ਬਰਨਾਲਾ : ਪੰਜਾਬ ਸਰਕਾਰ ਵੱਲੋਂ ਕਰਵਾਈਆਂ ਜਾ ਰਹੀਆਂ ਖੇਡਾਂ ਵਤਨ ਪੰਜਾਬ ਦੀਆਂ ਦੇ ਅੰਤਰਗਤ ਬਰਨਾਲਾ ਵਿਖੇ ਨੈੱਟਬਾਲ ਦੇ ਸੂੁਬਾ ਪੱਧਰੀ ਮੁਕਾਬਲੇ (Provincial level competition of netball) ਅੱਜ ਸੰਪੰਨ ਹੋ ਗਏ। ਬਰਨਾਲਾ ਦੇ ਐਸਡੀ ਕਾਲਜ (SD College) ਵਿੱਚ ਲੜਕਿਆਂ ਦੀਆਂ ਵੱਖ ਵੱਖ ਉਮਰ ਵਰਗ ਦੀਆਂ ਜੇਤੂ ਟੀਮਾਂ ਦੇ ਫ਼ਾਈਨਲ ਮੁਕਾਬਲੇ (Final competition of winning teams) ਹੋਏ। ਖੇਡਾਂ ਦੇ ਆਖ਼ਰੀ ਦਿਨ ਮੁੱਖ ਮਹਿਮਾਨ ਵਜੋਂ ਡੀਐਸਪੀ ਬਰਨਾਲਾ ਸਤਵੀਰ ਸਿੰਘ ਨੇ ਪਹੁੰਚ ਕੇ ਮੁਕਾਬਲਿਆਂ ਦੇ ਜੇਤੂਆਂ ਨੂੰ ਮੈਡਲਾਂ ਅਤੇ ਨਕਦ ਰਾਸ਼ੀ ਨਾਲ ਸਨਮਾਨਿਤ ਕੀਤਾ ਗਿਆ। ਖਿਡਾਰੀਆਂ ਅਤੇ ਪ੍ਰਬੰਧਕਾਂ ਵੱਲੋਂ ਪੰਜਾਬ ਸਰਕਾਰ ਦੇ ਖੇਡਾਂ ਪ੍ਰਤੀ ਕੀਤੇ ਜਾ ਰਹੇ ਉਪਰਾਲਿਆਂ ਦੀ ਪ੍ਰਸ਼ੰਸ਼ਾ ਕੀਤੀ ਗਈ।
ਇਸ ਮੌਕੇ ਗੱਲਬਾਤ ਕਰਦਿਆਂ ਡੀਐਸਪੀ ਬਰਨਾਲਾ ਸਤਵੀਰ ਸਿੰਘ (DSP Barnala Satveer Singh) ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਖੇਡਾਂ ਦੇ ਬਹੁਤ ਵਧੀਆ ਉਪਰਾਲੇ ਕੀਤੇ ਜਾ ਰਹੇ ਹਨ। ਜਿਸ ਤਹਿਤ ਨੌਜਵਾਨਾਂ ਨੂੰ ਮੁੜ ਖੇਡਾਂ ਨਾਲ ਜੋੜਿਆ ਜਾ ਰਿਹਾ ਹੈ। ਖਿਡਾਰੀਆਂ ਨੇ ਬਹੁਤ ਉਤਸ਼ਾਹ ਨਾਲ ਇਹਨਾਂ ਖੇਡਾਂ ਵਿੱਚ ਭਾਗ ਲਿਆ ਹੈ। ਖਾਸ ਕਰਕੇ ਬਰਨਾਲਾ ਨੈੱਟਬਾਲ ਦੀ ਚੰਗੀ ਖੇਡ ਲਈ ਜਾਣਿਆ ਜਾਂਦਾ ਹੈ। ਇਸ ਖੇਡ ਤੋਂ ਅੱਗੇ ਵਧ ਕੇ ਬਹੁਤ ਸਾਰੇ ਖਿਡਾਰੀ ਵੱਖ ਵੱਖ ਸਰਕਾਰੀ ਵਿਭਾਗਾਂ ਵਿੱਚ ਆਪਣੀਆਂ ਸੇਵਾਵਾਂ ਨਿਭਾ ਰਹੇ ਹਨ। ਉਹਨਾਂ ਖੇਡਾਂ ਵਿੱਚ ਭਾਗ ਲੈਣ ਵਾਲੇ ਖਿਡਾਰੀਆਂ ਨੂੰ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ।
ਨੈੱਟਬਾਲ ਖੇਡਾਂ ਦੇ ਕਨਵੀਨਰ ਪ੍ਰੋ.ਬਲਵਿੰਦਰ ਸ਼ਰਮਾ ਨੇ ਦੱਸਿਆ ਕਿ ਇਹ ਖੇਡਾਂ 15 ਅਕਤੂਬਰ ਤੋਂ ਸ਼ੁਰੂ ਹੋਏ ਸਨ। ਜਿਸ ਵਿੱਚ ਪੰਜਾਬ ਭਰ ਤੋਂ ਲੜਕੀਆਂ ਅਤੇ ਲੜਕਿਆਂ ਦੀਆਂ ਟੀਮਾਂ ਨੇ ਭਾਗ ਲਿਆ। ਇਹਨਾਂ ਵਿੱਚ 46 ਟੀਮਾਂ ਲੜਕਿਆਂ ਦੀਆਂ ਪਹੁੰਚੀਆਂ ਸਨ। ਇਹਨਾਂ ਖੇਡਾਂ ਵਿੱਚ ਬਲਾਕ ਲੈਵਲ ਤੋਂ ਲੈ ਕੇ ਸੂਬਾ ਪੱਧਰ ਤੱਕ 3 ਲੱਖ ਖਿਡਾਰੀਆਂ ਨੇ ਭਾਗ ਲਿਆ ਹੈ ਜੋ ਪੰਜਾਬ ਲਈ ਸ਼ੁੱਭ ਸੰਕੇਤ ਹੈ। ਖੇਡਾਂ ਰਾਹੀਂ ਨੌਜਵਾਨਾਂ ਨੂੰ ਅੱਗੇ ਨੌਕਰੀਆਂ ਲੈਣ ਮੌਕੇ ਵੀ ਲਾਭ ਮਿਲੇਗਾ। ਇਸ ਨਾਲ ਪੰਜਾਬ ਦੇ ਹੋਰ ਨੌਜਵਾਨ ਵੀ ਖੇਡਾਂ ਵੱਲ ਆਉਣਗੇ।
ਉਥੇ ਇਸ ਮੌਕੇ ਜੇਤੂ ਟੀਮਾਂ ਦੇ ਖਿਡਾਰੀਆਂ ਨੇ ਪੰਜਾਬ ਸਰਕਾਰ ਦੇ ਉਪਰਾਲੇ ਦੀ ਸ਼ਾਲਾਘਾ ਕਰਦਿਆਂ ਕਿਹਾ ਕਿ ਸਰਕਾਰ ਨੂੰ ਅੱਗੇ ਵੀ ਇਸ ਤਰ੍ਹਾਂ ਦੇ ਉਪਰਾਲੇ ਜਾਰੀ ਰੱਖਣੇ ਚਾਹੀਦੇ ਹਨ। ਉਹਨਾਂ ਦੱਸਿਆ ਕਿ ਇਹਨਾਂ ਖੇਡਾਂ ਦੌਰਾਨ ਉਹਨਾਂ ਨੂੰ ਰਹਿਣ ਖਾਣ ਪੀਣ ਦੇ ਪ੍ਰਬੰਧ ਵੀ ਬਹੁਤ ਵਧੀਆ ਮੁਹੱਈਆ ਕਰਵਾਏ ਗਏ।
ਇਹ ਵੀ ਪੜ੍ਹੋ:- ਮਹਿਲਾ ਦੋਸਤ ਦੇ ਕਾਤਲ ਨੂੰ ਕੈਨੇਡਾ 'ਚ 7 ਸਾਲ ਦੀ ਕੈਦ