ETV Bharat / state

ਸਿਹਤ ਮੰਤਰੀ ਬਲਵੀਰ ਸਿੱਧੂ ਦਾ ਜ਼ਬਰਦਸਤ ਵਿਰੋਧ

ਠੇਕਾ ਮੁਲਾਜ਼ਮਾਂ ਨੇ ਸਿਹਤ ਮੰਤਰੀ ਬਲਬੀਰ ਸਿੱਧੂ ਦਾ ਜ਼ਬਰਦਸਤ ਵਿਰੋਧ ਕੀਤਾ ਤੇ ਉਹਨਾਂ ਨੇ ਕਾਫੀਲੇ ਨੂੰ ਕਾਲੀਆਂ ਝੰਡੀਆਂ ਵੀ ਦਿਖਾਈਆਂ। ਉਹਨਾਂ ਕਿਹਾ ਕਿ ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਕਾਂਗਰਸ ਸਰਕਾਰ ਦੇ ਮੰਤਰੀਆਂ ਦਾ ਪੰਜਾਬ ਭਰ ਵਿੱਚ ਆਪਣੀਆਂ ਮੰਗਾਂ ਨੂੰ ਲੈ ਕੇ ਵਿਰੋਧ ਅਤੇ ਘਿਰਾਓ ਕਰਦੇ ਰਹਿਣਗੇ।

ਸਿਹਤ ਮੰਤਰੀ ਬਲਵੀਰ ਸਿੱਧੂ ਦਾ ਜ਼ਬਰਦਸਤ ਵਿਰੋਧ
ਸਿਹਤ ਮੰਤਰੀ ਬਲਵੀਰ ਸਿੱਧੂ ਦਾ ਜ਼ਬਰਦਸਤ ਵਿਰੋਧ
author img

By

Published : Jul 26, 2021, 9:00 PM IST

ਬਰਨਾਲਾ: ਜ਼ਿਲ੍ਹੇ ’ਚ ਸਥਿਤੀ ਉਸ ਸਮੇਂ ਤਣਾਅ ਪੂਰਨ ਹੋ ਗਈ ਜਦੋਂ ਸ਼ਿਕਾਇਤ ਨਿਵਾਰਨ ਕਮੇਟੀ ਦੀ ਮੀਟਿੰਗ ਕਰਨ ਪਹੁੰਚੇ ਸਿਹਤ ਮੰਤਰੀ ਬਲਵੀਰ ਸਿੰਘ ਸਿੱਧੂ ਦਾ ਠੇਕਾ ਮੁਲਾਜ਼ਮਾਂ ਨੇ ਵਿਰੋਧ ਸ਼ੁਰੂ ਕਰ ਦਿੱਤਾ। ਇਸ ਦੌਰਾਨ ਬਰਨਾਲਾ ਦੇ ਡੀਸੀ ਕੰਪਲੈਕਸ ਨੂੰ ਪੁਲਿਸ ਛਾਉਣੀ ਵਿੱਚ ਤਬਦੀਲ ਕਰ ਦਿੱਤਾ ਗਿਆ। ਠੇਕਾ ਮੁਲਾਜ਼ਮਾਂ ਵੱਲੋਂ ਬਲਵੀਰ ਸਿੱਧੂ ਦੇ ਕਾਫ਼ਲੇ ਨੂੰ ਕਾਲੀਆਂ ਝੰਡੀਆਂ ਵੀ ਦਿਖਾਈਆਂ ਗਈਆਂ।

ਸਿਹਤ ਮੰਤਰੀ ਬਲਵੀਰ ਸਿੱਧੂ ਦਾ ਜ਼ਬਰਦਸਤ ਵਿਰੋਧ

ਇਹ ਵੀ ਪੜੋ: ਅਸਾਮ-ਮਿਜ਼ੋਰਮ ਸਰਹੱਦ 'ਤੇ ਫਾਇਰਿੰਗ, 6 ਜਵਾਨ ਹਲਾਕ

ਇਸ ਮੌਕੇ ਪ੍ਰਦਰਸ਼ਨਕਾਰੀ ਠੇਕਾ ਮੁਲਾਜ਼ਮਾਂ ਨੇ ਕਿਹਾ ਕਿ ਠੇਕਾ ਮੁਲਾਜ਼ਮ ਸੰਘਰਸ਼ ਮੋਰਚੇ ਵੱਲੋਂ ਉਲੀਕੇ ਪ੍ਰੋਗਰਾਮ ਤਹਿਤ ਕਿਰਤ ਮੰਤਰੀ ਬਲਵੀਰ ਸਿੰਘ ਸਿੱਧੂ ਨੂੰ ਮਿਲ ਕੇ ਮੁਲਾਜ਼ਮਾਂ ਦੀਆਂ ਮੰਗਾਂ ਸਬੰਧੀ ਗੱਲਬਾਤ ਕਰਨੀ ਸੀ। ਜ਼ਿਲ੍ਹਾ ਪ੍ਰਸ਼ਾਸ਼ਨ ਨੇ ਮੰਤਰੀ ਸਿੱਧੂ ਨਾਲ ਮੀਟਿੰਗ ਕਰਨ ਦਾ ਭਰੋਸਾ ਦਿੱਤਾ ਸੀ, ਜਦਕਿ ਮੰਤਰੀ ਦੇ ਤਪਾ ਮੰਡੀ ਤੋਂ ਤੁਰਨ ਸਮੇਂ ਮਿਲਾਇਆ ਗਿਆ। ਜਦਕਿ ਉਹਨਾਂ ਨੇ ਸਿਹਤ ਮੰਤਰੀ ਨਾਲ ਮੁਲਾਕਾਤ ਕਰਕੇ ਜੱਥੇਬੰਦੀ ਦੀ ਪੈਨਲ ਮੀਟਿੰਗ ਦਾ ਸਮਾਂ ਲੈਣਾ ਸੀ। ਜਿਸ ਕਰਕੇ ਅੱਜ ਉਹਨਾਂ ਨੂੰ ਰੋਸ ਵਜੋਂ ਮੰਤਰੀ ਦਾ ਵਿਰੋਧ ਕਰਨਾ ਪਿਆ ਹੈ।

ਉਹਨਾਂ ਕਿਹਾ ਕਿ ਕੈਪਟਨ ਸਰਕਾਰ ਨੇ ਚੋਣਾਂ ਸਮੇਂ ਭਰੋਸਾ ਦਿੱਤਾ ਕਿ ਸਰਕਾਰ ਬਨਣ ਤੇ ਕੱਚੇ ਮੁਲਾਜ਼ਮਾਂ ਨੂੰ ਪੱਕਾ ਕੀਤਾ ਜਾਵੇਗਾ। ਸਰਕਾਰ ਆਪਣਾ ਵਾਅਦਾ ਪੂਰਾ ਕਰਨ ਵਿੱਚ ਨਾਕਾਮ ਰਹੀ ਹੈ। ਪ੍ਰਦਰਸ਼ਨਕਾਰੀਆਂ ਨੇ ਉਹਨਾਂ ਦੇ ਸਾਥੀ ਮੁਲਾਜ਼ਮ ਦੀ ਪੱਗ ਲਾਹੁਣ ਅਤੇ ਧਮਕੀਆਂ ਦੇਣ ਦੇ ਦੋਸ਼ ਵੀ ਲਗਾਏ ਗਏ। ਉਹਨਾਂ ਕਿਹਾ ਕਿ ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਕਾਂਗਰਸ ਸਰਕਾਰ ਦੇ ਮੰਤਰੀਆਂ ਦਾ ਪੰਜਾਬ ਭਰ ਵਿੱਚ ਆਪਣੀਆਂ ਮੰਗਾਂ ਨੂੰ ਲੈ ਕੇ ਵਿਰੋਧ ਅਤੇ ਘਿਰਾਓ ਕਰਦੇ ਰਹਿਣਗੇ।

ਇਹ ਵੀ ਪੜੋ: Live ਕੁੱਟਮਾਰ :ਵੇਖੋ ਕਿਵੇਂ ਪਿਓ ਪੁੱਤ ਨੇ 10 ਬਦਮਾਸ਼ ਲਾਏ ਅੱਗੇ

ETV Bharat Logo

Copyright © 2024 Ushodaya Enterprises Pvt. Ltd., All Rights Reserved.