ETV Bharat / state

ਪਰਾਲੀ ਦੀ ਸੰਭਾਲ ਸਬੰਧੀ ਮਸ਼ੀਨਰੀ ਦੀ ਸਬਸਿਡੀ ਦੇ ਕੱਢੇ ਡਰਾਅ - punjab farmers

ਪੰਜਾਬ ਸਰਕਾਰ ਵੱਲੋਂ ਖੇਤੀ ਮਸ਼ੀਨਰੀ 50 ਫ਼ੀਸਦੀ ਅਤੇ 80 ਫ਼ੀਸਦੀ ਸਬਸਿਡੀ ’ਤੇ ਕਿਸਾਨ ਗਰੁੱਪ ਬਣਾ ਕੇ ਦਿੱਤੀ ਜਾ ਰਹੀ ਹੈ। ਪੰਜਾਬ ਸਰਕਾਰ ਵੱਲੋਂ ਸੁਪਰ ਸੀਡਰ, ਹੈਪੀ ਸੀਡਰ, ਮਲਚਰ ਆਦਿ ਮਸ਼ੀਨਾਂ ਕਿਸਾਨਾਂ ਨੂੰ ਦਿੱਤੀਆਂ ਜਾ ਰਹੀਆਂ ਹਨ।

Subsidies on agricultural machinery
ਪਰਾਲੀ ਦੀ ਸੰਭਾਲ ਸਬੰਧੀ ਮਸ਼ੀਨਰੀ ਦੀ ਸਬਸਿਡੀ ਦੇ ਕੱਢੇ ਡਰਾਅ
author img

By

Published : Sep 16, 2020, 4:52 PM IST

ਬਰਨਾਲਾ: ਕੋਰੋਨਾ ਵਾਇਰਸ ਦੇ ਚੱਲਦਿਆਂ ਪੰਜਾਬ ਸਰਕਾਰ ਵੱਲੋਂ ਪਰਾਲੀ ਨੂੰ ਅੱਗ ਲੱਗਣ ਤੋਂ ਬਚਾਉਣ ਲਈ ਮਸ਼ੀਨੀਕਰਨ ਮੁਹੱਈਆ ਕਰਵਾਉਣ ਦੀ ਮੁਹਿੰਮ ਤੇਜ਼ ਕੀਤੀ ਗਈ ਹੈ। ਖੇਤੀ ਮਸ਼ੀਨਰੀ ਦੇ ਲਈ 902 ਜਾਗਰੂਕ ਕਿਸਾਨਾਂ ਵੱਲੋਂ ਬਰਨਾਲਾ ਖੇਤੀਬਾੜੀ ਵਿਭਾਗ ਕੋਲ ਆਪਣੀਆ ਅਰਜ਼ੀਆਂ ਅਪਲਾਈ ਕੀਤੀਆਂ ਸਨ। ਡਿਪਟੀ ਕਮਿਸ਼ਨਰ ਬਰਨਾਲਾ ਵੱਲੋਂ ਕਿਸਾਨਾਂ ਨੂੰ ਸਬਸਿਡੀ ’ਤੇ ਖੇਤੀ ਮਸ਼ੀਨਰੀ ਮੁਹੱਈਆ ਕਰਵਾਉਣ ਸਬੰਧੀ ਅੱਜ ਡਰਾਅ ਕੱਢੇ ਗਏ।

ਪਰਾਲੀ ਦੀ ਸੰਭਾਲ ਸਬੰਧੀ ਮਸ਼ੀਨਰੀ ਦੀ ਸਬਸਿਡੀ ਦੇ ਕੱਢੇ ਡਰਾਅ

ਪੰਜਾਬ ਸਰਕਾਰ ਵੱਲੋਂ ਖੇਤੀ ਮਸ਼ੀਨਰੀ 50 ਫ਼ੀਸਦੀ ਅਤੇ 80ਫ਼ੀਸਦੀ ਸਬਸਿਡੀ ’ਤੇ ਕਿਸਾਨ ਗਰੁੱਪ ਬਣਾ ਕੇ ਦਿੱਤੀ ਜਾ ਰਹੀ ਹੈ। ਪੰਜਾਬ ਸਰਕਾਰ ਵੱਲੋਂ ਸੁਪਰ ਸੀਡਰ, ਹੈਪੀ ਸੀਡਰ, ਮਲਚਰ ਆਦਿ ਮਸ਼ੀਨਾਂ ਕਿਸਾਨਾਂ ਨੂੰ ਦਿੱਤੀਆਂ ਜਾ ਰਹੀਆਂ ਹਨ।

Subsidies on agricultural machinery
ਪਰਾਲੀ ਦੀ ਸੰਭਾਲ ਸਬੰਧੀ ਮਸ਼ੀਨਰੀ ਦੀ ਸਬਸਿਡੀ ਦੇ ਕੱਢੇ ਡਰਾਅ

ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਖੇਤੀਬਾੜੀ ਅਧਿਕਾਰੀ ਡਾ.ਬਲਦੇਵ ਸਿੰਘ ਨੇ ਦੱਸਿਆ ਕਿ ਜ਼ਿਲ੍ਹੇ ਦੇ ਵੱਧ ਤੋਂ ਵੱਧ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਨਾ ਲਗਾਉਣ ਸਬੰਧੀ ਜਾਗਰੂਕ ਕੀਤਾ ਜਾ ਰਿਹਾ ਹੈ। ਇਸੇ ਸਿਲਸਿਲੇ ਤਹਿਤ ਕਿਸਾਨਾਂ ਨੂੰ ਪਰਾਲੀ ਦੀ ਸੰਭਾਲ ਕਰਨ ਲਈ ਸਬਸਿਡੀ ’ਤੇ ਮਸ਼ੀਨਰੀ ਮੁਹੱਈਆ ਕਰਵਾਈ ਜਾ ਰਹੀ ਹੈ। ਇਸ ਲਈ ਜ਼ਿਲ੍ਹੇ ਭਰ ਦੇ 902 ਕਿਸਾਨਾਂ ਨੇ ਅਰਜ਼ੀਆਂ ਖੇਤੀਬਾੜੀ ਵਿਭਾਗ ਨੂੰ ਦਿੱਤੀਆਂ ਹਨ। ਜਿਸ ਦੇ ਅੱਜ ਡਰਾਅ ਡਿਪਟੀ ਕਮਿਸ਼ਨਰ ਬਰਨਾਲਾ ਵੱਲੋਂ ਕੱਢੇ ਗਏ ਹਨ। ਇਨ੍ਹਾਂ ਕਿਸਾਨਾਂ ਨੂੰ 50 ਅਤੇ 80 ਫ਼ੀਸਦੀ ਸਬਸਿਡੀ ਮਸ਼ੀਨਰੀ ਦਿੱਤੀ ਜਾ ਰਹੀ ਹੈ।

ਪਿਛਲੇ 5 ਸਾਲਾਂ ਤੋਂ ਪਰਾਲੀ ਨੂੰ ਅੱਗ ਨਾ ਲਗਾਉਣ ਸਿੱਧੀ ਮਸ਼ੀਨੀਕਰਨ ਨਾਲ ਬਿਜਾਈ ਕਰ ਰਹੇ ਜਾਗਰੂਕ ਕਿਸਾਨ ਅਜੈਬ ਸਿੰਘ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਖੇਤੀਬਾੜੀ ਮਸ਼ੀਨਰੀ ’ਤੇ 50 ਫ਼ੀਸਦੀ ਅਤੇ 80 ਫ਼ੀਸਦੀ ਸਬਸਿਡੀ ਮਿਲ ਰਹੀ ਹੈ। ਜਿਸ ਦਾ ਕਿਸਾਨ ਭਰਾਵਾਂ ਨੂੰ ਫ਼ਾਇਦਾ ਲੈਣਾ ਚਾਹੀਦਾ ਹੈ। ਇਸ ਨਾਲ ਝਾੜ ਵੀ ਚੰਗਾ ਹੁੰਦਾ ਹੈ ਅਤੇ ਖ਼ਰਚਾ ਵੀ ਘੱਟ ਆਉਂਦਾ ਹੈ ਅਤੇ ਦੂਜਾ ਕੋਰੋਨਾ ਮਹਾਂਮਾਰੀ ਤੋਂ ਬਚਿਆ ਜਾ ਸਕਦਾ ਹੈ।

ETV Bharat Logo

Copyright © 2025 Ushodaya Enterprises Pvt. Ltd., All Rights Reserved.