ਬਰਨਾਲਾ: ਪਿੰਡ ਪੱਖੋਕੇ ਦੀ ਸਹਿਕਾਰੀ ਸਭਾ ਦੇ ਗਬਨ ਮਾਮਲੇ 'ਚ ਪੀੜਤ ਲੋਕ ਦਿਨੋਂ ਦਿਨ ਸੰਘਰਸ਼ ਤੇਜ਼ ਕਰਦੇ ਜਾ ਰਹੇ ਹਨ। ਜਿਸ ਤਹਿਤ ਅੱਜ ਦੋ ਕਿਸਾਨ ਜਥੇਬੰਦੀਆਂ ਬੀਕੇਯੂ ਉਗਰਾਹਾਂ ਅਤੇ ਕਾਦੀਆਂ ਦੀ ਅਗਵਾਈ ਵਿੱਚ ਪੀੜਤ ਲੋਕਾਂ ਨੇ ਆਮ ਆਦਮੀ ਪਾਰਟੀ ਦੇ ਵਿਧਾਇਕ ਲਾਭ ਸਿੰਘ ਉਗੋਕੇ ਦੀ ਤਪਾ ਵਿਚਲੀ ਕੋਠੀ ਦਾ ਘਿਰਾਓ ਕਰਕੇ ਧਰਨਾ ਪ੍ਰਦਰਸ਼ਨ ਕੀਤਾ। ਧਰਨਾਕਾਰੀ ਗਬਨ ਮਾਮਲੇ ਦੇ ਦੋਸ਼ੀ ਸੈਕਟਰੀ ਅਤੇ ਵਿਭਾਗੀ ਅਧਿਕਾਰੀਆਂ ਵਿਰੁੱਧ ਕਾਰਵਾਈ ਦੀ ਮੰਗ ਕਰ ਰਹੇ ਹਨ।
ਕਿਸਾਨਾਂ ਨਾਲ ਮਾਰੀ 6 ਕਰੋੜ ਤੋਂ ਜ਼ਿਆਦਾ ਦੀ ਠੱਗੀ : ਇਸ ਮੌਕੇ ਧਰਨਾਕਾਰੀਆਂ ਨੇ ਜਾਣਕਾਰੀ ਦਿੰਦੇ ਦੱਸਿਆ ਕਿ ਪਿਛਲੇ ਸਾਲ ਪਿੰਡ ਪੱਖੋਕੇ ਅਤੇ ਮੱਲੀਆਂ ਦੀ ਸੁਸਾਇਟੀ ਦੇ ਸੈਕਟਰੀ ਵੱਲੋਂ ਦੋਵੇਂ ਪਿੰਡਾਂ ਦੇ ਕਿਸਾਨਾਂ ਨਾਲ 6 ਕਰੋੜ ਤੋਂ ਜ਼ਿਆਦਾ ਦੀ ਰੁਪਏ ਦੀ ਠੱਗੀ ਮਾਰੀ ਸੀ ਪਰ ਸਿਰ 'ਤੇ ਰਾਜਨੀਤਿਕ ਹੱਥ ਹੋਣ ਕਾਰਨ ਸੈਕਟਰੀ ਖੁੱਲੇ੍ਹ ਆਮ ਘੁੰਮ ਰਿਹਾ ਹੈ। ਕਿਸਾਨ ਆਗੂਆਂ ਨੇ ਪੰਜਾਬ ਸਰਕਾਰ ਖਿਲਾਫ ਰੋਸ ਪ੍ਰਗਟ ਕਰਦੇ ਕਿਹਾ ਕਿ ਇੱਕ ਤਾਂ ਸਰਕਾਰ ਵੱਲੋਂ ਕਿਹਾ ਜਾ ਰਿਹਾ ਕਿ ਭ੍ਰਿਸ਼ਟਾਚਾਰ ਨੂੰ ਸਿਰੇ ਤੋਂ ਖਤਮ ਕਰ ਦਿੱਤਾ ਜਾਵੇਗਾ, ਪਰ ਭ੍ਰਿਸ਼ਟਾਚਾਰ ਕਰਨ ਵਾਲੇ ਸੈਕਟਰੀ ਅੱਜ ਵੀ ਖੁੱਲੇ ਆਮ ਫਿਰ ਰਹੇ ਹਨ।
- Kotkapura Firing Case: ਹਾਈਕੋਰਟ ਨੇ ਕਿਹਾ- SIT ਪਹਿਲਾਂ ਹੀ ਆਪਣੀ ਜਾਂਚ ਕਰ ਚੁੱਕੀ ਪੂਰੀ, ਹੁਣ ਪਟੀਸ਼ਨਰਾਂ ਦੀ ਹਿਰਾਸ਼ਤ 'ਚ ਪੁੱਛਗਿੱਛ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ
- Lakha Sidhana Support Sukhpal Khaira: ਸੁਖਪਾਲ ਖਹਿਰਾ ਦੇ ਹੱਕ 'ਚ ਆਇਆ ਲੱਖਾ ਸਿਧਾਣਾ, ਅਬਦਾਲੀ ਨਾਲ ਕੀਤੀ ਮੁੱਖ ਮੰਤਰੀ ਭਗਵੰਤ ਮਾਨ ਦੀ ਤੁਲਨਾ
- Sukhpal Khaira Arrest Update: ਸੁਖਪਾਲ ਖਹਿਰਾ ਨੂੰ ਅਦਾਲਤ ਤੋਂ ਨਹੀਂ ਮਿਲੀ ਕੋਈ ਰਾਹਤ, 14 ਦਿਨ ਦੀ ਨਿਆਂਇਕ ਹਿਰਾਸਤ 'ਚ ਭੇਜਿਆ
ਲੋਕਾਂ ਦੀ ਨਹੀਂ ਲੈ ਰਹੇ ਸਾਰ: ਲੋਕਾਂ ਨੇ ਆਖਿਆ ਕਿ ਲੋਕਾਂ ਵੱਲੋਂ ਚੁਣੇ ਗਏ ਵਿਧਾਇਕਾਂ ਵੱਲੋਂ ਵੀ ਲੋਕਾਂ ਦੀ ਕੋਈ ਸਾਰ ਨਹੀਂ ਲੈ ਰਹੇ ਲਈ ਜਾ ਰਹੀ। ਜਿਸ ਨੂੰ ਲੈ ਕੇ ਸੈਂਕੜੇ ਦੀ ਗਿਣਤੀ ਵਿੱਚ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ, ਕਾਦੀਆਂ ਦੇ ਵਰਕਰਾਂ ਤੋਂ ਇਲਾਵਾ ਔਰਤਾਂ ਨੇ ਵੀ ਅੱਜ ਸਰਕਾਰ ਖਿਲਾਫ ਰੋਸ ਧਰਨਾ ਲਾ ਕੇ ਸੈਕਟਰੀ ਖ਼ਿਲਾਫ਼ ਕਾਰਵਾਈ ਦੀ ਮੰਗ ਕੀਤੀ ਹੈ। ਉਹਨਾਂ ਕਿਹਾ ਕਿ ਸਹਿਕਾਰਤਾ ਵਿਭਾਗ ਦੇ ਅਧਿਕਾਰੀ ਵੀ ਇਸ ਗਬਨ ਵਿਚ ਸ਼ਾਮਲ ਹਨ ਪਰ ਸਰਕਾਰ ਅਧਿਕਾਰੀਆਂ ਦਾ ਬਚਾਅ ਕਰ ਰਹੀ ਹੈ। ਉਹਨਾਂ ਸੈਕਟਰੀ ਦੀ ਜਾਇਦਾਦ ਜ਼ਬਤ ਕਰਕੇ ਪੀੜਤ ਲੋਕਾਂ ਦਾ ਕਰੋੜਾਂ ਰੁਪਿਆ ਵਾਪਸ ਦਿਵਾਉਣ ਦੀ ਵੀ ਮੰਗ ਕੀਤੀ।ਇਸ ਮੌਕੇ ਵੱਡੇ ਪੱਧਰ 'ਤੇ ਇਕੱਠ ਨੂੰ ਦੇਖਦੇ ਹੋਏ ਪੁਲਿਸ ਪ੍ਰਸ਼ਾਸਨ ਵੱਲੋਂ ਵੀ ਪੁਖਤਾ ਪ੍ਰਬੰਧ ਕੀਤੇ ਗਏ ਸਨ।