ਬਰਨਾਲਾ: ਪੰਜਾਬ ਵਿੱਚ ਆਮ ਆਦਮੀ ਸਰਕਾਰ ਵੱਲੋਂ ਜਿੱਥੇ 'ਦਿੱਲੀ ਦੇ ਸਕੂਲ ਮਾਡਲ' ਦੀ ਚਰਚਾ ਪੰਜਾਬ ਵਿੱਚ ਕੀਤੀ ਜਾਂਦੀ ਹੈ। ਉੱਥੇ ਹੀ ਬਰਨਾਲਾ ਜ਼ਿਲ੍ਹੇ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਹਮੀਦੀ Government Senior Secondary School Hamidi ਵਿਖੇ ਅਧਿਆਪਕਾਂ ਦੀ ਘਾਟ Hamidi village of Barnala staged a sit in ਤੋਂ ਪ੍ਰੇਸ਼ਾਨ ਵਿਦਿਆਰਥੀਆਂ ਤੇ ਉਹਨਾਂ ਦੇ ਮਾਪਿਆਂ ਨੇ ਸਕੂਲ ਗੇਟ ਅੱਗੇ ਧਰਨਾ ਦਿੱਤਾ। ਇਸ ਮੌਕੇ ਪੰਜਾਬ ਸਰਕਾਰ ਖਿਲਾਫ ਜ਼ੋਰਦਾਰ ਨਾਅਰੇਬਾਜੀ ਕਰਦਿਆਂ ਵਿਦਿਆਰਥੀਆਂ ਤੇ ਮਾਪਿਆਂ ਨੇ ਸਕੂਲ ‘ਚ ਖਾਲੀ ਅਸਾਮੀਆਂ ਫੌਰੀ ਭਰਨ ਦੀ ਮੰਗ ਕੀਤੀ। Students and parents of Hamidi village
ਜਿਕਰਯੋਗ ਹੈ ਕਿ ਇਨ੍ਹੀਂ ਦਿਨੀਂ ਅਧਿਆਪਕਾਂ ਦੀਆਂ ਬਦਲੀਆਂ ਦੀ ਪ੍ਰਕਿਰਿਆ ਚੱਲ ਰਹੀ ਹੈ ਤੇ ਇਸ ਸਕੂਲ ਦੇ ਇੰਚਾਰਜ ਸਮੇਤ ਚਾਰ ਅਧਿਆਪਕਾਂ ਨੇ ਸਕੂਲ ‘ਚੋਂ ਆਪਣੀ ਇੱਛਾ ਨਾਲ ਬਦਲੀ ਕਰਵਾ ਲਈ ਜਿਸ ਕਾਰਨ ਪਹਿਲਾਂ ਹੀ ਅਸਾਮੀਆਂ ਦੀ ਘਾਟ ਨਾਲ ਜੂਝ ਰਹੇ ਸਕੂਲ ਵਿੱਚ ਵੱਡੀ ਸਮੱਸਿਆ ਖੜ੍ਹੀ ਹੋ ਗਈ ਹੈ।
ਪਿੰਡ ਦੇ ਪੰਚ ਜਸਵਿੰਦਰ ਸਿੰਘ ਮਾਂਗਟ,ਸਾਬਕਾ ਸਰਪੰਚ ਨਾਥ ਸਿੰਘ ਹਮੀਦੀ,ਪੰਚ ਅਮਰ ਸਿੰਘ ਚੋਪੜਾ,ਭਾਰਤੀ ਕਿਸਾਨ ਯੂਨੀਅਨ (ਉਗਰਾਹਾਂ) ਦੇ ਆਗੂ ਬਲਰਾਜ ਸਿੰਘ ਹਮੀਦੀ,ਕੇਵਲ ਸਿੰਘ ਹਮੀਦੀ,ਜਗਜੀਤ ਸਿੰਘ ਸਰਾਂ, ਗੁਰਪ੍ਰਕਾਸ਼ ਸਿੰਘ ਠੁੱਲੀਵਾਲ ਨੇ ਕਿਹਾ ਕਿ ਇੱਕ ਪਾਸੇ ਪੰਜਾਬ ਦੇ ਵੱਡੀ ਗਿਣਤੀ ਟੈੱਟ ਪਾਸ ਬੇਰੁਜ਼ਗਾਰ ਅਧਿਆਪਕ ਸਰਕਾਰੀ ਨੌਕਰੀ ਲੈਣ ਲਈ ਧਰਨੇ ਦੇ ਰਹੇ ਹਨ ਜਦਕਿ ਦੂਜੇ ਪਾਸੇ ਸਕੂਲ ਅਧਿਆਪਕਾਂ ਦੀ ਘਾਟ ਨਾਲ ਜੂਝ ਰਹੇ ਹਨ।ਉਨ੍ਹਾਂ ਕਿਹਾ ਕਿ ਸਰਕਾਰ ਉਨ੍ਹਾਂ ਨੌਜਵਾਨਾਂ ਨੂੰ ਸਕੂਲਾਂ ਵਿੱਚ ਭਰਤੀ ਕਰਕੇ ਅਧਿਆਪਕਾਂ ਦੀ ਘਾਟ ਨੂੰ ਵੀ ਪੂਰਾ ਕਰ ਸਕਦੀ ਹੈ ਤੇ ਉਨ੍ਹਾਂ ਨੂੰ ਰੁਜ਼ਗਾਰ ਵੀ ਮੁਹੱਈਆ ਕਰਵਾ ਸਕਦੀ ਹੈ।
ਉਨ੍ਹਾਂ ਕਿਹਾ ਕਿ ਅਧਿਆਪਕਾਂ ਦੀਆਂ ਬਦਲੀਆਂ ਕਾਰਨ ਬੱਚੇ ਸਕੂਲ ਛੱਡ ਕੇ ਹੋਰਨਾਂ ਪ੍ਰਾਈਵੇਟ ਸਕੂਲਾਂ ਵਿੱਚ ਜਾਣ ਲਈ ਮਜਬੂਰ ਹਨ।ਪਿੰਡ ਵਾਸੀਆਂ ਨੇ ਮੰਗ ਕੀਤੀ ਕਿ ਸਕੂਲ ਵਿੱਚੋਂ ਬਦਲੀ ਕੀਤੇ ਅਧਿਆਪਕਾਂ ਨੂੰ ਮੁੜ ਸਕੂਲ ਵਿੱਚ ਭੇਜਿਆ ਜਾਵੇ। ਇਸ ਮੌਕੇ ਸਕੂਲ ਦੇ ਵਿਦਿਆਰਥੀਆਂ ਨੇ ਦੱਸਿਆ ਕਿ ਸ਼ੈਸ਼ਨ ਦੇ ਬਿਲਕੁੱਲ ਵਿੱਚਕਾਰ ਪੜ੍ਹਾਈ ਦੇ ਦਿਨਾਂ ਵਿੱਚ ਅਧਿਆਪਕਾਂ ਦੀਆਂ ਬਦਲੀਆਂ ਕਾਰਨ ਸਕੂਲ ਅੰਦਰ ਪੜ੍ਹਾਈ ਦਾ ਬੁਰਾ ਹਾਲ ਹੋ ਗਿਆ ਹੈ ਤੇ ਉਹ ਹੁਣ ਸ਼ੈਸ਼ਨ ਦੇ ਅੱਧ-ਵਿਚਾਲੇ ਕਿਸੇ ਹੋਰ ਸਕੂਲ ਵਿੱਚ ਵੀ ਦਾਖਲ ਨਹੀਂ ਹੋ ਸਕਦੇ ਹਨ।
ਇਸ ਮੌਕੇ ਸਕੂਲ ਇੰਚਾਰਜ ਸ਼ਕੁੰਤਲਾ ਦੇਵੀ ਨੇ ਧਰਨੇ ਵਿੱਚ ਪੁੱਜ ਕੇ ਵਿਸ਼ਵਾਸ ਦਿਵਾਇਆ ਕਿ ਉਹਨਾਂ ਵੱਲੋਂ ਸਾਰਾ ਮਾਮਲਾ ਜਿਲ੍ਹਾ ਸਿੱਖਿਆ ਅਫਸਰ ਦੇ ਧਿਆਨ ਵਿੱਚ ਲਿਆਂਦਾ ਗਿਆ ਹੈ ਤੇ ਉੱਚ ਅਧਿਕਾਰੀਆਂ ਵੱਲੋਂ ਅਧਿਆਪਕਾਂ ਦੀ ਘਾਟ ਨੂੰ ਜਲਦ ਪੂਰਾ ਕਰਨ ਦਾ ਭਰੋਸਾ ਦਿੱਤਾ ਗਿਆ ਹੈ ਜਿਸ ਤੋਂ ਬਾਅਦ ਧਰਨਾ ਚੁੱਕ ਦਿੱਤਾ ਗਿਆ।ਪਿੰਡ ਵਾਸੀਆਂ ਤੇ ਵਿਦਿਆਰਥੀਆਂ ਨੇ ਚਿਤਾਵਨੀ ਦਿੱਤੀ ਕਿ ਜੇਕਰ ਅਧਿਆਪਕਾਂ ਦੀ ਘਾਟ ਨੂੰ ਜਲਦ ਪੂਰਾ ਨਾ ਕੀਤਾ ਗਿਆ ਤਾਂ ਉਹ ਮੁੜ ਸੰਘਰਸ਼ ਸ਼ੁਰੂ ਕਰਨਗੇ।
ਇਹ ਵੀ ਪੜੋ:- ਖੇਤਾਂ ਵਿਚ ਲੱਗੀ ਪਰਾਲੀ ਨੂੰ ਅੱਗ ਦੀ ਚਪੇਟ 'ਚ ਆਏ ਤਿੰਨ ਮੋਟਰਸਾਈਕਲ ਸਵਾਰ, ਬੁਰੀ ਤਰ੍ਹਾਂ ਝੁਲਸੇ