਤਾ ਗਿਆ ਭਾਨਾ ਸਿੱਧੂ ਨੂੰ ਗ੍ਰਿਫਤਾਰ...

ਸੋਸ਼ਲ ਮੀਡੀਆ ਸਟਾਰ ਭਾਨਾ ਸਿੱਧੂ
ਸੋਸ਼ਲ ਮੀਡੀਆ ਸਟਾਰ ਭਾਨਾ ਸਿੱਧੂ
author img

By

Published : May 15, 2023, 10:11 PM IST

ਸੋਸ਼ਲ ਮੀਡੀਆ ਸਟਾਰ ਭਾਨਾ ਸਿੱਧੂ

ਬਰਨਾਲਾ: ਸ਼ੋਸ਼ਲ ਮੀਡੀਆ 'ਤੇ ਚਰਚਿਤ ਨੌਜਵਾਨ ਭਾਨਾ ਸਿੱਧੂ ਨੂੰ ਬਰਨਾਲਾ ਪੁਲਿਸ ਨੇ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਵੱਲੋਂ ਕੁੱਝ ਦਿਨ ਪਹਿਲਾਂ ਇੱਕ ਪੁਲਿਸ ਮੁਲਾਜ਼ਮ ਦੀ ਸਿਕਾਇਤ ਉਪਰ ਭਾਨਾ ਸਿੱਧੂ 'ਤੇ ਪਰਚਾ ਦਰਜ਼ ਕੀਤਾ ਗਿਆ ਸੀ। ਬਰਨਾਲਾ ਦੇ ਮਹਿਲ ਕਲਾਂ ਥਾਣੇ ਵਿੱਚ 189, 355, 506, 500 ਅਤੇ ਐਸਸੀ/ਐਸਟੀ ਧਾਰਾ ਤਹਿਤ ਪਰਚਾ ਦਰਜ਼ ਕੀਤਾ ਗਿਆ ਹੈ।

ਪਰਚਾ ਸ਼ੋਸ਼ਲ ਮੀਡੀਆ ਅਕਾਊਂਟ 'ਤੇ ਸੇਅਰ ਕੀਤਾ: ਸੋਮਵਾਰ ਭਾਨਾ ਸਿੱਧੂ ਨੂੰ ਬਰਨਾਲਾ ਦੇ ਸੀਆਈਏ ਸਟਾਫ਼ ਵੱਲੋਂ ਬਠਿੰਡਾ ਜਿਲ੍ਹੇ ਦੇ ਕਿਸੇ ਪਿੰਡ ਤੋਂ ਗ੍ਰਿਫ਼ਤਾਰ ਕੀਤਾ ਗਿਆ ਹੈ। ਭਾਨਾ ਸਿੱਧੂ ਦੀ ਗ੍ਰਿਫ਼ਤਾਰੀ ਦੀ ਪੁਸ਼ਟੀ ਡੀਐਸਪੀ ਬਰਨਾਲਾ ਸਤਵੀਰ ਸਿੰਘ ਵੱਲੋਂ ਕੀਤੀ ਗਈ ਹੈ। ਇਹ ਪਰਚਾ ਭਾਨਾ ਸਿੱਧੂ ਵੱਲੋਂ ਆਪਣੇ ਸ਼ੋਸ਼ਲ ਮੀਡੀਆ ਅਕਾਊਂਟ 'ਤੇ ਸੇਅਰ ਕੀਤਾ ਗਿਆ। ਜਿਸ ਵਿੱਚ ਪੁਲਿਸ ਪ੍ਰਸ਼ਾਸ਼ਨ ਨੂੰ ਕੁੱਟਮਾਰ ਦੀ ਦਿੱਤੀ ਗਈ ਧਮਕੀ ਤਹਿਤ ਮਾਮਲਾ ਦਰਜ ਹੋਇਆ ਹੈ। ਭਾਨਾ ਸਿੱਧੂ ਨੇ ਪੁਲਿਸ ਪ੍ਰਸ਼ਾਸ਼ਨ ਨੂੰ ਕੁੱਟਮਾਰ ਦੀ ਧਮਕੀ ਦਿੱਤੀ ਸੀ।

ਭਾਨਾ ਸਿੱਧੂ 'ਤੇ ਲੱਗੇ ਇਲਜ਼ਾਮ: ਜਿਸ ਸਬੰਧੀ ਮਹਿਲ ਕਲਾਂ ਥਾਣੇ ਦੇ ਪੁਲਿਸ ਮੁਲਾਜ਼ਮ ਗੁਰਮੇਲ ਸਿੰਘ ਨੇ ਭਾਨਾ ਸਿੱਧੂ ਨੂੰ ਅਜਿਹਾ ਕਰਨ ਤੋਂ ਰੋਕਿਆ ਸੀ। ਪੁਲਿਸ ਵੱਲੋਂ ਦਰਜ਼ ਕੀਤੀ ਐਫ਼ਆਈਆਰ ਅਨੁਸਾਰ ਭਾਨਾ ਸਿੱਧੂ ਨੇ ਉਕਤ ਪੁਲਿਸ ਮੁਲਾਜ਼ਮ ਨੂੰ ਜਿੱਥੇ ਜਾਤੀ ਸੂਚਕ ਸ਼ਬਦ ਬੋਲੋ , ਉਥੇ ਧਮਕੀਆਂ ਵੀ ਦਿੱਤੀਆਂ ਗਈਆਂ। ਇਸ ਤਹਿਤ ਪੁਲਿਸ ਨੇ ਭਾਨਾ ਸਿੱਧੂ ਵਿਰੁੱਧ ਪਰਚਾ ਦਰਜ਼ ਕੀਤਾ। ਅੱਜ ਇਸੇ ਕੇਸ ਵਿੱਚ ਪੁਲਿਸ ਨੇ ਭਾਨਾ ਸਿੱਧੂ ਨੂੰ ਗ੍ਰਿਫ਼ਤਾਰ ਕਰ ਲਿਆ।

ਪੁਲਿਸ ਮੁਲਾਜ਼ਮ ਨੇ ਕੀਤੀ ਸੀ ਸ਼ਿਕਾਇਤ: ਇਸ ਮੌਕੇ ਗੱਲਬਾਤ ਕਰਦਿਆਂ ਡੀਐਸਪੀ ਬਰਨਾਲਾ ਸਤਵੀਰ ਸਿੰਘ ਨੇ ਦੱਸਿਆ ਕਿ ਭਗਵਾਨ ਸਿੰਘ ਭਾਨਾ ਸਿੱਧੂ ਵਾਸੀ ਕੋਟਦੁੰਨਾ ਖਿਲਾਫ਼ ਮਹਿਲ ਕਲਾਂ ਥਾਣੇ ਵਿੱਚ ਇੱਕ ਪੁਲਿਸ ਮੁਲਾਜ਼ਮ ਗੁਰਮੇਲ ਸਿੰਘ ਦੀ ਸ਼ਿਕਾਇਤ ਤੋਂ ਬਾਅਦ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ਼ ਕੀਤਾ ਗਿਆ ਸੀ। ਉਹਨਾਂ ਦੱਸਿਆ ਕਿ ਅੱਜ ਇਸੇ ਮਾਮਲੇ ਤਹਿਤ ਸੀਆਈਏ ਸਟਾਫ਼ ਦੇ ਇੰਚਾਰਜ ਬਲਜੀਤ ਸਿੰਘ ਦੀ ਅਗਵਾਈ ਵਿੱਚ ਬਠਿੰਡਾ ਜਿਲ੍ਹੇ ਵਿੱਚੋਂ ਭਗਵਾਨ ਸਿੰਘ ਭਾਨਾ ਸਿੱਧੂ ਨੂੰ ਗ੍ਰਿਫ਼ਤਾਰ ਕਰ ਲਿਆ ਹੈ।

  1. ਗੁਰੂਦੁਆਰਾ ਦੁਖਨਿਵਾਰਣ ਸਾਹਿਬ 'ਚ ਬੇਅਦਬੀ ਦੇ ਮੁਲਜ਼ਮ ਦਾ ਪੁਲਿਸ ਨੇ ਨਹੀਂ ਮੰਗਿਆ ਰਿਮਾਂਡ, ਅਦਾਲਤ ਨੇ 14 ਦਿਨਾਂ ਲਈ ਨਿਆਂਇਕ ਹਿਰਾਸਤ 'ਚ ਭੇਜਿਆ
  2. 25 ਕਰੋੜ ਦੀ ਲਾਗਤ ਨਾਲ ਬਣਿਆ ਸਲਾਟਰ ਹਾਊਸ ਬਣਿਆ ਚਿੱਟਾ ਹਾਥੀ, ਰਵਨੀਤ ਬਿੱਟੂ ਮਾਮਲੇ ਨੂੰ ਦੱਸਿਆ ਲੋਕਾਂ ਦੀ ਸਿਹਤ ਨਾਲ ਖਿਲਵਾੜ
  3. ਕੇਂਦਰੀ ਜੇਲ੍ਹ ਬਠਿੰਡਾ 'ਚ ਗੈਂਗਸਟਰਾਂ ਨੇ ਕੀਤੀ ਭੁੱਖ ਹੜਤਾਲ ਹਾਈਕੋਰਟ ਤੱਕ ਪਹੁੰਚਿਆ ਮਾਮਲਾ!

ਰਿਮਾਂਡ ਹਾਸਲ ਕਰਨ ਦੀ ਕੋਸ਼ਿਸ: ਉਹਨਾਂ ਕਿਹਾ ਕਿ ਭਾਨਾ ਸਿੱਧੂ ਬਠਿੰਡਾ ਜਿਲ੍ਹੇ ਦੇ ਪਿੰਡ ਗੁੰਮਟੀ ਵਿੱਚ ਲੁਕਿਆ ਹੋਇਆ ਸੀ, ਜਿੱਥੇ ਸੀਆਈਆਈ ਸਟਾਫ਼ ਦੀ ਪੁਲਿਸ ਪਾਰਟੀ ਨੇ ਮੌਕੇ 'ਤੇ ਛਾਪੇਮਾਰੀ ਕੀਤੀ। ਭਾਨੇ ਨੇ ਖੇਤਾਂ ਵਿੱਚ ਭੱਜਣ ਦੀ ਕੋਸਿਸ ਕੀਤੀ ਪਰ ਪੁਲਿਸ ਨੇ ਉਸਨੂੰ ਕਾਬੂ ਕਰ ਲਿਆ। ਉਹਨਾਂ ਦੱਸਿਆ ਕਿ ਇਸ ਮਾਮਲੇ ਵਿੱਚ ਅਮਨਦੀਪ ਸਿੰਘ ਵਾਸੀ ਕੋਟਦੁੰਨਾਂ ਨੂੰ ਵੀ ਨਾਮਜ਼ਦ ਕੀਤਾ ਗਿਆ ਹੈ, ਜਦਕਿ ਇਸਦੀ ਗ੍ਰਿਫ਼ਤਾਰੀ ਅਜੇ ਬਾਕੀ ਹੈ। ਉਹਨਾਂ ਕਿਹਾ ਕਿ ਮੁਲਜ਼ਮ ਭਾਨਾ ਸਿੱਧੂ ਨੂੰ ਭਲਕੇ ਮਾਨਯੋਗ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਹਾਸਲ ਕੀਤਾ ਜਾਵੇਗਾ।

ETV Bharat Logo

Copyright © 2025 Ushodaya Enterprises Pvt. Ltd., All Rights Reserved.