ETV Bharat / state

ਨਸ਼ਾ ਨਾ ਮਿਲਣ 'ਤੇ ਦੋ ਨੌਜਵਾਨਾਂ ਨੇ ਕੀਤੀ ਖ਼ੁਦਕੁਸ਼ੀ - ਬਰਨਾਲਾ

ਪਿੰਡ ਬੀਹਲਾ ਵਿਖੇ ਦੋ ਨੌਜਵਾਨਾਂ ਨੇ ਨਸ਼ੇ ਦੀ ਤੋੜ ਕਾਰਨ ਪਿੰਡ ਦੀ ਅਨਾਜ ਮੰਡੀ 'ਚ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ। ਬੁੱਧਵਾਰ ਦੀ ਦਰਮਿਆਨੀ ਰਾਤ ਨੂੰ ਨਸ਼ੇ ਦੀ ਤੋੜ ਲੱਗਣ ਕਰਕੇ ਦੋਵਾਂ ਨੌਜਵਾਨਾਂ ਨੇ ਅਨਾਜ ਮੰਡੀ 'ਚ ਲੱਗੇ ਬਰੋਟੇ ਨਾਲ ਫਾਹਾ ਲੈ ਕੇ ਖ਼ੁਦਕੁਸ਼ੀ ਕੀਤੀ।

ਫ਼ੋਟੋ
author img

By

Published : Jul 25, 2019, 3:08 PM IST

ਬਰਨਾਲਾ: ਹਲਕਾ ਮਹਿਲ ਕਲਾਂ ਦੇ ਪਿੰਡ ਬੀਹਲਾ ਵਿਖੇ ਦੋ ਨੌਜਵਾਨਾਂ ਵੱਲੋਂ ਨਸ਼ੇ ਦੀ ਤੋੜ ਕਾਰਨ ਪਿੰਡ ਦੀ ਅਨਾਜ ਮੰਡੀ 'ਚ ਫਾਹਾ ਲੈ ਕੇ ਖ਼ੁਦਕੁਸ਼ੀ ਕੀਤੇ ਜਾਣ ਦੀ ਘਟਨਾ ਸਾਹਮਣੇ ਆਈ ਹੈ। ਘਟਨਾ ਸਥਾਨ 'ਤੇ ਮੌਜੂਦ ਪੁਲਿਸ ਥਾਣਾ ਟੱਲੇਵਾਲ ਦੇ ਅਫ਼ਸਰ ਨੇ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆ ਦੱਸਿਆ ਕਿ ਗੁਰਕੀਰਤ ਸਿੰਘ (25) ਪੁੱਤਰ ਬਲਦੇਵ ਸਿੰਘ ਵਾਸੀ ਬੀਹਲਾ ਤੇ ਜਸਵਿੰਦਰ ਸਿੰਘ ਉਰਫ਼ ਜੱਸੂ (20) ਪੁੱਤਰ ਭੁਪਿੰਦਰ ਸਿੰਘ ਉਰਫ਼ ਭੋਲਾ ਵਾਸੀ ਬੀਹਲਾ ਜੋ ਕਿ ਨਸ਼ਾ ਕਰਨ ਦੇ ਆਦੀ ਸਨ। ਬੁੱਧਵਾਰ ਦੀ ਦਰਮਿਆਨੀ ਰਾਤ ਨੂੰ ਨਸ਼ੇ ਦੀ ਤੋੜ ਕਾਰਨ ਦੋਵਾਂ ਨੌਜਵਾਨਾਂ ਨੇ ਅਨਾਜ ਮੰਡੀ 'ਚ ਲੱਗੇ ਬਰੋਟੇ ਨਾਲ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ।

ਵੇਖੋ ਵੀਡੀਓ

ਮੌਕੇ 'ਤੇ ਹਾਜ਼ਰ ਲੋਕਾਂ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਨੌਜਵਾਨਾਂ ਵੱਲੋਂ ਫਾਹਾ ਲੈਣ ਥਾਂ ਤੋਂ ਕੁਝ ਕੁ ਦੂਰੀ ਤੋਂ ਮ੍ਰਿਤਕ ਨੌਜਵਾਨਾਂ ਦੇ ਖੜੇ ਕੀਤੇ ਮੋਟਰ ਸਾਈਕਲ ਨੇੜੇ ਸ਼ਰਾਬ ਦੀ ਬੋਤਲ, ਸੀਖਾਂ ਵਾਲੀ ਡੱਬੀ ਆਦਿ ਸਮਾਨ ਵੀ ਮਿਲਿਆ ਹੈ। ਇਸ ਮੌਕੇ ਪੁਲਿਸ ਅਧਿਕਾਰੀਆਂ ਨੂੰ ਫਾਹਾ ਲੈਣ ਵਾਲੇ ਬਰੋਟੇ ਥੱਲਿਓ ਸਰਿੰਜ ਵੀ ਮਿਲੀ ਹੈ। ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਮ੍ਰਿਤਕ ਨੌਜਵਾਨਾਂ ਦੀਆ ਲਾਸ਼ਾਂ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਬਰਨਾਲਾ ਭੇਜੀਆਂ ਗਈਆਂ ਹਨ।

ਇਹ ਵੀ ਪੜ੍ਹੋ: ਕਰਜ਼ੇ ਤੋਂ ਤੰਗ ਆਏ ਕਿਸਾਨ ਨੇ ਕੀਤੀ ਖ਼ੁਦਕੁਸ਼ੀ

ਉਨ੍ਹਾਂ ਕਿਹਾ ਕਿ ਮ੍ਰਿਤਕ ਨੌਜਵਾਨਾਂ ਦੇ ਪਰਿਵਾਰਿਕ ਮੈਂਬਰਾ ਦੇ ਬਿਆਨ ਦਰਜ ਕਰਨ ਤੋਂ ਬਾਅਦ ਅਗਲੀ ਕਾਰਵਾਈ ਅਮਲ 'ਚ ਲਿਆਂਦੀ ਜਾਵੇਗੀ। ਇਸ ਮੌਕੇ ਸਰਪੰਚ ਕਿਰਨਜੀਤ ਸਿੰਘ ਮਿੰਟੂ ਬੀਹਲਾ, ਨੰਬਰਦਾਰ ਜਸਵੀਰ ਸਿੰਘ ਬੀਹਲਾ, ਹਰਪ੍ਰੀਤ ਸਿੰਘ ਰੰਧਾਵਾ ਅਤੇ ਕਲੱਬ ਪ੍ਰਧਾਨ ਜੀਵਇੰਦਰ ਸਿੰਘ ਕਾਕਾ ਹਾਜ਼ਰ ਸਨ।

Intro:Body:

as

Conclusion:
ETV Bharat Logo

Copyright © 2024 Ushodaya Enterprises Pvt. Ltd., All Rights Reserved.