ਬਰਨਾਲਾ: ਸ਼੍ਰੋਮਣੀ ਅਕਾਲੀ ਦਲ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਬਰਨਾਲਾ ਪਹੁੰਚੇ, ਜਿੱਥੇ ਉਹਨਾਂ ਨੇ ਕਿਹਾ ਕਿ ਕਬੱਡੀ ਕੱਪਾਂ ਰਾਹੀਂ ਨੌਜਵਾਨ ਭੈੜੀ ਸੰਗਤ ਤੇ ਭੈੜੇ ਕੰਮਾਂ ਤੋਂ ਦੂਰ ਰਹਿੰਦੇ ਹਨ। ਉਨਾਂ ਖੇਡ ਗਰਾਊਂਡ ਵਿੱਚ ਖਿਡਾਰੀਆਂ ਦਾ ਹੌਸਲਾ ਅਫਜਾਈ ਵੀ ਕੀਤਾ। ਉੱਥੇ ਐਲਾਨ ਕਰਦੇ ਕਿਹਾ ਕਿ ਪੰਜਾਬ ਅੰਦਰ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਨ 'ਤੇ ਪੰਜਾਬ ਦੇ ਕਲੱਬਾਂ ਵੱਲੋਂ ਕਰਵਾਏ ਜਾ ਰਹੇ ਖੇਡ ਟੂਰਨਾਮੈਂਟ ਵਿੱਚ ਪੰਜਾਬ ਸਰਕਾਰ ਗਰਾਂਟਾਂ ਦਿਆ ਕਰੇਗੀ। ਖੇਡਾਂ ਹੀ ਜਵਾਨੀ ਨੂੰ ਬਚਾਅ ਸਕਦੀਆਂ ਹਨ। ਇਸ ਲਈ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਸਮੇਂ ਵੱਧ ਤੋਂ ਵੱਧ ਸਹੂਲਤਾਂ ਨੌਜਵਾਨਾਂ ਨੂੰ ਦਿੱਤੀਆਂ ਗਈਆਂ ਸਨ।
ਕੱਬਡੀ ਦੀ ਖੇਡ ਦਾ ਬਿੱਠਾ ਦਿੱਤਾ ਭਠਾ: ਉਹਨਾਂ ਕਿਹਾ ਕਿ ਪਿੰਡਾਂ ਵਿੱਚ ਨੌਜਵਾਨਾਂ ਨੂੰ ਖੇਡਾਂ ਵੱਲ ਪ੍ਰੇਰਿਤ ਕਰਨ ਲਈ ਜਿੰਮਾ ਖੇਡ ਕਿੱਟਾਂ ਦਿੱਤੀਆਂ ਗਈਆਂ ਸਨ। ਪਿੰਡਾਂ ਵਿੱਚ ਕਬੱਡੀ ਖੇਡ ਖੇਡੀ ਜਾਂਦੀ ਸੀ, ਜਿਸ ਲਈ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਨੇ ਮਾਂ ਖੇਡ ਕਬੱਡੀ ਅਤੇ ਨੌਜਵਾਨਾਂ ਨੂੰ ਉਤਸ਼ਾਹਿਤ ਕਰਨ ਲਈ ਵਰਲਡ ਕਬੱਡੀ ਕੱਪ ਕਰਵਾਏ ਗਏ ਸਨ। ਪਰ ਅਫਸੋਸ ਦੀ ਗੱਲ ਇਹ ਹੈ ਕਿ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਵੱਲੋਂ ਚਲਾਈਆਂ ਗਈਆਂ ਖੇਡ ਨੀਤੀਆਂ ਬੰਦ ਹੋ ਗਈਆਂ ਹਨ। ਉਹਨਾਂ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੇ ਵੀ ਬੋਲਦੇ ਕਿਹਾ ਕਿ ਕੈਪਟਨ ਅਮਰਿੰਦਰ ਨੇ ਆਪਣੀ ਸਰਕਾਰ ਸਮੇਂ ਸਭ ਕੁਝ ਬੰਦ ਕਰ ਦਿੱਤਾ। ਉੱਥੇ ਆਮ ਆਦਮੀ ਪਾਰਟੀ ਦੀ ਬਦਲਾਵ ਵਾਲੀ ਸਰਕਾਰ ਨੇ ਤਾਂ ਪੰਜਾਬ ਦਾ ਭੱਠਾ ਹੀ ਬਿਠਾ ਦਿੱਤਾ।
- Sangrur Meritorious School Update: ਬਿਮਾਰ ਸਕੂਲੀ ਬੱਚਿਆਂ ਨੂੰ ਹਸਪਤਾਲ ਮਿਲਣ ਪੁੱਜੇ ਸਿੱਖਿਆ ਮੰਤਰੀ ਹਰਜੋਤ ਬੈਂਸ, ਖ਼ਰਾਬ ਭੋਜਨ ਖਾਣ ਨਾਲ ਹੋਏ ਸੀ ਬਿਮਾਰ
- Money Laundering Case: ਦਿੱਲੀ ਆਬਕਾਰੀ ਨੀਤੀ ਮਾਮਲੇ 'ਚ ED ਨੇ ਸੰਜੇ ਸਿੰਘ ਖਿਲਾਫ ਚਾਰਜਸ਼ੀਟ ਕੀਤੀ ਦਾਇਰ
- ਲੁਧਿਆਣਾ ਕਚਹਿਰੀ ਦੇ ਬਾਹਰ ਪਤੀ ਪਤਨੀ ਵਿਚਕਾਰ ਹੋਇਆ ਹੰਗਾਮਾ, ਦੋਵਾਂ ਨੇ ਇੱਕ ਦੂਜੇ ਦੀ ਕੀਤੀ ਖਿੱਚ ਧੂਹ
ਚੋਣਾਂ ਲਈ ਤਿਆਰ ਬਰ ਤਿਆਰ ਸ਼੍ਰੋਮਣੀ ਅਕਾਲੀ ਦਲ: ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਨਾਲ ਸ਼੍ਰੋਮਣੀ ਅਕਾਲੀ ਦਲ ਪਾਰਟੀ ਦੇ ਸੀਨੀਅਰ ਅਕਾਲੀ ਆਗੂ ਵਿਨਰਜੀਤ ਸਿੰਘ ਗੋਲਡੀ ਨੇ ਆਉਣ ਵਾਲੀਆਂ ਚੋਣਾਂ ਤੇ ਬੋਲਦੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਪਾਰਟੀ ਦਾ ਹਰ ਵਰਕਰ ਚੋਣਾਂ ਲਈ ਤਿਆਰ ਬਰ ਤਿਆਰ ਰਹਿੰਦਾ ਹੈ। ਇਸ ਮੌਕੇ ਉਹਨਾਂ ਨੇ ਪੰਜਾਬ ਦੇ ਸੀਨੀਅਰ ਅਕਾਲੀ ਲੀਡਰ ਵਿਨਰਜੀਤ ਸਿੰਘ ਗੋਲਡੀ, ਇਕਬਾਲ ਸਿੰਘ ਝੂੰਦਾ, ਸੰਤ ਬਾਬਾ ਟੇਕ ਸਿੰਘ ਧਨੋਲਾ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਭਦੋੜ ਦੇ ਇੰਚਾਰਜ ਐਡਵੋਕੇਟ ਸਤਨਾਮ ਸਿੰਘ ਰਾਹੀ, ਇਸਤਰੀ ਅਕਾਲੀ ਦਲ ਦੀ ਸੀਨੀਅਰ ਆਗੂ ਬੀਬਾ ਜਸਵਿੰਦਰ ਕੌਰ ਸ਼ੇਰਗਿੱਲ ਵੀ ਮੌਜੂਦ ਰਹੇ।