ਬਰਨਾਲਾ: ਸ਼ਹਿਰ ਨੂੰ ਸੁੰਦਰ ਬਣਾਉਣ ਲਈ ਸਰਕਾਰ ਤੇ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਖਾਸ ਉਪਰਾਲਾ ਕੀਤਾ ਜਾ ਰਿਹਾ ਹੈ। ਵਾਤਾਵਰਣ ਮੰਤਰੀ ਮੀਤ ਹੇਅਰ ਦੇ ਸ਼ਹਿਰ ਬਰਨਾਲਾ ਵਿੱਚ ‘ਮੇਰਾ ਸ਼ਹਿਰ ਮੇਰਾ ਮਾਣ’ ਮੁਹਿੰਮ ਤੇਜ਼ ਕੀਤੀ ਗਈ ਹੈ।
ਇਸ ਮੁਹਿੰਮ ਤਹਿਤ ਪਹਿਲਾਂ ਪਾਇਲਟ ਪ੍ਰਾਜੈਕਟ ਵਜੋਂ ਵਾਰਡ ਨੰਬਰ 26 ਤੋਂ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ ਸੀ ਤੇ ਅੱਜ ਸ਼ਹਿਰ ਦੇ 4 ਹੋਰ ਵਾਰਡਾਂ 5, 6, 12 ਤੇ 13 ਵਿਚ ਇਹ ਮੁਹਿੰਮ ਸ਼ੁਰੂ ਕੀਤੀ ਗਈ ਹੈ। ਇਸ ਤਹਿਤ ਗਿੱਲੇ ਅਤੇ ਸੁੱਕੇ ਕੂੜੇ ਨੂੰ ਵੱਖੋ-ਵੱਖ ਰੱਖਣ ਬਾਰੇ ਲੋਕਾਂ ਨੂੰ ਪ੍ਰੇਰਿਤ ਕੀਤਾ ਜਾ ਰਿਹਾ ਹੈ ਤਾਂ ਜੋ ਕੂੜੇ ਦਾ 100 ਫੀਸਦੀ ਪ੍ਰਬੰਧਨ ਹੋ ਸਕੇ।
ਇਸ ਮੁਹਿੰਮ ਤਹਿਤ ਸ਼ਹਿਰ ਦੇ ਸਾਰੇ ਵਾਰਡਾਂ 'ਚ ਇਹ ਪ੍ਰਾਜੈਕਟ ਲਾਗੂ ਕੀਤਾ ਜਾਵੇਗਾ। ਇਸ ਮੌਕੇ ਸਫਾਈ ਸੇਵਕਾਂ ਨੂੰ ਰਿਫਲੈਕਟਰ ਜੈਕੇਟਾਂ, ਦਸਤਾਨੇ ਅਤੇ ਵਾਰਡ ਵਾਸੀਆਂ ਨੂੰ ਥੈਲੇ ਅਤੇ ਗਿੱਲੇ ਕੂੜੇ ਤੋਂ ਤਿਆਰ ਖਾਦ ਵੀ ਵੰਡੀ ਗਈ।
ਇਸ ਸਬੰਧੀ ਵਿਸਥਾਰ ਵਿਚ ਜਾਣਕਾਰੀ ਦਿੰਦਿਆਂ ਮੰਤਰੀ ਮੀਤ ਹੇਅਰ ਦੇ ਓਐਸਡੀ ਹਸਨਪ੍ਰੀਤ ਭਾਰਦਵਾਜ ਅਤੇ ਸਵੱਛ ਭਾਰਤ ਮੁਹਿੰਮ ਦੇ ਵਾਲੰਟੀਅਰ ਹਰਕੇਸ਼ ਕੁਮਾਰ ਨੇ ਦੱਸਿਆ ਕਿ ਸ਼ਹਿਰ ਵਿੱਚ ਕੂੜੇ ਦਾ ਨਿਬੇੜਾ ਤਾਂ ਹੀ ਹੋ ਸਕਦਾ ਹੈ, ਜੇਕਰ ਕੂੜਾ ਵੱਖੋ ਵੱਖ ਰੱਖਿਆ ਜਾਵੇ। ਗਿੱਲੇ ਕੂੜੇ ਨੂੰ ਪਿਟਸ ’ਚ ਪਾ ਕੇ ਖਾਦ ਤਿਆਰ ਕੀਤੀ ਜਾਂਦੀ ਹੈ ਅਤੇ ਸੁੱਕੇ ਕੂੜੇ ਨੂੰ ਅੱਗੇ ਵੱਖ ਵੱਖ ਕਰ ਕੇ ਉਸਦਾ ਨਿਬੇੜਾ ਕੀਤਾ ਜਾਂਦਾ ਹੈ।
ਉਹਨਾਂ ਕਿਹਾ ਕਿ ਆਲਾ-ਦੁਆਲਾ ਸਾਫ ਰੱਖਣਾ ਸਾਡਾ ਹਰ ਇਕ ਦਾ ਫਰਜ਼ ਹੈ ਤੇ ਇਸ ਮੁਹਿੰਮ ਵਿਚ ਪੰਜਾਬ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸਨ ਦਾ ਸਾਥ ਦਿੱਤਾ ਜਾਵੇ। ਕੂੜੇ ਦੇ ਪ੍ਰਬੰਧਨ ਲਈ ਸ਼ਹਿਰ ’ਚ 150 ਦੇ ਕਰੀਬ ਹੋਰ ਨਵੀਆਂ ਰੇਹੜੀਆਂ ਲਾਈਆਂ ਜਾਣਗੀਆਂ। ਇਸ ਮੌਕੇ ਸਫਾਈ ਸੇਵਕਾਂ ਨੂੰ ਰਿਫਲੈਕਟਰ ਜੈਕੇਟਾਂ, ਦਸਤਾਨੇ ਅਤੇ ਵਾਰਡ ਵਾਸੀਆਂ ਨੂੰ ਥੈਲੇ ਅਤੇ ਗਿੱਲੇ ਕੂੜੇ ਤੋਂ ਤਿਆਰ ਖਾਦ ਵੀ ਵੰਡੀ ਗਈ।
ਇਹ ਵੀ ਪੜ੍ਹੋ: Dubai ਤੋਂ ਆਏ ਯਾਤਰੀ ਨੂੰ 36 ਲੱਖ ਦੇ ਸੋਨੇ ਨਾਲ ਕੀਤਾ ਗ੍ਰਿਫ਼ਤਾਰ