ETV Bharat / state

ਐੱਸਐੱਸਪੀ ਬਰਨਾਲਾ ਨੇ ਸ਼ੁਰੂ ਕੀਤੀ ਕੋਵਿਡ-19 ਬਾਰੇ ਜਾਗਰੂਕਤਾ ਮੁਹਿੰਮ

author img

By

Published : Mar 30, 2020, 9:12 PM IST

ਕੋਰੋਨਾ ਵਾਇਰਸ ਦੇ ਮੱਦੇਨਜ਼ਰ ਪੰਜਾਬ 'ਚ ਕਰਫਿਊ ਜਾਰੀ ਹੈ। ਇਸ ਦੌਰਾਨ ਸੂਬਾ ਸਰਕਾਰ ਤੇ ਜ਼ਿਲ੍ਹਾ ਪ੍ਰਸ਼ਾਸਨ ਲੋੜਵੰਦ ਲੋਕਾਂ ਦੀ ਹਰ ਸੰਭਵ ਮਦਦ ਕਰ ਰਿਹਾ ਹੈ। ਇਸੇ ਕੜੀ 'ਚ ਬਰਨਾਲਾ ਦੇ ਐੱਸਐੱਸਪੀ ਸੰਦੀਪ ਗੋਇਲ ਨੇ ਲੋਕਾਂ ਨੂੰ ਜਾਗਰੂਕ ਕਰਨ ਲਈ ਕੋਵਿਡ-19 ਪ੍ਰਤੀ ਵਿਸ਼ੇਸ਼ ਜਾਗਰੂਕਤਾ ਮੁਹਿੰਮ ਸ਼ੁਰੂ ਕੀਤੀ ਹੈ।

ਫੋਟੋ
ਫੋਟੋ

ਬਰਨਾਲਾ: ਕਰਫਿਊ ਦੇ ਦੌਰਾਨ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਲੋੜਵੰਦ ਲੋਕਾਂ ਦੀ ਹਰ ਸੰਭਵ ਮਦਦ ਕੀਤੀ ਜਾ ਰਹੀ ਹੈ। ਇਸ ਦੇ ਨਾਲ-ਨਾਲ ਐੱਸਐੱਸਪੀ ਸੰਦੀਪ ਗੋਇਲ ਨੇ ਲੋਕਾਂ ਨੂੰ ਕੋਰੋਨਾ ਵਾਇਰਸ ਪ੍ਰਤੀ ਜਾਗਰੂਕ ਲਈ ਖ਼ਾਸ ਮੁਹਿੰਮ ਸ਼ੁਰੂ ਕੀਤੀ ਹੈ।

ਕੋਵਿਡ-19 ਬਾਰੇ ਜਾਗਰੂਕਤਾ ਮੁਹਿੰਮ

ਇਸ ਮੁਹਿੰਮ ਦੇ ਤਹਿਤ ਐੱਸਐੱਸਪੀ ਸੰਦੀਪ ਗੋਇਲ ਲੋੜਵੰਦ ਲੋਕਾਂ ਨੂੰ ਉਨ੍ਹਾਂ ਦੀ ਜ਼ਰੂਰਤ ਮੁਤਾਬਕ ਰਾਸ਼ਨ, ਲੰਗਰ ਆਦਿ ਪਹੁੰਚਾ ਰਹੇ ਹਨ। ਇਸ ਤੋਂ ਇਲਾਵਾ ਵਿਸ਼ੇਸ਼ ਮੁਹਿੰਮ ਤਹਿਤ ਉਹ ਜ਼ਿਲ੍ਹੇ ਦੇ ਪਿੰਡ-ਪਿੰਡ 'ਚ ਜਾ ਕੇ ਔਰਤਾਂ ਤੇ ਬੱਚਿਆਂ ਨੂੰ ਕੋਰੋਨਾ ਵਾਇਰਸ ਸਬੰਧੀ ਜਾਗਰੂਕ ਕਰ ਰਹੇ ਹਨ। ਇਸ ਤੋਂ ਇਲਾਵਾ ਕੋਰੋਨਾ ਵਾਇਰਸ ਤੋਂ ਬਚਾਅ ਲਈ ਔਰਤਾਂ ਨੂੰ ਖ਼ਾਸ ਤੌਰ 'ਤੇ ਸੋਸ਼ਲ ਡਿਸਟੈਂਸਿੰਗ ਤੇ ਹੱਥਾਂ ਨੂੰ ਸੈਨੇਟਾਈਜ਼ ਕਰਨ ਬਾਰੇ ਜਾਗਰੂਕ ਕੀਤਾ ਜਾ ਰਿਹਾ ਹੈ।

ਹੋਰ ਪੜ੍ਹੋ : ਬੈਂਕ ਖੁੱਲ੍ਹਦਿਆਂ ਹੀ ਲੱਗੀਆਂ ਲੰਬੀਆਂ ਲਾਈਨਾਂ

ਇਸ ਬਾਰੇ ਦੱਸਦੇ ਹੋਏ ਐੱਸਐੱਸਪੀ ਸੰਦੀਪ ਗੋਇਲ ਨੇ ਕਿਹਾ ਕਿ ਲੋਕਾਂ ਨੂੰ ਰਾਸ਼ਨ ਪਹੁੰਚਾਉਣ ਦੇ ਨਾਲ-ਨਾਲ ਉਨ੍ਹਾਂ ਨੂੰ ਜਾਗਰੂਕ ਕਰਨਾ ਬੇਹਦ ਜ਼ਰੂਰੀ ਹੈ। ਪੁਲਿਸ ਪ੍ਰਸ਼ਾਸਨ ਸ਼ਹਿਰ ਦੀ ਸਮਾਜ ਸੇਵੀ ਸੰਸਥਾਵਾਂ ਨਾਲ ਮਿਲ ਕੇ ਲੋਕਾਂ ਨੂੰ ਕੋਰੋਨਾ ਵਾਇਰਸ ਤੋਂ ਬਚਾਅ ਲਈ ਪਿੰਡ-ਪਿੰਡ ਜਾ ਕੇ ਜਾਗਰੂਕ ਕਰ ਰਿਹਾ ਹੈ। ਉਨ੍ਹਾਂ ਨੇ ਪਿੰਡਾਂ ਦੀਆਂ ਔਰਤਾਂ ਅਤੇ ਬੱਚਿਆਂ ਨੂੰ ਵਿਸ਼ੇਸ਼ ਤੌਰ 'ਤੇ ਇਸ ਵਾਇਰਸ ਤੋਂ ਬਚਣ ਲਈ ਜਾਗਰੂਕ ਕੀਤਾ ਹੈ। ਉਨ੍ਹਾਂ ਦੱਸਿਆ ਕਿ ਇਸ ਮੁਹਿੰਮ ਨੂੰ ਲੋਕਾਂ ਵੱਲੋਂ ਵਧੀਆ ਹੁੰਗਾਰਾ ਮਿਲਿਆ ਹੈ। ਔਰਤਾਂ ਨੂੰ ਵਿਸ਼ੇਸ਼ ਤੌਰ 'ਤੇ ਜਾਗਰੂਕ ਕਰਨ ਬਾਰੇ ਉਨ੍ਹਾਂ ਕਿਹਾ ਕਿ ਔਰਤਾਂ ਪੂਰੇ ਪਰਿਵਾਰ ਦੀ ਸੰਭਾਲ ਕਰਦਿਆਂ ਹਨ ਜੇਕਰ ਉਹ ਜਾਗਰੂਕ ਹੋਣਗੀਆਂ ਤਾਂ ਪਰਿਵਾਰ ਤੇ ਹੋਰਨਾਂ ਲੋਕ ਵੀ ਜਾਗਰੂਕ ਹੋਣਗੇ। ਇਸ ਨਾਲ ਕੋਰੋਨਾ ਵਾਇਰਸ 'ਤੇ ਜਿੱਤ ਹਾਸਲ ਕੀਤੀ ਜਾ ਸਕੇਗੀ।

ETV Bharat Logo

Copyright © 2024 Ushodaya Enterprises Pvt. Ltd., All Rights Reserved.