ਬਰਨਾਲਾ: ਕੋਰੋਨਾ ਵਾਇਰਸ ਦੇ ਚੱਲਦਿਆਂ ਬਰਨਾਲਾ ਪ੍ਰਸ਼ਾਸਨ ਵੱਲੋਂ ਜ਼ਿਲ੍ਹਾ ਨਿਵਾਸੀਆਂ ਲਈ ਨਿਰਦੇਸ਼ ਜਾਰੀ ਕੀਤੇ ਗਏ ਹਨ। ਇਹ ਨਿਰਦੇਸ਼ ਕੋਰੋਨਾ ਦੇ ਵਧ ਰਹੇ ਪ੍ਰਭਾਵ ਦੇਖਦੇ ਹੋਏ ਇਹ ਨਿਰਦੇਸ਼ ਜਾਰੀ ਕੀਤੇ ਗਏ ਹਨ। ਨਾਲ ਹੀ ਲੋਕਾਂ ਨੂੰ ਨਿਦਰੇਸ਼ਾ ਦੀ ਪਾਲਣਾ ਕਰਨ ਦੀ ਅਪੀਲ ਕੀਤੀ ਜਾ ਰਹੀ ਹੈ। ਸੂਬੇ ਚ ਚ ਵੀ ਦਿਨੋਂ ਦਿਨ ਕੋਰੋਨਾ ਦੇ ਮਾਮਲੇ ਵਧਦੇ ਜਾ ਰਹੇ ਹਨ। ਦੂਜੇ ਪਾਸੇ ਹੋਲੇ ਮੁਹੱਲੇ, ਮੈਡੀ ਮੇਲੇ ਨੂੰ ਲੈ ਕੇ ਸਰਕਾਰ ਵੱਲੋਂ ਹਿਦਾਇਤਾਂ ਜਾਰੀ ਕੀਤੀਆਂ ਗਈਆਂ ਹਨ।
ਡਿਪਟੀ ਕਮਿਸ਼ਨਰ ਬਰਨਾਲਾ ਤੇਜ ਪ੍ਰਤਾਪ ਸਿੰਘ ਫੂਲਕਾ ਨੇ ਦੱਸਿਆ ਕਿ ਹੋਲੇ ਮੁਹੱਲੇ ਦਾ ਤਿਉਹਾਰ 24 ਮਾਰਚ ਤੋਂ 26 ਮਾਰਚ 2021 ਤੱਕ ਸ਼੍ਰੀ ਕੀਰਤਪੁਰ ਸਾਹਿਬ ਵਿਖੇ, ਮਿਤੀ 27 ਮਾਰਚ ਤੋਂ 29 ਮਾਰਚ 2021 ਤੱਕ ਸ਼੍ਰੀ ਆਨੰਦਪੁਰ ਸਾਹਿਬ ਵਿਖੇ ਅਤੇ ਬਾਬਾ ਬਡਭਾਗ ਸਿੰਘ ਜੀ ਦਾ ਮੈਡੀ ਮੇਲਾ 21 ਮਾਰਚ ਤੋਂ 31 ਮਾਰਚ 2021 ਤੱਕ ਸਬ ਡਵੀਜ਼ਨ ਅੰਬ, ਜ਼ਿਲ੍ਹਾ ਊਨਾ (ਹਿਮਾਚਲ ਪ੍ਰਦੇਸ਼) ਵਿਖੇ ਮਨਾਇਆ ਜਾਣਾ ਹੈ। ਜਿਸਨੂੰ ਲੈ ਕੇ ਉਨ੍ਹਾਂ ਨੇ ਸ਼ਰਧਾਲੂਆਂ ਦੀ ਸੁਰੱਖਿਆ ਨੂੰ ਧਿਆਨ ਚ ਰੱਖਦੇ ਹੋਏ ਹਿਦਾਇਤਾਂ ਜਾਰੀ ਕੀਤੀਆਂ ਹਨ।
ਇਹ ਵੀ ਪੜੋ: ਕੈਪ ਅਮਰਿੰਦਰ ਨੇ ਕੀਤਾ ਪ੍ਰਧਾਨ ਮੰਤਰੀ ਮੋਦੀ ਦਾ ਧੰਨਵਾਦ
ਡੀਸੀ ਦਾ ਇਹ ਵੀ ਕਹਿਣਾ ਹੈ ਕਿ ਲੋਕ ਇਸ ਤਿਉਹਾਰ ਤੇ ਮੇਲੇ ਚ ਟਰੱਕਾਂ, ਟਰੈਕਟਰ ਟਰਾਲੀਆਂ ਦੀਆਂ ਛੱਤਾਂ ’ਤੇ ਚੜ੍ਹ ਕੇ ਆਉਂਦੇ ਹਨ, ਜਿਸ ਕਾਰਨ ਕਿਸੇ ਵੀ ਤਰ੍ਹਾਂ ਦੀ ਅਣਸੁਖਾਵੀ ਘਟਨਾ ਦਾ ਡਰ ਬਣਿਆ ਰਹਿੰਦਾ ਹੈ ਜਿਸਨੂੰ ਧਿਆਨ ਚ ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਮੇਲਿਆ ਤਿਉਹਾਰ ਚ ਸ਼ਾਮਲ ਹੋਣ ਲਈ ਬੱਸਾਂ ਰਾਹੀ ਇੱਥੇ ਪਹੁੰਚਣ। ਨਾਲ ਹੀ ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਇਸ ਦੌਰਾਨ ਉਹ ਸਮਾਜਿਕ ਦੂਰੀ ਦੀ ਵੀ ਪਾਲਣਾ ਕਰਨ।
ਇਸ ਤੋਂ ਇਲਾਵਾ ਡੀਸੀ ਨੇ ਜ਼ਿਲ੍ਹੇ ਦੇ ਅਧਿਕਾਰੀਆਂ ਨੂੰ ਵੀ ਹਦਾਇਤ ਕੀਤੀ ਕਿ ਜ਼ਿਲ੍ਹੇ ਵਿੱਚ ਉਕਤ ਹਦਾਇਤਾਂ ਦੀ ਪਾਲਣਾ ਕਰਵਾਈ ਜਾਵੇ ਅਤੇ ਉਲੰਘਣਾ ਕਰਨ ਵਾਲਿਆਂ ਨੂੰ ਅਧਿਕਾਰ ਖੇਤਰ ਵਿੱਚ ਹੀ ਰੋਕ ਲਿਆ ਜਾਵੇ।